Monday, 13 May 2024

 

 

ਖ਼ਾਸ ਖਬਰਾਂ ਪੰਜਾਬ 'ਚ ਲੋਕ ਸਭਾ ਦੀ ਦੌੜ 'ਚ 'ਆਪ' ਦੂਜਿਆਂ ਨਾਲੋਂ ਸਭ ਤੋਂ ਅੱਗੇ,ਅੱਧੇ ਦਰਜਨ ਹਲਕਿਆਂ 'ਚ ਕਈ ਵੱਡੇ ਆਗੂ ਪਾਰਟੀ 'ਚ ਹੋਏ ਸ਼ਾਮਲ ਨਾਮਜ਼ਦਗੀ ਤੋਂ ਬਾਅਦ 'ਪਟਿਆਲੇ ਦਾ ਭਰੋਸਾ ਪ੍ਰਨੀਤ ਕੌਰ' ਰੋਡ ਸ਼ੋਅ ਰਾਹੀਂ ਕੀਤਾ ਸ਼ਕਤੀ ਪ੍ਰਦਰਸ਼ਨ ਹਰਸਿਮਰਤ ਕੌਰ ਬਾਦਲ ਨੇ ਬਠਿੰਡਾ ਤੋਂ ਦਾਖਲ ਕੀਤੇ ਨਾਮਜ਼ਦਗੀ ਪੱਤਰ ਮੇਰੇ ਵਿਰੋਧੀਆਂ ਕੋਲ ਪ੍ਰਾਪਤੀਆਂ ਦੇ ਨਾਂ ’ਤੇ ਵਿਖਾਉਣ ਵਾਸਤੇ ਕੱਖ ਨਹੀਂ: ਐਨ ਕੇ ਸ਼ਰਮਾ ਸ਼ਰਾਬ ਦੇ ਸ਼ੌਕੀਨ ਮਾਨ ਦਾ ਕਦੇ ਵੀ ਪੰਜਾਬ ਵਿੱਚੋਂ ਨਸ਼ਾ ਖਤਮ ਕਰਨ ਦਾ ਇਰਾਦਾ ਨਹੀਂ ਸੀ : ਡਾ ਸੁਭਾਸ਼ ਸ਼ਰਮਾ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਲੋਕ ਸਭਾ ਸੀਟ ਤੋਂ ਨਾਮਜ਼ਦਗੀ ਪੱਤਰ ਦਾਖਲ ਕੀਤਾ ਮੀਤ ਹੇਅਰ ਵੱਲੋਂ ਕਾਗਜ਼ ਦਾਖਲ, ਸੰਗਰੂਰ ਦੇ ਵਿਕਾਸ ਦਾ ਏਜੰਡਾ ਅੱਗੇ ਰੱਖਿਆ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਸਿੱਧ ਪੰਜਾਬੀ ਕਵੀ ਸੁਰਜੀਤ ਪਾਤਰ ਦੀ ਅਰਥੀ ਨੂੰ ਦਿੱਤਾ ਮੋਢਾ ਲੁਧਿਆਣਾ ਵਿੱਚ ਕਾਂਗਰਸ ਹੋਈ ਮਜ਼ਬੂਤ, ਬੈਂਸ ਭਰਾ ਕਾਂਗਰਸ ਵਿੱਚ ਹੋਏ ਸ਼ਾਮਿਲ ਕਾਂਗਰਸ ਨੇ ਹਰ ਗਰੀਬ ਪਰਿਵਾਰ ਨੂੰ ਹਰ ਸਾਲ ਇੱਕ ਲੱਖ ਰੁਪਏ ਦੇਣ ਦਾ ਵਾਅਦਾ ਕੀਤਾ ਸਰਬਪੱਖੀ ਵਿਕਾਸ ਦੀ ਵਚਨਬੱਧਤਾ ਨਾਲ ਅੱਗੇ ਵੱਧ ਰਿਹਾ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਚੋਣ ਪ੍ਰਚਾਰ ਪੰਜਾਬ ਦੇ ਨੌਜਵਾਨਾਂ ਨੂੰ ਬੇਰੁਜ਼ਗਾਰੀ ਵੱਲ ਧੱਕਿਆ, ਹਰ ਵਰਗ ਦੇ ਚਿਹਰੇ 'ਤੇ ਨਿਰਾਸ਼ਾ ਦੇ ਬੱਦਲ: ਵਿਜੇ ਇੰਦਰ ਸਿੰਗਲਾ ਮਨਮੋਹਨ ਸਿੰਘ ਦੀ ਸਰਕਾਰ ਦੌਰਾਨ ਦੇਸ਼ ਦੇ ਸਭ ਤੋਂ ਵਧੀਆ ਸਾਲ ਸਨ : ਹਰੀਸ਼ ਚੌਧਰੀ ਆਮ ਆਦਮੀ ਪਾਰਟੀ ਪੰਜਾਬ ਤੇ ਦਿੱਲੀ ਵਾਂਗ ਕੇਂਦਰ ਵਿੱਚ ਵੀ ਹੁਣ ਗਾਰੰਟੀਆਂ ਪੂਰੀਆਂ ਕਰੇਗੀ: ਮੀਤ ਹੇਅਰ ਗੁਰਜੀਤ ਸਿੰਘ ਔਜਲਾ ਦੇ ਹੱਕ ਵਿੱਚ ਅਟਾਰੀ ਹਲਕੇ ਵਿੱਚ ਹੋਇਆ ਵਿਸ਼ਾਲ ਇਕੱਠ ਮਾਲਵੇ ਨੂੰ ਰੇਲ ਲਿੰਕ ਰਾਹੀਂ ਚੰਡੀਗੜ੍ਹ ਨਾਲ ਜੋੜਨ ਲਈ ਉਪਰਾਲੇ ਕੀਤੇ ਜਾਣਗੇ : ਮੀਤ ਹੇਅਰ ਸ਼੍ਰੋਮਣੀ ਕਮੇਟੀ ਵੱਲੋਂ ਸਰਹਿੰਦ ਫ਼ਤਹਿ ਦਿਵਸ ਮੌਕੇ ਚੱਪੜਚਿੜੀ ਤੋਂ ਸ੍ਰੀ ਫ਼ਤਹਿਗੜ੍ਹ ਸਾਹਿਬ ਤੱਕ ਸਜਾਇਆ ਗਿਆ ਫ਼ਤਹਿ ਮਾਰਚ ਮੈਂ ਦੁਬਾਰਾ ਜੇਲ੍ਹ ਚੱਲਿਆ ਗਿਆ ਤਾਂ ਭਾਜਪਾ ਵਾਲੇ ਮੁਫ਼ਤ ਬਿਜਲੀ, ਪਾਣੀ ਅਤੇ ਇਲਾਜ ਰੋਕ ਦੇਣਗੇ - ਕੇਜਰੀਵਾਲ ਗਜੇਂਦਰ ਸਿੰਘ ਸ਼ੇਖਾਵਤ ਨੇ ਮੁਹਾਲੀ ਵਿੱਚ ਵੋਟਰਾਂ ਨੂੰ ਭਾਜਪਾ ਉਮੀਦਵਾਰ ਦੇ ਹੱਕ ਵਿੱਚ ਵੋਟ ਪਾਉਣ ਲਈ ਕਿਹਾ ਯਾਦ ਰੱਖਿਓ 1 ਜੂਨ 1984, ਇਸ ਦਿਨ ਹੀ ਐਤਕੀਂ ਤੁਸੀਂ ਵੋਟਾਂ ਪਾਉਣੀਆਂ ਨੇ: ਸੁਖਬੀਰ ਸਿੰਘ ਬਾਦਲ ਨੇ ਪੰਜਾਬੀਆਂ ਨੂੰ ਕੀਤੀ ਅਪੀਲ ਲੋਕਾਂ ਨੂੰ ਗੁੰਮਰਾਹ ਕਰਨ ਦੀ ਬਜਾਏ ਵਿਕਾਸ ਦੀ ਗੱਲ ਕਰੇ ਕਾਂਗਰਸ, ਭਾਜਪਾ ਤੇ ਆਪ : ਐਨ. ਕੇ. ਸ਼ਰਮਾ

 

ਬਾਦਲ ਪਰਿਵਾਰ ਨੇ ਪਿਛਲੇ 10 ਸਾਲਾਂ ਵਿੱਚ ਬੇਹਿਸਾਬੀ ਦੌਲਤ ਕਮਾਈ, ਪੰਜਾਬ ਦੀ ਜਨਤਾ ਜਾਣਨਾ ਚਾਹੁੰਦੀ ਹੈ ਫਾਰਮੂਲਾ – ਆਪ

ਹਰਸਿਮਰਤ ਕੌਰ ਬਾਦਲ ਇਕਲੌਤੀ ਮਹਿਲਾ ਸਿਆਸਤਦਾਨ, ਜਿਸ ਕੋਲ 6 ਕਰੋੜ ਰੁਪਏ ਦੇ ਗਹਿਣੇ - ਗੁਰਪ੍ਰੀਤ ਸਿੰਘ ਵੜੈਚ

Web Admin

Web Admin

5 Dariya News

ਚੰਡੀਗੜ੍ਹ , 13 Jan 2017

ਆਮ ਆਦਮੀ ਪਾਰਟੀ (ਆਪ) ਨੇ ਕਿਹਾ ਹੈ ਕਿ ਬਾਦਲ ਪਰਿਵਾਰ ਨੇ ਪਿਛਲੇ 10 ਸਾਲਾਂ ਦੇ ਸਾਸ਼ਨ ਵਿੱਚ ਬੇਹਿਸਾਬੀ ਦੌਲਤ ਕਮਾਈ ਹੈ, ਪ੍ਰੰਤੂ ਕੋਈ ਵੀ ਨਹੀਂ ਜਾਣਦਾ ਇਸ ਤਰਾਂ ਦੌਲਤ ਵਧਾਉਣ ਦਾ ਫਾਰਮੂਲਾ ਕੀ ਹੈ। ਆਮ ਆਦਮੀ ਪਾਰਟੀ ਦੇ ਪੰਜਾਬ ਕਨਵੀਨਰ ਗੁਰਪ੍ਰੀਤ ਸਿੰਘ ਵੜੈਚ ਨੇ ਇੱਥੋਂ ਜਾਰੀ ਇੱਕ ਬਿਆਨ ਵਿੱਚ ਕਿਹਾ ਕਿ ਪੰਜਾਬ ਦੀ ਜਨਤਾ ਜਾਣਨਾ ਚਾਹੁੰਦੀ ਹੈ ਕਿ ਅਜਿਹਾ ਕਿਹੜਾ ਫਾਰਮੂਲਾ ਹੈ, ਜਿਸ ਦੇ ਜਰੀਏ ਐਨੀ ਦੌਲਤ ਕਮਾਈ ਜਾ ਸਕਦੀ ਹੈ।  ਵੜੈਚ ਨੇ ਕਿਹਾ ਕਿ ਬਾਦਲਾਂ ਦੀ ਸਮਾਜ ਨੂੰ ਇਹ ਬਹੁਤ ਵੱਡੀ ਦੇਣ ਹੋਵੇਗੀ ਜੇਕਰ ਉਹ ਕੁੱਝ ਸੁਝਾਅ ਦੱਸ ਦੇਣ, ਜਿਵੇਂ ਕਿ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਦੀ ਜਾਇਦਾਦ 2012 ਵਿੱਚ 14 ਕਰੋੜ ਤੋਂ 2017 ਵਿੱਚ 29.5 ਕਰੋੜ ਪਹੁੰਚ ਗਈ ਹੈ। ਉਨਾਂ ਕਿਹਾ ਕਿ ਸ਼ਾਇਦ ਹਰਸਿਮਰਤ ਕੌਰ ਬਾਦਲ ਉਤਰੀ ਭਾਰਤ ਵਿੱਚ ਅਜਿਹੀ ਇਕਲੌਤੀ ਮਹਿਲਾ ਸਿਆਸਤਦਾਨ ਹਨ, ਜਿਨਾਂ ਕੋਲ 6 ਕਰੋੜ ਰੁਪਏ ਦੇ ਗਹਿਣੇ ਹਨ, ਜਦਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 500 ਗ੍ਰਾਮ ਤੋਂ ਜਿਆਦਾ ਸੋਨਾ ਨਾ ਰੱਖਣ ਦੇ ਆਦੇਸ਼ ਦਿੱਤੇ ਹਨ।

ਉਨਾਂ ਕਿਹਾ ਕਿ ਬਾਲਾਸਰ ਫਾਰਮ ਹਾਉਸ, ਜਿਸਦੇ ਮਾਲਕ ਪ੍ਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਬਾਦਲ ਸਨ, ਉਸ ਵਿੱਚੋਂ ਸੁਖਬੀਰ ਬਾਦਲ ਨੇ 258 ਕਨਾਲ ਦਾ ਹਿੱਸਾ ਹਰਸਿਮਰਤ ਕੌਰ ਬਾਦਲ ਦੇ ਨਾਂਅ ਕਰ ਦਿੱਤਾ ਹੈ, ਜਦਕਿ ਬਾਕੀ 260 ਕਨਾਲ ਦਾ ਹਿੱਸਾ ਪ੍ਰਕਾਸ਼ ਸਿੰਘ ਬਾਦਲ ਦਾ ਹੈ। ਆਪ ਆਗੂ ਨੇ ਕਿਹਾ ਕਿ ਸੁਖਬੀਰ ਬਾਦਲ ਅਤੇ ਉਸਦੀ ਪਤਨੀ ਦੀ ਜਾਇਦਾਦ 2014 ਵਿੱਚ 108 ਕਰੋੜ ਰੁਪਏ ਸੀ, ਜਿਸ ਵਿੱਚ 2009 ਨਾਲੋਂ 60.31 ਕਰੋੜ ਰੁਪਏ ਦਾ ਵਾਧਾ ਹੋਇਆ। ਸੁਖਬੀ ਬਾਦਲ ਨੇ 2009 ਵਿੱਚ ਆਪਣੀ ਜਾਇਦਾਦ 13.38 ਕਰੋੜ ਦੱਸੀ ਸੀ, ਜੋ ਕਿ ਸਾਲ 2012 ਵਿੱਚ ਵਧ ਕੋ 90.86 ਕਰੋੜ ਹੋ ਗਈ। ਉਨਾਂ ਕਿਹਾ ਕਿ ਬਾਦਲ ਪਰਿਵਾਰ ਇਹ ਦੱਸਣ ਦੀ ਖੇਚਲ ਕਰੇ ਕਿ ਜੇਕਰ ਉਨਾਂ ਨੇ ਭ੍ਰਿਸ਼ਟਾਚਾਰ ਨਹੀਂ ਕੀਤਾ ਤਾਂ ਅਜਿਹਾ ਕਿਹੜਾ ਫਾਰਮੂਲਾ ਹੈ, ਜਿਸ ਨਾਲ ਦੌਲਤ ਇਸ ਤਰਾਂ ਵਧਦੀ ਹੋਵੇ। 

 

Tags: Gurpreet Ghughi

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD