Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਲੰਬੀ ਭੇਜ ਕੇ ਰਾਹੁਲ ਕੈਪਟਨ ਨੂੰ ਕਾਂਗਰਸ ਦੇ ਗਲੋਂ ਲਾਹੁਣਾ ਚਾਹੁੰਦੇ ਹਨ- ਪ੍ਰਕਾਸ਼ ਸਿੰਘ ਬਾਦਲ

Web Admin

Web Admin

5 Dariya News

ਚੰਡੀਗੜ੍ਹ , 15 Jan 2017

Last updated on: Jan 15, 2017, 00:00 IST

ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਅੱਜ ਕਿਹਾ ਹੈ ਕਿ ਉਹ ਰਾਹੁਲ ਗਾਂਧੀ ਦੀ ਕੈਪਟਨ ਅਮਰਿੰਦਰ ਸਿੰਘ ਨੂੰ ਲੰਬੀ ਤੋਂ ਚੋਣ ਲੜਾ ਕੇ ਆਪਣੇ ਗਲੋਂ ਲਾਹੁਣਾ ਚਾਹੁੰਦੇ ਹਨ। ਉਹਨਾਂ ਕਿਹਾ ਕਿ ਇਹ ਗੱਲ ਜੱਗ ਜ਼ਾਹਰ ਹੈ ਕਿ ਰਾਹੁਲ ਗਾਂਧੀ ਕੈਪਟਨ ਅਮਰਿੰਦਰ ਸਿੰਘ ਨੂੰ ਦਿਲੋਂ ਪਸੰਦ ਨਹੀਂ ਕਰਦੇ ਅਤੇ ਉਹਨਾਂ ਦੀ ਅਮਰਿੰਦਰ ਸਿੰਘ ਨੂੰ ਸਿਆਸੀ ਤੌਰ ਉੱਤੇ ਖ਼ਤਮ ਕਰਨ ਦੀ ਇਹ ਬਹੁਤ ਹੀ ਚੁਸਤ ਚਾਲ ਹੇ। ਬਾਦਲ ਨੇ ਅੱਗੇ ਕਿਹਾ ਕਿ ਉਹ ਜਾਣਦੇ ਹਨ ਕਿ ਕੈਪਟਨ ਅਮਰਿੰਦਰ ਸਿੰਘ ਹੁਣ ਲੰਬੀ ਵਿਚ ਆ ਕੇ ਫੋਕੇ ਦਮਗਜ਼ੇ ਮਾਰਨਗੇ ਜਿਸ ਬਾਰੇ ਪੰਜਾਬ ਦੇ ਸਾਰੇ ਲੋਕਾਂ ਨੂੰ ਪਹਿਲਾਂ ਹੀ ਪਤਾ ਹੈ। ਪਰ ਸਾਨੂੰ ਇਸ ਤਰਾਂ ਦੀਆਂ ਗੱਲਾਂ ਨਾਲ ਕੋਈ ਫਰਕ ਨਹੀਂ ਪੈਂਦਾ। ਉਹਨਾਂ ਕਿਹਾ ਕਿ ਪੰਜਾਬ ਦੀ ਰਾਜਨੀਤੀ ਵਿਚ ਇਹ ਗੱਲ ਸਾਹਮਣੇ ਆ ਗਈ ਹੈ ਕਿ ਅਕਾਲੀ ਦਲ ਦੇ ਵਿਰੋਧੀ ਆਪਣੀਆਂ ਪਾਰਟੀਆਂ ਵਿਚ ਆਪਣੇ ਨਿਜੀ ਵਿਰੋਧੀਆਂ ਨੂੰ ਅਕਾਲੀ ਦਲ ਦੇ ਮਜਬੂਤ ਗੜ੍ਹਾਂ ਵਿਚ ਭੇਜ ਕੇ ਆਪਣੀ ਸਿਆਸੀ ਕਿੜ੍ਹ ਕੱਢਦੇ ਹਨ। ਇਸ ਤੋਂ ਪਹਿਲਾਂ ਅਰਵਿੰਦ ਕੇਜਰੀਵਾਲ ਨੇ ਬੜੀ ਚੁਸਤ ਚਾਲ ਚਲਦਿਆਂ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਕਈ ਹੋਰ ਪ੍ਰਮੁੱਖ ਲੀਡਰਾਂ ਨੂੰ ਅਕਾਲੀ ਦਲ ਦੇ ਗੜਾਂ ਵਿਚ ਭੇਜ ਕੇ ਉਨ੍ਹਾਂ ਨੂੰ ਸਿਆਸੀ ਤੌਰ 'ਤੇ ਖਤਮ ਕਰਨ ਦੀ ਚਾਲ ਚੱਲ ਚੁੱਕੇ ਹਨ। ਇਹੋ ਚਾਲ ਹੁਣ ਰਾਹੁਲ ਨੇ ਚਾਲ ਚੱਲੀ ਹੈ। 

ਉਹਨਾਂ ਕਿਹਾ ਕਿ ਰਾਹੁਲ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਉਸੇ ਹਥਿਆਰ ਨਾਲ ਮਾਰਨ ਦੀ ਚਾਲ ਚੱਲੀ ਹੈ, ਜਿਹੜੇ ਹਥਿਆਰ ਨਾਲ ਉਹ ਆਪਣੇ ਸਿਆਸੀ ਵਿਰੋਧੀਆਂ ਨੂੰ ਮਾਰਦਾ ਰਿਹਾ ਹੈ। ਸ. ਬਾਦਲ ਨੇ ਕਿਹਾ ਕਿ ਕਾਂਗਰਸ ਹਾਈ ਕਮਾਂਡ ਨੂੰ ਇਹਨਾਂ ਦੋਸ਼ਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਇਹ ਚੋਣਾਂ ਲੜਣ ਵਿਚ ਉੱਕਾ ਹੀ ਦਿਲਚਸਪੀ ਨਹੀਂ ਲੈ ਰਹੇ। ਇਹ ਚਾਲ ਕਾਂਗਰਸ ਵਲੋਂ ਪੰਜਾਬ ਦੇ ਲੋਕਾਂ ਵਿਚ ਇਹ ਪ੍ਰਭਾਵ ਦੇਣ ਲਈ ਵੀ ਚੱਲੀ ਗਈ ਹੈ ਕਿ ਕਾਂਗਰਸ ਇਥੇ ਲੜਣ ਮਰਨ ਦੀ ਲੜਾਈ ਲੜ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਚਾਲ ਹਾਰੇ ਹੋਏ ਉਸ ਜੁਆਰੀਏ ਵਾਲੀ ਹੈ ਜਿਹੜਾ ਆਪਣੇ ਹਾਰ ਦੀ ਭਰਪਾਈ ਲਈ ਆਪਣੇ ਘਰ ਦੀ ਇੱਜ਼ਤ ਤੱਕ ਵੀ ਦਾਅ ਉੱਤੇ ਲਾ ਦਿੰਦਾ ਹੈ। ਪਰ ਸਭ ਨੂੰ ਪਤਾ ਹੈ ਕਿ ਇਹੋ ਜਿਹੇ ਜੁਆਰੀਆਂ ਦੀ ਕੀ ਹਾਲਤ ਹੁੰਦੀ ਹੈ। ਸ. ਬਾਦਲ ਨੇ ਕਿਹਾ ਕਿ ਇੱਕ ਚੰਗੇ ਮੇਜ਼ਬਾਨ ਹੋਣ ਸਦਕਾ ਉਹ ਲੰਬੀ ਹਲਕੇ ਵਿਚ ਚੋਣ ਲੜਨ ਲਈ ਆਉਣ ਵਾਸਤੇ ਕੈਪਟਨ ਅਮਰਿੰਦਰ ਸਿੰਘ ਦਾ ਪੁਰਜ਼ੋਰ ਸਵਾਗਤ ਕਰਨਗੇ, ਪਰ ਮੈਨੂੰ ਪੂਰਾ ਵਿਸ਼ਵਾਸ਼ ਹੈ ਕਿ ਉਹ ਇਥੋਂ ਆਪਣੀ ਜ਼ਮਾਨਤ ਵੀ ਨਹੀਂ ਬਚਾ ਸਕਣਗੇ। 

 

Tags: Parkash Singh Badal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD