Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸਿੱਖ ਨੌਜਵਾਨ ਵੱਲੋਂ ਬੇਅਦਬੀ ਦੀਆਂ ਘਟਨਾਵਾਂ ਬਾਰੇ ਸਵਾਲ ਪੁੱਛਣ ਉਤੇ ਅਕਾਲੀ ਦਲ ਦੇ ਵਰਕਰਾਂ ਦੁਆਰਾ ਕੀਤੀ ਗਈ ਕੁੱਟਮਾਰ ਦੀ ਆਮ ਆਦਮੀ ਪਾਰਟੀ ਨੇ ਕੀਤੀ ਨਿੰਦਾ

ਡਾ. ਦਲਜੀਤ ਚੀਮਾ ਨੇ ਰੋਪੜ ਵਿੱਚ ਰੈਲੀ ਦੌਰਾਨ ਭੀੜ ਨੂੰ ਨੌਜਵਾਨ ਉਤੇ ਹਮਲਾ ਕਰਨ ਲਈ ਉਕਸਾਇਆ – ਗੁਰਪ੍ਰੀਤ ਸਿੰਘ ਵੜੈਚ

Web Admin

Web Admin

5 Dariya News

ਚੰਡੀਗੜ੍ਹ , 14 Jan 2017

Last updated on: Jan 14, 2017, 00:00 IST

ਆਮ ਆਦਮੀ ਪਾਰਟੀ (ਆਪ) ਨੇ ਸਿੱਖ ਨੌਜਵਾਨ ਦੀ ਰੋਪੜ ਜਿਲੇ ਦੇ ਪਿੰਡ ਲੋਧੀਮਾਜਰਾ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਵੱਲੋਂ ਬੁਰੀ ਤਰਾਂ ਕੁੱਟਮਾਰ ਕਰਨ ਦੀ ਕਰੜੀ ਨਿੰਦਾ ਕੀਤੀ ਹੈ, ਕਿਉਂਕਿ ਉਸਨੇ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੂੰ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਬਾਰੇ ਸਵਾਲ ਪੁੱਛਿਆ ਸੀ।ਇੱਥੋਂ ਜਾਰੀ ਇੱਕ ਬਿਆਨ ਵਿੱਚ ਅੱਜ ਆਮ ਆਦਮੀ ਪਾਰਟੀ ਦੇ ਪੰਜਾਬ ਕਨਵੀਨਰ ਗੁਰਪ੍ਰੀਤ ਸਿੰਘ ਵੜੈਚ ਨੇ ਕਿਹਾ ਕਿ ਡਾ. ਦਲਜੀਤ ਸਿੰਘ ਚੀਮਾ ਉਸ ਵੇਲੇ ਭੜਕ ਗਏ, ਜਦੋਂ ਇੱਕ ਨੌਜਵਾਨ ਹਰਮੀਤ ਸਿੰਘ ਨੇ ਉਸਨੂੰ ਪੁੱਛਿਆ ਕਿ ਅਕਾਲੀ-ਭਾਜਪਾ ਸਰਕਾਰ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀ ਘਟਨਾ ਦੇ ਦੋਸ਼ੀਆਂ ਨੂੰ ਹੁਣ ਤੱਕ ਕਿਓਂ ਨਹੀਂ ਫੜ ਸਕੀ। ਇਹ ਬਹੁਤ ਮੰਦਭਾਗਾ ਹੈ ਕਿ ਦਲਜੀਤ ਸਿੰਘ ਚੀਮਾ ਜੋ ਕਿ ਰੋਪੜ ਸੀਟ ਤੋਂ ਚੋਣ ਲੜ ਰਹੇ ਹਨ, ਉਨਾਂ ਨੇ ਅਕਾਲੀ ਵਰਕਰਾਂ ਨੂੰ ਨੌਜਵਾਨ ਦੀ ਕੁੱਟਮਾਰ ਕਰਨ ਦਾ ਇਸ਼ਾਰਾ ਕੀਤਾ। ਹਰਮੀਤ ਸਿੰਘ ਨੇ ਇਸ ਬਾਰੇ ਰੋਪੜ ਦੇ ਜਿਲਾ ਰਿਟਰਨਿੰਗ ਅਫਸਰ ਕੋਲ ਸ਼ਿਕਾਇਤ ਵੀ ਕੀਤੀ ਹੈ।ਵੜੈਚ ਨੇ ਕਿਹਾ ਕਿ ਪੂਰੇ ਸੂਬੇ ਵਿੱਚ ਬੇਅਦਬੀ ਦੀਆਂ 100 ਤੋਂ ਵੱਧ ਵਾਪਰੀਆਂ ਘਟਨਾਵਾਂ ਨਾਲ ਉਨਾਂ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ, ਜਿਨਾਂ ਦੀ ਸ਼੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਅਥਾਹ ਸ਼ਰਧਾ ਹੈ। 

ਉਨਾਂ ਕਿਹਾ ਕਿ ਇਹ ਬਹੁਤ ਹੈਰਾਨ ਕਰਨ ਵਾਲੀ ਗੱਲ ਹੈ ਕਿ ਪੰਥਕ ਕਹਾਉਣ ਵਾਲੇ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਇੱਕ ਵੀ ਦੋਸ਼ੀ ਨੂੰ ਗ੍ਰਿਫਤਾਰ ਕਰਨ ਵਿੱਚ ਅਸਫਲ ਰਹੀ ਹੈ। ਉਨਾਂ ਕਿਹਾ ਕਿ ਬੇਅਦਬੀ ਦੀਆਂ ਘਟਨਾਵਾਂ ਸੁਖਬੀਰ ਸਿੰਘ ਬਾਦਲ ਵੱਲੋਂ ਸੂਬੇ ਵਿੱਚ ਫਿਰਕੂ ਤਣਾਅ ਪੈਦਾ ਕਰਨ ਲਈ ਇੱਕ ਸੋਚੀ-ਸਮਝੀ ਚਾਲ ਤਹਿਤ ਕੀਤੀਆਂ ਗਈਆਂ ਹਨ।ਆਪ ਕਨਵੀਨਰ ਨੇ ਕਿਹਾ ਕਿ ਇਹ ਪੰਜਾਬ ਦੇ ਲੋਕਾਂ ਦਾ ਅਕਾਲੀ ਆਗੂਆਂ ਤੋਂ ਪੁੱਛਣ ਦਾ ਅਧਿਕਾਰ ਹੈ ਕਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਅਤੇ ਕੁਰਾਨ ਸ਼ਰੀਫ ਦੀਆਂ ਘਟਨਾਵਾਂ ਦੀ ਸਾਜਿਸ਼ ਕਿਸਨੇ ਰਚੀ ਅਤੇ ਪੁਲਿਸ ਦੋਸ਼ੀਆਂ ਨੂੰ ਹੁਣ ਤੱਕ ਕਿਓਂ ਨਹੀਂ ਫੜ ਸਕੀ।  ਉਨਾਂ ਕਿਹਾ ਕਿ ਸੁਖਬੀਰ ਬਾਦਲ ਨੇ ਮਲੇਰਕੋਟਲਾ ਘਟਨਾ ਪਿੱਛੇ ਆਮ ਆਦਮੀ ਪਾਰਟੀ ਦੇ ਵਿਧਾਇਕ ਨੂੰ ਫਸਾਉਣ ਦੀ ਕੋਸ਼ਿਸ਼ ਕੀਤੀ, ਪਰ ਉਸਦੀ ਸਾਜਿਸ਼ ਮੁੱਖ ਦੋਸ਼ੀ ਵਿਜੇ ਕੁਮਾਰ ਨੇ ਬੇਨਕਾਬ ਕਰ ਦਿੱਤੀ।ਉਨਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬੇਅਦਬੀ ਦੀਆਂ ਸਾਰੀਆਂ ਘਟਨਾਵਾਂ ਦੇ ਅਸਲ ਦੋਸ਼ੀਆਂ ਨੂੰ ਫੜ ਕੇ ਸਜਾ ਦੇਵੇਗੀ। ਉਨਾਂ ਕਿਹਾ ਕਿ ਸੁਖਬੀਰ ਬਾਦਲ ਉਤੇ ਪੱਥਰਬਾਜੀ ਦੀ ਘਟਨਾ ਅਤੇ ਮੁੱਖ ਮੰਤਰੀ ਬਾਦਲ ਉਤੇ ਜੁੱਤਾ ਸੁੱਟਣ ਦੀ ਘਟਨਾ ਵਿੱਚ ਆਮ ਆਦਮੀ ਪਾਰਟੀ ਦਾ ਕੋਈ ਵਰਕਰ ਸ਼ਾਮਿਲ ਨਹੀਂ ਸੀ।ਉਨਾਂ ਅੱਗੇ ਕਿਹਾ ਕਿ ਸੁਖਬੀਰ ਬਾਦਲ ਪੈਸਾ ਕਮਾਉਣ ਦੀ ਲਾਲਸਾ ਵਿੱਚ ਸੱਤਾ ਹਾਸਿਲ ਕਰਨ ਲਈ ਹਤਾਸ਼ ਹਨ। ਉਨਾਂ ਕਿਹਾ ਕਿ ਇਹ ਗੱਲ ਹਰ ਕਿਸੇ ਦੀ ਸਮਝ ਤੋਂ ਪਰੇ ਹੈ ਕਿ 10 ਸਾਲਾਂ ਵਿੱਚ ਇਕੱਠੇ ਕੀਤੇ ਪੈਸੇ ਦੇ ਢੇਰ ਦਾ ਸੁਖਬੀਰ ਬਾਦਲ ਆਖਿਰਕਾਰ ਕੀ ਕਰਨਗੇ।

 

 

Tags: Gurpreet Ghughi

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD