Thursday, 04 June 2026

 

 

ਖ਼ਾਸ ਖਬਰਾਂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ

 

ਬੇਅੰਤ ਸਿੰਘ ਦੀ ਧੀ ਗੁਰਕੰਵਲ ਕੌਰ ਭਾਜਪਾ ਵਿੱਚ ਸ਼ਾਮਲ

ਭਾਰਤੀ ਜਨਤਾ ਪਾਰਟੀ ਵਿੱਚ ਆਉਣ 'ਤੇ ਅਰੁਣ ਜੇਤਲੀ, ਵਿਜੇ ਸਾਂਪਲਾ ਅਤੇ ਖੰਨਾ ਨੇ ਕੀਤਾ ਸਵਾਗਤ, ਜਲੰਧਰ ਕੈਂਟ ਤੋਂ ਰਹੀ ਵਿਧਾਇਕ, ਪੰਜਾਬ 'ਚ ਰਹਿ ਚੁੱਕੀ ਹੈ ਮੰਤਰੀ

Web Admin

Web Admin

5 Dariya News

ਚੰਡੀਗੜ , 14 Jan 2017

Last updated on: Jan 14, 2017, 00:00 IST

ਪੰਜਾਬ ਵਿਧਾਨ ਸਭਾ ਚੋਣਾਂ ਦੇ ਸੰਦਰਭ ਵਿੱਚ ਅੱਜ ਕਾਂਗਰਸ ਪਾਰਟੀ ਨੂੰ ਵੱਡਾ ਝਟਕਾ ਲੱਗਾ। ਪੰਜਾਬ ਦੇ ਮਹਿਰੂਮ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਪਾਰਟੀ ਦੇ ਵੱਡੇ ਲੀਡਰ ਰਹੇ ਸਰਦਾਰ ਬੇਅੰਤ ਸਿੰਘ ਦੀ ਧੀ ਗੁਰਕੰਵਲ ਕੌਰ ਕਾਂਗਰਸ ਤੋਂ ਰਿਸ਼ਤਾ ਤੋੜ ਕੇ ਭਾਜਪਾ ਵਿੱਚ ਸ਼ਾਮਲ ਹੋ ਗਈ ਹੈ। ਨਵੀਂ ਦਿੱਲੀ ਵਿਖੇ ਵਿੱਤ ਮੰਤਰੀ ਅਰੁਣ ਜੇਤਲੀ, ਪੰਜਾਬ ਦੀ ਭਾਜਪਾ ਇਕਾਈ ਦੇ ਪ੍ਰਧਾਨ ਵਿਜੇ ਸਾਂਪਲਾ ਅਤੇ ਭਾਜਪਾ ਦੇ ਮੀਤ ਪ੍ਰਧਾਨ ਅਵਿਨਾਸ਼ ਰਾਏ ਖੰਨਾ ਦੀ ਮੌਜੂਦਗੀ ਵਿੱਚ ਸਾਬਕਾ ਮੰਤਰੀ ਪੰਜਾਬ ਗੁਰਕੰਵਲ ਕੌਰ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋ ਗਈ। ਗੁਰਕੰਵਲ ਕੌਰ ਨੇ ਭਾਜਪਾ 'ਚ ਭਰੋਸਾ ਪ੍ਰਗਟਾਉਂਦੇ ਹੋਏ ਆਖਿਆ ਕਿ ਮੇਰੇ ਪਿਤਾ ਨੇ ਪੰਜਾਬ ਦੀ ਖੁਸ਼ਹਾਲੀ ਲਈ ਕੁਰਬਾਨੀ ਦਿੱਤੀ, ਅਸੀਂ ਆਪਣਾ ਸਾਰਾ ਜੀਵਨ ਕਾਂਗਰਸ ਲਈ ਵਾਰ ਦਿੱਤਾ, ਪਰ ਅੱਜ ਉਹ ਪਾਰਟੀ ਨਾ ਦੇਸ਼ ਹਿੱਤ ਬਾਰੇ ਸੋਚ ਰਹੀ ਹੈ ਤੇ ਨਾ ਹੀ ਉਸਨੂੰ ਅਸੀਂ ਨਜ਼ਰ ਆ ਰਹੇ ਸੀ। ਗੁਰਕੰਵਲ ਕੌਰ ਨੇ ਕਿਹਾ ਕਿ ਇੱਕ ਪਾਸੇ ਕਾਂਗਰਸ ਵਿੱਚ ਅਣਦੇਖੀ ਦੇ ਚਲਦਿਆਂ ਮੈਂ ਜਿੱਥੇ ਘੁਟਣ ਮਹਿਸੂਸ ਕਰਨ ਲੱਗ ਪਈ ਸੀ, ਉਥੇ ਮਾਣਯੋਗ ਨਰਿੰਦਰ ਮੋਦੀ ਜੀ ਦੀ ਸੋਚ ਅਤੇ ਨੀਤੀਆਂ ਮੈਨੂੰ ਲਗਾਤਾਰ ਪ੍ਰਭਾਵਿਤ ਕਰ ਰਹੀਆਂ ਸਨ। ਇਸ ਲਈ ਮੈਂ ਬਿਨਾ ਕਿਸੇ ਸ਼ਰਤ ਤੋਂ ਭਾਜਪਾ ਵਿੱਚ ਇਕ ਸਧਾਰਨ ਵਰਕਰ ਦੇ ਤੌਰ 'ਤੇ ਸ਼ਾਮਲ ਹੋ ਰਹੀ ਹਾਂ। ਪਾਰਟੀ ਵਿੱਚ ਸ਼ਾਮਲ ਹੋਣ 'ਤੇ ਗੁਰਕੰਵਲ ਕੌਰ ਦਾ ਸਵਾਗਤ ਕਰਦਿਆਂ ਵਿਜੇ ਸਾਂਪਲਾ ਨੇ ਆਖਿਆ ਕਿ ਸਰਦਾਰ ਬੇਅੰਤ ਸਿੰਘ ਦੀ ਧੀ ਦਾ ਭਾਜਪਾ ਵਿੱਚ ਆਉਣਾ ਕਾਂਗਰਸ ਨੂੰ ਉਸਦਾ ਅਕਸ ਦਿਖਾਉਣਾ ਹੈ । ਇਸ ਮੌਕੇ 'ਤੇ ਪੰਜਾਬ ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ਕਮਲ ਸ਼ਰਮਾ ਵੀ ਮੌਜੂਦ ਸਨ।ਜ਼ਿਕਰਯੋਗ ਹੈ ਕਿ ਗੁਰਕੰਵਲ ਕੌਰ ਜਿੱਥੇ ਬੇਅੰਤ ਸਿੰਘ ਦੀ ਧੀ ਹੈ, ਉਥੇ ਉਸਦਾ ਪੰਜਾਬ ਦੀ ਸਿਆਸਤ ਵਿੱਚ ਆਪਣਾ ਵੀ ਇੱਕ ਮੁਕਾਮ ਹੈ। ਉਹ ਜਲੰਧਰ ਕੈਂਟ ਹਲਕੇ ਤੋਂ ਸਾਲ 2002 ਤੋਂ ਸਾਲ 2007 ਦਰਮਿਆਨ ਵਿਧਾਇਕ ਰਹੀ, ਪੰਜਾਬ ਵਿੱਚ ਮੰਤਰੀ ਵੀ ਰਹੀ। ਉਹ ਸਾਬਕਾ ਮੰਤਰੀ ਤੇਜ ਪ੍ਰਕਾਸ਼ ਸਿੰਘ ਦੀ ਭੈਣ ਅਤੇ ਗੁਰਕੀਰਤ ਕੋਟਲੀ ਤੇ ਰਵਨੀਤ ਸਿੰਘ ਬਿੱਟੂ ਦੀ ਭੂਆ ਵੀ ਹੈ। 

 

Tags: Arun Jaitley , Vijay Sampla

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD