Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਵਿਦਿਆਰਥੀਆਂ ਨੂੰ ਮੁੱਢ ਤੋਂ ਹੀ ਆਪਣੇ ਅਧਿਕਾਰਾਂ ਅਤੇ ਕਰਤੱਵਾਂ ਦੀ ਜਾਣਕਾਰੀ ਹੋਣਾ ਲਾਜ਼ਮੀ : ਚੀਫ਼ ਜਸਟਿਸ ਪੰਜਾਬ ਅਤੇ ਹਰਿਆਣਾ ਹਾਈ ਕੋਰਟ

ਕਾਨੂੰਨੀ ਸਾਖਰਤਾ ਮਿਸ਼ਨ ਤਹਿਤ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਜਾਗਰੂਕ

ਚੀਫ਼ ਜਸਟਿਸ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਅਤੇ ਪੈਟਰਨ- ਇੰਨ –ਚੀਫ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਸੰਜੇ ਕਿਸ਼ਨ ਕੌਲ ਐਜੂਸੈੱਟ ਸਿਸਟਮ ਰਾਹੀਂ ਪੰਜਾਬ ਦੇ ਸਕੂਲਾਂ ਵਿੱਚ ਪੜ੍ਹਦੇ ਗਿਆਰਵੀਂ ਅਤੇ ਬਾਰਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕਾਨੂੰਨੀ ਸਾਖਰਤਾ ਬਾਰੇ ਜਾਣਕਾਰੀ ਦਿੰਦੇ ਹੋਏ।

Web Admin

Web Admin

5 ਦਰਿਆ ਨਿਊਜ਼

ਐਸ.ਏ.ਐਸ.ਨਗਰ , 04 Sep 2013

Last updated on: Sep 04, 2013, 00:00 IST

ਨੌਜਵਾਨ ਵਿਦਿਆਰਥੀ ਸਾਡੇ ਦੇਸ਼ ਦਾ ਭਵਿੱਖ ਹਨ ਅਤੇ ਇਹਨਾਂ ਦੀ ਉਸਾਰੂ ਸੋਚ ਸਦਕਾ ਹੀ ਨਵੇਂ ਨਰੋਏ ਸਮਾਜ ਦੀ ਸਿਰਜਨਾ ਕੀਤੀ ਜਾ ਸਕਦੀ ਹੈ। ਜਿਸ ਲਈ ਵਿਦਿਆਰਥੀਆਂ ਨੂੰ ਮੁੱਢ ਤੋਂ ਹੀ ਆਪਣੇ ਅਧਿਕਾਰਾਂ ਅਤੇ ਕਰਤੱਵਾਂ ਦਾ ਗਿਆਨ ਹੋਣਾ ਅਤਿ ਜਰੂਰੀ ਹੈ। ਕਾਨੂੰਨੀ ਸਾਖਰਤਾ ਮਿਸ਼ਨ ਤਹਿਤ ਵਿਦਿਆਰਥੀਆਂ ਨੂੰ ਕਾਨੂੰਨੀ ਸੇਵਾਵਾਂ ਬਾਰੇ ਜਾਗਰੂਕ ਕੀਤਾ ਜਾਵੇਗਾ ਤਾਂ ਜੋ ਉਹ ਕਾਨੂੰਨ ਪ੍ਰਤੀ ਖੁਦ ਸਾਖਰ ਹੋ ਸਕਣ ਅਤੇ ਸਮਾਜ ਵਿੱਚ ਲੋੜਵੰਦ ਲੋਕਾਂ ਦੀ ਮਦਦ ਵੀ ਕਰ ਸਕਣ। ਇਸ ਗੱਲ ਦੀ ਜਾਣਕਾਰੀ ਮਾਣਯੋਗ ਚੀਫ਼ ਜਸਟਿਸ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਅਤੇ ਪੈਟਰਨ- ਇੰਨ –ਚੀਫ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਸੰਜੇ ਕਿਸ਼ਨ ਕੌਲ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਐਜੂਸੈੱਟ ਸਿਸਟਮ ਰਾਹੀਂ ਪੰਜਾਬ ਦੇ ਸਕੂਲਾਂ ਵਿੱਚ ਪੜ੍ਹਦੇ ਗਿਆਰਵੀਂ ਅਤੇ ਬਾਰਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕਾਨੂੰਨੀ ਸਾਖਰਤਾ ਦਾ ਸੰਦੇਸ਼ ਦੇਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਿੱਤੀ। 

ਮਾਣਯੋਗ ਚੀਫ਼ ਜਸਟਿਸ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਦੱਸਿਆ ਕਿ ਐਜੂਸੈੱਟ ਸਿਸਟਮ ਰਾਹੀਂ ਵਿਦਿਆਰਥੀਆਂ ਨੂੰ ਕਾਨੂੰਨੀ ਸੇਵਾਵਾਂ ਪ੍ਰਤੀ ਜਾਗਰੂਕ ਕਰਨ ਦਾ ਮੁੱਖ ਮੰਤਵ ਉਹਨਾਂ ਨੂੰ ਆਪਣੇ ਹੱਕਾਂ ਅਤੇ ਫ਼ਰਜਾਂ ਪ੍ਰਤੀ ਜਾਣਕਾਰੀ ਦੇਣ ਦੇ ਨਾਲ ਨਾਲ ਸਮਾਜ 'ਚ ਜਿਹੜੇ ਅਜਿਹੇ ਲੋਕ ਹਨ ਜੋ ਆਪਣੇ ਅਧਿਕਾਰਾਂ ਪ੍ਰਤੀ ਜਾਗਰੂਕ ਨਹੀਂ ਜਿਸ ਕਾਰਨ ਉਹ ਆਪਣੇ ਹੱਕਾਂ ਤੋਂ ਵਾਂਝੇ ਰਹਿ ਜਾਂਦੇ ਹਨ। ਉਹਨਾਂ ਨੂੰ ਵੀ ਜਾਗਰੂਕ ਕਰ ਸਕਣ। ਉਹਨਾਂ ਕਿਹਾ ਕਿ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਸਮਾਜ ਦੇ ਲੋੜਵੰਦ ਲੋਕਾਂ ਨੂੰ ਕਾਨੂੰਨੀ ਸੇਵਾਵਾਂ ਪ੍ਰਦਾਨ ਕੀਤੀਆਂ ਜਾਂਦੀਆਂ ਹਨ ਪ੍ਰੰਤੂ ਸਮਾਜ ਦਾ ਕੁਝ ਵਰਗ ਅਜੇ ਵੀ ਉਹਨਾਂ ਪ੍ਰਤੀ ਜਾਗਰੂਕ ਨਹੀਂ ਹੈ। ਉਹਨਾਂ ਕਿਹਾ ਕਿ ਜੇਕਰ ਅਸੀਂ ਸਕੂਲੀ ਵਿਦਿਆਰਥੀਆਂ ਨੂੰ ਕਾਨੂੰਨੀ ਸਾਖਰਤਾ ਪ੍ਰਤੀ ਜਾਗਰੂਕ ਕਰਨ ਵਿੱਚ ਸਫ਼ਲ ਹੁੰਦੇ ਹਾਂ ਤਾਂ ਸਮਾਜ ਵਿੱਚ ਨਵੀਂ ਤਬਦੀਲੀ ਆਵੇਗੀ। 

ਚੀਫ਼ ਜਸਟਿਸ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਇਸ ਮੌਕੇ ਬੋਲਦਿਆਂ ਕਿਹਾ ਕਿ ਭਾਵੇਂ ਪੰਜਾਬ ਦੇ ਮਿਹਨਤ ਕਸ਼ ਲੋਕਾਂ ਵੱਲੋਂ ਵੱਖ ਵੱਖ ਖੇਤਰਾਂ ਵਿੱਚ ਆਪਣਾ ਲੋਹਾ ਮਨਵਾਇਆ ਹੈ ਅਤੇ ਵਿਦੇਸ਼ਾਂ ਵਿੱਚ ਜਾ ਕੇ ਵਸੇ ਪੰਜਾਬੀਆਂ ਨੇ ਵੀ ਆਪਣੀ ਮਿਹਨਤ ਸਦਕਾ ਸੂਬੇ ਦਾ ਨਾਂ ਰੌਸ਼ਨ ਕੀਤਾ ਹੈ। ਉਹਨਾਂ ਕਿਹਾ ਕਿ ਪ੍ਰੰਤੂ ਅੱਜ ਪੰਜਾਬ 'ਚ ਤਰ੍ਹਾਂ ਤਰ੍ਹਾਂ ਦੀਆਂ ਸਮਾਜਿਕ ਕੁਰੀਤੀਆਂ ਪੈਦਾ ਹੋ ਰਹੀਆਂ ਹਨ। ਉਹਨਾਂ ਕਿਹਾ ਕਿ ਪੰਜਾਬ ਵਿੱਚ ਭਰੂਣ ਹੱਤਿਆ ਅਤੇ ਨਸ਼ਿਆਂ ਦੇ ਵਗਦੇ ਛੇਵੇਂ ਦਰਿਆ ਜੋ ਕਿ ਵੱਡੀ ਚਿੰਤਾਂ ਦਾ ਵਿਸ਼ਾ ਹਨ ਸੂਬੇ ਨੂੰ ਵੱਡੀ ਢਾਹ ਲਾ ਰਹੇ ਹਨ। ਉਹਨਾਂ ਇਸ ਮੌਕੇ ਭਰੂਣ ਹੱਤਿਆ ਅਤੇ ਖਾਸ ਕਰਕੇ ਨਸ਼ਿਆਂ ਵਿਰੁੱਧ ਜਿਸ ਵਿੱਚ ਪੰਜਾਬ ਦੀ ਜਵਾਨੀ ਗ੍ਰਸਤ ਹੁੰਦੀ ਜਾ ਰਹੀ ਹੈ ਪੰਜਾਬ ਦੇ ਹਰ ਵਰਗ ਨੂੰ ਸੱਦਾ ਦਿੱਤਾ ਕਿ ਉਹ ਇਹਨਾਂ ਬੁਰਾਈਆਂ ਦੇ ਖਾਤਮੇ ਲਈ ਇੱਕਮੁੱਠ ਹੋ ਕੇ ਕੰਮ ਕਰਨ ਤਾਂ ਜੋ ਪੰਜਾਬ ਵਿੱਚ ਇਹਨਾਂ ਸਮਾਜਿਕ ਕੁਰੀਤੀਆਂ ਦਾ ਖਾਤਮਾ ਹੋ ਸਕੇ। ਉਹਨਾਂ ਕਿਹਾ ਕਿ ਭਾਵੇਂ ਸਰਕਾਰ ਆਪਣਾ ਰੋਲ ਅਦਾ ਕਰ ਰਹੀ ਹੈ ਪ੍ਰੰਤੂ ਜਦੋਂ ਤੱਕ ਲੋਕ ਖੁਦ ਅੱਗੇ ਨਹੀਂ ਆਉਂਦੇ ਉਦੋਂ ਤੱਕ ਇਹਨਾਂ ਸਮਾਜਿਕ ਬੁਰਾਈਆਂ ਨੂੰ ਜੜੋਂ ਖਤਮ ਨਹੀਂ ਕੀਤਾ ਜਾ ਸਕਦਾ। ਇਸ ਲਈ ਸਮਾਜ ਵਿੱਚ ਇੱਕ ਜਾਗਰੂਕਤਾ ਲਹਿਰ ਆਰੰਭਣ ਦੀ ਲੋੜ ਹੈ। ਉਹਨਾਂ ਕਿਹਾ ਕਿ ਸਾਡੇ ਸੰਵਿਧਾਨ ਮੁਤਾਬਿਕ ਲੜਕਾ ਤੇ ਲੜਕੀ ਨੂੰ ਬਰਾਬਰੀ ਦੇ ਹੱਕ ਪ੍ਰਾਪਤ ਹਨ ਪ੍ਰੰਤੂ ਸਮਾਜ ਵਿੱਚ ਫਿਰ ਵੀ ਭਰੂਣ ਹੱਤਿਆ ਹੁੰਦੀ ਹੈ। ਜਿਸ ਲਈ ਸਾਨੂੰ ਲੋਕਾਂ ਦੀ ਸੋਚ ਬਦਲਣੀ ਪਵੇਗੀ। ਚੀਫ ਜਸਟਿਸ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਦੱਸਿਆ ਕਿ ਸਮਾਜ ਵਿੱਚ ਜੇਕਰ ਕੋਈ ਵੀ ਵਿਅਕਤੀ ਗੈਰ ਕਾਨੂੰਨੀ ਕੰਮ ਕਰ ਰਿਹਾ ਹੋਵੇ ਭਾਵੇਂ ਉਹ ਭਰੂਣ ਹੱਤਿਆ ਜਾਂ ਨਸ਼ਿਆਂ ਦੇ ਕਾਰੋਬਾਰ ਵਿੱਚ ਲੱਗੇ ਵਿਅਕਤੀ ਹੋਣ ਉਹਨਾਂ ਦੀ ਸੂਚਨਾ 24 ਘੰਟੇ ਖੁੱਲ੍ਹੀ ਹੈਲਪ ਲਾਇਨ 1968 ਤੇ ਦਿੱਤੀ ਜਾ ਸਕਦੀ ਹੈ। ਇਸ ਤੋਂ ਇਲਾਵਾ ਉਹਨਾਂ ਦੱਸਿਆ ਕਿ ਜੇਕਰ ਕਿਸੇ ਲੋੜਵੰਦ ਵਿਅਕਤੀ ਨੂੰ ਕਾਨੂੰਨੀ ਸੇਵਾਵਾਂ ਦੀ ਲੋੜ ਹੋਵੇ ਤਾਂ ਵੀ ਇਸ ਨੰਬਰ ਤੇ ਹੀ ਸੂਚਨਾ ਦਿੱਤੀ ਜਾ ਸਕਦੀ ਹੈ। 

ਪੱਤਰਕਾਰਾਂ ਵੱਲੋਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਲੰਮੇ ਚਿਰਾਂ ਤੋਂ ਬਕਾਇਆ ਪਏ ਕੇਸਾਂ ਦੀ ਗਿਣਤੀ ਸਬੰਧੀ ਪੁੱਛੇ ਸਵਾਲ ਦੇ ਜਵਾਬ ਵਿੱਚ ਉਹਨਾਂ ਕਿਹਾ ਕਿ ਬਕਾਇਆ ਕੇਸਾਂ ਵਿੱਚ ਕੋਈ ਵਾਧਾ ਨਹੀਂ ਹੋਇਆ ਸਗੋਂ ਬਕਾਇਆ ਕੇਸ ਘਟੇ ਹਨ ਅਤੇ ਜੱਜ ਸਹਿਬਾਨ ਪੂਰੀ ਸਿੱਦਤ ਨਾਲ ਆਪਣੀ ਡਿਊਟੀ ਨਿਭਾ ਰਹੇ ਹਨ । ਉਹਨਾਂ ਕਿਹਾ ਕਿ ਹਾਲ ਹੀ ਵਿੱਚ 170 ਜੱਜਾਂ ਦੀ ਭਰਤੀ ਕੀਤੀ ਗਈ ਹੈ ਅਤੇ ਹੁਣ ਭਰਤੀ ਦੀ  ਪ੍ਰਕ੍ਰਿਆ ਨਿਰੰਤਰ ਜਾਰੀ ਰੱਖੀ ਜਾ ਰਹੀ ਹੈ। ਜੱਜ ਸਹਿਬਾਨਾਂ ਦੀ ਗਿਣਤੀ ਵੱਧਣ ਨਾਲ ਵੀ ਕੇਸਾਂ ਦੇ ਨਿਪਟਾਰਿਆਂ ਵਿੱਚ ਵਾਧਾ ਹੋਇਆ ਹੈ। ਇਸ ਤੋਂ ਪਹਿਲਾਂ ਪ੍ਰਿੰਸੀਪਲ ਸਕੱਤਰ ਸਿੱਖਿਆ ਵਿਭਾਗ ਪੰਜਾਬ ਸ੍ਰੀਮਤੀ ਅੰਜਲੀ ਭਾਵਰਾ ਨੇ ਮਾਣਯੋਗ ਚੀਫ਼ ਜਸਟਿਸ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੂੰ ਜੀ ਆਇਆ ਆਖਿਆ। ਇਸ ਮੌਕੇ ਮਾਣਯੋਗ ਮਿਸਟਰ ਜਸਟਿਸ ਜਸਵੀਰ ਸਿੰਘ ਜੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਮਾਨਯੋਗ ਮਿਸਟਰ ਜਸਟਿਸ ਸੁਰੀਯਾ ਕਾਂਤ ਜੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਰਜਿਸਟਰਾਰ ਜਨਰਲ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਸ੍ਰੀ ਗੁਰਵਿੰਦਰ ਸਿੰਘ ਗਿੱਲ, ਸ੍ਰੀ ਮੁਨੀਸ਼ ਸਿੰਗਲ ਮੈਂਬਰ ਸਕੱਤਰ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ, ਜ਼ਿਲ੍ਹਾ ਅਤੇ ਸ਼ੈਸ਼ਨ ਜੱਜ ਸ੍ਰੀਮਤੀ ਅਮਰਜੋਤ ਕੌਰ ਭੱਟੀ , ਸ੍ਰੀ ਗੋਪਾਲ ਅਰੋੜਾ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ੍ਰੀ ਸ਼ਿਵ ਮੋਹਨ ਗਰਗ ਸੀ.ਜੀ.ਐਮ. ਐਸ.ਏ.ਐਸ.ਨਗਰ, ਚੇਅਰਪਰਸਨ ਪੰਜਾਬ ਸਕੂਲ ਸਿੱਖਿਆ ਬੋਰਡ ਡਾ. ਤੇਜਿੰਦਰ ਕੌਰ , ਡਿਪਟੀ ਕਮਿਸ਼ਨਰ ਸ੍ਰੀ ਤੇਜਿੰਦਰਪਾਲ ਸਿੰਘ ਸਿੱਧੂ, ਜ਼ਿਲ੍ਹਾ ਪੁਲਿਸ ਮੁਖੀ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਪੁਨੀਤ ਗੋਇਲ, ਐਸ.ਡੀ.ਐਮ ਸ੍ਰੀ ਲਖਮੀਰ ਸਿੰਘ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ। ਇਸ ਤੋਂ ਪਹਿਲਾਂ ਚੀਫ਼ ਜਸਟਿਸ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੂੰ ਡੀ.ਐਸ.ਪੀ ਸ੍ਰੀ ਅਜਿੰਦਰ ਸਿੰਘ (ਸਿਟੀ -2 ) ਦੀ ਅਗਵਾਈ ਹੇਠ ਪੰਜਾਬ ਪੁਲਿਸ ਦੀ ਟੁਕੜੀ ਵੱਲੋਂ ਗਾਰਡ ਆਫ਼ ਆਨਰ ਵੀ ਪੇਸ਼ ਕੀਤਾ ਗਿਆ। 

 

Tags:

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD