Monday, 13 May 2024

 

 

ਖ਼ਾਸ ਖਬਰਾਂ ਮੈਂ ਦੁਬਾਰਾ ਜੇਲ੍ਹ ਚੱਲਿਆ ਗਿਆ ਤਾਂ ਭਾਜਪਾ ਵਾਲੇ ਮੁਫ਼ਤ ਬਿਜਲੀ, ਪਾਣੀ ਅਤੇ ਇਲਾਜ ਰੋਕ ਦੇਣਗੇ - ਕੇਜਰੀਵਾਲ ਗਜੇਂਦਰ ਸਿੰਘ ਸ਼ੇਖਾਵਤ ਨੇ ਮੁਹਾਲੀ ਵਿੱਚ ਵੋਟਰਾਂ ਨੂੰ ਭਾਜਪਾ ਉਮੀਦਵਾਰ ਦੇ ਹੱਕ ਵਿੱਚ ਵੋਟ ਪਾਉਣ ਲਈ ਕਿਹਾ ਯਾਦ ਰੱਖਿਓ 1 ਜੂਨ 1984, ਇਸ ਦਿਨ ਹੀ ਐਤਕੀਂ ਤੁਸੀਂ ਵੋਟਾਂ ਪਾਉਣੀਆਂ ਨੇ: ਸੁਖਬੀਰ ਸਿੰਘ ਬਾਦਲ ਨੇ ਪੰਜਾਬੀਆਂ ਨੂੰ ਕੀਤੀ ਅਪੀਲ ਲੋਕਾਂ ਨੂੰ ਗੁੰਮਰਾਹ ਕਰਨ ਦੀ ਬਜਾਏ ਵਿਕਾਸ ਦੀ ਗੱਲ ਕਰੇ ਕਾਂਗਰਸ, ਭਾਜਪਾ ਤੇ ਆਪ : ਐਨ. ਕੇ. ਸ਼ਰਮਾ ਆਈਸਾਈਟ ਚੈਰੀਟੇਬਲ ਆਈ ਹਸਪਤਾਲ ਦੇ ਮਾਹਰ ਡਾਕਟਰਾਂ ਦੀ ਟੀਮ ਵੱਲੋਂ ਅੱਖਾਂ ਦਾ ਕੈਂਪ ਲਗਾਇਆ ਗਿਆ ਭਗਵਾਨ ਪਰਸ਼ੂਰਾਮ ਦੀ ਗਣਨਾ ਸਪਤ ਚਿਰੰਨਜੀਵੀ ਮਹਾਪੁਰਸ਼ਾ ਵਿੱਚ ਕੀਤੀ ਜਾਂਦੀ ਹੈ : ਰਾਜਿੰਦਰ ਸਿੰਘ ਨੰਬਰਦਾਰ ਚੰਡੀਗੜ੍ਹ 'ਚ ਲੋਕਾਂ ਦਾ ਭਾਰੀ ਸਮਰਥਨ, ਇਸ ਵਾਰ ਭਾਜਪਾ 400 ਦਾ ਅੰਕੜਾ ਜ਼ਰੂਰ ਪਾਰ ਕਰੇਗੀ : ਜਤਿੰਦਰ ਪਾਲ ਮਲਹੋਤਰਾ ਆਪ ਤੇ ਅਕਾਲੀ ਕਿਸਾਨ ਵਿਰੋਧੀ, ਪੰਜਾਬ ਦੇ ਵਿਕਾਸ ਲਈ ਦੋਨਾਂ ਨੂੰ ਹਰਾਉਣਾ ਜਰੂਰੀ : ਜੀਤਮਹਿੰਦਰ ਸਿੰਘ ਸਿੱਧੂ ਸ੍ਰੀ ਅਨੰਦਪੁਰ ਸਾਹਿਬ ਤੋਂ ਮਾਈਨਿੰਗ ਮਾਫੀਆ ਦਾ ਸਫਾਇਆ ਕਰਾਂਗਾ : ਡਾ ਸੁਭਾਸ਼ ਸ਼ਰਮਾ ਗੁਰਬਾਜ ਸਿੰਘ ਸਿੱਧੂ ਨੇ ਪਿਤਾ ਦੇ ਲਈ ਮੰਗੀਆਂ ਵੋਟਾਂ ਅਸੀਂ ਤੁਹਾਡੇ ਲਈ ਸਕੂਲ ਅਤੇ ਹਸਪਤਾਲ ਬਣਾਏ, ਬਿਜਲੀ ਅਤੇ ਪਾਣੀ ਮੁਫਤ ਕੀਤਾ, ਇਸ ਲਈ ਮੈਨੂੰ ਜੇਲ ਭੇਜਿਆ : ਅਰਵਿੰਦ ਕੇਜਰੀਵਾਲ ਮੁੱਖ ਮੰਤਰੀ ਨੇ ਅਮਿਤ ਸ਼ਾਹ ਨਾਲ ਕੀਤਾ ਸਮਝੌਤਾ, ਕੇਜਰੀਵਾਲ ਨੂੰ ਛੱਡ ਕੇ ਪੰਜਾਬ ’ਚ ਵੱਖਰੀ ਆਪ ਸਰਕਾਰ ਬਣਾਉਣਗੇ : ਸੁਖਬੀਰ ਸਿੰਘ ਬਾਦਲ ਆਪ ਦੱਸੇ ਕਿ ਉਹ ਭ੍ਰਿਸ਼ਟਾਚਾਰ ਵਿਚ ਫਸੇ ਅਰਵਿੰਦ ਕੇਜਰੀਵਾਲ ਦਾ ਬਚਾਅ ਕਿਉਂ ਕਰ ਰਹੀ ਹੈ: ਹਰਸਿਮਰਤ ਕੌਰ ਬਾਦਲ ਕਾਂਗਰਸ ਦੀ ਸਥਿਤੀ ਮਜ਼ਬੂਤ; ਸਾਬਕਾ ਵਿਧਾਇਕ ਜੱਸੀ ਖੰਗੂੜਾ ਦੀ ਪਾਰਟੀ 'ਚ ਵਾਪਸੀ ਸਾਬਕਾ ਸਰਪੰਚ ਸਾਥੀਆਂ ਸਮੇਤ ਅਕਾਲੀ ਦਲ ਨੂੰ ਅਲਵਿਦਾ ਕੇ ਕਾਂਗਰਸ ਵਿੱਚ ਸ਼ਾਮਲ ਕਾਂਗਰਸ ਨੇ ਲੋਕ ਸਭਾ ਵਿੱਚ ਜਿੱਤ ਲਈ ਇੱਕਜੁੱਟ ਹੋਕੇ ਕੀਤੀ ਅਪੀਲ ਮੋਦੀ ਸ਼ਾਹ ਦੀ ਜੋੜੀ ਨੂੰ ਜੇ ਕਿਸੇ ਨੇ ਮਾਤ ਦਿੱਤੀ ਹੈ ਤਾਂ ਉਹ ਪੰਜਾਬ ਦੇ ਲੋਕ ਹੀ ਹਨ : ਗੁਰਜੀਤ ਸਿੰਘ ਔਜਲਾ ਮਨੀਸ਼ ਤਿਵਾੜੀ ਨੇ ਕਿਰਨ ਖੇਰ ਦੇ ਬਿਆਨ ਨਾਲ ਭਾਜਪਾ ਦਾ ਮੂੰਹ ਬੰਦ ਕਰ ਦਿੱਤਾ ਕੇਂਦਰ ਸਰਕਾਰ ਦੇ ਗਲਤ ਫੈਸਲਿਆਂ ਕਾਰਨ 750 ਤੋਂ ਵੱਧ ਕਿਸਾਨਾਂ ਦੀ ਮੌਤ : ਵਿਜੇ ਇੰਦਰ ਸਿੰਗਲਾ ਪੰਜਾਬ ਨੂੰ ਕਰਜ਼ੇ 'ਚ ਡੁੱਬਣਾ ਹੀ ਭਗਵੰਤ ਮਾਨ ਸਰਕਾਰ ਦੀ ਉਪਲਬਧੀ : ਗਜੇਂਦਰ ਸਿੰਘ ਸ਼ੇਖਾਵਤ ਮੋਗਾ ਦੀ ਨੈਸ਼ਨਲ ਲੋਕ ਅਦਾਲਤ ਵਿੱਚ 5483 ਕੇਸਾਂ ਦਾ ਨਿਪਟਾਰਾ

 

ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਅੰਮਿ੍ਰਤਸਰ ਪ੍ਰਧਾਨ ਅਤੇ ਸਾਬਕਾ ਪੇਡਾ ਚੇਅਰਮੈਨ ਉਪਕਾਰ ਸਿੰਘ ਸੰਧੂ ਆਮ ਆਦਮੀ ਪਾਰਟੀ ਵਿਚ ਸ਼ਾਮਲ

Web Admin

Web Admin

5 Dariya News

ਅਮਿ੍ਰਤਸਰ , 14 Jan 2017

ਆਮ ਆਦਮੀ ਪਾਰਟੀ ਨੂੰ ਉਸ ਵੇਲੇ ਵੱਡਾ ਹੁੰਗਾਰਾ ਮਿਲਿਆ, ਜਦੋਂ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਅੰਮਿ੍ਰਤਸਰ ਪ੍ਰਧਾਨ ਅਤੇ ਸਾਬਕਾ ਪੇਡਾ ਚੇਅਰਮੈਨ ਉਪਕਾਰ ਸਿੰਘ ਸੰਧੂ ਆਮ ਆਦਮੀ ਪਾਰਟੀ ਦੇ ਸੂਬਾ ਕਨਵੀਨਰ ਗੁਰਪ੍ਰੀਤ ਸਿੰਘ ਵੜੈਚ ਦੀ ਮੌਜੂਦਗੀ ਵਿੱਚ ਆਪ ਵਿੱਚ ਸ਼ਾਮਿਲ ਹੋ ਗਏ। ਉਪਕਾਰ ਸੰਧੂ ਅਤੇ ਉਨਾਂ ਦੇ ਸਮਰਥਕਾਂ ਦਾ ਪਾਰਟੀ ਵਿੱਚ ਸਵਾਗਤ ਕਰਦਿਆ ਗੁਰਪ੍ਰੀਤ ਸਿੰਘ ਵੜੈਚ ਨੇ ਕਿਹਾ ਕਿ ਉਪਕਾਰ ਸਿੰਘ ਸੰਧੂ ਅਸਲ ਵਿੱਚ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦਾ ਭਲਾ ਕਰਨਾ ਚਾਹੁੰਦੇ ਸਨ, ਜਿਸ ਕਾਰਨ ਉਨਾਂ ਨੇ ਸਾਰੇ ਅਹੁਦਿਆਂ ਤੋਂ ਅਸਤੀਫਾ ਦਿੱਤਾ ਕਿਉਂਕਿ ਸ਼੍ਰੋਮਣੀ ਅਕਾਲੀ ਦਲ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਦੋਸ਼ੀਆਂ ਖਿਲਾਫ ਕਾਰਵਾਈ ਕਰਨ ਵਿੱਚ ਅਸਫਲ ਰਹੀ ਹੈ। ਇਸ ਮੌਕੇ ਵੜੈਚ ਨੇ ਕਿਹਾ ਕਿ ਉਹ ਉਨਾਂ ਸਾਰੇ ਲੋਕਾਂ ਨਾਲ ਹੱਥ ਮਿਲਾਉਣ ਲਈ ਤਿਆਰ ਹਨ, ਜੋ ਬਿਨਾਂ ਕਿਸੇ ਸਵਾਰਥ ਦੇ ਪੰਜਾਬ ਦਾ ਭਲਾ ਚਾਹੁੰਦੇ ਹਨ ਅਤੇ ਪੰਜਾਬ ਦੇ ਨੌਜਵਾਨਾਂ ਤੇ ਇੱਥੋਂ ਦੀ ਆਰਥਿਕਤਾ ਨੂੰ ਬਚਾਉਣ ਲਈ ਅੱਗੇ ਆਉਣਾ ਚਾਹੁੰਦੇ ਹਨ। 

ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਉਪਕਾਰ ਸਿੰਘ ਸੰਧੂ ਨੇ ਕਿਹਾ ਕਿ ਕਾਂਗਰਸ ਨਾਲ ਹੱਥ ਮਿਲਾਉਣਾ ਉਨਾਂ ਦੀ ਵੱਡੀ ਭੁੱਲ ਸੀ ਅਤੇ ਉਥੇ ਉਨਾਂ ਨੇ ਘੁਟਣ ਮਹਿਸੂਸ ਕੀਤੀ, ਜਿਸ ਕਾਰਨ ਉਨਾਂ ਨੇ ਇਹ ਫੈਸਲਾ ਲਿਆ। ਸੰਧੂ ਨੇ ਕਿਹਾ ਕਿ ਉਨਾਂ ਨੇ ਕਦੇ ਵੀ ਕਾਂਗਰਸੀ ਗਤੀਵਿਧੀਆਂ ਵਿੱਚ ਸ਼ਮੂਲੀਅਤ ਨਹੀਂ ਕੀਤੀ ਅਤੇ ਡੂੰਘਾਈ ਨਾਲ ਸੋਚਣ ਤੋਂ ਬਾਅਦ ਇਸ ਨਤੀਜੇ ਉਤੇ ਪਹੁੰਚੇ ਕਿ ਆਮ ਆਦਮੀ ਪਾਰਟੀ ਸਿਰਫ ਇੱਕ ਸਿਆਸੀ ਫਰੰਟ ਨਹੀਂ, ਬਲਕਿ ਦੇਸ਼ ਵਿੱਚੋਂ ਭਿ੍ਰਸ਼ਟਾਚਾਰ ਨੂੰ ਖਤਮ ਕਰਨ ਲਈ ਅਰਵਿੰਦ ਕੇਜਰੀਵਾਲ ਵੱਲੋਂ ਵਿੱਢੀ ਗਈ ਇੱਕ ਕ੍ਰਾਂਤੀਕਾਰੀ ਮੁਹਿੰਮ ਹੈ। ਸੰਧੂ ਨੇ ਕਿਹਾ ਕਿ ਉਨਾਂ ਨੇ ਬਿਨਾਂ ਕਿਸੇ ਸ਼ਰਤ ਤੋਂ ਆਮ ਆਦਮੀ ਪਾਰਟੀ ਜੁਆਇਨ ਕੀਤੀ ਹੈ ਅਤੇ ਅਗਾਮੀ ਵਿਧਾਨ ਸਭਾ ਚੋਣਾਂ ਵਿੱਚ ਪਾਰਟੀ ਉਮੀਦਵਾਰਾਂ ਦੀ ਜਿੱਤ ਯਕੀਨੀ ਬਣਾਉਣ ਲਈ ਤਹਿ ਦਿਲੋਂ ਕੰਮ ਕਰਦੇ ਰਹਿਣਗੇ। ਇਸ ਮੌਕੇ ਅੰਮਿ੍ਰਤਸਰ (ਈਸਟ) ਤੋਂ ਪਾਰਟੀ ਉਮੀਦਵਾਰ ਸਰਬਜੋਤ ਸਿੰਘ, ਮੀਤ ਪ੍ਰਧਾਨ ਕੁਲਦੀਪ ਸਿੰਘ ਧਾਲੀਵਾਲ, ਜਸਕਰਨ ਬੰਦੇਸ਼ਾ, ਮੀਡੀਆ ਇੰਚਾਰਜ (ਮਾਝਾ ਜੋਨ) ਗੁਰਭੇਜ ਸਿੰਘ ਸੰਧੂ, ਜਨ. ਸਕੱਤਰ ਸੁਖਦੀਪ ਸੰਧੂ, ਪਰਗਟ ਸਿੰਘ ਚੌਗਾਵਾਂ ਅਤੇ ਉਪਕਾਰ ਸਿੰਘ ਸੰਧੂ ਦੇ ਸਮਰਥਕ ਮੌਜੂਦ ਸਨ। 

 

Tags: Gurpreet Ghughi

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD