Thursday, 16 May 2024

 

 

ਖ਼ਾਸ ਖਬਰਾਂ ਮੇਅਰ ਚੋਣ ਵਿੱਚ ਲੋਕਤੰਤਰ ਦੀ ਹੱਤਿਆ ਕਰਨ ਵਾਲੇ ਅਤੇ ਕਰਵਾਉਣ ਵਾਲਿਆਂ ਦਾ ਬੀਜੇਪੀ ਕਿਉਂ ਦੇ ਰਹੀ ਹੈ ਸਾਥ : ਡਾ. ਐਸ.ਐਸ. ਆਹਲੂਵਾਲੀਆ ਗੁਰਜੀਤ ਔਜਲਾ ਨੇ ਵਕੀਲਾਂ ਨਾਲ ਕੀਤੀ ਮੁਲਾਕਾਤ ਆਪ ਦੇ ਪਰਿਵਾਰ ’ਚ ਹੋਇਆ ਵਾਧਾ ਡੇਂਗੂ ਤੋਂ ਬਚਾਅ ਲਈ ਸਮਾਜ ਚ ਜਾਗਰੂਕਤਾ ਅਤੇ ਸਹਿਯੋਗ ਜਰੂਰੀ: ਸਿਵਲ ਸਰਜਨ ਬਰਨਾਲਾ ਡਾ. ਹਰਿੰਦਰ ਸ਼ਰਮਾ ਬਲਾਕ ਖੂਈਖੇੜਾ ਦੇ ਕੇਂਦਰਾਂ ਵਿੱਚ ਰਾਸ਼ਟਰੀ ਡੇਂਗੂ ਦਿਵਸ ਤੇ ਸਕੂਲੀ ਬੱਚਿਆਂ ਅਤੇ ਲੋਕਾਂ ਨੂੰ ਡੇਂਗੂ ਬੁਖਾਰ ਦੇ ਲੱਛਣਾਂ ਅਤੇ ਰੋਕਥਾਮ ਬਾਰੇ ਕੀਤਾ ਗਿਆ ਜਾਗਰੂਕ ਨਿਰਪੱਖ ਤੇ ਸਾਂਤਮਈ ਚੌਣਾਂ ਲਈ ਜਿ਼ਲ੍ਹਾ ਪ੍ਰਸ਼ਾਸਨ ਪੱਬਾਂ ਭਾਰ ਸਿਵਲ ਹਸਪਤਾਲ ਫਾਜ਼ਿਲਕਾ ਵਿਖੇ ਮਨਾਇਆ ਗਿਆ ਨੈਸ਼ਨਲ ਡੇਂਗੂ ਦਿਵਸ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ ਜਨਰਲ ਅਬਜ਼ਰਵਰ ਦੀ ਮੌਜੂਦਗੀ ’ਚ ਹੋਈ ਪੋਲਿੰਗ ਸਟਾਫ ਦੀ ਦੂਸਰੀ ਰੈਂਡੇਮਾਈਜ਼ੇਸ਼ਨ ਸਿਹਤ ਵਿਭਾਗ ਨੇ"ਨੈਸ਼ਨਲ ਡੇਂਗੂ ਡੇ" ਮਨਾਇਆ ਗੁਰਜੀਤ ਸਿੰਘ ਔਜਲਾ ਨੇ ਲਿਤ੍ਤਾ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦਾ ਅਸ਼ੀਰਵਾਦ ਲੋਕ ਸਭਾ ਚੋਣਾਂ 2024: ਪੰਜਾਬ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ 80 ਫ਼ੀਸਦੀ ਪੁਲਿਸ ਬਲ ਤੇ ਕੇਂਦਰੀ ਬਲਾਂ ਦੀਆਂ 250 ਕੰਪਨੀਆਂ ਕੀਤੀਆਂ ਜਾਣਗੀਆਂ ਤਾਇਨਾਤ ਚਰਨਜੀਤ ਚੰਨੀ 'ਤੇ ਆਮ ਆਦਮੀ ਪਾਰਟੀ ਦਾ ਜਵਾਬੀ ਹਮਲਾ, ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ- ਕਾਂਗਰਸ ਦੇ ਰਾਜ ਦੌਰਾਨ ਸ਼ਰਾਬ ਮਾਫ਼ੀਆ ਦਾ ਬੋਲਬਾਲਾ ਸੀ, ਅਸੀਂ ਮਾਲੀਆ ਵਧਾਇਆ ਸੰਜੇ ਟੰਡਨ ਨੇ ਬਾਬਾ ਬਾਗੇਸ਼ਵਰ ਧਾਮ ਤੋਂ ਆਸ਼ੀਰਵਾਦ ਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਜੀਰਾ ਅਤੇ ਭਿੱਖੀਵਿੰਡ ਵਿੱਚ ਲਾਲਜੀਤ ਭੁੱਲਰ ਲਈ ਕੀਤਾ ਚੋਣ ਪ੍ਰਚਾਰ ਜਿਹੜੀ ਸਾਜ਼ਿਸ਼ ਤਹਿਤ ਭਾਈ ਅੰਮ੍ਰਿਤਪਾਲ ਸਿੰਘ ਨੂੰ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਬਣਾਇਆ, ਉਸਨੂੰ ਸਮਝਣ ਪੰਜਾਬੀ : ਸੁਖਬੀਰ ਸਿੰਘ ਬਾਦਲ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਹੀਦ ਸੁਖਦੇਵ ਥਾਪਰ ਨੂੰ ਉਨ੍ਹਾਂ ਦੀ ਜਨਮ ਭੂਮੀ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ ਕਾਂਗਰਸ ਪਾਰਟੀ ਗਰੀਬ ਪਰਿਵਾਰ ਨੂੰ 8500 ਰੁਪਏ ਪ੍ਰਤੀ ਮਹੀਨਾ ਦੇਵੇਗੀ : ਅਮਰਿੰਦਰ ਸਿੰਘ ਰਾਜਾ ਵੜਿੰਗ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਪ੍ਰਚਾਰ ਲਹਿਰ ਆਰੰਭ ਸਾਬਕਾ ਵਿੱਤ ਮੰਤਰੀ ਪਰਮਿੰਦਰ ਢੀਂਡਸਾ ਨੇ ਐਨ ਕੇ ਸ਼ਰਮਾ ਦੀ ਚੋਣ ਮੁਹਿੰਮ ਭਖਾਈ ਪੰਜਾਬ ਦੇ ਕਈ ਲੋਕ ਸਭਾ ਹਲਕਿਆਂ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਆਗੂ ਹੋਏ 'ਆਪ' 'ਚ ਸ਼ਾਮਲ

 

ਸਾਬਕਾ ਆਪ ਲੀਡਰ ਡਾ. ਦਲਜੀਤ ਸਿੰਘ ਕਾਂਗਰਸ 'ਚ ਸ਼ਾਮਿਲ

ਕੈਪਟਨ ਅਮਰਿੰਦਰ ਸਿੰਘ ਨੇ ਪਾਰਟੀ ਲਈ ਹੋਰ ਮਜ਼ਬੂਤੀ ਦੱਸਿਆ

Web Admin

Web Admin

5 Dariya News

ਅੰਮ੍ਰਿਤਸਰ , 14 Jan 2017

ਪੰਜਾਬ ਕਾਂਗਰਸ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਸ਼ਨੀਵਾਰ ਨੂੰ ਮੁੱਖ ਸਾਬਕਾ ਆਪ ਆਗੂ ਡਾ. ਦਲਜੀਤ ਸਿੰਘ ਦਾ ਪਾਰਟੀ 'ਚ ਸਵਾਗਤ ਕਰਦਿਆਂ ਭਰੋਸਾ ਪ੍ਰਗਟਾਇਆ ਕਿ ਉਨ੍ਹਾਂ ਦਾ ਕਾਂਗਰਸ 'ਚ ਆਉਣਾ ਪੰਜਾਬ ਦੇ ਸੁਨਹਿਰੀ ਸ਼ਹਿਰ 'ਚ ਉਸਨੂੰ ਇਕ ਮਜ਼ਬੂਤ ਉਤਸਾਹ ਦੇਵੇਗਾ। ਡਾ. ਸਿੰਘ ਨੂੰ ਇਕ ਮੁੱਖ ਨਾਗਰਿਕ ਤੇ ਅੱਖਾਂ ਦੇ ਸਰਜਨ ਦੱਸਦਿਆਂ, ਕੈਪਟਨ ਅਮਰਿੰਦਰ ਨੇ ਕਿਹਾ ਕਿ ਉਹ ਉਨ੍ਹਾਂ ਦਾ ਕਾਂਗਰਸ 'ਚ ਸਵਾਗਤ ਕਰਨ ਲਈ ਵਿਸ਼ੇਸ਼ ਤੌਰ 'ਤੇ ਅੰਮ੍ਰਿਤਸਰ ਆਏ ਹਨ ਅਤੇ ਉਨ੍ਹਾਂ ਦੇ ਆਉਣ ਨਾਲ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੇਗੀ।ਇਸ ਦੌਰਾਨ ਵੱਡੀ ਗਿਣਤੀ 'ਚ ਆਪ ਸਮਰਥਕਾਂ ਸਮੇਤ ਭਾਜਪਾ ਕੌਂਸਲਰ ਡਾ. ਅਨੂਪ ਵੀ ਕਾਂਗਰਸ 'ਚ ਸ਼ਾਮਿਲ ਹੋ ਗਏ।ਇਸ ਮੌਕੇ ਸ਼ਾਮਿਲ ਹੋਣ ਵਾਲਿਆਂ 'ਚ ਆਪ ਪ੍ਰਵੇਸ਼ ਵਿੰਗ ਦੇ ਪ੍ਰਧਾਨ ਜਤਿੰਦਰ ਮੌਦਗਿਲ ਤੇ ਜੋਨਲ ਕੋ-ਆਰਡੀਨੇਟਰ ਜਤਿਨ ਸੂਦ ਤੋਂ ਇਲਾਵਾ, ਅਮਰੀਕਾ ਤੋਂ ਬੇਰੀ ਗਰੇਵਾਲ ਤੇ ਵਰਿੰਦਰ ਖਾਰਾ, ਸਿਮਰਤ ਕੌਰ, ਦੀਪ ਕੌਸ਼ਲ ਗੁਰਸ਼ਰਨ ਖਾਟਰੀਆ ਤੇ ਬਲਵਿੰਦਰ ਸਿੰਘ ਵੀ ਸਨ।

ਇਸ ਮੌਕੇ ਆਪ ਤੇ ਇਸਦੇ ਆਗੂ ਅਰਵਿੰਦ ਕੇਜਰੀਵਾਲ ਨੂੰ ਦੇਸ਼ ਲਈ ਖਤਰਨਾਕ ਕਰਾਰ ਦਿੰਦਿਆਂ, ਜਿਹੜੇ ਸਿਰਫ ਸਾਜਿਸ਼ਾਂ ਕਰਦੇ ਹਨ ਅਤੇ ਉਨ੍ਹਾਂ ਦੇ ਏਜੰਡੇ 'ਚ ਕੋਈ ਸੇਵਾ ਨਹੀਂ ਹੈ, ਡਾ. ਸਿੰਘ ਨੇ ਕਿਹਾ ਕਿ ਉਹ ਕਾਂਗਰਸ 'ਚ ਇਹ ਪੁਖਤਾ ਕਰਨ ਲਈ ਸ਼ਾਮਿਲ ਹੋਏ ਹਨ ਕਿ ਆਪ ਆਉਂਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਇਕ ਵੀ ਸੀਟ ਨਾ ਜਿੱਤ ਸਕੇ।

ਕੈਪਟਨ ਅਮਰਿੰਦਰ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਪੰਜਾਬ ਨਹੀਂ ਚਾਹੁੰਦਾ ਹੈ ਕਿ ਇਕ ਅਰਾਜਕ ਕੇਜਰੀਵਾਲ ਇਥੇ ਆਵੇ ਤੇ ਇਸਦੀ ਸ਼ਾਂਤੀ ਨੂੰ ਭੰਗ ਕਰੇ। ਉਨ੍ਹਾਂ ਨੇ ਖੁਲਾਸਾ ਕੀਤਾ ਕਿ ਕੇਜਰੀਵਾਲ ਦਿੱਲੀ 'ਚ ਇਕ ਐਨ.ਜੀ.ਓ ਚਲਾ ਰਹੇ ਸਨ, ਜਿਸਦੀ ਸਥਾਪਨਾ ਫੋਰਡ ਫਾਉਂਡੇਸ਼ਨ ਨੇ ਕੀਤੀ ਸੀ ਤੇ ਉਹ ਸੀ.ਆਈ.ਏ ਤੋਂ ਫੰਡ ਹਾਸਿਲ ਕਰਦੀ ਸੀ।ਕੈਪਟਨ ਅਮਰਿੰਦਰ ਨੇ ਕਿਹਾ ਕਿ ਆਪ ਦੇ ਸੀਨੀਅਰ ਆਗੂਆਂ ਵੱਲੋਂ ਪੈਸੇ ਲਏ ਬਗੈਰ ਇਕ ਵੀ ਟਿਕਟ ਨਹੀਂ ਦਿੱਤੀ ਗਈ ਹੈ, ਅਤੇ ਔਰਤਾਂ ਨਾਲ ਛੇੜਛਾੜ ਸਬੰਧੀ ਵੱਡੀ ਗਿਣਤੀ 'ਚ ਸ਼ਿਕਾਇਤਾਂ ਦਰਸਾਉਂਦੀਆਂ ਹਨ ਕਿ ਸੱਤਾ ਹਾਸਿਲ ਕਰਨ ਦੀ ਸਨਕ 'ਚ ਕੇਜਰੀਵਾਲ ਦੀ ਪਾਰਟੀ ਕਿੰਨੀ ਹੇਠਾਂ ਡਿੱਗ ਚੁੱਕੀ ਹੈ। ਉਨ੍ਹਾਂ ਨੇ ਖੁਲਾਸਾ ਕੀਤਾ ਕਿ ਆਪ ਦੇ ਪ੍ਰਚਾਰ ਨੂੰ ਬਾਹਰੀ ਵਿਅਕਤੀਆਂ ਵੱਲੋਂ ਚਲਾਇਆ ਜਾ ਰਿਹਾ ਹੈ ਤੇ ਇਸ ਤੋਂ ਸਾਫ ਹੁੰਦਾ ਹੈ ਕਿ ਪਾਰਟੀ ਨੂੰ ਪੰਜਾਬੀਆਂ ਤੋਂ ਭਰੋਸਾ ਜਾਂ ਸਮਰਥਨ ਹਾਸਿਲ ਨਹੀਂ ਹੈ।ਡਾ. ਸਿੰਘ 2014 ਲੋਕ ਸਭਾ ਚੋਣਾਂ 'ਚ ਅੰਮ੍ਰਿਤਸਰ ਤੋਂ ਆਮ ਆਦਮੀ ਪਾਰਟੀ ਵੱਲੋਂ ਇਕ ਚੰਗੀ ਲੜਾਈ ਦੇਣ ਤੋਂ ਬਾਅਦ ਕੈਪਟਨ ਅਮਰਿੰਦਰ ਤੋਂ ਹਾਰ ਗਏ ਸਨ। ਹਾਲਾਂਕਿ, ਆਪ ਵੱਲੋਂ ਉਨ੍ਹਾਂ ਉਪਰ ਕਥਿਤ ਤੌਰ 'ਤੇ ਪਾਰਟੀ ਵਿਰੋਧੀ ਗਤੀਵਿਧੀਆਂ 'ਚ ਸ਼ਾਮਿਲ ਹੋਣ ਦਾ ਦੋਸ਼ ਲਗਾਉਂਦਿਆਂ ਜੁਲਾਈ 2016 'ਚ ਉਨ੍ਹਾਂ ਨੂੰ ਪੰਜਾਬ ਅਨੁਸ਼ਾਸਨਾਤਮਕ ਕਮੇਟੀ ਦੇ ਚੇਅਰਮੈਨ ਅਹੁਦੇ ਤੇ ਸੂਬਾ ਕਾਰਜਕਾਰਨੀ ਦੀ ਮੈਂਬਰਸ਼ਿਪ ਤੋਂ ਹਟਾ ਦਿੱਤਾ ਗਿਆ ਸੀ। 

ਉਦੋਂ ਸੀਨੀਅਰ ਆਪ ਆਗੂ ਸੁੱਚਾ ਸਿੰਘ ਛੋਟੇਪੁਰ ਤੇ ਸੰਜੈ ਸਿੰਘ 'ਤੇ ਪਾਰਟੀ ਨੂੰ ਬਰਬਾਦ ਕਰਨ ਦਾ ਦੋਸ਼ ਲਗਾਉਣ ਵਾਲੇ ਡਾ. ਸਿੰਘ ਨੇ ਕਿਹਾ ਸੀ ਕਿ ਜਿਸ ਢੰਗ ਨਾਲ ਅਰਵਿੰਦ ਕੇਜਰੀਵਾਲ ਦੀ ਅਗਵਾਈ ਹੇਠ ਪਾਰਟੀ ਨੂੰ ਚਲਾਇਆ ਜਾ ਰਿਹਾ ਹੈ, ਉਨ੍ਹਾਂ ਦਾ ਮੋਹ ਪੂਰੀ ਤਰ੍ਹਾਂ ਨਾਲ ਭੰਗ ਚੁੱਕਾ ਹੈ। ਉਨ੍ਹਾਂ ਨੇ ਦਾਅਵਾ ਕੀਤਾ ਕਿ ਜਦੋਂ ਪਾਰਟੀ ਦੇ ਕੰਮਕਾਜ ਦੇ ਤਰੀਕੇ ਉਪਰ ਉਨ੍ਹਾਂ ਨੇ ਸਵਾਲ ਚੁੱਕੇ ਸਨ, ਤਾਂ ਉਨ੍ਹਾਂ ਨੂੰ ਹਟਾ ਦਿੱਤਾ ਗਿਆ ਸੀ ਅਤੇ ਇਥੋਂ ਤੱਕ ਕਿ ਉਨ੍ਹਾਂ ਨੂੰ ਪਾਰਟੀ ਦੇ ਟੁੱਟਣ ਦੀ ਧਮਕੀ ਦਿੱਤੀ ਗਈ ਸੀ, ਜਿਹੜਾ ਬਾਅਦ 'ਚ ਹੋਇਆ ਸੀ।ਡਾ. ਸਿੰਘ ਨੇ ਕਿਹਾ ਕਿ ਆਪ 'ਚ ਕੋਈ ਲੋਕਤੰਤਰ ਨਹੀਂ ਹੈ ਤੇ ਜਿਹੜਾ ਕੇਈ ਵੀ ਪਾਰਟੀ ਦੀਆਂ ਗਲਤ ਨੀਤੀਆਂ ਖਿਲਾਫ ਬੋਲਣ ਦੀ ਕੋਸ਼ਿਸ਼ ਕਰਦਾ ਹੈ, ਉਸਨੂੰ ਦਬਾਅ ਦਿੱਤਾ ਜਾਂਦਾ ਹੈ। ਉਸਦੇ ਵਲੰਟੀਅਰਾਂ ਨੂੰ ਵੀ ਪਾਰਟੀ ਦੇ ਮੰਚਾਂ 'ਤੇ ਬੋਲਣ ਦੀ ਇਜ਼ਾਜਤ ਨਹੀਂ ਦਿੱਤੀ ਜਾਂਦੀ ਹੈ, ਜਦਕਿ ਉਨ੍ਹਾਂ ਨੇ ਖੁਦ ਆਪ 'ਚ ਇਹ ਸਮਾਂ ਦੇਖਿਆ ਸੀ ਅਤੇ ਪਾਇਆ ਸੀ ਕਿ ਇਹ ਚਾਲਾਕ ਅਗਵਾਈ ਵਾਲਾ ਇਕ ਅਰਾਜਕਤਾਵਾਦੀ ਸੰਗਠਨ ਹੈ ਤੇ ਇਸਨੂੰ ਕੇਜਰੀਵਾਲ, ਸੰਜੈ ਸਿੰਘ ਤੇ ਦੁਰਗੇਸ਼ ਪਾਠਕ ਵੱਲੋਂ ਕੰਟਰੋਲ ਕੀਤਾ ਜਾਂਦਾ ਹੈ।ਉਨ੍ਹਾਂ ਨੇ ਕਿਹਾ ਕਿ ਪਾਰਟੀ ਦਾਗੀ ਅਕਸ ਵਾਲੇ ਲੋਕਾਂ ਨੂੰ ਸ਼ਾਮਿਲ ਕਰ ਰਹੀ ਹੈ ਤੇ ਪਾਰਟੀ ਦੇ ਕੰਮਕਾਜ ਦੇ ਤਰੀਕੇ ਕਾਰਨ ਅੰਦਰੂਨੀ ਵਿਰੋਧ ਵੱਧ ਰਿਹਾ ਹੈ।

 

Tags: Amarinder Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD