Wednesday, 15 May 2024

 

 

ਖ਼ਾਸ ਖਬਰਾਂ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਹੀਦ ਸੁਖਦੇਵ ਥਾਪਰ ਨੂੰ ਉਨ੍ਹਾਂ ਦੀ ਜਨਮ ਭੂਮੀ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ ਕਾਂਗਰਸ ਪਾਰਟੀ ਗਰੀਬ ਪਰਿਵਾਰ ਨੂੰ 8500 ਰੁਪਏ ਪ੍ਰਤੀ ਮਹੀਨਾ ਦੇਵੇਗੀ : ਅਮਰਿੰਦਰ ਸਿੰਘ ਰਾਜਾ ਵੜਿੰਗ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਪ੍ਰਚਾਰ ਲਹਿਰ ਆਰੰਭ ਸਾਬਕਾ ਵਿੱਤ ਮੰਤਰੀ ਪਰਮਿੰਦਰ ਢੀਂਡਸਾ ਨੇ ਐਨ ਕੇ ਸ਼ਰਮਾ ਦੀ ਚੋਣ ਮੁਹਿੰਮ ਭਖਾਈ ਪੰਜਾਬ ਦੇ ਕਈ ਲੋਕ ਸਭਾ ਹਲਕਿਆਂ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਆਗੂ ਹੋਏ 'ਆਪ' 'ਚ ਸ਼ਾਮਲ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਭਾਸ਼ ਚਾਵਲਾ ਆਪਣੇ ਸਮਰਥਕਾਂ ਸਮੇਤ ਭਾਜਪਾ 'ਚ ਸ਼ਾਮਲ ਕਾਂਗਰਸ ਫਸਲਾਂ 'ਤੇ ਐੱਮਐੱਸਪੀ ਦੀ ਗਾਰੰਟੀ ਦੇਵੇਗੀ: ਵਿਜੇ ਇੰਦਰ ਸਿੰਗਲਾ ਸੂਬੇ ਦੀ ਗੱਲ ਛੱਡਣ ਪਹਿਲਾਂ ਆਪਣੇ ਹਲਕੇ ਵਿੱਚ ਸਿਹਤ ਸਹੂਲਤਾਂ ਸੁਧਾਰਨ ਬਲਬੀਰ ਸਿੰਘ : ਐਨ.ਕੇ. ਸ਼ਰਮਾ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਕਾਂਗਰਸੀ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਦੇ ਪਰਿਵਾਰ ਨੇ ਬਠਿੰਡਾ ਸ਼ਹਿਰ 'ਚ ਭਖਾਈ ਚੋਣ ਮੁਹਿੰਮ ਆਮ ਆਦਮੀ ਪਾਰਟੀ ਦੇ ਸ਼ਾਸਨ 'ਚ ਉਨ੍ਹਾਂ ਦੀ ਮਹਿਲਾ ਸੰਸਦ ਮੈਂਬਰ ਵੀ ਸੁਰੱਖਿਅਤ ਨਹੀਂ : ਡਾ. ਸੁਭਾਸ਼ ਸ਼ਰਮਾ ਤੁਹਾਡੇ ਪਿੰਡਾਂ ਦਾ ਜਨਮਿਆ ਹਾਂ ਤੇ ਤੁਹਾਡਾ ਹਰ ਦੁੱਖ-ਸੁੱਖ ਮੇਰਾ ਆਪਣਾ: ਮੀਤ ਹੇਅਰ ਵੋਟਰ ਜਾਗਰੂਕਤਾ ਮੁਹਿੰਮ ਸਵੀਪ ਤਹਿਤ ਕੋਟ ਧਰਮੂ ਵਿਖੇ ਵਾਲ ਪੇਂਟਿੰਗ ਮੁਕਾਬਲੇ ਹੋਏ ਗੁਰਬਾਜ ਸਿੰਘ ਸਿੱਧੂ ਨੂੰ ਲੰਬੀ ਹਲਕੇ ਦੇ ਵਿੱਚ ਮਿਲ ਰਿਹਾ ਭਰਵਾਂ ਸਮਰਥਨ ਸਰਦੂਲਗੜ ਹਲਕੇ 'ਚ ਪੀਣ ਵਾਲੇ ਸਾਫ ਪਾਣੀ ਅਤੇ ਹੋਰ ਸਮੱਸਿਆ ਨੂੰ ਪਹਿਲ ਦੇ ਆਧਾਰ 'ਤੇ ਕਰਾਂਗੇ ਹੱਲ: ਜੀਤ ਮਹਿੰਦਰ ਸਿੰਘ ਸਿੱਧੂ ਪਿੰਡ ਧਾਰੜ, ਰਾਣਾ ਕਾਲਾ, ਬਾਲੀਆ ਮੰਝਪੁਰ ਤੋਂ ਵੱਡੀ ਗਿਣਤੀ ਵਿੱਚ ਆਪ ਪਾਰਟੀ ਵਿੱਚ ਸ਼ਾਮਿਲ ਹੋਏ ਲੋਕ: ਮੰਤਰੀ ਹਰਭਜਨ ਈ.ਟੀ.ਓ ਬੀਬੀ ਸਰਵਜੀਤ ਕੌਰ ਮਾਣੂੰਕੇ ਦੀ ਮਿਹਨਤ ਸਦਕਾ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਲੋਕ ਲਹਿਰ ਬਣੀ ਲੋਕ ਵੀਹ ਦਿਨਾਂ ਦੇ ਲਾਲਚ ਵਿੱਚ ਅਗਲੇ 5 ਸਾਲ ਬਰਬਾਦ ਨਾ ਕਰਨ-ਬਾਬਰ ਔਜਲਾ ਮੋਹਾਲੀ ਪ੍ਰਸ਼ਾਸਨ ਨੇ ਜਾਦੂਗਰ ਦੇ ਜਾਦੂ ਸ਼ੋ ਜ਼ਰੀਏ ਦਿੱਤਾ ਮਤਦਾਨ ਦਾ ਸੁਨੇਹਾ ਲੋਕ ਸਭਾ ਹਲਕੇ ਫਿਰੋਜ਼ਪੁਰ ਦੇ ਜਨਰਲ ਤੇ ਪੁਲਿਸ ਅਬਜ਼ਰਵਰ ਵੱਲੋਂ ਸ੍ਰੀ ਮੁਕਤਸਰ ਸਾਹਿਬ ਦਾ ਦੌਰਾ ਰਿਆਤ ਬਾਹਰਾ ਯੂਨੀਵਰਸਿਟੀ ਵਿਖੇ ‘ਲੀਵਰੇਜਿੰਗ ਏਆਈ ਲਰਨਿੰਗ’ ’ਤੇ ਅੰਤਰਰਾਸ਼ਟਰੀ ਸੈਮੀਨਾਰ ਦਾ ਆਯੋਜਨ

 

ਤ੍ਰਿਣਮੂਲ ਕਾਂਗਰਸ ਨੇ ਜਾਰੀ ਕੀਤੀ ਉਮੀਦਵਾਰਾਂ ਦੀ ਦੂਜੀ ਸੂਚੀ

ਜਗਮੀਤ ਬਰਾੜ ਨੇ ਅੰਮ੍ਰਿਤਸਰ ਜ਼ਿਮਨੀ ਚੋਣ ਲਈ ਐਨਡੀਏ ਵਿਰੋਧੀ ਪਾਰਟੀਆਂ ਨੂੰ ਸਾਂਝਾ ਉਮੀਦਵਾਰ ਉਤਾਰਨ ਦਾ ਸੱਦਾ ਦਿੱਤਾ

Web Admin

Web Admin

5 Dariya News

ਚੰਡੀਗੜ੍ਹ , 13 Jan 2017

ਆਲ ਇੰਡੀਆ ਤ੍ਰਿਣਮੂਲ ਕਾਂਗਰਸ ਨੇ ਅੱਜ ਪੰਜਾਬ ਵਿਧਾਨ ਸਭਾ ਚੋਣਾਂ ਲਈ 10 ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕਰ ਦਿੱਤੀ। ਚੰਡੀਗੜ੍ਹ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਸੂਚੀ ਜਾਰੀ ਕਰਦਿਆਂ ਤ੍ਰਿਣਮੂਲ ਕਾਂਗਰਸ ਦੇ ਸੀਨੀਅਰ ਆਗੂ ਜਗਮੀਤ ਬਰਾੜ ਨੇ ਦੱਸਿਆ ਕਿ ਜਲਦੀ ਉਮੀਦਵਾਰਾਂ ਦੀ ਤੀਜੀ ਲਿਸਟ ਵੀ ਜਾਰੀ ਕਰ ਦਿੱਤੀ ਜਾਵੇਗੀ। ਜਿਨ੍ਹਾਂ ਉਮੀਦਵਾਰਾਂ ਦੀ ਅੱਜ ਸੂਚੀ ਜਾਰੀ ਕੀਤੀ ਗਈ ਉਨ੍ਹਾਂ ਵਿਚ ਗੁਰਕੀਮਤ ਸਿੰਘ ਸਿੱਧੂ ਨੂੰ ਬਰਨਾਲਾ ਤੋਂ, ਬਲਦੇਵ ਸਿੰਘ ਛਬੀਲਪੁਰ ਨੂੰ ਸ਼ੁਤਰਾਣਾਂ (ਐਸ ਸੀ) ਤੋਂ, ਸੰਦੀਪ ਸਿੰਘ ਨੂੰ ਪਾਇਲ (ਐਸ ਸੀ) ਤੋਂ, ਬਲਜੀਤ ਸਿੰਘ ਤਲਵੰਡੀ ਰਾਮਾ ਨੂੰ ਡੇਰਾ ਬਾਬਾ ਨਾਨਕ ਤੋਂ, ਮਾਸਟਰ ਸੰਪੂਰਨ ਸਿੰਘ ਸੈਦਪੁਰ ਨੂੰ ਭਾਓ(ਐਸ ਸੀ) ਤੋਂ, ਤਰਨਦੀਪ ਸੰਨੀ ਨੂੰ ਜਲੰਧਰ ਸੈਂਟਰਲ ਤੋਂ, ਸੱਤਪਾਲ ਚੌਧਰੀ ਨੂੰ ਫਿਰੋਜ਼ਪੁਰ ਸ਼ਹਿਰੀ ਤੋਂ, ਲਕਸ਼ਮੀ ਨਰਾਇਣ ਨੂੰ ਅਬੋਹਰ ਤੋਂ, ਪ੍ਰੋਂ: ਅਵਤਾਰ ਵਿਚ ਸਹੋਤਾ ਨੂੰ ਜੈਤੋਂ (ਐਸ ਸੀ) ਤੋਂ ਅਤੇ ਕਾਮਰੇਡ ਰਜਿੰਦਰ ਸਿੰਘ ਰਾਜਾ ਨੂੰ ਮੁਕਤਸਰ ਤੋਂ ਟਿਕਟ ਦਿੱਤੀ ਗਈ ਹੈ। ਅੱਜ ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਵਿਚ ਬਰਾੜ ਨੇ ਕਿਹਾ ਕਿ ਤ੍ਰਿਣਮੂਲ ਕਾਂਗਰਸ 40 ਵਿਧਾਨ ਸਭਾ ਸੀਟਾਂ ਤੇ ਆਪਣੇ ਉਮੀਦਵਾਰ ਉਤਾਰ ਸਕਦੀ ਹੈ। ਉਨਾਂ ਅੰਮ੍ਰਿਤਸਰ ਜ਼ਿਮਨੀ ਚੋਣ ਲਈ ਐਨਡੀਏ ਦੀਆਂ ਵਿਰੋਧੀ ਪਾਰਟੀਆਂ ਨੂੰ ਇਕਜੁੱਟ ਹੋ ਕੇ ਸਾਂਝਾ ਉਮੀਦਵਾਰ ਮੈਦਾਨ ਵਿਚ ਉਤਾਰਨ ਦਾ ਸੱਦਾ ਦਿੱਤਾ।

ਜਗਮੀਤ ਬਰਾੜ ਨੇ ਜਾਂਣਕਾਰੀ ਦਿੰਦਿਆਂ ਦੱਸਿਆ ਕਿ ਤ੍ਰਿਣਮੂਲ ਕਾਂਗਰਸ ਪੰਜ ਮੁੱਖ ਮੁੱਦਿਆਂ ਤੇ ਪੰਜਾਬ ਚੋਣਾ ਵਿਚ ਲੋਕਾਂ ਵਿਚਕਾਰ ਉਤਰੇਗੀ। ਇੰਨਾਂ ਵਿਚ ਪੰਜਾਬ ਅੰਦਰ ਵੱਧ ਰਹੇ ਅਪਰਾਧ ਅਤੇ ਨਸ਼ਿਆ ਪ੍ਰਸਾਰ, ਖੇਤਬਾੜੀ ਸੰਕਟ, ਐਸਵਾਈਐਲ ਦਾ ਮੁੱਦਾ, ਸਮਾਜਿਕ ਨਿਆ ਅਤੇ ਬੇਰੁਜ਼ਗਾਰੀ ਦਾ ਮੁੱਦਾ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੁਆਰਾ ਤਾਨਾਸ਼ਾਹੀ ਤਰੀਕੇ ਨਾਲ ਲਾਗੂ ਕੀਤੀ ਗਈ ਨੋਟਬੰਦੀ ਦਾ ਮੁੱਦਾ ਮੁੱਖ ਰਹੇਗਾ।ਦੱਸਣਯੋਗ ਹੈ ਕਿ ਅੱਜ ਜਿੰਨ੍ਹਾਂ ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਗਈ ਉਨ੍ਹਾਂ ਵਿਚ ਯੂਥ ਕਾਂਗਰਸ ਤੋਂ ਜਨਰਲ ਸਕੱਤਰ ਦੇ ਅਹੁਦੇ ਤੋਂ ਅਸਤੀਫਾ ਦੇ ਕੇ ਤ੍ਰਿਣਮੂਲ ਕਾਂਗਰਸ ਵਿਚ ਸ਼ਾਮਲ ਹੋਏ ਗੁਰਕੀਮਤ ਸਿੰਘ,  ਆਮ ਆਦਮੀ ਪਾਰਟੀ ਦੇ ਫਾਊਂਡਰ ਮੈਂਬਰ ਅਤੇ ਅਹੁਦੇਦਾਰ ਜਿੰਨਾਂ ਵਿਚ ਤਰਨਦੀਪ ਸੰਨੀ, ਬਲਜੀਤ ਸਿੰਘ ਤਲਵੰਡੀ ਰਾਮਾ ਸ਼ਾਮਲ ਹਨ। ਇਸ ਦੇ ਨਾਲ ਹੀ ਤ੍ਰਿਣਮੂਲ ਕਾਂਗਰਸ ਨੇ ਵਿਧਾਨ ਸਭਾ ਹਲਕਾ ਪਾਇਲ ਰਾਖਵਾ (ਐਸ ਸੀ) ਲਈ ਸੰਦੀਪ ਸਿੰਘ ਰਪਾਲੋਂ ਨੂੰ ਆਪਣਾ ਉਮੀਦਵਾਰ ਐਲਾਨਿਆ ਹੈ ਜ਼ਿਕਰਯੋਗ ਹੈ ਕਿ ਇਸ ਹਲਕੇ ਵਿਚ ਲੋਕ ਚੇਤਨਾ ਲਹਿਰ ਨੇ ਇਥੇ ਤ੍ਰਿਣਮੂਲ ਕਾਂਗਰਸ ਨੂੰ ਬਿਨ੍ਹਾਂ ਸ਼ਰਤ ਆਪਣਾ ਸਮਰਥਨ ਦੇਣ ਦਾ ਐਲਾਨ ਕੀਤਾ ਹੈ। 

 

Tags: Jagmeet Singh Brar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD