Saturday, 11 May 2024

 

 

ਖ਼ਾਸ ਖਬਰਾਂ “ਅਗਲੇ ਪੰਜ ਸਾਲਾਂ ਵਿੱਚ ਫਾਰਮਾਸਿਸਟ ਹੋਣਗੇ ਸਭ ਤੋਂ ਵੱਧ ਮੁੱਲਵਾਨ”: ਐਲਪੀਯੂ ਵਿਖੇ ਫਾਰਮੇਸੀ ਕੌਂਸਲ ਆਫ਼ ਇੰਡੀਆ ਦੇ ਪ੍ਰਧਾਨ ਦਾ ਐਲਾਨ ਹਰਸਿਮਰਤ ਕੌਰ ਬਾਦਲ ਨੇ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਸੰਸਦ ਵਿਚ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਅੱਗੇ ਆਵਾਜ਼ ਬੁਲੰਦ ਕੀਤੀ, ਉਹ ਤੁਹਾਡੀਆਂ ਵੋਟਾਂ ਦੀ ਅਸਲ ਹੱਕਦਾਰ: ਸੁਖਬੀਰ ਸਿੰਘ ਬਾਦਲ ਕਿਸਾਨਾਂ ਨੂੰ ਫਸਲਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਦੇਣ ਤੋਂ ਨਾਂਹ ਕਰ ਕੇ ਤੁਸੀਂ ਉਹਨਾਂ ਤੋਂ ਵੋਟਾਂ ਕਿਵੇਂ ਮੰਗ ਰਹੇ ਹੋ: ਹਰਸਿਮਰਤ ਕੌਰ ਬਾਦਲ ਨੇ ਗੁਰਮੀਤ ਖੁੱਡੀਆਂ ਨੂੰ ਕੀਤਾ ਸਵਾਲ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਵੱਲੋਂ ਸਟਰਾਂਗ ਰੂਮਾਂ ਦੀ ਜਾਂਚ ਨਾਮਜ਼ਦਗੀਆਂ ਭਰਨ ਦੇ ਚੌਥੇ ਦਿਨ 3 ਉਮੀਦਵਾਰਾਂ ਨੇ ਕਾਗਜ਼ ਕੀਤੇ ਦਾਖ਼ਲ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਅਤੇ ਐਸਐਸਪੀ ਵੱਲੋਂ ਅੰਤਰਰਾਜੀ ਨਾਕਿਆਂ ਦੀ ਜਾਂਚ ਲੋਕ ਸਭਾ ਚੋਣਾਂ ਦੇ ਮੱਦੇਨਜਰ ਬਿਤਹਰ ਤਾਲਮੇਲ ਲਈ ਅੰਤਰਰਾਜੀ ਸਮੀਖਿਆ ਬੈਠਕ ਆਯੋਜਿਤ ਕਣਕ ਦੀ ਆਮਦ ਨੇ ਪਿਛਲੇ ਸਾਲ ਦਾ ਰਿਕਾਰਡ ਤੋੜਿਆ ਜਗਰਾਉਂ ਵਿੱਚ ਗਰਜੇ ਵੜਿੰਗ; ਵੋਟਰਾਂ ਦੀਆਂ ਲੋੜਾਂ ਨੂੰ ਪੂਰਾ ਕਰਨ ਲਈ ਸੰਕਲਪ ਲਿਆ ਹੁਸ਼ਿਆਰਪੁਰ ਤੋਂ ਲੋਕ ਸਭਾ ਉਮੀਦਵਾਰ ਸ੍ਰੀਮਤੀ ਯਾਮਿਨੀ ਗੋਮਰ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਕਾਂਗਰਸ ਵੰਡ ਪਾਊ ਮੁੱਦਿਆਂ 'ਤੇ ਨਹੀਂ, ਸਗੋਂ ਅਸਲ ਮੁੱਦਿਆਂ 'ਤੇ ਚੋਣ ਲੜ ਰਹੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਸੁਖਵਿੰਦਰ ਬਿੰਦਰਾ ਨੇ ਰਾਣਾ ਗੁਰਮੀਤ ਸਿੰਘ ਸੋਢੀ ਦਾ ਘਰ ਪਹੁੰਚਣ ਤੇ ਕੀਤਾ ਨਿੱਘਾ ਸਵਾਗਤ ਪੰਜਾਬ ਅਧਾਰਿਤ ਐਨਜੀਓ ਨੇ ਕਿਸਾਨਾਂ ਲਈ ਨਿਰਯਾਤ ਅਤੇ ਨੌਜਵਾਨਾਂ ਲਈ ਸਟਾਰਟਅੱਪ ਮੌਕਿਆਂ ਦੀ ਸ਼ੁਰੂਆਤ ਲਈ ਬਿਕਰਮ ਸਿੰਘ ਮਜੀਠੀਆ ਨਾਲ ਮੁਲਾਕਾਤ ਕੀਤੀ ਸਾਬਕਾ ਸੰਸਦ ਮੈਂਬਰਾਂ ਨੇ ਸ੍ਰੀ ਅਨੰਦਪੁਰ ਸਾਹਿਬ ਦੀ ਸੰਭਾਲ ਨਹੀਂ ਕੀਤੀ, ਲੋਕ ਮੋਦੀ ਨੂੰ ਮੌਕਾ ਦੇਣ : ਡਾ. ਸੁਭਾਸ਼ ਸ਼ਰਮਾ ਸੰਗਰੂਰ ਤੇ ਦਿੜ੍ਹਬਾ ਵਿਖੇ ਵੱਖ- ਵੱਖ ਐਸੋਸੀਏਸ਼ਨਾਂ ਵੱਲੋਂ ਮੀਤ ਹੇਅਰ ਨੂੰ ਹਮਾਇਤ ਦਾ ਐਲਾਨ ਅਰਵਿੰਦ ਕੇਜਰੀਵਾਲ ਦੀ ਰਿਹਾਈ ਨੂੰ ਮੀਤ ਹੇਅਰ ਤੇ ਅਮਨ ਅਰੋੜਾ ਨੇ ਸੱਚ ਦੀ ਜਿੱਤ ਦੱਸਿਆ 'ਸਤਯਮੇਵ ਜਯਤੇ' - ਇਹ ਤਾਨਾਸ਼ਾਹੀ ਦੇ ਅੰਤ ਦੀ ਸ਼ੁਰੂਆਤ ਹੈ: ‘ਆਪ’ ਵਰਤਮਾਨ ਸ਼ਾਸ਼ਨ ਨੇ ਜਿਸ ਡਰ ਅਤੇ ਚਿੰਤਾ ਦੇ ਮਾਹੌਲ ਨੂੰ ਆਕਾਰ ਦਿੱਤਾ ਹੈ, ਉਸਦੇ ਖਿਲਾਫ ਮੋਰਚਾ ਖੋਲ੍ਹੋ : ਵਿਜੇ ਇੰਦਰ ਸਿੰਗਲਾ ਨਾਮਜਦਗੀਆਂ ਭਰਨ ਦੇ ਚੌਥੇ ਦਿਨ 06 ਉਮੀਦਵਾਰਾਂ ਨੇ ਜ਼ਿਲ੍ਹਾ ਚੋਣ ਅਫਸਰ ਕੋਲ ਭਰੇ ਆਪਣੇ ਕਾਗਜ ਚੌਥੇ ਦਿਨ ਚਾਰ ਉਮੀਦਾਵਾਰਾਂ ਨੇ ਭਰੇ ਨਾਮਜ਼ਦਗੀ ਪੱਤਰ: ਰਾਜੇਸ਼ ਧੀਮਾਨ ਅੱਜ ਫ਼ਰੀਦਕੋਟ ਹਲਕੇ ਲਈ 8 ਨਾਮਜ਼ਦਗੀ ਪੱਤਰ ਹੋਏ ਦਾਖ਼ਲ- ਵਿਨੀਤ ਕੁਮਾਰ

 

ਪੰਜਾਬ ਵਿੱਚ ਆਮ ਆਦਮੀ ਪਾਰਟੀ 100 ਤੋਂ ਜਿਆਦਾ ਸੀਟਾਂ ਉਤੇ ਜਿੱਤ ਹਾਸਿਲ ਕਰੇਗੀ ਸੰਜੇ ਸਿੰਘ

ਲੋਕ ਭੁੱਖੇ ਮਰ ਰਹੇ ਹਨ ਅਤੇ ਅਕਾਲੀਆਂ ਦਾ ਰੇਤਾ ਬਜਰੀ ਖਾ ਕੇ ਵੀ ਢਿੱਡ ਨਹੀਂ ਭਰ ਰਿਹਾ, ਦਿੱਲੀ ਦੇ ਲੋਕਾਂ ਨੂੰ ਮਿਲ ਰਹੀਆਂ ਸਹੂਲਤਾਂ ਪੰਜਾਬ ਦੇ ਲੋਕਾਂ ਨੂੰ ਵੀ ਮੁਹੱਈਆ ਕਰਵਾਈਆਂ ਜਾਣਗੀਆਂ

Web Admin

Web Admin

5 Dariya News

ਸਾਹਨੇਵਾਲ (ਲੁਧਿਆਣਾ) , 15 Jan 2017

ਆਮ ਆਦਮੀ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਸੰਜੇ ਸਿੰਘ ਨੇ ਅੱਜ ਸਾਹਨੇਵਾਲ ਦੇ ਢੰਡਾਰੀ ਕਲਾਂ, ਲੁਧਿਆਣਾ ਈਸਟ ਅਤੇ ਪਾਇਲ ਵਿੱਚ ਵਿੱਚ ਭਰਵੀਂ ਰੈਲੀਆਂ ਨੂੰ ਸੰਬੋਧਨ ਕੀਤਾ। ਇਸ ਮੌਕੇ ਸੰਜੇ ਸਿੰਘ ਨੇ ਕਿਹਾ ਕਿ ਇਹ ਪਿਛਲੇ 10 ਸਾਲ ਵਿੱਚ ਅਕਾਲੀਆਂ ਨੇ ਪੰਜਾਬ ਨੂੰ ਰੱਜ ਕੇ ਲੁੱਟਿਆ ਅਤੇ ਕੁੱਟਿਆ ਹੈ। ਉਨਾਂ ਕਿਹਾ ਕਿ ਆਮ ਆਦਮੀ ਪਾਰਟੀ ਪੰਜਾਬ ਦੇ ਲੋਕਾਂ ਨੂੰ ਬਚਾਉਣ ਲਈ ਨਿਕਲੀ ਹੈ ਅਤੇ ਪੰਜਾਬ ਨੂੰ ਮਾਫੀਆ ਅਤੇ ਗੁੰਡਾਰਾਜ ਤੋਂ ਹਰ ਹਾਲ ਵਿੱਚ ਬਚਾਇਆ ਜਾਵੇਗਾ। ਸੰਜੇ ਸਿੰਘ ਨੇ ਕਿਹਾ ਕਿ ਲੋਕਾਂ ਨੂੰ ਆਮ ਆਦਮੀ ਪਾਰਟੀ ਦੇ ਮਿਲ ਰਹੇ ਭਰਵੇਂ ਹੁੰਗਾਰੇ ਅਤੇ ਪਿਆਰ ਤੋਂ ਇਹ ਸਾਬਿਤ ਹੋ ਚੁੱਕਾ ਹੈ ਕਿ ਲੋਕ ਇਨਾਂ ਭਿ੍ਰਸ਼ਟਾਚਾਰੀ ਸਿਆਸਦਾਨਾਂ ਤੋਂ ਤੰਗ ਆ ਚੁੱਕੇ ਹਨ ਅਤੇ ਇਨਾਂ ਤੋਂ ਛੁਟਕਾਰਾ ਪਾਉਣਾ ਚਾਹੁੰਦੇ ਹਨ।

ਸੰਜੇ ਸਿੰਘ ਨੇ ਕਿਹਾ ਕਿ ਪੰਜਾਬ ਵਿੱਚ ਅਕਾਲੀਆਂ ਅਤੇ ਕਾਂਗਰਸੀਆਂ ਤੋਂ ਲੋਕ ਐਨੇ ਦੁਖੀ ਹੋ ਚੁੱਕੇ ਹਨ ਕਿ ਉਹ ਹੁਣ ਸਿਰਫ ਵੋਟਾਂ ਵਾਲੇ ਦਿਨ ਦਾ ਇੰਤਜਾਰ ਕਰ ਰਹੇ ਹਨ ਤਾਂ ਜੋ ਆਪਣੀ ਮਨਪਸੰਦ ਆਮ ਆਦਮੀ ਪਾਰਟੀ ਮਤਲਬ ਆਮ ਲੋਕਾਂ ਦੀ ਸਰਕਾਰ ਨੂੰ ਚੁਣ ਸਕਣ। ਉਨਾਂ ਦਾਅਵਾ ਕੀਤਾ ਕਿ ਪੰਜਾਬ ਵਿਚ ਆਮ ਆਦਮੀ ਪਾਰਟੀ ਦਾ ਝਾੜੂ ਇਸ ਕਦਰ ਚੱਲੇਗਾ ਕਿ ਪੰਜਾਬ ਵਿੱਚ 100 ਤੋਂ ਜਿਆਦਾ ਸੀਟਾਂ ਉਤੇ ਅਕਾਲੀ ਅਤੇ ਕਾਂਗਰਸੀ ਉਮੀਦਵਾਰਾਂ ਦੀ ਐਨੀ ਬੁਰੀ ਤਰਾਂ ਨਾਲ ਹਾਰ ਹੋਵੇਗੀ, ਜਿੰਨੀ ਕਿ ਇਤਿਹਾਸ ਵਿੱਚ ਕਦੇ ਨਹੀਂ ਹੋਈ ਹੋਵੇਗੀ। ਪੰਜਾਬ ਦੀ ਅਕਾਲੀ ਭਾਜਪਾ ਸਰਕਾਰ ਉਤੇ ਵਰਦਿਆਂ ਸੰਜੇ ਸਿੰਘ ਨੇ ਕਿਹਾ ਕਿ ਇੱਕ ਪਾਸੇ ਤਾਂ ਗਰੀਬ ਲੋਕਾਂ ਨੂੰ ਦੋ ਜੂਨ ਦੀ ਰੋਟੀ ਨਸੀਬ ਨਹੀਂ ਹੋ ਰਹੀ ਅਤੇ ਦੂਜੇ ਪਾਸੇ ਬਾਦਲ ਦੀ ਸਰਕਾਰ ਪੰਜਾਬ ਦੇ ਰੇਤਾ ਅਤੇ ਬਜਰੀ ਖਾ ਰਹੀ ਰਹੀ ਹੈ, ਪਰ ਫਿਰ ਵੀ ਉਸਦਾ ਢਿੱਡ ਨਹੀਂ ਭਰ ਰਿਹਾ। 

ਉਨਾਂ ਕਿਹਾ ਕਿ ਬਾਦਲ ਨੇ ਪੰਜਾਬ ਦੇ ਸਾਰੇ ਕਾਰੋਬਾਰਾਂ ਉਤੇ ਕਬਜਾ ਕਰ ਲਿਆ ਅਤੇ ਪੰਜਾਬ ਦੀ ਆਮ ਜਨਤਾ ਨੂੰ ਭੁੱਖੇ ਮਰਨ ਲਈ ਛੱਡ ਦਿੱਤਾ ਦਿੱਤਾ।  ਸੰਜੇ ਸਿੰਘ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਕਹਿੰਦ ਹਨ ਕਿ ਆਮ ਆਦਮੀ ਪਾਰਟੀ ਨੂੰ ਸਿਆਸਤ ਦਾ ਕੋਈ ਤਜਰਬਾ ਨਹੀਂ ਹੈ, ਤਾਂ ਉਹ ਝੂਠ ਨਹੀਂ ਬੋਲ ਰਹੇ, ਕਿਉਂਕਿ ਆਮ ਆਦਮੀ ਪਾਰਟੀ ਨੂੰ ਨਾ ਤਾਂ ਟ੍ਰਾਂਸਪੋਰਟ ਉਤੇ ਕਬਜਾ ਕਰਨਾ ਆਉਂਦਾ ਹੈ, ਨਾ ਹੀ ਕੇਬਲ ਉਤੇ ਕਬਜਾ ਕੀਤਾ ਹੈ, ਨਾ ਹੀ ਸ਼ਰਾਬ ਦੇ ਠੇਕੇ ਆਪਣੇ ਹੱਥ ਵਿੱਚ ਲਏ ਹਨ ਅਤੇ ਨਾ ਹੀ ਮਾਫੀਆ ਚਲਾਉਂਦੀ ਹੈ। ਸੰਜੇ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੂੰ ਸਿਰਫ ਆਮ ਲੋਕਾਂ ਦੇ ਹਿੱਤਾਂ ਤੱਕ ਮਤਲਬ ਹੈ। 

ਆਮ ਆਦਮੀ ਪਾਰਟੀ ਦੇ ਪੰਜਾਬ ਇੰਚਾਰਜ ਨੇ ਕਿਹਾ ਕਿ ਇੱਕ ਵਾਰ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣ ਗਈ ਅਤੇ ਡਰੱਗ ਮਾਫੀਆ ਤੇ ਭਿ੍ਰਸ਼ਟਾਚਾਰੀਆਂ ਨੂੰ ਫੜ ਕੇ ਅੰਦਰ ਸੁੱਟਿਆ, ਉਸ ਸਮੇਂ ਬਾਦਲ ਨੂੰ ਪਤਾ ਚੱਲ ਜਾਵੇਗਾ ਕਿ ਆਮ ਆਦਮੀ ਪਾਰਟੀ ਨੂੰ ਸਰਕਾਰ ਚਲਾਉਣ ਦਾ ਕਿੰਨਾ ਤਜਰਬਾ ਹੈ। ਉਨਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ 450 ਕਮਰਿਆਂ ਵਿੱਚ ਰਹਿਣ ਵਾਲੇ ਮੁਕੇਸ਼ ਅੰਬਾਨੀ ਉਤੇ ਵੀ ਪਰਚਾ ਕਰਾਇਆ ਹੈ, ਤਾਂ ਪੰਜਾਬ ਨੂੰ ਲੁੱਟਣ ਵਾਲੇ ਇਨਾਂ ਭਿ੍ਰਸ਼ਟਾਚਾਰੀਆਂ ਨੂੰ ਤਾਂ ਕਿਸੇ ਵੀ ਹਾਲਤ ਵਿੱਚ ਬਖਸ਼ਿਆ ਨਹੀਂ ਜਾਵੇਗਾ। 

ਸੰਜੇ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਦਿੱਲੀ ਵਿੱਚ ਲੋਕ ਭਲਾਈ ਦੇ ਅਜਿਹੇ ਕੰਮ ਕੀਤੇ ਹਨ ਜਿਨਾਂ ਦੀ ਚਰਚਾ ਇਸ ਵੇਲੇ ਪੂਰੀ ਦੁਨੀਆਂ ਵਿੱਚ ਹੈ। ਉਨਾਂ ਕਿਹਾ ਕਿ ਦਿੱਲੀ ਵਿੱਚ ਕਿਸੇ ਨੇ ਵੀ ਨਹੀਂ ਸੋਚਿਆ ਸੀ ਕਿ ਉਨਾਂ ਨੂੰ 20 ਹਜਾਰ ਲਿਟਰ ਪਾਣੀ ਮੁਫਤ ਮਿਲੇਗਾ, ਉਨਾਂ ਦੇ ਬਿਜਲੀ ਦੇ ਬਿਲ ਅੱਧੇ ਹੋ ਜਾਣਗੇ, ਸਿਹਤ ਸਹੂਲਤਾਂ ਮੁਫਤ ਮਿਲਣਗੀਆਂ ਅਤੇ ਸਰਕਾਰੀ ਸਕੂਲਾਂ ਦਾ ਪੱਧਰ ਪ੍ਰਾਈਵੇਟ ਸਕੂਲਾਂ ਤੋਂ ਵੀ ਉਪਰ ਹੋ ਜਾਵੇਗਾ, ਪਰ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਇਹ ਸਭ ਸੱਚ ਹੋਇਆ ਹੈ। ਸੰਜੇ ਸਿੰਘ ਨੇ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਗਠਨ ਮਗਰੋਂ ਪੰਜਾਬ ਵਿੱਚ ਵੀ ਲੋਕਾਂ ਨੂੰ ਦਿੱਲੀ ਦੀ ਤਰਜ ਉਤੇ ਸਹੂਲਤਾਂ ਦਿੱਤੀਆਂ ਜਾਣਗੀਆਂ। ਉਨਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਪੰਜਾਬ ਦੇ ਲੋਕਾਂ ਨਾਲ ਜੋ ਵਾਅਦੇ ਕੀਤੇ ਹਨ, ਸਰਕਾਰ ਦੇ ਗਠਨ ਮਗਰੋਂ ਉਨਾਂ ਨੂੰ ਪਹਿਲੇ ਦਿਨ ਤੋਂ ਹੀ ਅਮਲ ਵਿੱਚ ਲਿਆਂਦਾ ਜਾਵੇਗਾ। 

    

 

Tags: Sanjay Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD