Tuesday, 14 May 2024

 

 

ਖ਼ਾਸ ਖਬਰਾਂ ਕੇਸ ਵਿੱਚੋਂ ਨਾਮ ਕੱਢਣ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 3 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਦਾ ਕਰਿੰਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ 5ਵੇਂ ਦਿਨ ਅੱਜ 19 ਨਾਮਜ਼ਦਗੀ ਪੱਤਰ ਹੋਏ ਦਾਖਲ ਪ੍ਰੋ: ਵਿਰਸਾ ਸਿੰਘ ਵਲਟੋਹਾ ਨੇ ਖਡੂਰ ਸਾਹਿਬ ਲੋਕ ਸਭਾ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਲੰਬੀ ਹਲਕੇ ’ਚ ਅਕਾਲੀ ਦਲ ਨੂੰ ਵੱਡਾ ਝਟਕਾ, ਦਰਜ਼ਨਾਂ ਅਕਾਲੀ ਕਾਂਗਰਸ ਵਿਚ ਹੋਏ ਸ਼ਾਮਲ ਕਾਂਗਰਸੀ ਉਮੀਦਵਾਰ ਦੇ ਪੁੱਤਰ ਗੁਰਬਾਜ਼ ਸਿੰਘ ਸਿੱਧੂ ਵੱਲੋਂ ਸੰਗਤ ਮੰਡੀ ’ਚ ਚੋਣ ਦਫ਼ਤਰ ਦਾ ਉਦਘਾਟਨ ਡਾ: ਸਰੋਜ ਪਾਂਡੇ ਨੇ ਚੋਣ ਪ੍ਰਚਾਰ ਚ ਯੁਵਾ ਸ਼ਕਤੀ ਦੀ ਵਰਤੋਂ ਕਿਸ ਤਰ੍ਹਾਂ ਕੀਤੀ ਜਾਵੇਗੀ, ਬਾਰੇ ਰੋਡਮੈਪ ਤਿਆਰ ਕੀਤਾ ਦਲ ਬਦਲੂਆਂ ’ਤੇ ਵਿਸ਼ਵਾਸ ਨਾ ਕਰੋ ਜਿਹਨਾਂ ਨੇ ਆਪਣੀ ਮਾਂ ਪਾਰਟੀ ਨੂੰ ਧੋਖਾ ਦਿੱਤਾ: ਸੁਖਬੀਰ ਸਿੰਘ ਬਾਦਲ ਗੁਰਜੀਤ ਸਿੰਘ ਔਜਲਾ ਨੇ ਗੁਰੂ ਘਰ ਮੱਥਾ ਟੇਕ ਕੇ ਨਾਮਜ਼ਦਗੀ ਕੀਤੀ ਦਾਖ਼ਲ ਤਰਸੇਮ ਸਿੰਘ ਡੀ.ਸੀ. ਨੇ ਕੀਤੀ ਘਰ ਵਾਪਸੀ ਮੁੱਖ ਮੰਤਰੀ ਭਗਵੰਤ ਮਾਨ ਨੇ ਨਵਾਂਸ਼ਹਿਰ ਵਿੱਚ ਮਲਵਿੰਦਰ ਕੰਗ ਲਈ ਕੀਤਾ ਚੋਣ ਪ੍ਰਚਾਰ ਮਨੀਸ਼ ਤਿਵਾੜੀ ਦੀ ਰਾਮਦਰਬਾਰ ਪਦਯਾਤਰਾ ’ਚ ਭਾਰੀ ਗਿਣਤੀ ਵਿੱਚ ਲੋਕਾਂ ਨੇ ਕੀਤੀ ਸ਼ਮੂਲੀਅਤ ਸੂਬਾ ਕਾਂਗਰਸ ਦੇ ਉਮੀਦਵਾਰ ਵਿਜੇ ਇੰਦਰ ਸਿੰਗਲਾ ਨੇ ਸ੍ਰੀ ਆਨੰਦਪੁਰ ਸਾਹਿਬ ਸੀਟ ਲਈ ਨਾਮਜ਼ਦਗੀ ਪੱਤਰ ਦਾਖਲ ਕੀਤਾ ਪੰਜਾਬ 'ਚ ਲੋਕ ਸਭਾ ਦੀ ਦੌੜ 'ਚ 'ਆਪ' ਦੂਜਿਆਂ ਨਾਲੋਂ ਸਭ ਤੋਂ ਅੱਗੇ,ਅੱਧੇ ਦਰਜਨ ਹਲਕਿਆਂ 'ਚ ਕਈ ਵੱਡੇ ਆਗੂ ਪਾਰਟੀ 'ਚ ਹੋਏ ਸ਼ਾਮਲ ਨਾਮਜ਼ਦਗੀ ਤੋਂ ਬਾਅਦ 'ਪਟਿਆਲੇ ਦਾ ਭਰੋਸਾ ਪ੍ਰਨੀਤ ਕੌਰ' ਰੋਡ ਸ਼ੋਅ ਰਾਹੀਂ ਕੀਤਾ ਸ਼ਕਤੀ ਪ੍ਰਦਰਸ਼ਨ ਹਰਸਿਮਰਤ ਕੌਰ ਬਾਦਲ ਨੇ ਬਠਿੰਡਾ ਤੋਂ ਦਾਖਲ ਕੀਤੇ ਨਾਮਜ਼ਦਗੀ ਪੱਤਰ ਮੇਰੇ ਵਿਰੋਧੀਆਂ ਕੋਲ ਪ੍ਰਾਪਤੀਆਂ ਦੇ ਨਾਂ ’ਤੇ ਵਿਖਾਉਣ ਵਾਸਤੇ ਕੱਖ ਨਹੀਂ: ਐਨ ਕੇ ਸ਼ਰਮਾ ਸ਼ਰਾਬ ਦੇ ਸ਼ੌਕੀਨ ਮਾਨ ਦਾ ਕਦੇ ਵੀ ਪੰਜਾਬ ਵਿੱਚੋਂ ਨਸ਼ਾ ਖਤਮ ਕਰਨ ਦਾ ਇਰਾਦਾ ਨਹੀਂ ਸੀ : ਡਾ ਸੁਭਾਸ਼ ਸ਼ਰਮਾ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਲੋਕ ਸਭਾ ਸੀਟ ਤੋਂ ਨਾਮਜ਼ਦਗੀ ਪੱਤਰ ਦਾਖਲ ਕੀਤਾ ਮੀਤ ਹੇਅਰ ਵੱਲੋਂ ਕਾਗਜ਼ ਦਾਖਲ, ਸੰਗਰੂਰ ਦੇ ਵਿਕਾਸ ਦਾ ਏਜੰਡਾ ਅੱਗੇ ਰੱਖਿਆ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਸਿੱਧ ਪੰਜਾਬੀ ਕਵੀ ਸੁਰਜੀਤ ਪਾਤਰ ਦੀ ਅਰਥੀ ਨੂੰ ਦਿੱਤਾ ਮੋਢਾ

 

ਆਪ ਉਮੀਦਵਾਰ ਕੰਵਰ ਸੰਧੂ ਦੀ ਚੋਣ ਮੁਹਿੰਮ ਭਰਵਾ ਹੁੰਗਾਰਾ, ਨਵਾਂ ਗਰਾਓਂ ਦੇ ਕਈ ਸੀਨੀਅਰ ਅਕਾਲੀ ਆਗੂ ਆਪ ਵਿੱਚ ਸ਼ਾਮਲ

ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ੀ ਤੋਂ ਮਹਿਜ਼ ਅੱਧਾ ਕਿਲੋਮੀਟਰ ਦੀ ਦੂਰੀ ਵਾਲੇ ਕਸਬਾ ਨਵਾਂ ਗਰਾਓਂ ਦੀ ਹਾਲਤ ਖਸਤਾ

Web Admin

Web Admin

5 Dariya News

ਐਸ.ਏ.ਐਸ. ਨਗਰ (ਮੁਹਾਲੀ) , 13 Jan 2017

ਹਲਕਾ ਖਰੜ ਤੋਂ ਸ਼੍ਰੋਮਣੀ ਅਕਾਲੀ ਦਲ ਨੂੰ ਅੱਜ ਉਸ ਸਮੇਂ ਵੱਡਾ ਝਟਕਾ ਲਗਾ ਜਦੋਂ ਅਕਾਲੀ ਦਲ ਦੇ 4 ਅਕਾਲੀ ਕੌਂਸਲਰ ਅਤੇ ਹੋਰ ਕਈ ਸੀਨੀਅਰ ਆਗੂ ਆਪਣੇ ਸੈਂਕੜੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿੱਚ  ਸ਼ਾਮਲ ਹੋ ਗਏ। ਅੱਜ ਇੱਥੇ ਜ਼ਿਲ੍ਹਾ ਪ੍ਰੈੱਸ ਕਲੱਬ ਐਸ.ਏ.ਐਸ. ਨਗਰ (ਮੁਹਾਲੀ) ਵਿੱਖੇ ਪੱਤਰਕਾਰ ਸੰਮੇਲਨ ਦੌਰਾਨ ਆਪ ਦੇ ਉਮੀਦਵਾਰ ਕੰਵਰ ਸੰਧੂ ਦੀ ਮੌਜੂਦਗੀ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਕਿਸਾਨ ਵਿੰਗ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਕੁਲਦੀਪ ਸਿੰਘ ਸਿੱਧੂ, ਨਵਾਂ ਗਰਾਓਂ ਅਕਾਲੀ ਕੌਂਸਲਰ ਕੁਲਜਿੰਦਰ ਕੌਰ, ਅਕਾਲੀ ਕੌਂਸਲਰ ਤੇ ਜ਼ਿਲ੍ਹਾ ਅਕਾਲੀ ਦਲ ਦੇ ਮੀਤ ਪ੍ਰਧਾਨ ਗਰਜਾ ਸਿੰਘ ਅਤੇ ਅਕਾਲੀ ਦਲ ਵਪਾਰ ਮੰਡਲ ਦੇ ਜ਼ਿਲ੍ਹਾ ਪ੍ਰਧਾਨ ਮਲਕੀਤ ਸਿੰਘ ਅਤੇ ਹੋਰਨਾਂ ਆਗੂਆਂ ਅਤੇ ਵਰਕਰਾਂ ਨੇ ਆਪ ਦੇ ਯੂਥ ਵਿੰਗ ਦੇ ਕਨਵੀਨਰ ਜਗਦੇਵ ਸਿੰਘ ਮਲੋਆ ਦੀ ਪ੍ਰੇਰਣਾ ਸਦਕਾ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ।ਇਨ੍ਹਾਂ ਆਗੂਆਂ ਨੇ ਕਿਹਾ ਕਿ ਅਕਾਲੀ ਦਲ ਵਿੱਚ ਹੁਣ ਵਫ਼ਾਦਾਰ ਵਰਕਰਾਂ ਦੀ ਪੁੱਛ ਪ੍ਰਤੀਤੀ ਨਹੀਂ ਰਹੀ ਹੈ ਅਤੇ ਸਰਮਾਏਦਾਰੀ ਭਾਰੂ ਹੁੰਦੀ ਜਾਰਹੀ ਹੈ।ਆਗੂਆਂ ਨੇ ਦੋਸ਼ ਲਾਇਆ ਕਿ ਪਾਰਟੀ ਨੇ ਖਰੜ ਹਲਕੇ ਦੀ ਸੀਟ ਪਾਰਟੀ ਵਰਕਰ ਨੂੰ ਦੇਣ ਦੀ ਬਜਾਏ ਸਰਮਾਏਦਾਰਾਂ ਦੀ ਝੋਲੀ ਪਾ ਦਿੱਤੀ ਹੈ। ਇਸ ਸਮੇਂ ਭਾਵੁਕ ਹੋਏ ਸ੍ਰੀ ਕੁਲਦੀਪ ਸਿੰਘ ਸਿੱਧੂ ਨੇ ਕਿਹਾ ਸ੍ਰੋਮਣੀ ਅਕਾਲੀ ਦਲ ਨੇ ਹਲਕੇ ਦੇ ਵਰਕਰਾਂ ਦੀ ਅਣਦੇਖੀ ਕੀਤੀ ਹੈ। ਜਿਸ ਨਾਲ ਪਾਰਟੀ ਦੇ ਵਰਕਰਾਂ ਵਿੱਚ ਭਾਰੀ ਨਿਰਾਸ਼ਾ ਹੈ।ਉਨ੍ਹਾਂ ਕਿਹਾ ਕਿ ਕਲੋਨਾਈਜਰ ਰਣਜੀਤ ਸਿੰਘ ਗਿੱਲ ਅਕਾਲੀ ਦਲ ਦੇ ਮੁੱਢਲੇ ਮੈਂਬਰ ਵੀ ਨਹੀਂ ਹਨ ਪ੍ਰੰਤੂ ਪਾਰਟੀ ਨੇ ਦਰਵੇਸ਼ ਸਿਆਸਤਦਾਨ ਜਥੇਦਾਰ ਉਜਾਗਰ ਸਿੰਘ ਬਡਾਲੀ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਅਣਗੌਲਿਆ ਕਰਕੇ ਗਿੱਲ ਨੂੰ ਟਿਕਟ ਦੇ ਕੇ ਵਰਕਰਾਂ ਦੀ ਪਿੱਠ ਵਿੱਚ ਛੂਰਾ ਮਾਰਿਆ ਹੈ।  

ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ 'ਤੇ ਇਨ੍ਹਾਂ ਆਗੂਆਂ ਦਾ ਸਵਾਗਤ ਕਰਦਿਆਂ ਹਲਕਾ ਖਰੜ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਕੰਵਰ ਸਿੰਘ ਸੰਧੂ ਨੇ ਕਿਹਾ ਕਿ ਇਨ੍ਹਾਂ ਆਗੂਆਂ ਨੂੰ ਪਾਰਟੀ ਵਿੱਚ ਬਣਦਾ ਮਾਣ ਸਨਮਾਨ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਖਰੜ ਹਲਕਾ ਸ਼ੁਰੂ ਤੋਂ ਹੀ ਸਮੇਂ ਸਮੇਂ ਦੀਆਂ ਸਰਕਾਰ ਦੀ ਅਣਦੇਖੀ ਦਾ ਸ਼ਿਕਾਰ ਰਿਹਾ ਹੈ। ਮੁੱਖ ਮੰਤਰੀ ਪੰਜਾਬ ਦੀ ਕੋਠੀ ਤੋਂ ਕੁਝ ਗਜ ਦੂਰ ਤੋਂ ਸ਼ੁਰੂ ਹੁੰਦਾ ਨਵਾਂ ਗਾਉ ਆਪਣੀ ਬਦਹਾਲੀ ਖੁਦ ਬਿਆਨ ਕਰਦਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਨਣ ਤੇ ਖਰੜ ਸ਼ਹਿਰ ਅਤੇ ਨਵਾਂ ਗਰਾਓਂ ਦਾ ਮਾਸਟਰ ਪਲਾਨ ਬਣਾ ਕੇ ਨਮੂਨੇ ਦੇ ਸ਼ਹਿਰ ਬਣਾਇਆ ਜਾਵੇਗਾ ਅਤੇ ਹਲਕੇ ਦੇ ਪਿੰਡਾਂ ਦਾ ਸਰਬ ਪੱਖੀ ਵਿਕਾਸ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਹਵਾ ਚਲ ਰਹੀ ਹੈ। ਉਨ੍ਹਾਂ ਕਿਹਾ ਕਿ ਹਲਕਾ ਖਰੜ ਵਿੱਚ ਪ੍ਰਚਾਰ ਵਿੱਚ ਹੋਰ ਤੇਜੀ ਲਿਆਉਣ ਲਈ ਪਾਰਟੀ ਦੇ ਕਨਵੀਨਰ ਅਰਵਿੰਦਰ ਕੇਜਰੀਵਾਲ 17 ਜਨਵਰੀ ਨੂੰ ਖਰੜ ਹਲਕੇ ਵਿੱਚ ਪ੍ਰਚਾਰ ਕਰਨਗੇ। ਅੱਜ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਆਗੂ ਸੀਨੀਅਰ ਅਕਾਲੀ ਨੇਤਾ ਉਜਾਗਰ ਸਿੰਘ ਦੇ ਸਮਰਥਕ ਕਹੇ ਜਾਂਦੇ ਹਨ ਇਨ੍ਹਾਂ ਆਗੂਆਂ ਦੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਨਾਲ ਹਲਕੇ ਵਿੱਚ ਕਾਫੀ ਉਥਲ-ਪੁਥਲ ਹੋਣ ਦੀ ਸੰਭਾਵਨਾ ਦਿਖ ਰਹੀ ਹੈ।ਇਸ ਮੌਕੇ ਜਤਿੰਦਰ ਰਾਣਾ, ਪਰਵੀਨ ਸ਼ਰਮਾ, ਚੌਧਰੀ ਜੈ ਦੇਵ ਮਾਜਰੀ, ਜਸਪਾਲ ਸਿੰਘ ਮੁਹਾਲੀ, ਜਸਵਿੰਦਰ ਸਿੰਘ ਨਵਾਂ ਗਰਾਓਂ, ਪਰਵਿੰਦਰ ਸਿੰਘ, ਮੇਵਾ ਸਿੰਘ, ਅੱਛਰ ਸਿੰਘ ਅਤੇ ਮਨਦੀਪ ਸਿੰਘ ਸਮੇਤ ਹੋਰ ਆਗੂ ਹਾਜ਼ਰ ਸਨ।  

 

Tags: Kanwar Sandhu

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD