Saturday, 11 May 2024

 

 

ਖ਼ਾਸ ਖਬਰਾਂ ਨਾਮਜਦਗੀਆਂ ਭਰਨ ਦੇ ਚੌਥੇ ਦਿਨ 06 ਉਮੀਦਵਾਰਾਂ ਨੇ ਜ਼ਿਲ੍ਹਾ ਚੋਣ ਅਫਸਰ ਕੋਲ ਭਰੇ ਆਪਣੇ ਕਾਗਜ ਚੌਥੇ ਦਿਨ ਚਾਰ ਉਮੀਦਾਵਾਰਾਂ ਨੇ ਭਰੇ ਨਾਮਜ਼ਦਗੀ ਪੱਤਰ: ਰਾਜੇਸ਼ ਧੀਮਾਨ ਅੱਜ ਫ਼ਰੀਦਕੋਟ ਹਲਕੇ ਲਈ 8 ਨਾਮਜ਼ਦਗੀ ਪੱਤਰ ਹੋਏ ਦਾਖ਼ਲ- ਵਿਨੀਤ ਕੁਮਾਰ ਨਾਮਜ਼ਦਗੀਆਂ ਦੇ ਚੌਥੇ ਦਿਨ 4 ਉਮੀਦਵਾਰਾਂ ਤੇ 2 ਕਵਰਿੰਗ ਉਮੀਦਵਾਰਾਂ ਵੱਲੋਂ ਕੀਤੇ ਗਏ ਨਾਮਜ਼ਦਗੀ ਪੱਤਰ ਦਾਖ਼ਲ ਐਨ ਕੇ ਸ਼ਰਮਾ ਵੱਲੋਂ ਪਟਿਆਲਾ ’ਚ ਵਿਸ਼ਾਲ ਰੈਲੀ ਨਾਲ ਸ਼ਕਤੀ ਪ੍ਰਦਰਸ਼ਨ ਟਰੈਕਟਰ ’ਤੇ ਸਵਾਰ ਹੋ ਕੇ ਨਾਮਜ਼ਦਗੀ ਪੱਤਰ ਭਰਨ ਪੁੱਜੇ ਐਨ ਕੇ ਸ਼ਰਮਾ ਦੇਸ਼ ਵਿੱਚ ਲੋਕ ਰਾਜ ਦੀ ਬਹਾਲੀ ਲਈ ਕਾਂਗਰਸ ਲਿਆਓ - ਗੁਰਜੀਤ ਔਜਲਾ 14 ਪਰਿਵਾਰਾਂ ਨੇ ਮਿਲਾਇਆ ਕਾਂਗਰਸ ਨਾਲ ਹੱਥ, 'ਆਪ' ਨੂੰ ਕਿਹਾ ਅਲਵਿਦਾ ਸੀਪੀਆਈ ਐਮ.ਐਲ. (ਲਿਬਰੇਸ਼ਨ) ਵੱਲੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਗੁਰਜੀਤ ਔਜਲਾ ਦੀ ਹਮਾਇਤ ਦਾ ਐਲਾਨ ਪੰਜਾਬ ਪੁਲਿਸ ਨੇ 48 ਘੰਟਿਆਂ ਅੰਦਰ ਸੁਲਝਾਈ ਬਾਊਂਸਰ ਹੱਤਿਆ ਕਾਂਡ ਦੀ ਗੁੱਥੀ; ਲੱਕੀ ਪਟਿਆਲ ਗੈਂਗ ਦੇ ਦੋ ਸ਼ੂਟਰ ਸੰਖੇਪ ਮੁਕਾਬਲੇ ਉਪਰੰਤ ਕਾਬੂ ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਨਾਮਜ਼ਦਗੀਆਂ ਭਰਨ ਦੇ ਤੀਜੇ ਦਿਨ ਇੱਕ ਉਮੀਦਵਾਰ ਨੇ ਭਰੇ ਕਾਗਜ਼ ਵੋਟ ਫ਼ੀਸਦੀ ਵਧਾਉਣ ਲਈ ਅਨੋਖਾ ਉਪਰਾਲਾ- "ਆਪਣੀ ਵੋਟ ਪਾਓ, ਘਰ ਲਿਜਾਓ ਖਾਸ ਤੋਹਫਾ" ਡਿਪਟੀ ਕਮਿਸ਼ਨਰ ਪਰਮਵੀਰ ਸਿੰਘ ਨੇ ਜ਼ਿਲ੍ਹਾ ਹੈਲਥ ਸੁਸਾਇਟੀ ਦੀ ਮੀਟਿੰਗ ਕਰਦਿਆਂ ਸਿਹਤ ਪ੍ਰੋਗਰਾਮਾਂ ਦਾ ਜਾਇਜ਼ਾ ਲਿਆ ਇਲੈਕਟ੍ਰਾਨਿਕ ਅਤੇ ਸੋਸ਼ਲ ਮੀਡੀਆ 'ਤੇ ਚੋਣ ਮੁਹਿੰਮ ਦੇ ਇਸ਼ਤਿਹਾਰ ਨੂੰ ਪ੍ਰਸਾਰਿਤ ਕਰਨ ਲਈ ਪ੍ਰੀ-ਸਰਟੀਫਿਕੇਸ਼ਨ ਹੋਣਾ ਲਾਜ਼ਮੀ- ਖਰਚਾ ਨਿਗਰਾਨ ਸ਼ਿਲਪੀ ਸਿਨਹਾ ਡਾ.ਓਬਰਾਏ ਦੇ ਯਤਨਾਂ ਸਦਕਾ ਤਰਨਤਾਰਨ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਭੀਖ ਨਹੀਂ ਪੜਾਈ ਮੰਗੋ: ਸੰਜੀਵ ਕੁਮਾਰ, ਐਸ.ਡੀ.ਐਮ.ਮਲੋਟ ਚੰਡੀਗੜ੍ਹ 'ਚ ਵੀ ਹੋਈ ਆਮ ਆਦਮੀ ਪਾਰਟੀ ਮਜ਼ਬੂਤ, ਅਕਾਲੀ ਦਲ ਬਾਦਲ ਨੂੰ ਵੱਡਾ ਝਟਕਾ! ਸਨੌਰ ਹਲਕੇ ਵਿੱਚ ਪ੍ਰਨੀਤ ਕੌਰ ਦੇ ਹੱਕ 'ਚ ਭਾਰੀ ਇਕੱਠ ਭਗਵੰਤ ਮਾਨ ਨੇ ਲੁਧਿਆਣਾ ਤੋਂ ਲੋਕ ਸਭਾ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਜਗਰਾਉਂ ਵਿਖੇ ਕੀਤਾ ਚੋਣ ਪ੍ਰਚਾਰ ਦੇਸ਼ ਚ ਭਾਜਪਾ ਦੀ ਅਜਿਹੀ ਸਰਕਾਰ- ਜੋ ਕਰ ਰਹੀ ਹੈ ਪੱਕੀਆਂ ਨੌਕਰੀਆਂ ਨੂੰ ਕੱਚੇ : ਵਰੁਣ ਚੌਧਰੀ ਭਗਵੰਤ ਮਾਨ ਨੇ ਸ਼ਾਹਕੋਟ 'ਚ ਜਲੰਧਰ ਦੇ ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ, ਕਿਹਾ ਧੋਖੇਬਾਜ਼ਾਂ ਨੂੰ ਜਵਾਬ ਜਲੰਧਰ ਦੇ ਲੋਕ ਦੇਣਗੇ

 

ਐਸਜੀਪੀਸੀ ਮੈਂਬਰ ਜੌਲਾ ਸਮੇਤ ਕਈ ਅਕਾਲੀ ਆਗੂ ਆਮ ਆਦਮੀ ਪਾਰਟੀ ਵਿੱਚ ਹੋਏ ਸ਼ਾਮਿਲ

ਆਮ ਆਦਮੀ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਸੰਜੇ ਸਿੰਘ ਨੇ ਕੀਤਾ ਪਾਰਟੀ ਵਿੱਚ ਸਵਾਗਤ

Web Admin

Web Admin

5 Dariya News

ਲੁਧਿਆਣਾ , 15 Jan 2017

ਆਮ ਆਦਮੀ ਪਾਰਟੀ ਨੂੰ ਅੱਜ ਉਸ ਵੇਲੇ ਵੱਡਾ ਹੁੰਗਾਰਾ ਮਿਲਿਆ, ਜਦੋਂ ਵੱਖ-ਵੱਖ ਪਾਰਟੀਆਂ ਅਤੇ ਜਥੇਬੰਦੀਆਂ ਦੇ ਆਗੂ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਗਏ। ਇਨਾਂ ਸਾਰੇ ਆਗੂਆਂ ਨੂੰ ਲੁਧਿਆਣਾ ਵਿਖੇ ਆਮ ਆਦਮੀ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਸੰਜੇ ਸਿੰਘ ਨੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਕੀਤਾ। ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਣ ਵਾਲੇ ਇਨਾਂ ਆਗੂਆਂ ਵਿੱਚ ਐਸਜੀਪੀਸੀ ਮੈਂਬਰ ਨਿਰਮਲ ਸਿੰਘ ਜੌਲਾ, ਅਕਾਲੀ ਦਲ ਦੀ ਵਰਕਿੰਗ ਕਮੇਟੀ ਦੇ ਮੈਂਬਰ ਅਮਰੀਕ ਸਿੰਘ ਮਲਕਪੁਰ, ਮਿਲਕ ਪਲਾਂਟ ਮੋਹਾਲੀ ਦੇ ਡਾਇਰੈਕਟਰ ਸੁਰਿੰਦਰ ਸਿੰਘ ਧਰਮਗੜ੍ਹ, ਮੋਹਾਲੀ ਦੇ ਸਾਬਕਾ ਜਿਲਾ ਪ੍ਰੀਸ਼ਦ ਚੇਅਰਮੈਨ ਗੁਰਵਿੰਦਰ ਸਿੰਘ ਬਸੌਲੀ, ਬਲਾਕ ਸਮਿਤੀ ਮੈਂਬਰ ਹਰਵਿੰਦਰ ਸਿੰਘ ਕਸੌਲੀ, ਯੂਥ ਅਕਾਲੀ ਦਲ ਦੇ ਮੀਤ ਪ੍ਰਧਾਨ ਪਰਮਿੰਦਰ ਸਿੰਘ ਖਜੂਰ ਮੰਡੀ, ਅਕਾਲੀ ਦਲ ਦੇ ਮੋਹਾਲੀ ਜਿਲਾ ਪ੍ਰਧਾਨ ਜਥੇਦਾਰ ਮਹਿੰਦਰ ਸਿੰਘ ਜਲਾਲਪੁਰ, ਮਾਰਕਿਟ ਕਮੇਟੀ ਦੇ ਮੈਂਬਰ ਅਤੇ ਮੋਹਾਲੀ ਜਿਲਾ ਅਕਾਲੀ ਦਲ ਦੇ ਜਨ.ਸਕੱਤਰ ਬਲਕਾਰ ਸਿੰਘ, ਮੋਹਾਲੀ ਜਿਲਾ ਅਕਾਲੀ ਦਲ ਦੇ ਜਨ. ਸਕੱਤਰ ਹਰਜੀਤ ਸਿੰਘ ਬਸੌਲੀ, ਯੂਥ ਆਗੂ ਤ੍ਰਲੋਚਨ ਸਿੰਘ ਅਤੇ ਬਲਾਕ ਸਮਿਤੀ ਦੇ ਮੈਂਬਰ ਨੈਬ ਸਿੰਘ ਬਾਜਵਾ ਸ਼ਾਮਿਲ ਹਨ। ਇਨਾਂ ਸਾਰੇ ਆਗੂਆਂ ਦਾ ਪਾਰਟੀ ਵਿੱਚ ਸਵਾਗਤ ਕਰਦਿਆਂ ਸੰਜੇ ਸਿੰਘ ਨੇ ਕਿਹਾ ਕਿ ਪਾਰਟੀ ਵਿੱਚ ਸ਼ਾਮਿਲ ਹੋਏ ਇਨਾਂ ਆਗੂਆਂ ਨੂੰ ਪੂਰਾ ਮਾਣ-ਸਤਿਕਾਰ ਦਿੱਤਾ ਜਾਵੇਗਾ। ਇਸ ਮੌਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ ਇਨਾਂ ਸਾਰੇ ਆਗੂਆਂ ਨੇ ਇਕਸੁਰ ਵਿੱਚ ਕਿਹਾ ਕਿ ਇਸ ਸਮੇਂ ਪੂਰੇ ਪੰਜਾਬ ਵਿੱਚ ਲੋਕ ਰਵਾਇਤੀ ਪਾਰਟੀਆਂ ਦੀ ਗੰਧਲੀ ਸਿਆਸਤ ਤੋਂ ਦੁਖੀ ਹੋ ਚੁੱਕੇ ਹਨ ਅਤੇ ਹੁਣ ਪੰਜਾਬ ਦੇ ਖੁਸ਼ਹਾਲ ਭਵਿੱਖ ਚਾਹੁੰਦੇ ਹਨ। ਉਨਾਂ ਕਿਹਾ ਕਿ ਅਗਾਮੀ ਵਿਧਾਨ ਸਭਾ ਚੋਣਾਂ ਵਿਚ ਉਹ ਪਾਰਟੀ ਦੇ ਉਮੀਦਵਾਰਾਂ ਦੀ ਜਿੱਤ ਨੂੰ ਯਕੀਨੀ ਬਣਾਉਣ ਲਈ ਪੂਰੀ ਤਨਦੇਹੀ ਨਾਲ ਯੋਗਦਾਨ ਪਾਉਣਗੇ। 

 

Tags: Sanjay Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD