Friday, 05 June 2026

 

 

ਖ਼ਾਸ ਖਬਰਾਂ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ 'ਆਪ' ਨੇ ਜਾਖੜ ਅਤੇ ਬਿੱਟੂ ਦਾ ਹਵਾਲਾ ਦਿੰਦੇ ਹੋਏ ਭਾਜਪਾ ਦੀ 'ਵਰਤੋਂ ਅਤੇ ਸੁੱਟੋ' ਦੀ ਰਾਜਨੀਤੀ ਦੀ ਕੀਤੀ ਨਿੰਦਾ ਸਾਲ 2025-26 ਦੌਰਾਨ ਬਿਸਤ-ਦੁਆਬ ਨਹਿਰੀ ਨੈਟਵਰਕ ਹੇਠ ਸਿੰਜਾਈ ਅਧੀਨ ਰਕਬੇ 'ਚ ਹੋਇਆ 167% ਵਾਧਾ : ਬਰਿੰਦਰ ਕੁਮਾਰ ਗੋਇਲ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ

 

ਨਵੀਂ ਉਦਯੋਗਿਕ ਨੀਤੀ ਨਾਲ ਪੰਜਾਬ ਵਿੱਚ ਉਦਯੋਗਿਕ ਖੇਤਰ ਵਿੱਚ ਨਵੀਂ ਕ੍ਰਾਂਤੀ ਆਵੇਗੀ

ਪੰਜਾਬ ਦੇਸ਼ ਦਾ ਪਹਿਲਾ ਸੂਬਾ ਜਿਸ ਨੇ ਆਪਣੇ ਬਲਬੂਤੇ ਤੇ ਨਵੀਂ ਉਦਯੋਗਿਕ ਨੀਤੀ ਰਾਹੀਂ ਉਦਯੋਗਪਤੀਆਂ ਨੂੰ ਵੱਡੀਆਂ ਰਿਆਇਤਾ ਦੇਣ ਦਾ ਐਲਾਨ ਕੀਤਾ : ਅਨਿਲ ਜੋਸ਼ੀ

ਉਦਯੋਗ ਅਤੇ ਵਣਜ ਮੰਤਰੀ ਪੰਜਾਬ ਅਨਿਲ ਜੋਸ਼ੀ ਮੋਹਾਲੀ ਇੰਡਸਟਰੀ ਐਸੋਸੀਏਸ਼ਨ ਵੱਲੋਂ ਐਮ.ਆਈ.ਏ. ਭਵਨ ਵਿੱਖੇ ਕਰਵਾਏ ਗਏ ਸਮਾਗਮ ਦੀ ਪ੍ਰਧਾਨਗੀ ਕਰਦੇ ਹੋਏ

Web Admin

Web Admin

5 ਦਰਿਆ ਨਿਊਜ਼

ਐਸ.ਏ.ਐਸ.ਨਗਰ , 03 Sep 2013

Last updated on: Sep 03, 2013, 00:00 IST

ਪੰਜਾਬ ਦੇਸ਼ ਦਾ ਪਹਿਲਾ ਸੂਬਾ ਹੈ ਜਿਸ ਦੀ ਮੌਜੂਦਾ ਸ੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੀ ਸਹਿਯੋਗੀ ਸਰਕਾਰ ਵੱਲੋਂ ਨਵੀਂ ਉਦਯੋਗਿਕ ਨੀਤੀ ਤਿਆਰ ਕਾਰਕੇ ਸੂਬੇ ਵਿੱਚ ਉਦਯੋਗਪਤੀਆਂ ਨੂੰ ਉਦਯੋਗਾਂ ਤੇ ਵੱਡੀਆਂ ਰਿਆਇਤਾ ਦੇਣ ਦਾ ਐਲਾਨ ਕੀਤਾ ਹੈ। ਰਾਜ ਵਿੱਚ ਨਵੀਂ ਉਦਯੋਗਿਕ ਨੀਤੀ ਨਾਲ ਉਦਯੋਗਿਕ ਖੇਤਰ ਵਿੱਚ ਨਵੀਂ ਕਾਂਤੀ ਆਵੇਗੀ ਅਤੇ ਉਦਯੋਗਿਕ ਖੇਤਰ ਵਿੱਚ ਨਵੀਆਂ ਉਦਯੋਗਿਕ ਇਕਾਈਆਂ ਸਥਾਪਿਤ ਹੋਣ ਦੇ ਨਾਲ-ਨਾਲ ਰੁਜ਼ਗਾਰ ਦੇ ਨਵੇਂ ਮੌਕੇ ਵੀ ਪੈਦਾ ਹੋਣਗੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਉਦਯੌਗ ਅਤੇ ਵਣਜ ਤਕਨੀਕੀ ਸਿੱਖਿਆ ਤੇ ਸਨੱਅਤੀ ਸਿਖਲਾਈ ਵਿਭਾਗ ਬਾਰੇ ਮੰਤਰੀ ਪੰਜਾਬ ਸ੍ਰੀ ਅਨਿਲ ਜੋਸ਼ੀ ਨੇ ਮੋਹਾਲੀ ਇੰਡਸਟਰੀਜ਼ ਐਸੋਸੀਏਸ਼ਨ ਵੱਲੋਂ ਐਮ.ਆਈ.ਏ ਭਵਨ ਉਦਯੋਗਿਕ ਖੇਤਰ ਫੇਜ਼-7 ਵਿਖੇ ਕਰਵਾਏ ਗਏ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ। 

ਸ੍ਰੀ ਅਨਿਲ ਜੋਸ਼ੀ ਨੇ ਇਸ ਮੌਕੇ ਬੋਲਦਿਆਂ ਕਿਹਾ ਕਿ ਭਾਵੇ ਕੇਂਦਰ ਵਿਚਲੀ ਕਾਂਗਰਸ ਸਰਕਾਰ ਨੇ ਗੁਆਂਢੀ ਰਾਜਾਂ ਨੂੰ ਉਦਯੋਗਿਕ ਖੇਤਰ ਵਿੱਚ ਵੱਡੀਆਂ-ਵੱਡੀਆਂ ਰਿਆਇਤਾ ਦੇ ਕੇ  ਪੰਜਾਬ ਦੀ ਇੰਡਸਟਰੀ ਨੂੰ ਬਰਬਾਦ ਕਰਨ ਦੀ ਕੋਸ਼ਿਸ ਕੀਤੀ ਪਰੰਤੂ ਸੂਬੇ ਦੇ ਉਦਯੋਗਪਤੀ ਬੜੀ ਹਿੰਮਤ ਨਾਲ ਆਪਣੇ ਉਦਯੋਗ ਚਲਾਉਂਦੇ ਰਹੇਂ ਅਤੇ ਰਾਜ ਵਿੱਚ ਇੰਡਸਟਰੀ ਦੀ ਗਰੋਥ ਵਿੱਚ ਅੱਗੇ ਨਾਲੋਂ ਵਾਧਾ ਹੋਇਆ ਹੈ ਉਨ੍ਹਾਂ ਕਿਹਾ ਕਿ ਹਾਲ ਹੀ ਵਿੱਚ ਪੰਜਾਬ ਸਰਕਾਰ ਵੱਲੋਂ ਨਵੀਂ ਲਾਗੂ ਕੀਤੀ ਗਈ ਉਦਯੋਗਿਕ ਨੀਤੀ ਜਿਸ ਦਾ ਕਿ ਨੋਟੀਫਿਕੇਸ਼ਨ ਇੱਕ ਹਫਤੇ ਦੇ ਅੰਦਰ –ਅੰਦਰ ਹੋ ਜਾਵੇਗਾ ਉਦਯੋਗਪਤੀਆਂ ਨੂੰ ਵੱਡੀ ਰਾਹਤ ਮਿਲੇਗੀ ਅਤੇ ਉਨ੍ਹਾਂ ਨੂੰ ਨਵੇਂ ਉਦਯੋਗ ਸਥਾਪਿਤ ਕਰਨ ਲਈ ਖੱਜਲ ਖੁਆਰ ਨਹੀਂ ਹੋਣਾ ਪਵੇਗਾ। ਸ੍ਰੀ ਅਨਿਲ ਜੋਸ਼ੀ ਨੇ ਕਿਹਾ ਕਿ ਉਦਯੋਗ ਵਿਭਾਗ ਵਿੱਚ ਸਾਰੇ ਕੰਮ ਕਾਜ ਨੂੰ ਆਨ ਲਾਈਨ ਕੀਤਾ ਜਾ ਰਿਹਾ ਹੈ ਜਿਸ ਨਾਲ ਕਿਸੇ ਵੀ ਉਦਯੋਗਪਤੀ ਨੂੰ ਦਫ਼ਤਰਾਂ ਦੇ ਵਾਧੂ ਚੱਕਰ ਨਹੀਂ ਕੱਟਣੇ ਪੈਣਗੇ । ਸ੍ਰੀ ਜੋਸ਼ੀ ਨੇ ਕਿਹਾ ਕਿ ਉਦਯੋਗ ਵਿਭਾਗ ਵਿੱਚ ਕਿਸੇ ਵੀ ਕਿਸਮ ਦਾ ਭ੍ਰਿਸਟਾਚਾਰ ਬਰਦਾਸਤ ਨਹੀਂ ਕੀਤਾ ਜਾਵੇਗਾ ਅਤੇ ਵਿਭਾਗ ਵਿੱਚ ਪੁਰੀ ਪਾਰਦਰਸ਼ਤਾ ਅਤੇ ਇਮਾਨਦਾਰੀ ਨਾਲ ਕੰਮ ਕੀਤੇ ਜਾਣਗੇ। 

ਉਦਯੋਗ ਅਤੇ ਵਣਜ ਮੰਤਰੀ ਪੰਜਾਬ ਨੇ ਇਸ ਮੌਕੇ ਬੋਲਦਿਆਂ ਕਿਹਾ ਕਿ ਪੰਜਾਬ ਵਿੱਚ ਬਠਿੰਡਾ, ਲੁਧਿਆਣਾ, ਅੰਮਿਤਸਰ ਅਤੇ ਹੁਸਿਆਰਪੁਰ ਵਿਖੇ 240 ਕਰੋੜ ਰੁਪਏ ਦੀ ਲਾਗਤ ਨਾਲ ਚਾਰ ਮਲਟੀਸਕਿੱਲ ਸੈਂਟਰ ਖੋਲ੍ਹੇ ਜਾ ਰਹੇ ਹਨ। ਜਿਨ੍ਹਾਂ ਦੀ ਖੋਲ੍ਹਣ ਦੀ ਪ੍ਰਕਿਰਿਆ ਸ਼ੁਰੂ ਹੋ ਚੁੱਕੀ ਹੈ ਇਹ ਸੈਂਟਰ ਖੋਲ੍ਹਣ ਨਾਲ ਉਦਯੋਗਪਤੀਆਂ ਨੂੰ ਆਪਣੀਆਂ ਉਦਯੋਗਿਕ ਇਕਾਈਆਂ ਲਈ ਹੁੱਨਰਮੰਦ ਕਾਮੇ ਮਿਲੇ ਸਕਣਗੇ ਅਤੇ ਪੰਜਾਬ ਦੇ ਨੌਜਵਾਨਾਂ ਨੂੰ ਰੁਜ਼ਗਾਰ ਵੀ ਮਿਲ ਸਕੇਗਾ। ਸ੍ਰੀ ਜੋਸ਼ੀ ਨੇ ਇਸ ਮੌਕੇ ਮੋਹਾਲੀ ਇੰਡਸਟਰੀ ਐਸੋਸੀਏਸ਼ਨ ਨੂੰ ਵੀ ਸਲਾਹ ਦਿੱਤੀ ਕਿ ਜੇਕਰ ਉਹ ਮੋਹਾਲੀ ਵਿਖੇ ਆਪਣੀ ਪੱਧਰ ਤੇ ਸਕਿੱਲ ਸੈਂਟਰ ਖੋਲਣਾ ਚਾਹੁਣ ਜਾਂ ਕੋਈ ਨਵੀਂ ਪਰਪੋਜਲ ਭੇਜਣਗੇ ਤਾਂ ਉਸ ਤੇ ਗੰਭੀਰਤਾ ਨਾਲ ਵਿਚਾਰ  ਕੀਤਾ ਜਾਵੇਗਾ। ਸ੍ਰੀ ਜੋਸ਼ੀ ਨੇ ਇਸ ਮੌਕੇ ਬੋਲਦਿਆਂ ਕਿਹਾ ਕਿ ਉਦਯੋਗਿਕ ਖੇਤਰ ਮੋਹਾਲੀ ਦਾ ਹਰ ਪੱਖੋ ਵਿਕਾਸ ਕੀਤਾ ਜਾਵੇਗਾ ਅਤੇ ਸੜਕਾਂ ਦੀ ਕਾਰਪੇਟਿਗ ਕਰਨ ਦਾ ਕੰਮ ਦੋ ਮਹੀਨੇ ਵਿੱਚ ਮੁਕੰਮਲ ਕਰ ਲਿਆ ਜਾਵੇਗਾ। ਸ੍ਰੀ ਜੋਸ਼ੀ ਨੇ ਂਿÂਸ ਮੌਕੇ ਉਦਯੋਗਪਤੀਆਂ ਨੂੰ ਜੋਰ ਦੇ ਕੇ ਆਖਿਆ ਕਿ ਉਹ ਪੰਜਾਬ ਨੂੰ ਪ੍ਰਦੂਸ਼ਤ ਰਹਿਤ ਬਣਾਉਣ ਲਈ ਆਪਣਾ ਵੱਡਮੁਲਾ ਯੋਗਦਾਨ ਪਾਉਣ ਉਨ੍ਹਾਂ ਕਿਹਾ ਕਿ ਉਦਯੋਗ ਵਿਭਾਗ ਰਾਜ ਵਿੱਚ ਗੁਜਰਾਤ ਪੈਟਰਨ ਤੇ ਪ੍ਰਦੂਸ਼ਨ ਪਾਲਿਸੀ ਲਿਆਵੇਗਾ। ਜਿਸ ਤਹਿਤ ਉਦਯੋਗਿਕ ਫੋਕਲ ਪੁਆਇੰਟਾਂ ਅਤੇ ਉਦਯੋਗਿਕ ਖੇਤਰਾਂ ਅਤੇ ਇੰਡਸਟਰੀਆਂ ਵਿੱਚ ਵੱਧ ਤੋਂ ਵੱਧ ਰੁੱਖ ਲਗਾਏ ਜਾਣਗੇ। ਉਨ੍ਹਾਂ ਕਿਹਾ ਕਿ ਰਾਜ ਵਿੱਚ ਵਾਤਾਵਰਣ ਦੀ ਸਵੱਛਤਾ ਲਈ ਪੰਜਾਬ ਸਰਕਾਰ ਵੱਲੋਂ ਵੱਧ ਤੋਂ ਵੱਧ ਰੁੱਖ ਲਗਾਉਣ ਦੀ ਮੁਹਿੰਮ ਵਿੰਢੀ ਗਈ ਹੈ ਜਿਸ ਨੂੰ ਲੋਕਾਂ ਵੱਲੋਂ ਚੰਗਾ ਹੁੰਗਾਰਾ ਮਿਲ ਰਿਹਾ ਹੈ। 

ਸ੍ਰੀ ਅਨਿਲ ਜੋਸ਼ੀ ਨੇ ਇਸ ਮੌਕੇ ਮੋਹਾਲੀ ਇੰਡਸਟਰੀਜ਼ ਐਸੋਸੀਏਸਨ ਦੀਆਂ ਮੰਗਾਂ ਨੂੰ ਜਾਇਜ ਠਹਿਰਾਉਦੀਆਂ ਕਿਹਾ ਕਿ ਇਨ੍ਹਾਂ ਨੂੰ ਜਲਦੀ ਹੀ ਪੁਰਾ ਕੀਤਾ ਜਾਵੇਗਾ। ਉਨ੍ਹਾਂ ਇਸ ਮੌਕੇ ਮੋਹਾਲੀ ਇੰਡਸਟਰੀ ਦੀ ਸਲਾਹਕਾਰ ਕਮੇਟੀ ਗਠਨ ਕਰਨ ਦਾ ਐਲਾਨ ਵੀ ਕੀਤਾ ਉਨ੍ਹਾਂ ਦੱਸਿਆ ਕਿ ਇਸ ਕਮੇਟੀ ਵਿੱਚ ਦੋ ਸਰਕਾਰੀ ਮੈਂਬਰ ਅਤੇ ਬਾਕੀ ਇੰਡਸਟਰੀ ਐਸੋਸੀਏਸ਼ਨ ਵਿਚੋ ਲਏ ਜਾਣਗੇ ਅਤੇ ਕਮੇਟੀ ਦੀ ਹਰ ਤਿੰਨ ਮਹੀਨੇ ਬਾਅਦ ਮੀਟਿੰਗ ਹੋਇਆ ਕਰੇਗੀ ਅਤੇ ਜਿਸ ਵਿੱਚ ਉਦਯੋਗਪਤੀਆਂ ਨੂੰ ਦਰਪੇਸ਼ ਮੁਸ਼ਕਲਾਂ ਦਾ ਵਿਚਾਰ ਵਟਾਦਰਾਂ ਕਰਕੇ ਉਨ੍ਹਾਂ ਦਾ ਹੱਲ ਕੀਤਾ ਜਾਇਆ ਕਰੇਗਾ। ਸਮਾਗਮ ਨੂੰ ਸ੍ਰੀ ਯਸਵੀਰ ਮਹਾਜਨ ਐਮ.ਡੀ. ਪੀ.ਐਸ.ਆਈ.ਈ.ਸੀ. , ਸ੍ਰੀ ਡੀ.ਕੇ ਤਿਵਾੜੀ ਐਮ.ਡੀ ਪੰਜਾਬ ਇਨਫੋਟੈਕ, ਸ੍ਰੀ ਮੋਹਿਤ ਗੁਪਤਾ ਪ੍ਰਧਾਨ ਭਾਰਤੀ ਜਨਤਾ ਪਾਰਟੀ ਯੁਵਾ ਮੋਰਚਾ ਪੰਜਾਬ, ਸ੍ਰੀ ਸੁਖਵਿੰਦਰ ਸਿੰਘ ਗੋਲਡੀ ਜ਼ਿਲ੍ਹਾ ਪ੍ਰਧਾਨ ਭਾਜਪਾ, ਰਾਜਾ ਕੰਵਰਜੋਤ ਸਿੰਘ ਮੋਹਾਲੀ, ਐਮ.ਆਈ.ਏ ਦੇ ਪ੍ਰਧਾਨ ਗੁਰਕ੍ਰਿਪਾਲ ਸਿੰਘ, ਸ੍ਰੀ ਅਨੁਰਾਗ ਅੱਗਰਵਾਲ, ਸ੍ਰੀ ਸੰਜੀਵ ਵਸੀਸ਼ਟ ਅਤੇ ਹੋਰ ਅਹੁਦੇਦਾਰ ਵੀ ਮੌਜੂਦ ਸਨ। 

 

Tags: anil joshi

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD