Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਬਾਦਲ ਨੂੰ ਜਿਤਾਉਣ ਲਈ ਕੈਪਟਨ ਅਮਰਿੰਦਰ ਸਿੰਘ ਦੋ ਸੀਟਾਂ ਉਤੇ ਚੋਣ ਲੜਨ ਜਾ ਰਹੇ ਹਨ ਐਚ ਐਸ ਫੂਲਕਾ

ਹਿੰਮਤ ਹੈ ਤਾਂ ਕੈਪਟਨ ਅਮਰਿੰਦਰ ਸਿਰਫ ਇੱਕ ਸੀਟ ਤੋਂ ਚੋਣ ਲੜਨ

Web Admin

Web Admin

5 Dariya News

ਅੰਮਿ੍ਰਤਸਰ , 15 Jan 2017

Last updated on: Jan 15, 2017, 00:00 IST

ਆਮ ਆਦਮੀ ਪਾਰਟੀ ਦੇ ਆਗੂ ਅਤੇ ਸੁਪਰੀਮ ਕੋਰਟ ਦੇ ਸੀਨੀਅਰ ਵਕੀਲ ਐਚ ਐਸ ਫੂਲਕਾ ਨੇ ਕੈਪਟਨ ਅਮਰਿੰਦਰ ਸਿੰਘ ਵੱਲੋਂ ਪਟਿਆਲਾ ਤੋਂ ਇਲਾਵਾ ਲੰਬੀ ਤੋਂ ਚੋਣ ਲੜਨ ਵਾਲੇ ਬਿਆਨ ਉਤੇ ਆਪਣਾ ਪ੍ਰਤੀਕਰਮ ਦਿੱਤਾ ਹੈ। ਅੰਮਿ੍ਰਤਸਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਫੂਲਕਾ ਨੇ ਕਿਹਾ ਕਿ ਜੇਕਰ ਕੈਪਟਨ ਅਮਰਿੰਦਰ ਸਿੰਘ ਵਿੱਚ ਆਤਮ-ਵਿਸ਼ਵਾਸ ਹੈ ਤਾਂ ਉਹ ਦੁਚਿੱਤੀ ਵਿੱਚ ਕਿਓਂ ਹਨ, ਸਿਰਫ ਲੰਬੀ ਤੋਂ ਹੀ ਚੋਣ ਕਿਓ ਨਹੀਂ ਲੜਦੇ। ਫੂਲਕਾ ਨੇ ਕਿਹਾ ਕਿ ਕੈਪਟਨ ਨੂੰ ਆਪਣੀ ਹਾਰ ਸਪਸ਼ਟ ਨਜਰ ਆ ਰਹੀ ਹੈ, ਜਿਸ ਕਾਰਨ ਉਹ 2 ਸੀਟਾਂ ਤੋਂ ਚੋਣ ਲੜ ਰਹੇ ਹਨ। ਫੂਲਕਾ ਨੇ ਕਿਹਾ ਕਿ ਬਾਦਲ ਅਤੇ ਕੈਪਟਨ ਆਪਸ ਵਿਚ ਮਿਲੇ ਹੋਏ ਹਨ ਅਤੇ ਕੈਪਟਨ ਅਮਰਿੰਦਰ ਸਿੰਘ ਲੰਬੀ ਤੋਂ ਬਾਦਲ ਨੂੰ ਜਿਤਾਉਣਾ ਚਾਹੁੰਦੇ ਹਨ। ਉਨਾਂ ਸਪਸ਼ਟ ਸ਼ਬਦਾਂ ਵਿੱਚ ਕਿਹਾ ਕਿ ਜੇਕਰ ਕੈਪਟਨ ਅਮਰਿੰਦਰ ਸਿੰਘ ਨੂੰ ਭਰੋਸਾ ਹੈ ਕਿ ਪੰਜਾਬ ਦੇ ਲੋਕ ਉਨਾਂ ਨੂੰ ਪਿਆਰ ਕਰਦੇ ਹਨ ਤਾਂ ਉਹ ਲੰਬੀ ਤੋਂ ਹੀ ਚੋਣ ਲੜਨ। ਫੂਲਕਾ ਨੇ ਕੈਪਟਨ ਅਮਰਿੰਦਰ ਸਿੰਘ ਚੁਣੌਤੀ ਦਿੰਦਿਆਂ ਕਿਹਾ ਕਿ ਸਿਰਫ ਫੋਕੀਆਂ ਫੜਾਂ ਛੱਡਣ ਨਾਲ ਕੁੱਝ ਨਹੀਂ ਹੁੰਦਾ ਅਤੇ ਦੋ-ਦੋ ਸੀਟਾਂ ਤੋਂ ਚੋਣ ਲੜਨ ਦਾ ਕੋਈ ਮਤਲਬ ਨਹੀਂ ਹੈ, ਜੇਕਰ ਦਮ ਹੈ ਤਾਂ ਕੈਪਟਨ ਸਿਰਫ ਇੱਕ ਸੀਟ ਤੋਂ ਹੀ ਚੋਣ ਲੜ ਕੇ ਵਿਖਾਉਣ। ਪੰਜਾਬ ਦੇ ਲੋਕਾਂ ਨਾਲ ਕੈਪਟਨ ਅਮਰਿੰਦਰ ਸਿੰਘ ਬਹੁਤ ਵੱਡਾ ਧੋਖਾ ਕਰ ਰਹੇ ਹਨ। 

ਫੂਲਕਾ ਨੇ ਅੱਗੇ ਕਿਹਾ ਕਿ ਨਵਜੋਤ ਸਿੰਘ ਸਿੱਧੂ ਨੂੰ ਕਾਂਗਰਸ ਦੋ ਸੀਟਾਂ ਤੋਂ ਚੋਣ ਲੜਾਉਣ ਦੀ ਗੱਲ ਕਹਿ ਰਹੀ ਹੈ। ਉਨਾਂ ਕਿਹਾ ਕਿ ਨਵਜੋਤ ਸਿੰਘ ਸਿੱਧੂ ਨੂੰ ਅੰਮਿ੍ਰਤਸਰ ਅਤੇ ਜਲਾਲਾਬਾਦ ਤੋਂ ਚੋਣ ਲੜਾਉਣ ਦੀ ਗੱਲ ਹੋ ਰਹੀ ਹੈ, ਜੋ ਕਿ ਕਾਂਗਰਸ ਦੀ ਅਕਾਲੀਆਂ ਨਾਲ ਮਿਲੀਭਗਤ ਦਾ ਨਿਸ਼ਾਨਾ ਹੈ, ਕਿਉਂਕਿ ਆਮ ਆਦਮੀ ਪਾਰਟੀ ਦੇ ਉਮੀਦਵਾਰ ਭਗਵੰਤ ਮਾਨ ਜਲਾਲਾਬਾਦ ਵਿੱਚ ਐਨੇ ਹਰਮਿਨ ਪਿਆਰੇ ਹੋ ਚੁੱਕੇ ਹਨ  ਕਿ ਜਲਾਲਾਬਾਦ ਵਿਚ ਸੁਖਬੀਰ ਬਾਦਲ ਦਾ ਬੁਰਾ ਹਾਲ ਹੈ ਅਤੇ ਕਾਂਗਰਸ ਜਲਾਲਾਬਦ ਤੋਂ ਸੁਖਬੀਰ ਬਾਦਲ ਨੂੰ ਜਿਤਾਉਣ ਲਈ ਨਵਜੋਤ ਸਿੱਧੂ ਨੂੰ ਉਥੋਂ ਚੋਣ ਲੜਾਉਣਾ ਚਾਹੁੰਦੀ ਹੈ। ਉਨਾਂ ਅੱਗੇ ਕਿਹਾ ਕਿ ਪੰਜਾਬ ਦੇ ਲੋਕ ਬਹੁਤ ਸਿਆਣੇ ਹਨ ਅਤੇ ਹੁਣ ਅਕਾਲੀਆਂ ਅਤੇ ਕਾਂਗਰਸੀਆਂ ਦੀਆਂ ਗੱਲਾਂ ਵਿੱਚ ਨਹੀਂ ਆਉਣਗੇ। ਫੂਲਕਾ ਨੇ ਕਿਹਾ ਕਿ ਪੰਜਾਬ ਦੇ ਰਵਾਇਤੀ ਪਾਰਟੀਆਂ ਦੀ ਗੰਧਲੀ ਸਿਆਸਤ ਤੋਂ ਤੰਗ ਆ ਚੁੱਕੇ ਹਨ ਅਤੇ ਕਾਂਗਰਸ ਅਤੇ ਅਕਾਲੀ ਦਲ ਤੋਂ ਛੁਟਕਾਰਾ ਪਾਉਣਾ ਚਾਹੁੰਦੇ ਹਨ ਤੇ ਉਨਾਂ ਕੋਲ ਆਮ ਆਦਮੀ ਪਾਰਟੀ ਇੱਕ ਵਧੀਆ ਵਿਕਲਪ ਹੈ, ਜਿਸ ਨੂੰ ਕਿ ਪੂਰੇ ਪੰਜਾਬ ਵਿੱਚ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਉਨਾਂ ਕਿਹਾ ਕਿ ਪੰਜਾਬ ਵਿੱਚ ਅਗਲੀ ਸਰਕਾਰ ਆਮ ਆਦਮੀ ਪਾਰਟੀ ਦੀ ਬਣੇਗੀ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਮਗਰੋਂ ਹੀ ਪੰਜਾਬ ਦੇ ਲੋਕ ਮਾਫੀਆ ਅਤੇ ਭਿ੍ਰਸ਼ਟਾਚਾਰੀਆਂ ਦੇ ਚੁੰਗਲ ਵਿੱਚੋਂ ਆਜਾਦ ਹੋ ਸਕਣਗੇ। 

   

 

 

Tags: H.S. Phoolka

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD