Saturday, 13 June 2026

 

 

ਖ਼ਾਸ ਖਬਰਾਂ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਤੈਅ : ਅਰਵਿੰਦ ਕੇਜਰੀਵਾਲ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ ਐੱਸ.ਏ.ਐੱਸ. ਨਗਰ ਵਿੱਚ ਜਨਗਣਨਾ ਦੇ ਪਹਿਲੇ ਪੜਾਅ ਦੇ ਫੀਲਡ ਅਭਿਆਸ ਦੀ ਸਫਲਤਾਪੂਰਵਕ ਸੰਪੂਰਨਤਾ ਅਮਨ ਅਰੋੜਾ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ 'ਚ ਲੋਕਾਂ ਦੀ ਸਿੱਧੀ ਭਾਗੀਦਾਰੀ ਯਕੀਨੀ ਬਣਾਉਣ ਲਈ ਜਾਗਰੂਕਤਾ ਗੱਡੀਆਂ ਰਵਾਨਾ ਡਾ. ਬਲਜੀਤ ਕੌਰ ਨੇ ਮਲੋਟ ਵਿਖੇ 1 ਕਰੋੜ 76 ਲੱਖ ਦੀ ਲਾਗਤ ਨਾਲ ਤਿਆਰ ਹੋਈਆਂ ਗਲੀਆ ਦੇ ਕੀਤੇ ਉਦਘਾਟਨ

 

ਕੈਪਟਨ ਅਮਰਿੰਦਰ ਨੇ ਕਿਸੇ ਵੀ ਗਠਜੋੜ ਤੋਂ ਕੀਤਾ ਇਨਕਾਰ, ਦੋ-ਤਿਹਾਈ ਬਹੁਮਤ ਹਾਸਿਲ ਕਰਨ ਦਾ ਭਰੋਸਾ

Web Admin

Web Admin

5 Dariya News

ਪਟਿਆਲਾ , 17 Jan 2017

Last updated on: Jan 17, 2017, 00:00 IST

ਪੰਜਾਬ ਕਾਂਗਰਸ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਕਿਸੇ ਵੀ ਪਾਰਟੀ ਨਾਲ ਗਠਜੋੜ ਨੂੰ ਲੈ ਕੇ ਇਨਕਾਰ ਕਰਦਿਆਂ ਕਿਹਾ ਹੈ ਕਿ ਕਾਂਗਰਸ ਵਿਧਾਨ ਸਭਾ ਚੋਣਾਂ 'ਚ ਦੋ-ਤਿਹਾਈ ਬਹੁਮਤ ਹਾਸਿਲ ਕਰਕੇ ਵਿਰੋਧੀਆਂ ਨੂੰ ਬਾਹਰ ਦਾ ਰਸਤਾ ਦਿਖਾ ਦੇਵੇਗੀ।ਕੈਪਟਨ ਅਮਰਿੰਦਰ ਨੇ ਅਰਵਿੰਦ ਕੇਜਰੀਵਾਲ ਵੱਲੋਂ ਲਗਾਏ ਗਏ ਉਨ੍ਹਾਂ ਦੋਸ਼ਾਂ ਦਾ ਹਾਸਾ ਉਡਾਇਆ ਕਿ ਉਨ੍ਹਾਂ ਨੇ ਪ੍ਰਕਾਸ਼ ਸਿੰਘ ਬਾਦਲ ਦੀ ਸਹਾਇਤਾ ਕਰਨ ਵਾਸਤੇ ਲੰਬੀ, ਜਿਹੜਾ ਂਕਿ 1930 ਤੱਕ ਇਹ ਖੇਤਰ ਪਟਿਆਲਾ ਰਿਆਸਤ ਦਾ ਹਿੱਸਾ ਸੀ, ਤੋਂ ਚੋਣ ਲੜਨ ਦਾ ਫੈਸਲਾ ਲਿਆ ਹੈ। ਜਿਸ 'ਤੇ ਕੈਪਟਨ ਅਮਰਿੰਦਰ ਨੇ ਕਿਹਾ ਕਿ ਆਪ ਆਗੂ ਆਪਣੇ ਦਿਮਾਗ ਦਾ ਇਸਤੇਮਾਲ ਕੀਤੇ ਬਗੈਰ ਬਿਨ੍ਹਾਂ ਸੋਚੇ ਸਮਝੇ ਬੋਲ ਰਹੇ ਹਨ। ਇਸ ਲੜੀ ਹੇਠ ਪਹਿਲਾਂ ਕੇਜਰੀਵਾਲ ਨੇ ਕਿਹਾ ਸੀ ਕਿ ਉਨ੍ਹਾਂ ਨੂੰ ਬਾਦਲ ਖਿਲਾਫ ਲੜਨਾ ਚਾਹੀਦਾ ਹੈ ਅਤੇ ਹੁਣ ਆਪ ਆਗੂ ਕਹਿੰਦੇ ਹਨ ਕਿ ਉਹ ਮੁੱਖ ਮੰਤਰੀ ਖਿਲਾਫ ਚੋਣ ਲੜ ਕੇ ਉਨ੍ਹਾਂ ਦੀ ਸਹਾਇਤਾ ਕਰ ਰਹੇ ਹਨ। ਉਨ੍ਹਾਂ ਦੇ ਕੇਜਰੀਵਾਲ ਦੇ ਬਿਆਨਾਂ ਨੂੰ ਬੇਤੁਕਾ ਦੱਸਦਿਆਂ ਸਪੱਸ਼ਟ ਕੀਤਾ ਕਿ ਉਨ੍ਹਾਂ ਦਾ ਲੰਬੀ ਤੋਂ ਚੋਣ ਲੜਨਾ ਕੇਜਰੀਵਾਲ ਤੋਂ ਮਿਲੀ ਕਿਸੇ ਵੀ ਕਥਿਤ ਜਾਂ ਅਸਲੀ ਚੁਣੌਤੀ ਦਾ ਜਵਾਬ ਨਹੀਂ ਹੈ, ਸਗੋਂ ਇਸਦਾ ਉਦੇਸ਼ ਸਿਰਫ ਪੰਜਾਬ ਦੇ ਲੋਕਾਂ ਨੂੰ ਬਾਦਲਾਂ ਤੋਂ ਬਚਾਉਣ ਦੀ ਇੱਛਾ ਤੋਂ ਪ੍ਰੇਰਿਤ ਹੈ।ਕੈਪਟਨ ਅਮਰਿੰਦਰ ਨੇ ਕੇਜਰੀਵਾਲ ਵੱਲੋਂ ਕਾਂਗਰਸ ਖਿਲਾਫ ਲਗਾਏ ਜਾ ਰਹੇ ਨਿਰਾਧਾਰ ਦੋਸ਼ਾਂ 'ਤੇ ਵਰ੍ਹਦਿਆਂ, ਆਪ ਆਗੂ ਨੂੰ ਪੁੱਛਿਆ ਕਿ ਉਨ੍ਹਾਂ ਵੱਲੋਂ ਲਗਾਏ ਦੋਸ਼ਾਂ ਮੁਤਾਬਿਕ ਕਿਵੇਂ ਅਕਾਲੀਆਂ ਤੇ ਕਾਂਗਰਸ 'ਚ ਗਠਜੋੜ ਹੋ ਸਕਦਾ ਹੈ, ਜਿਹੜੀਆਂ ਦੋਨਾਂ ਪਾਰਟੀਆਂ ਚੋਣਾਂ 'ਚ ਇਕ ਦੂਜੇ ਨੂਂੰ ਹਰਾਉਣ ਲਈ ਲੜ ਰਹੀਆਂ ਹਨ।

ਪਟਿਆਲਾ ਤੋਂ ਆਪਣਾ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਪਹਿਲਾਂ ਪੱਤਰਕਾਰਾਂ ਦੇ ਸਵਾਲਾਂ ਦਾ ਜਵਾਬ ਦਿੰਦਿਆਂ, ਕੈਪਟਨ ਅਮਰਿੰਦਰ ਨੇ ਕਿਹਾ ਕਿ ਉਨ੍ਹਾਂ ਵਾਸਤੇ ਪਟਿਆਲਾ ਤੇ ਲੰਬੀ ਦੋਨਾਂ ਮਹੱਤਵਪੂਰਨ ਵਿਧਾਨ ਸਭਾ ਹਲਕੇ ਹਨ ਅਤੇ ਇਹ ਫੈਸਲਾ ਕਿ ਉਹ ਦੋਨਾਂ 'ਚੋਂ ਕਿਸਨੂੰ ਛੱਡਣਗੇ, ਉਚਿਤ ਸਮੇਂ 'ਤੇ ਲਿਆ ਜਾਵੇਗਾ।ਹਾਲਾਂਕਿ, ਉਨ੍ਹਾਂ ਨੇ ਇਹ ਜ਼ਰੂਰ ਸਪੱਸ਼ਟ ਕੀਤਾ ਕਿ ਪਟਿਆਲਾ ਦਾ ਵਿਕਾਸ ਉਨ੍ਹਾਂ ਦੇ ਏਜੰਡੇ 'ਚ ਰਹੇਗਾ ਤੇ ਉਨ੍ਹਾਂ ਦੀ ਸਰਕਾਰ ਫੰਡ ਜ਼ਾਰੀ ਕਰੇਗੀ ਤੇ ਇਲਾਕੇ ਦੇ ਵਿਕਾਸ ਵਾਸਤੇ ਮੁੜ ਤੋਂ ਪਟਿਆਲਾ ਡਿਵਲਪਮੇਂਟ ਅਥਾਰਿਟੀ ਬਣਾਏਗੀ।ਇਕ ਸਵਾਲ ਦੇ ਜਵਾਬ 'ਚ, ਕੈਪਟਨ ਅਮਰਿੰਦਰ ਨੇ ਕਿਹਾ ਕਿ ਇਕ ਪਰਿਵਾਰ-ਇਕ ਟਿਕਟ ਦੇ ਨਿਯਮ ਤਹਿਤ ਉਨ੍ਹਾਂ ਲਈ ਵਿਧਾਨ ਸਭਾ ਸੀਟ ਛੱਡਣ ਵਾਲੀ ਉਨ੍ਹਾਂ ਦੀ ਪਤਨੀ ਤੇ ਮੌਜ਼ੂਦਾ ਵਿਧਾਇਕ ਪਰਨੀਤ ਕੌਰ ਸੰਸਦੀ ਚੋਣਾਂ ਲੜਨਗੇ।ਉਥੇ ਹੀ, ਕੈਪਟਨ ਅਮਰਿੰਦਰ ਨੇ ਜਨਰਲ ਜੇ.ਜੇ ਸਿੰਘ ਤੋਂ ਕਿਸੇ ਵੀ ਤਰ੍ਹਾਂ ਦੇ ਗੰਭੀਰ ਖਤਰੇ ਤੋਂ ਇਨਕਾਰ ਕੀਤਾ, ਜਿਨ੍ਹਾਂ ਨੂੰ ਅਕਾਲੀਆਂ ਨੇ ਉਨ੍ਹਾਂ ਖਿਲਾਫ ਖੜ੍ਹਾ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਜੇ.ਜੇ ਸਿੰਘ ਹਮੇਸ਼ਾ ਤੋਂ ਇਕ ਔਸਤ ਕੈਡਿਟ ਤੇ ਇਕ ਝੂਠੇ ਵਿਅਕਤੀ ਰਹੇ ਹਨ, ਜਿਹੜੇ ਕਿਸੇ ਕਾਬਲਿਅਤ ਕਾਰਨ ਨਹੀਂ, ਸਗੋਂ ਸਿਰਫ ਆਪਣੀ ਸੀਨੀਅਰਤਾ ਕਰਕੇ ਫੌਜ਼ ਮੁਖੀ ਬਣੇ ਸਨ। ਪ੍ਰਦੇਸ਼ ਕਾਂਗਰਸ ਪ੍ਰਧਾਨ ਨੇ ਖੁਲਾਸਾ ਕੀਤਾ ਕਿ ਯੂ.ਪੀ.ਏ ਸਰਕਾਰ ਵੱਲੋਂ ਹੀ ਫੌਜ਼ ਮੁਖੀ ਤੇ ਫਿਰ ਰਾਜਪਾਲ ਬਣਾਏ ਜਾਣ ਤੋਂ ਬਾਅਦ, ਹੁਣ ਇਹ ਦਾਅਵਾ ਕਰਕੇ ਕਿ ਉਹ ਆਪ੍ਰੇਸ਼ਨ ਬਲੂਸਟਾਰ ਕਾਰਨ ਕਾਂਗਰਸ ਤੋਂ ਖਫਾ ਹਨ, ਜੇ.ਜੇ ਸਿੰਘ ਇਕ ਧੋਖੇਬਾਜ ਵਜੋਂ ਖੁਦ ਆਪਣਾ ਭਾਂਡਾਫੋੜ ਕਰ ਰਹੇ ਹਨ।ਇਸ ਦੌਰਾਨ ਕੈਪਟਨ ਅਮਰਿੰਦਰ ਨੇ ਇਕ ਸਵਾਲ ਦੇ ਜਵਾਬ 'ਚ ਸਪੱਸ਼ਟ ਕੀਤਾ ਕਿ ਉਹ ਪੰਜਾਬ 'ਚ ਚੋਣ ਪ੍ਰਚਾਰ ਲਈ ਰੁੱਝੇ ਹੋਣ ਕਾਰਨ ਨਵੀਂ ਦਿੱਲੀ 'ਚ ਨਵਜੋਤ ਸਿੰਘ ਸਿੱਧੂ ਦੀ ਸ਼ਮੂਲਿਅਤ ਵਾਸਤੇ ਮੌਜ਼ੂਦ ਨਹੀਂ ਰਹਿ ਸਕੇ ਸਨ। ਉਨ੍ਹਾਂ ਨੇ ਕਿਹਾ ਕਿ ਸਿੱਧੂ ਨਾਲ ਉਨ੍ਹਾਂ ਦੇ ਪਟਿਆਲਾ ਨੂੰ ਲੈ ਕੇ ਡੂੰਘੇ ਸਬੰਧ ਹਨ ਅਤੇ ਉਹ ਉਨ੍ਹਾਂ ਨੂੰ ਉਦੋਂ ਤੋਂ ਜਾਣਦੇ ਹਨ, ਜਦੋਂ ਸਿੱਧੂ ਬੱਚੇ ਸਨ। ਜਿਸਨੂੰ ਲੈ ਕੇ ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਉਨ੍ਹਾਂ ਤੇ ਸਾਬਕਾ ਕ੍ਰਿਕੇਟ ਵਿਚਾਲੇ ਕੋਈ ਤਨਾਅ ਨਹੀਂ ਹੈ, ਜਿਹੜੇ ਬਗੈਰ ਕਿਸੇ ਸ਼ਰਤ ਕਾਂਗਰਸ 'ਚ ਸ਼ਾਮਿਲ ਹੋਏ ਹਨ।

ਕੈਪਟਨ ਅਮਰਿੰਦਰ ਨੇ ਕਿਹਾ ਕਿ ਸਿੱਧੂ ਤੇ ਉਨ੍ਹਾਂ ਦੀ ਭੂਮਿਕਾਵਾਂ ਉਪਰ ਕਾਂਗਰਸ ਹਾਈ ਕਮਾਂਡ ਵੱਲੋਂ ਫੈਸਲਾ ਲਿਆ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਉਹ ਤੇ ਸਿੱਧੂ 19 ਜਨਵਰੀ ਨੂੰ ਅੰਮ੍ਰਿਤਸਰ ਵਿਖੇ ਇਕ ਸਾਂਝੇ ਰੋਡ ਸ਼ੋਅ ਰਾਹੀਂ ਪਾਰਟੀ ਵਾਸਤੇ ਚੋਣ ਪ੍ਰਚਾਰ ਕਰਨਗੇ। ਉਨ੍ਹਾਂ ਨੇ ਦੁਹਰਾਇਆ ਕਿ ਪੰਜਾਬ ਚੋਣਾਂ 'ਚ ਸਿੱਧੂ ਕਾਂਗਰਸ ਲਈ ਇਕ ਸਟਾਰ ਪ੍ਰਚਾਰਕ ਹੋਣਗੇ।ਇਕ ਹੋਰ ਸਵਾਲ ਦੇ ਜਵਾਬ 'ਚ, ਕੈਪਟਨ ਅਮਰਿੰਦਰ ਨੇ ਕਿਹਾ ਕਿ ਕੁਝ ਰਾਖਵੀਆਂ ਸੀਟਾਂ ਨੂੰ ਛੱਡ ਕੇ ਕਿਸੇ 'ਤੇ ਵੀ ਕੋਈ ਉਮੀਦਵਾਰ ਨਹੀਂ ਬਦਲਿਆ ਗਿਆ ਹੈ ਅਤੇ ਪਾਰਟੀ ਇਕ ਪਰਿਵਾਰ-ਇਕ ਟਿਕਟ ਤੇ ਜਿੱਤਣ ਦੀ ਕਾਬਲਿਅਤ ਦੇ ਅਧਾਰ 'ਤੇ ਟਿਕਟ ਦੇਣ ਨੂੰ ਲੈ ਕੇ ਕਾਇਮ ਹੈ।ਜਦਕਿ ਐਸ.ਵਾਈ.ਐਲ ਦੇ ਮੁੱਦੇ 'ਤੇ ਕੈਪਟਨ ਅਮਰਿੰਦਰ ਨੇ ਇਕ ਵਾਰ ਫਿਰ ਤੋਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਪਾਣੀ ਉਪਰ ਪੰਜਾਬ ਦੇ ਹੱਕਾਂ ਦੀ ਰਾਖੀ ਵਾਸਤੇ ਇਕ ਨਵਾਂ ਕਾਨੂੰਨ ਲਿਆਏਗੀ ਅਤੇ ਪੁਖਤਾ ਕਰੇਗੀ ਕਿ ਇਕ ਬੂੰਦ ਪਾਣੀ ਵੀ ਸੂਬੇ ਤੋਂ ਬਾਹਰ ਨਾ ਜਾਵੇ।ਇਸ ਤੋਂ ਪਹਿਲਾਂ, ਕੈਪਟਨ ਅਮਰਿੰਦਰ ਨੇ ਕਈ ਮੁੱਖ ਆਪ ਆਗੂਆਂ ਦਾ ਕਾਂਗਰਸ 'ਚ ਸਵਾਗਤ ਕੀਤਾ, ਜਿਨ੍ਹਾਂ ਨੇ ਕਿਹਾ ਕਿ ਕੇਜਰੀਵਾਲ ਵੱਲੋਂ ਇੰਕਲਾਬ ਦੇ ਵੇਸ 'ਚ ਲੋਕਾਂ ਨੂੰ ਗੁੰਮਰਾਹ ਕੀਤੇ ਜਾਣ ਦਾ ਖੁਲਾਸਾ ਹੋਣ ਤੋਂ ਬਾਅਦ ਉਨ੍ਹਾਂ ਨੇ ਪਾਰਟੀ ਨੂੰ ਛੱਡਣ ਦਾ ਫੈਸਲਾ ਲਿਆ। ਉਨ੍ਹਾਂ ਨੇ ਕਿਹਾ ਕਿ ਸਿਰਫ ਕੈਪਟਨ ਅਮਰਿੰਦਰ ਹੀ ਪੰਜਾਬ ਦੇ ਲੋਕਾਂ ਨੂੰ ਆਪ ਦੀ ਜਹਿਰੀਲੀ ਸੋਚ ਤੋਂ ਬਚਾ ਸਕਦੇ ਹਨ।ਇਸ ਮੌਕੇ ਸ਼ਾਮਿਲ ਹੋਣ ਵਾਲਿਆਂ 'ਚ ਡਾ. ਕਰਮਜੀਤ ਸਿੰਘ (ਰਿਟਾਇਰਡ ਆਈ.ਏ.ਐਸ), ਕਾਬੁਲ ਸਿੰਘ (ਆਪ ਲੀਗਲ ਵਿੰਗ, ਖਡੂਰ ਸਾਹਿਬ), ਰਾਮ ਕੰਬੋਜ (ਆਪ ਬੁੱਧੀਜੀਵੀ ਵਿੰਗ, ਖਡੂਰ ਸਾਹਿਬ), ਬਾਬੂ ਸਿੰਘ ਬਰਾੜ (ਆਪ ਬੁੱਧੀਜੀਵੀ ਵਿੰਗ, ਫਰੀਦਕੋਟ) ਤੇ ਸੁਰਿੰਦਰ ਸਿੰਘ (ਫਿਰੋਜ਼ਪੁਰ ਤੋਂ ਆਪ ਵਲੰਟੀਅਰ) ਵੀ ਸਨ, ਜਿਹੜੇ ਪਟਿਆਲਾ ਤੋਂ ਆਪ ਸੰਸਦ ਮੈਂਬਰ ਡਾ. ਧਰਮਵੀਰ ਗਾਂਧੀ ਦੀ ਅਗਵਾਈ ਵਾਲੀ ਉਮੀਦਵਾਰਾਂ ਨੂੰ ਸੀਟਾਂ ਅਲਾਟ ਕਰਨ ਵਾਲੀ ਆਪ ਸਕ੍ਰੀਨਿੰਗ ਕਮੇਟੀ ਦੇ ਮੈਂਬਰ ਸਨ।

 

Tags: Amarinder Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD