Saturday, 11 May 2024

 

 

ਖ਼ਾਸ ਖਬਰਾਂ ਜਗਰਾਉਂ ਵਿੱਚ ਗਰਜੇ ਵੜਿੰਗ; ਵੋਟਰਾਂ ਦੀਆਂ ਲੋੜਾਂ ਨੂੰ ਪੂਰਾ ਕਰਨ ਲਈ ਸੰਕਲਪ ਲਿਆ ਹੁਸ਼ਿਆਰਪੁਰ ਤੋਂ ਲੋਕ ਸਭਾ ਉਮੀਦਵਾਰ ਸ੍ਰੀਮਤੀ ਯਾਮਿਨੀ ਗੋਮਰ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਕਾਂਗਰਸ ਵੰਡ ਪਾਊ ਮੁੱਦਿਆਂ 'ਤੇ ਨਹੀਂ, ਸਗੋਂ ਅਸਲ ਮੁੱਦਿਆਂ 'ਤੇ ਚੋਣ ਲੜ ਰਹੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਸੁਖਵਿੰਦਰ ਬਿੰਦਰਾ ਨੇ ਰਾਣਾ ਗੁਰਮੀਤ ਸਿੰਘ ਸੋਢੀ ਦਾ ਘਰ ਪਹੁੰਚਣ ਤੇ ਕੀਤਾ ਨਿੱਘਾ ਸਵਾਗਤ ਪੰਜਾਬ ਅਧਾਰਿਤ ਐਨਜੀਓ ਨੇ ਕਿਸਾਨਾਂ ਲਈ ਨਿਰਯਾਤ ਅਤੇ ਨੌਜਵਾਨਾਂ ਲਈ ਸਟਾਰਟਅੱਪ ਮੌਕਿਆਂ ਦੀ ਸ਼ੁਰੂਆਤ ਲਈ ਬਿਕਰਮ ਸਿੰਘ ਮਜੀਠੀਆ ਨਾਲ ਮੁਲਾਕਾਤ ਕੀਤੀ ਸਾਬਕਾ ਸੰਸਦ ਮੈਂਬਰਾਂ ਨੇ ਸ੍ਰੀ ਅਨੰਦਪੁਰ ਸਾਹਿਬ ਦੀ ਸੰਭਾਲ ਨਹੀਂ ਕੀਤੀ, ਲੋਕ ਮੋਦੀ ਨੂੰ ਮੌਕਾ ਦੇਣ : ਡਾ. ਸੁਭਾਸ਼ ਸ਼ਰਮਾ ਸੰਗਰੂਰ ਤੇ ਦਿੜ੍ਹਬਾ ਵਿਖੇ ਵੱਖ- ਵੱਖ ਐਸੋਸੀਏਸ਼ਨਾਂ ਵੱਲੋਂ ਮੀਤ ਹੇਅਰ ਨੂੰ ਹਮਾਇਤ ਦਾ ਐਲਾਨ ਅਰਵਿੰਦ ਕੇਜਰੀਵਾਲ ਦੀ ਰਿਹਾਈ ਨੂੰ ਮੀਤ ਹੇਅਰ ਤੇ ਅਮਨ ਅਰੋੜਾ ਨੇ ਸੱਚ ਦੀ ਜਿੱਤ ਦੱਸਿਆ 'ਸਤਯਮੇਵ ਜਯਤੇ' - ਇਹ ਤਾਨਾਸ਼ਾਹੀ ਦੇ ਅੰਤ ਦੀ ਸ਼ੁਰੂਆਤ ਹੈ: ‘ਆਪ’ ਵਰਤਮਾਨ ਸ਼ਾਸ਼ਨ ਨੇ ਜਿਸ ਡਰ ਅਤੇ ਚਿੰਤਾ ਦੇ ਮਾਹੌਲ ਨੂੰ ਆਕਾਰ ਦਿੱਤਾ ਹੈ, ਉਸਦੇ ਖਿਲਾਫ ਮੋਰਚਾ ਖੋਲ੍ਹੋ : ਵਿਜੇ ਇੰਦਰ ਸਿੰਗਲਾ ਨਾਮਜਦਗੀਆਂ ਭਰਨ ਦੇ ਚੌਥੇ ਦਿਨ 06 ਉਮੀਦਵਾਰਾਂ ਨੇ ਜ਼ਿਲ੍ਹਾ ਚੋਣ ਅਫਸਰ ਕੋਲ ਭਰੇ ਆਪਣੇ ਕਾਗਜ ਚੌਥੇ ਦਿਨ ਚਾਰ ਉਮੀਦਾਵਾਰਾਂ ਨੇ ਭਰੇ ਨਾਮਜ਼ਦਗੀ ਪੱਤਰ: ਰਾਜੇਸ਼ ਧੀਮਾਨ ਅੱਜ ਫ਼ਰੀਦਕੋਟ ਹਲਕੇ ਲਈ 8 ਨਾਮਜ਼ਦਗੀ ਪੱਤਰ ਹੋਏ ਦਾਖ਼ਲ- ਵਿਨੀਤ ਕੁਮਾਰ ਨਾਮਜ਼ਦਗੀਆਂ ਦੇ ਚੌਥੇ ਦਿਨ 4 ਉਮੀਦਵਾਰਾਂ ਤੇ 2 ਕਵਰਿੰਗ ਉਮੀਦਵਾਰਾਂ ਵੱਲੋਂ ਕੀਤੇ ਗਏ ਨਾਮਜ਼ਦਗੀ ਪੱਤਰ ਦਾਖ਼ਲ ਐਨ ਕੇ ਸ਼ਰਮਾ ਵੱਲੋਂ ਪਟਿਆਲਾ ’ਚ ਵਿਸ਼ਾਲ ਰੈਲੀ ਨਾਲ ਸ਼ਕਤੀ ਪ੍ਰਦਰਸ਼ਨ ਟਰੈਕਟਰ ’ਤੇ ਸਵਾਰ ਹੋ ਕੇ ਨਾਮਜ਼ਦਗੀ ਪੱਤਰ ਭਰਨ ਪੁੱਜੇ ਐਨ ਕੇ ਸ਼ਰਮਾ ਦੇਸ਼ ਵਿੱਚ ਲੋਕ ਰਾਜ ਦੀ ਬਹਾਲੀ ਲਈ ਕਾਂਗਰਸ ਲਿਆਓ - ਗੁਰਜੀਤ ਔਜਲਾ 14 ਪਰਿਵਾਰਾਂ ਨੇ ਮਿਲਾਇਆ ਕਾਂਗਰਸ ਨਾਲ ਹੱਥ, 'ਆਪ' ਨੂੰ ਕਿਹਾ ਅਲਵਿਦਾ ਸੀਪੀਆਈ ਐਮ.ਐਲ. (ਲਿਬਰੇਸ਼ਨ) ਵੱਲੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਗੁਰਜੀਤ ਔਜਲਾ ਦੀ ਹਮਾਇਤ ਦਾ ਐਲਾਨ ਪੰਜਾਬ ਪੁਲਿਸ ਨੇ 48 ਘੰਟਿਆਂ ਅੰਦਰ ਸੁਲਝਾਈ ਬਾਊਂਸਰ ਹੱਤਿਆ ਕਾਂਡ ਦੀ ਗੁੱਥੀ; ਲੱਕੀ ਪਟਿਆਲ ਗੈਂਗ ਦੇ ਦੋ ਸ਼ੂਟਰ ਸੰਖੇਪ ਮੁਕਾਬਲੇ ਉਪਰੰਤ ਕਾਬੂ ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਨਾਮਜ਼ਦਗੀਆਂ ਭਰਨ ਦੇ ਤੀਜੇ ਦਿਨ ਇੱਕ ਉਮੀਦਵਾਰ ਨੇ ਭਰੇ ਕਾਗਜ਼

 

ਮਜੀਠਾ ਤੋਂ ਆਪ ਉਮੀਦਵਾਰ ਹਿੰਮਤ ਸਿੰਘ ਸ਼ੇਰਗਿੱਲ ਵੱਲੋਂ ਨਾਮਜ਼ਦਗੀ ਪੱਤਰ ਦਾਖ਼ਲ

ਸੀਨੀਅਰ ਆਪ ਆਗੂ ਸੰਜੇ ਸਿੰਘ ਦੀ ਮੌਜੂਦਗੀ 'ਚ ਐਸ.ਡੀ.ਐਮ. ਮਜੀਠਾ ਕੋਲ ਭਰੇ ਕਾਗਜ਼, ਮਜੀਠਾ ਕਸਬੇ 'ਚ ਹਜ਼ਾਰਾਂ ਸਮਰਥਕਾਂ ਨਾਲ ਕੱਢਿਆ ਕਾਫ਼ਲਾ

ਹਲਕਾ ਮਜੀਠਾ ਤੋਂ ਆਪ ਉਮੀਦਵਾਰ ਐਡਵੋਕੇਟ ਹਿੰਮਤ ਸਿੰਘ ਸ਼ੇਰਗਿੱਲ ਐਸ.ਡੀ.ਐਮ. ਮਜੀਠਾ ਨੂੰ ਕੋਲ ਕਾਗਜ਼ ਭਰਦੇ ਹੋਏ। ਨਾਲ ਹਨ ਸ੍ਰੀ ਸੰਜੇ ਸਿੰਘ, ਚੇਅਰਮੈਨ ਚੋਗਾਵਾਂ ਤੇ ਸੁਖਦੀਪ ਸਿੱਧੂ।
ਹਲਕਾ ਮਜੀਠਾ ਤੋਂ ਆਪ ਉਮੀਦਵਾਰ ਐਡਵੋਕੇਟ ਹਿੰਮਤ ਸਿੰਘ ਸ਼ੇਰਗਿੱਲ ਐਸ.ਡੀ.ਐਮ. ਮਜੀਠਾ ਨੂੰ ਕੋਲ ਕਾਗਜ਼ ਭਰਦੇ ਹੋਏ। ਨਾਲ ਹਨ ਸ੍ਰੀ ਸੰਜੇ ਸਿੰਘ, ਚੇਅਰਮੈਨ ਚੋਗਾਵਾਂ ਤੇ ਸੁਖਦੀਪ ਸਿੱਧੂ।

Web Admin

Web Admin

5 Dariya News

ਮਜੀਠਾ (ਅੰਮ੍ਰਿਤਸਰ) , 16 Jan 2017

ਵਿਧਾਨ ਸਭਾ ਹਲਕਾ ਮਜੀਠਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਐਡਵੋਕੇਟ ਹਿੰਮਤ ਸਿੰਘ ਸ਼ੇਰਗਿੱਲ ਨੇ ਆਪਣੇ ਹਜ਼ਾਰਾਂ ਸਮਰਥਕਾਂ ਸਮੇਤ ਆਪ ਦੇ ਕੌਮੀ ਆਗੂ ਸ੍ਰੀ ਸੰਜੇ ਸਿੰਘ ਦੀ ਅਗਵਾਈ ਹੇਠ ਅੱਜ ਐਸ.ਡੀ.ਐਮ. ਮਜੀਠਾ ਦੇ ਦਫ਼ਤਰ ਵਿੱਚ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ।ਐਸ.ਡੀ.ਐਮ. ਮਜੀਠਾ ਸ: ਦਮਨਜੀਤ ਸਿੰਘ ਮਾਨ ਨੇ ਐਡਵੋਕੇਟ ਸ਼ੇਰਗਿੱਲ ਕੋਲੋਂ ਉਹਨਾਂ ਦੇ ਨਾਮਜ਼ਦਗੀ ਪੱਤਰ ਹਾਸਲ ਕੀਤੇ। ਇਸ ਮੌਕੇ 'ਤੇ ਉਹਨਾਂ ਦੇ ਨਾਲ ਦਿੱਲੀ ਤੋਂ ਸ੍ਰੀ ਸੰਜੇ ਸਿੰਘ ਤੋਂ ਇਲਾਵਾ ਸਾਬਕਾ ਮੰਤਰੀ ਸੋਮਨਾਥ ਭਾਰਤੀ, ਵਿਧਾਇਕ ਜਰਨੈਲ ਸਿੰਘ, ਸਾਬਕਾ ਚੇਅਰਮੈਨ ਪ੍ਰਗਟ ਸਿੰਘ ਚੋਗਾਵਾਂ ਅਤੇ ਸਾਬਕਾ ਪੱਤਰਕਾਰ ਸੁਖਦੀਪ ਸਿੰਘ ਸਿੱਧੂ ਮੌਜੂਦ ਸਨ। ਇਸ ਤੋਂ ਪਹਿਲਾਂ ਕਸਬਾ ਮਜੀਠਾ ਵਿਖੇ ਆਪਣੇ ਸੈਂਕੜੇ ਸਮਰਥਕਾਂ ਨਾਲ ਆਮ ਆਦਮੀ ਪਾਰਟੀ ਦੇ ਵਰਕਰਾਂ ਵੱਲੋਂ ਕੱਢੇ ਗਏ ਵਿਸ਼ਾਲ ਕਾਫ਼ਲੇ ਦੀ ਅਗਵਾਈ ਕਰਦਿਆਂ ਆਪ ਦੇ ਪੰਜਾਬ ਮਾਮਲਿਆਂ ਬਾਰੇ ਇੰਚਾਰਜ ਸ੍ਰੀ ਸੰਜੇ ਸਿੰਘ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਪੰਜਾਬ ਅਤੇ ਦੇਸ਼ ਦੀ ਰਾਜਨੀਤੀ 'ਚ ਪਿਛਲੇ 70 ਸਾਲ ਤੋਂ ਫ਼ੈਲ ਚੁੱਕੀ ਗੰਦਗੀ ਨੂੰ ਸਾਫ਼ ਕਰਨ ਲਈ ਆਪ ਦੇ ਚੋਣ ਨਿਸ਼ਾਨ ਝਾੜੂ ਵਾਲਾ ਬਟਨ ਦੱਬਣਾ ਬਹੁਤ ਜ਼ਰੂਰੀ ਹੈ। ਉਹਨਾਂ ਕਿਹਾ ਕਿ ਪੰਜਾਬ ਇਸ ਵਾਰ ਇਤਿਹਾਸ ਸਿਰਜਣ ਜਾ ਰਿਹਾ ਹੈ ਅਤੇ ਪੰਜਾਬੀਆਂ ਨੂੰ ਇਸ ਮੌਕੇ 'ਤੇ ਕਿਸੇ ਗੁੰਮਰਾਹਕੁੰਨ ਪ੍ਰਚਾਰ, ਲਾਲਚ ਜਾਂ ਡਰ ਅਧੀਨ ਖੁੰਝਣਾ ਨਹੀਂ ਚਾਹੀਦਾ।

ਆਪਣੇ ਹਮਾਇਤੀਆਂ ਨੂੰ ਸੰਬੋਧਨ ਕਰਦਿਆਂ ਆਪ ਉਮੀਦਵਾਰ ਐਡਵੋਕੇਟ ਹਿੰਮਤ ਸਿੰਘ ਸ਼ੇਰਗਿੱਲ ਨੇ ਕਿਹਾ ਕਿ ਉਹਨਾਂ ਨੇ ਸ੍ਰੀ ਅਰਵਿੰਦ ਕੇਜਰੀਵਾਲ ਦੀ ਅਗਵਾਈ ਹੇਠ ਪੰਜਾਬ ਵਿੱਚੌਂ ਨਸ਼ਿਆਂ, ਭ੍ਰਿਸ਼ਟਾਚਾਰ, ਗੁੰਡਾਗਰਦੀ, ਕੁਦਰਤੀ ਸੋਮਿਆਂ ਦੀ ਲੁੱਟ, ਬੇਰੁਜ਼ਗਾਰੀ ਅਤੇ ਗ਼ੁਰਬਤ ਖਿਲਾਫ਼ ਲੜਾਈ ਲੜਨ ਦਾ ਜਿਹੜਾ ਪ੍ਰਣ ਕੀਤਾ ਹੈ, ਉਸ ਦੀ ਪੂਰਤੀ ਲਈ ਹਲਕਾ ਮਜੀਠਾ ਦੇ ਸੂਝਵਾਨ ਵੋਟਰ ਝਾੜੂ ਦੇ ਚੋਣ ਨਿਸ਼ਾਨ ਨੂੰ ਦੱਬ ਕੇ ਸ੍ਰੀ ਅਰਵਿੰਦ ਕੇਜਰੀਵਾਲ ਨੂੰ ਸ਼ਕਤੀ ਪ੍ਰਦਾਨ ਕਰਨਗੇ। ਐਡਵੋਕੇਟ ਸ਼ੇਰਗਿੱਲ ਨੇ ਇਸ ਮੌਕੇ 'ਤੇ ਉੱਥੇ ਮੌਜੂਦ ਆਪਣੀ ਮਾਤਾ ਸ੍ਰੀਮਤੀ ਜਸਜੀਤ ਕੌਰ ਸ਼ੇਰਗਿੱਲ ਕੋਲੋਂ ਆਸ਼ੀਰਵਾਦ ਲਿਆ। ਐਸ.ਡੀ.ਐਮ. ਮਜੀਠਾ ਦੇ ਦਫ਼ਤਰ ਵਿਖੇ ਇਸ ਮੌਕੇ ਸਾਬਕਾ ਚੇਅਰਮੈਨ ਪ੍ਰਗਟ ਸਿੰਘ ਚੋਗਾਵਾਂ, ਸਾਬਕਾ ਪੱਤਰਕਾਰ ਸੁਖਦੀਪ ਸਿੱਧੂ, ਐਡਵੋਕੇਟ ਫ਼ੈਰੀ ਮੋਹਾਲੀ, ਰਾਹੁਲ ਸ਼ੁਕਲਾ, ਜਸਕਰਨ ਬੰਦੇਸ਼ਾ, ਜਸਬੀਰ ਸਿੰਘ ਹਮਜਾ, ਗੁਰਭੇਜ ਸਿੱਧੂ, ਮਨਵਿੰਦਰ ਸਿੰਘ ਚੋਗਾਵਾਂ, ਸਤਨਾਮ ਜੱਜ, ਰਾਜਵਿੰਦਰ ਸਿੰਘ ਨਾਗ, ਲਖਵਿੰਦਰ ਸਿੰਘ ਬੇਗੇਵਾਲ, ਸਤਬੀਰ ਵਾਲੀਆ, ਬੂਟਾ ਸਿੰਘ ਝਾਮਕਾ, ਰਛਪਾਲ ਸ਼ਰਮਾ ਮੱਤੇਵਾਲ, ਰੰਗਾ ਸਿੰਘ ਖਿੱਦੋਵਾਲੀ, ਜੱਜਬੀਰ ਸਿੰਘ ਸੋਹੀਆਂ, ਰਣਜੀਤ ਸਿੰਘ ਚੰਡੇ, ਕਿਰਪਾਲ ਸਿੰਘ, ਜੀਵਨਜੋਤ ਕੌਰ, ਬੀਬੀ ਅਮਰਜੀਤ ਕੌਰ ਉੱਦੋਕੇ, ਸੁਰਜੀਤ ਸਿੰਘ ਭੋਏਵਾਲ, ਸੁਰਜੀਤ ਸਿੰਘ ਡਰਾਈਵਰ, ਹਰਪਾਲ ਸਿੰਘ ਭੋਏ, ਰੇਸ਼ਮ ਸਿੰਘ ਬੇਗੇਵਾਲ, ਕੁਲਵਿੰਦਰ ਸਾਹਬੂ ਗੋਪਾਲਪੁਰਾ, ਸੇਵਾਮੁਕਤ ਕੈਪਟਨ ਕੰਵਲਜੀਤ ਸਿੰਘ ਕਾਦਰਾਬਾਦ, ਸੁੱਖ ਅਬਦਾਲ, ਦਲਜੀਤ ਸਿੰਘ ਪਾਖ਼ਰਪੁਰਾ, ਭਿੰਦਾ ਸਰਹਾਲਾ, ਪਵਨਦੀਪ ਸਿੰਘ ਚਾਟੀਵਿੰਡ ਅਤੇ ਇੰਦਰਪ੍ਰੀਤ ਸਿੰਘ ਬੱਲ ਵੀ ਮੌਜੂਦ ਸਨ।

 

Tags: Himmat Singh Shergill , Sanjay Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD