Friday, 17 May 2024

 

 

ਖ਼ਾਸ ਖਬਰਾਂ ਤੁਹਾਡੀ ਵੋਟ ਇਸ ਵਾਰ ਦੇਸ਼ ਅਤੇ ਸੰਵਿਧਾਨ ਨੂੰ ਬਚਾਉਣ ਦੇ ਨਾਂ ਉੱਤੇ : ਅਰਵਿੰਦ ਕੇਜਰੀਵਾਲ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਸ਼੍ਰੀ ਦੁਰਗਿਆਣਾ ਮੰਦਰ ਵਿਖੇ ਟੇਕਿਆ ਮੱਥਾ ਸੁਖਬੀਰ ਸਿੰਘ ਬਾਦਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਹਰਸਿਮਰਤ ਕੌਰ ਬਾਦਲ ਦੀ ਹਮਾਇਤ ਕਰਨ ਤਾਂ ਜੋ ਬਠਿੰਡਾ ਵਿਚ ਵਿਕਾਸ ਕਾਰਜ ਮੁੜ ਤੋਂ ਸ਼ੁਰੂ ਕੀਤੇ ਜਾ ਸਕਣ ਜਦੋਂ ਕਾਂਗਰਸੀ ਤੇ ਆਪ ਵਾਲੇ ਤੁਹਾਡੇ ਤੋਂ ਵੋਟਾਂ ਮੰਗਣ ਆਉਣ ਤੋਂ ਉਹਨਾਂ ਤੋਂ ’ਹਿਸਾਬ’ ਮੰਗੋ : ਹਰਸਿਮਰਤ ਕੌਰ ਬਾਦਲ ਸਾਡੇ 2 ਸਾਲ ਦੇ ਕੀਤੇ ਕੰਮ ਪਿਛਲੀਆਂ ਸਰਕਾਰਾਂ ਦੇ 70 ਸਾਲਾਂ ਨਾਲੋਂ ਵੀ ਵੱਧ : ਮੀਤ ਹੇਅਰ ਪੰਜਾਬ 'ਚ ਜਵਾਨ ਅਤੇ ਕਿਸਾਨ ਦੋਵੇਂ ਨਾਰਾਜ਼ : ਵਿਜੇ ਇੰਦਰ ਸਿੰਗਲਾ ਦੀਪਾ ਸਿੰਗਲਾ ਵੱਲੋਂ ਲੋਕ ਸਭਾ ਚੋਣ ਦਫ਼ਤਰ ਹੱਲਕਾ ਖਰੜ ਦਾ ਕੀਤਾ ਗਿਆ ਉਦਘਾਟਣ ਕਾਂਗਰਸੀ ਲੋਕ ਸਭਾ ਉਮੀਦਵਾਰ ਰਾਜਾ ਵੜਿੰਗ ਨੇ ਲੁਧਿਆਣਾ ਦੇ ਵੋਟਰਾਂ ਨੂੰ ਲੋਕਤੰਤਰ ਬਚਾਉਣ ਦੀ ਕੀਤੀ ਅਪੀਲ 'ਆਪ' ਅਤੇ ਅਕਾਲੀਆਂ ਨੂੰ ਵੋਟ ਪਾਉਣ ਦਾ ਮਤਲਬ ਹੈ, ਭਾਜਪਾ ਨੂੰ ਵੋਟ ਦੇਣਾ : ਅਮਰਿੰਦਰ ਸਿੰਘ ਰਾਜਾ ਵੜਿੰਗ ਐਲਪੀਯੂ ਦੇ ਵਿਦਿਆਰਥੀਆਂ ਨੇ ਸਿੱਖਿਆ ਮੰਤਰਾਲੇ ਦੇ ਰਾਸ਼ਟਰੀ ਰੋਬੋਟਿਕਸ ਅਤੇ ਡਰੋਨ ਮੁਕਾਬਲੇ ਵਿੱਚ 5 ਲੱਖ ਰੁਪਏ ਦੀ ਗ੍ਰਾਂਟ ਜਿੱਤੀ ਪੰਜਾਬ ਕਾਂਗਰਸ ਪ੍ਰਚਾਰ ਕਮੇਟੀ ਨੇ ਰਾਣਾ ਕੰਵਰਪਾਲ ਸਿੰਘ ਦੀ ਅਗਵਾਈ ਹੇਠ ਪ੍ਰੈਸ ਕਾਨਫਰੰਸ ਕੀਤੀ ਜੋਧਾ ਸਿੰਘ ਮਾਨ ਨੇ ਰਾਜਿੰਦਰ ਸਿੰਘ ਨੰਬਰਦਾਰ ਨੂੰ ਕੀਤਾ ਸਨਮਾਨਿਤ ਮੋਹਾਲੀ ਪੁਲਿਸ ਵੱਲੋ ਇੰਟੈਲੀਜੈਸ ਹੈਡਕੁਆਟਰ ਮੋਹਾਲੀ ਤੇ ਹਮਲਾ ਕਰਵਾਉਣ ਵਾਲੇ ਵਿਦੇਸ਼ ਵਿੱਚ ਬੈਠੇ ਅੱਤਵਾਦੀ ਲਖਬੀਰ ਸਿੰਘ ਉੱਰਫ ਲੰਡਾ ਅਤੇ ਜੱਸਲ ਦੇ ਸਾਥੀ 06 ਪਿਸਟਲਾ ਅਤੇ 20 ਜਿੰਦਾ ਕਾਰਤੂਸਾਂ ਸਮੇਤ ਗ੍ਰਿਫਤਾਰ ਭਰੋਸੇ ਦੀ ਤਾਕਤ ਨਾਲ, ਪਟਿਆਲਾ ਦੀ ਬੇਟੀ ਕਰਵਾਏਗੀ ਜ਼ਿਲ੍ਹੇ ਦਾ ਸਰਬਪੱਖੀ ਵਿਕਾਸ: ਪ੍ਰਨੀਤ ਕੌਰ ਮਨੀਪੁਰ ਵਿੱਚ ਔਰਤਾਂ ਦਾ ਨਿਰਾਦਰ ਕਰਨ ਵਾਲੀ ਬੀਜੇਪੀ ਦਾ ਤਖਤਾ ਮੂਧਾ ਮਾਰਨ ਲਈ ਲੋਕ ਕਾਹਲੇ - ਗੁਰਜੀਤ ਔਜਲਾ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦਾਸਪੁਰ ਤੋਂ 'ਆਪ' ਉਮੀਦਵਾਰ ਸ਼ੈਰੀ ਕਲਸੀ ਲਈ ਕੀਤਾ ਚੋਣ ਪ੍ਰਚਾਰ, ਕਾਦੀਆਂ 'ਚ ਕੀਤੀ ਵਿਸ਼ਾਲ ਜਨਸਭਾ ਰਾਹੁਲ ਗਾਂਧੀ ਤੇ ਅਰਵਿੰਦ ਕੇਜਰੀਵਾਲ ਸਨਾਤਨ ਧਰਮ ਦੇ ਦੁਸ਼ਮਣ : ਡਾ ਸੁਭਾਸ਼ ਸ਼ਰਮਾ ਮੇਅਰ ਚੋਣ ਵਿੱਚ ਲੋਕਤੰਤਰ ਦੀ ਹੱਤਿਆ ਕਰਨ ਵਾਲੇ ਅਤੇ ਕਰਵਾਉਣ ਵਾਲਿਆਂ ਦਾ ਬੀਜੇਪੀ ਕਿਉਂ ਦੇ ਰਹੀ ਹੈ ਸਾਥ : ਡਾ. ਐਸ.ਐਸ. ਆਹਲੂਵਾਲੀਆ ਗੁਰਜੀਤ ਔਜਲਾ ਨੇ ਵਕੀਲਾਂ ਨਾਲ ਕੀਤੀ ਮੁਲਾਕਾਤ ਆਪ ਦੇ ਪਰਿਵਾਰ ’ਚ ਹੋਇਆ ਵਾਧਾ ਡੇਂਗੂ ਤੋਂ ਬਚਾਅ ਲਈ ਸਮਾਜ ਚ ਜਾਗਰੂਕਤਾ ਅਤੇ ਸਹਿਯੋਗ ਜਰੂਰੀ: ਸਿਵਲ ਸਰਜਨ ਬਰਨਾਲਾ ਡਾ. ਹਰਿੰਦਰ ਸ਼ਰਮਾ

 

ਬਾਦਲ ਕੁਦਰਤੀ ਆਫ਼ਤਾਂ ਬਾਰੇ ਰਾਹਤ ਨਿਯਮਾਂ ਚ ਸੋਧ ਕਰਵਾਉਣ ਲਈ ਕੇਂਦਰੀ ਗ੍ਰਹਿ ਮੰਤਰੀ ਨੂੰ ਮਿਲੇ

ਉਤਰਾਖੰਡ ਪ੍ਰਭਾਵਤ ਲੋਕਾਂ ਲਈ ਪ੍ਰਧਾਨ ਮੰਤਰੀ ਰਾਹਤ ਫੰਡ ਵਾਸਤੇ 5,07,72,313/- ਰੁਪਏ ਦਾ ਚੈਕ ਭੇਟ

Web Admin

Web Admin

5 ਦਰਿਆ ਨਿਊਜ਼

ਨਵੀਂ ਦਿੱਲੀ , 03 Sep 2013

ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਕੇਂਦਰੀ ਗ੍ਰਹਿ ਮੰਤਰੀ ਸ਼੍ਰੀ ਸੁਸ਼ੀਲ ਕੁਮਾਰ ਸ਼ਿੰਦੇ ਨੂੰ ਹਾਲ ਹੀ ਦੇ ਹੜ੍ਹਾਂ ਦੌਰਾਨ ਫ਼ਸਲਾਂ ਦੇ 100 ਫ਼ੀਸਦੀ ਹੋਏ ਨੁਕਸਾਨ ਦੇ ਮਾਮਲੇ ਵਿੱਚ ਰਾਜ ਆਫ਼ਤ ਰਾਹਤ ਫੰਡ ਦੇ ਰਾਹਤ ਨਿਯਮਾਂ ਦਾ ਪੁਨਰ ਮੁਲਾਂਕਣ ਕਰਕੇ ਤੁਰੰਤ ਮੁਆਵਜ਼ੇ ਦੀ ਰਾਸ਼ੀ ਵਿੱਚ ਵਾਧਾ ਕਰਨ ਦੀ ਅਪੀਲ ਕੀਤੀ ਹੈ।ਉਨ੍ਹਾਂ ਨੇ ਪੂਰੀ ਤਰ੍ਹਾਂ ਫ਼ਸਲ ਦੇ ਨੁਕਸਾਨ ਹੋਣ ਦੀ ਸੂਰਤ ਵਿੱਚ ਰਾਹਤ ਦੀ ਰਾਸ਼ੀ ਪ੍ਰਤੀ ਏਕੜ ਘੱਟੋ ਘੱਟ 20,000/- ਰੁਪਏ ਕਰਨ ਦੀ ਮੰਗ ਕੀਤੀ ਹੈ ਤਾਂ ਜੋ ਇਸ ਸੰਕਟ ਦੀ ਘੜੀ ਵਿੱਚ ਮੁਸੀਬਤਾਂ ਵਿੱਚ ਫਸੀ ਕਿਸਾਨੀ ਨੂੰ ਸੰਕਟ ਵਿਚੋਂ ਕੱਢਿਆ ਜਾ ਸਕੇ।ਸ. ਬਾਦਲ ਅੱਜ ਸ਼ਾਮ ਕੇਂਦਰੀ ਗ੍ਰਹਿ ਮੰਤਰੀ ਨੂੰ ਉਨ੍ਹਾਂ ਦੇ ਦਫ਼ਤਰ ਵਿੱਚ ਮਿਲੇ ਅਤੇ ਇਸੇ ਤਰ੍ਹਾਂ ਦੀ ਬੇਨਤੀ ਘਰਾਂ ਦੇ ਤਬਾਹ ਹੋਣ ਅਤੇ ਪਸ਼ੂਆਂ ਦੇ ਮਾਰੇ ਜਾਣ ਦੇ ਸਬੰਧ ਵਿੱਚ ਵੀ ਕੀਤੀ। ਉਨ੍ਹਾਂ ਨੇ ਸ਼ਿੰਦੇ ਨੂੰ ਦੱਸਿਆ ਕਿ ਇਸ ਵੇਲੇ ਘਰਾਂ ਦੇ ਪੂਰੀ ਤਰ੍ਹਾਂ ਤਬਾਹ ਹੋ ਜਾਣ ਦੇ ਮਾਮਲੇ ਵਿੱਚ ਵੱਧ ਤੋਂ ਵੱਧ ਰਾਹਤ ਰਾਸ਼ੀ 70,000 ਰੁਪਏ ਹੈ। ਉਨ੍ਹਾਂ ਨੇ ਇਸ ਵਿੱਚ ਵਾਧਾ ਕਰਕੇ 1.25 ਲੱਖ ਰੁਪਏ ਕਰਨ ਦੀ ਮੰਗ ਕੀਤੀ। ਇਸੇ ਤਰ੍ਹਾਂ ਹੀ ਅੱਧ ਪਚੱਧੇ ਤਬਾਹ ਹੋਏ ਘਰਾਂ ਆਦਿ ਲਈ ਵੀ ਰਾਹਤ ਵਿੱਚ ਵਾਧਾ ਕਰਨ 'ਤੇ ਜ਼ੋਰ ਪਾਇਆ।

ਮੁੱਖ ਮੰਤਰੀ ਨੇ ਸ਼੍ਰੀ ਸ਼ਿੰਦੇ ਨੂੰ ਦੱਸਿਆ ਕਿ ਮੌਜ਼ੂਦਾ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਿਰਫ਼ ਇੱਕ ਵੱਡੇ ਦੁਧਾਰੂ ਪਸ਼ੂ ਦੇ ਮਾਰੇ ਜਾਣ ਲਈ ਰਾਹਤ ਦਿੱਤੀ ਜਾਂਦੀ ਹੈ ਭਾਵੇਂ ਕਿ ਉਸ ਤਰ੍ਹਾਂ ਦੇ ਕਿਨੇ ਵੀ ਪਸ਼ੂ ਕਿਉਂ ਨਾ ਮਾਰੇ ਜਾਣ। ਉਨ੍ਹਾਂ ਕਿਹਾ ਕਿ ਰਾਹਤ ਦੀ ਰਾਸ਼ੀ ਪੂਰੀ ਤਰ੍ਹਾਂ ਅਢੁਕਵੀਂ ਹੈ ਕਿਉਂਕਿ ਇਨ੍ਹਾਂ ਨਿਯਮਾਂ ਹੇਠ ਰਾਹਤ ਕੇਵਲ ਇੱਕ ਦੁਧਾਰੂ ਪਸ਼ੂ ਲਈ ਹੀ ਦਿੱਤੀ ਜਾਂਦੀ ਹੈ ਜਿਸ ਨਾਲ ਪ੍ਰਭਾਵਤ ਵਿਅਕਤੀ ਨੂੰ ਬਹੁਤ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਮੁੱਖ ਮੰਤਰੀ ਨੇ ਸ਼੍ਰੀ ਸ਼ਿੰਦੇ ਨੂੰ ਬੇਨਤੀ ਕੀਤੀ ਕਿ ਇਨ੍ਹਾਂ ਨਿਯਮਾਂ ਨੂੰ ਸੋਧਿਆ ਜਾਵੇ ਅਤੇ ਅਜਿਹੇ ਮਾਮਲਿਆਂ ਵਿੱਚ ਢੁਕਵੀਂ ਰਾਹਤ ਮੁਹੱਈਆ ਕਰਾਈ ਜਾਵੇ।ਅੰਮ੍ਰਿਤਸਰ, ਬਠਿੰਡਾ ਅਤੇ ਸਿਰੀ ਮੁਕਤਸਰ ਸਾਹਿਬ ਵਿਖੇ ਤਿੰਨ ਨਵੀਆਂ ਜੇਲ੍ਹਾਂ ਦੀ ਉਸਾਰੀ ਦਾ ਜ਼ਿਕਰ ਕਰਦੇ ਹੋਏ ਮੁੱਖ ਮੰਤਰੀ ਨੇ ਸ਼੍ਰੀ ਸ਼ਿੰਦੇ ਨੂੰ ਇਸ ਮਕਸਦ ਲਈ 300 ਕਰੋੜ ਰੁਪਏ ਦੀ ਰਾਸ਼ੀ ਤੁਰੰਤ ਪ੍ਰਵਾਨ ਕਰਨ ਦੀ ਵੀ ਬੇਨਤੀ ਕੀਤੀ।

ਮੁੱਖ ਮੰਤਰੀ ਨੇ ਕਿਸਾਨਾਂ ਨੂੰ ਰਾਹਤ ਦੇਣ ਦਾ ਮੁੱਦਾ ਵੀ ਸ਼੍ਰੀ ਸ਼ਿੰਦੇ ਕੋਲ ਮੀਟਿੰਗ ਦੌਰਾਨ ਉਠਾਇਆ। ਉਨ੍ਹਾਂ ਕਿਹਾ ਕਿ ਅੰਤਰ-ਰਾਸ਼ਟਰੀ ਸਰਹੱਦ ਉਤੇ ਲੱਗੀ ਕੰਡਿਆਲੀ ਤਾਰ ਤੋਂ ਪਰਲੇ ਪਾਸੇ ਵਾਲੀ ਜ਼ਮੀਨ ਵਾਲੇ ਕਿਸਾਨਾਂ ਨੂੰ ਵੱਡੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕਿਸਾਨਾਂ ਨੂੰ 2003 ਤੱਕ ਮੁਆਵਜ਼ਾ ਦਿੱਤਾ ਜਾਂਦਾ ਰਿਹਾ ਹੈ ਪਰ ਉਸ ਤੋਂ ਬਾਅਦ ਗ੍ਰਹਿ ਮੰਤਰਾਲੇ ਨੇ ਇਨ੍ਹਾਂ ਕਿਸਾਨਾਂ ਨੂੰ ਰਾਹਤ ਮੁਆਵਜ਼ੇ ਦਾ ਕੋਈ ਭੁਗਤਾਨ ਨਹੀਂ ਕੀਤਾ।  ਸ. ਬਾਦਲ ਨੇ ਕਿਹਾ ਕਿ ਇਹ ਕਿਸਾਨ ਸਿਰਫ਼ ਵਿੱਤੀ ਸਹਾਇਤਾ ਦੇ ਰੂਪ ਵਿੱਚ ਹੀ ਰਾਹਤ ਨਹੀਂ ਚਾਹੁੰਦੇ ਪਰ ਇਨ੍ਹਾਂ ਦੇ ਬੱਚਿਆਂ ਨੂੰ ਸੁਰੱਖਿਆ ਫੋਰਸਾਂ ਵਿੱਚ ਰੁਜ਼ਗਾਰ ਦੇਣ ਲਈ ਹਮਦਰਦੀ ਪੂਰਨ ਵਿਚਾਰਿਆ ਜਾਵੇ।

ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਸਰਹੱਦ ਉਤੇ ਕੰਡਿਆਲੀ ਤਾਰ ਉਸ ਸਮੇਂ ਲਾਈ ਸੀ ਜਦੋਂ ਪੰਜਾਬ ਵਿੱਚ ਅੱਤਵਾਦ ਜ਼ੋਰਾਂ 'ਤੇ ਸੀ। ਉਨ੍ਹਾਂ ਕਿਹਾ ਕਿ ਕੰਡਿਆਲੀ ਤਾਰ ਤੋਂ ਪਰਲੇ ਪਾਸੇ ਕਿਸਾਨਾਂ ਦੀ ਜ਼ਮੀਨ ਦਾ ਵੱਡਾ ਹਿੱਸਾ ਹੈ। ਗੌਰਤਲਬ ਹੈ ਕਿ ਪੰਜਾਬ ਵਿੱਚ 554 ਕਿਲੋਮੀਟਰ ਲੰਮੀ ਅੰਤਰ-ਰਾਸ਼ਟਰੀ ਸਰਹੱਦ ਹੈ ਜਿਸ ਦੇ ਨਾਲ ਦੋ ਮੁੱਖ ਨਦੀਆਂ ਰਾਵੀ ਅਤੇ ਸਤਲਾ ਪਾਕਿਸਤਾਨ ਵੱਲ ਨੂੰ ਜਾਂਦੀਆਂ ਹਨ। ਇਨ੍ਹਾਂ ਹਾਲਤਾਂ ਕਰਕੇ ਸਰਹੱਦ ਉਤੇ 17 ਕਿਲੋਮੀਟਰ ਰਕਬੇ 'ਤੇ ਕੰਡਿਆਲੀ ਤਾਰ ਲਾਉਣੀ ਸੰਭਵ ਨਹੀਂ ਹੈ। ਇਸ ਇਲਾਕੇ ਵਿੱਚ ਬੀ.ਐਸ.ਐਫ. ਨੂੰ ਕਿਸ਼ਤੀਆਂ ਅਤੇ ਹੋਰ ਬੁਨਿਆਦੀ ਢਾਂਚੇ ਦੀ ਵਾਧੂ ਲੋੜ ਹੈ ਤਾਂ ਜੋ ਇਹ ਖੇਤਰ ਰਾਸ਼ਟਰ ਵਿਰੋਧੀ ਤੱਤਾਂ ਵਲੋਂ ਰਾਜ ਵਿੱਚ ਦਾਖਲ ਹੋਣ ਲਈ ਨਾ ਵਰਤਿਆ ਜਾ ਸਕੇ।ਮੁੱਖ ਮੰਤਰੀ ਨੇ ਸ਼੍ਰੀ ਸ਼ਿੰਦੇ ਦੇ ਧਿਆਨ ਵਿੱਚ ਇਹ ਵੀ ਲਿਆਂਦਾ ਕਿ ਸਰਦੀਆਂ ਦੇ ਮਹੀਨਿਆਂ ਦੌਰਾਨ ਸੰਘਣੀ ਧੁੰਦ ਕਾਰਨ ਇਸ ਖੇਤਰ ਵਿੱਚ ਰਾਸ਼ਟਰ ਵਿਰੋਧੀ ਤੱਤਾਂ ਅਤੇ ਸਮੱਗਲਰਾਂ ਦੀਆਂ ਗਤੀਵਿਧੀਆਂ ਜ਼ਿਆਦਾ ਹੋਣ ਦੀ ਸੰਭਾਵਨਾ ਰਹਿੰਦੀ ਹੈ ਅਤੇ ਉਹ ਇਸ ਮੌਸਮ ਦਾ ਫਾਇਦਾ ਉਠਾ ਕੇ ਭਾਰਤੀ ਸੀਮਾ ਵਿੱਚ ਦਾਖਲ ਹੋ ਸਕਦੇ ਹਨ। ਇਸ ਕਰਕੇ ਬੀ.ਐਸ.ਐਫ. ਨੂੰ ਹੱਥ ਵਿੱਚ ਫੜਨ ਵਾਲੇ ਥਰਮਲ ਡਿਟੈਕਟਰ ਵਰਗੇ ਯੰਤਰ ਮੁਹੱਈਆ ਕਰਾਉਣੇ ਚਾਹੀਦੇ ਹਨ ਜੋ Îਕਿ ਕਿਸੇ ਵਿਅਕਤੀ ਦੀ ਗਤੀਵਿਧੀ ਦਾ ਪਤਾ ਲਾ ਸਕਦੇ ਹਨ। ਉਨ੍ਹਾਂ ਕਿਹਾ ਕਿ ਬੀ.ਐਸ.ਐਫ. ਕੋਲ ਸਰਹੱਦ ਉਤੇ ਇਨ੍ਹਾਂ ਯੰਤਰਾਂ ਦੀ ਬਹੁਤ ਘਾਟ ਹੈ ਅਤੇ ਇਨ੍ਹਾਂ ਯੰਤਰਾਂ ਦੀ ਗਿਣਤੀ ਦੁੱਗਣੀ ਕਰਨ ਦੀ ਜ਼ਰੂਰਤ ਹੈ।

ਉਨ੍ਹਾਂ ਅੱਗੇ ਕਿਹਾ ਕਿ ਕੰਡਿਆਲੀ ਤਾਰ ਦੇ ਨਾਲ ਗਸ਼ਤ ਲਈ ਬੀ.ਐਸ.ਐਫ. ਦੀਆਂ ਗੱਡੀਆਂ ਬਰਸਾਤ ਦੌਰਾਨ ਕੱਚੇ ਰਾਹਾਂ ਵਿੱਚ ਫਸ ਜਾਂਦੀਆਂ ਹਨ ਜਿਸ ਦਾ ਫਾਇਦਾ ਉਠਾ ਕੇ ਕਈ ਵਾਰੀ ਅਪਰਾਧੀ ਭੱਜ ਜਾਂਦੇ ਹਨ ਇਸ ਕਰਕੇ ਇੱਥੇ ਪੱਕੀ ਸੜਕ ਬਣਾਈ ਜਾਣੀ ਚਾਹੀਦੀ ਹੈ ਤਾਂ ਜੋ ਪ੍ਰਭਾਵੀ ਤਰੀਕੇ ਨਾਲ ਕੰਡਿਆਲੀ ਤਾਰ ਦੇ ਨਾਲ ਗਸ਼ਤ ਹੋ ਸਕੇ ਅਤੇ ਸਮੱਗਲਿੰਗ ਵਗੈਰਾ ਨੂੰ ਰੋਕਿਆ ਜਾ ਸਕੇ।ਇਸ ਮੌਕੇ ਮੁੱਖ ਮੰਤਰੀ ਨੇ 5,07,72,313/- ਰੁਪਏ ਦਾ ਚੈਕ ਵੀ ਉਤਰਾਖੰਡ ਹੜ੍ਹਾਂ ਦੇ ਪ੍ਰਭਾਵਤ ਲੋਕਾਂ ਲਈ ਪ੍ਰਧਾਨ ਮੰਤਰੀ ਰਾਹਤ ਫੰਡ ਵਾਸਤੇ ਦਿੱਤਾ। ਮੁੱਖ ਮੰਤਰੀ ਦੇ ਨਾਲ ਉਨ੍ਹਾਂ ਦੇ ਪ੍ਰਮੁੱਖ ਸਕੱਤਰ ਸ਼੍ਰੀ ਐਸ.ਕੇ. ਸੰਧੂ ਵੀ ਸਨ।

 

Tags: parkash singh , parkash singh badal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD