Saturday, 13 June 2026

 

 

ਖ਼ਾਸ ਖਬਰਾਂ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਤੈਅ : ਅਰਵਿੰਦ ਕੇਜਰੀਵਾਲ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ ਐੱਸ.ਏ.ਐੱਸ. ਨਗਰ ਵਿੱਚ ਜਨਗਣਨਾ ਦੇ ਪਹਿਲੇ ਪੜਾਅ ਦੇ ਫੀਲਡ ਅਭਿਆਸ ਦੀ ਸਫਲਤਾਪੂਰਵਕ ਸੰਪੂਰਨਤਾ ਅਮਨ ਅਰੋੜਾ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ 'ਚ ਲੋਕਾਂ ਦੀ ਸਿੱਧੀ ਭਾਗੀਦਾਰੀ ਯਕੀਨੀ ਬਣਾਉਣ ਲਈ ਜਾਗਰੂਕਤਾ ਗੱਡੀਆਂ ਰਵਾਨਾ ਡਾ. ਬਲਜੀਤ ਕੌਰ ਨੇ ਮਲੋਟ ਵਿਖੇ 1 ਕਰੋੜ 76 ਲੱਖ ਦੀ ਲਾਗਤ ਨਾਲ ਤਿਆਰ ਹੋਈਆਂ ਗਲੀਆ ਦੇ ਕੀਤੇ ਉਦਘਾਟਨ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਰਾਹੀਂ ਸ਼ਰਧਾਲੂਆਂ ਦੀਆਂ ਭਾਵਨਾਵਾਂ ਨੂੰ ਮਿਲ ਰਿਹਾ ਸਨਮਾਨ : ਡਾ. ਬਲਬੀਰ ਸਿੰਘ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਪੰਜਾਬ ਨੂੰ ₹4.13 ਲੱਖ ਕਰੋੜ ਤੋਂ ਵੱਧ ਦੀ ਵਿੱਤੀ ਸਹਾਇਤਾ ਪ੍ਰਾਪਤ ਹੋਈ : ਕੇਵਲ ਸਿੰਘ ਢਿੱਲੋਂ ਪਟਿਆਲਾ ਦੇ ਪੀਲੀਆ ਪ੍ਰਭਾਵਿਤ ਖੇਤਰ ' ਚ ਪੂਰੀ ਟੀਮ ਅਤੇ ਅਜੀਤਪਾਲ ਸਿੰਘ ਕੋਹਲੀ ਨਾਲ ਪਹੁੰਚੇ ਡਾ. ਬਲਬੀਰ ਸਿੰਘ ਨਰੇਂਦਰ ਮੋਦੀ ਦੀ ਅਗਵਾਈ ਵਿੱਚ ਭਾਰਤ ਨੇ ਵਿਕਾਸ, ਸੁਰੱਖਿਆ ਅਤੇ ਸੱਭਿਆਚਾਰਕ ਮਾਣ ਦੇ ਨਵੇਂ ਆਯਾਮ ਸਥਾਪਿਤ ਕੀਤੇ : ਕ੍ਰਿਸ਼ਨ ਲਾਲ ਪੰਵਾਰ

 

ਆਮ ਆਦਮੀ ਪਾਰਟੀ ਨੇ ਮਜੀਠੀਆ ਦੇ ਡਰੱਗ ਰੈਕੇਟ ਨਾਲ ਸਬੰਧਾਂ ਦੀ ਹਾਈਕੋਰਟ ਦੇ ਸਿਟਿੰਗ ਜੱਜ ਤੋਂ ਜਾਂਚ ਕਰਵਾਉਣ ਦੀ ਕੀਤੀ ਮੰਗ

ਵਿਸ਼ੇਸ਼ ਜਾਂਚ ਟੀਮ ਨੇ ਮਜੀਠੀਆ ਨੂੰ ਬਚਾਉਣ ਲਈ ਕੈਨੇਡਾ ਆਧਾਰਿਤ ਮੁੱਖ ਨਸ਼ਾ ਤਸਕਰਾਂ ਦਾ ਨਾਂਅ ਮਿਟਾਇਆ ਸ਼ੇਰਗਿੱਲ, ਮੁੱਖ ਦੋਸ਼ੀਆਂ ਜਗਦੀਸ਼ ਭੋਲਾ ਅਤੇ ਜਗਦੀਸ਼ ਚਹਿਲ ਨੇ ਆਪਣੇ ਬਿਆਨਾਂ ਵਿੱਚ ਮਜੀਠੀਆ ਦਾ ਨਾਂਅ ਲਿਆ

Web Admin

Web Admin

5 Dariya News

ਅੰਮਿ੍ਰਤਸਰ , 18 Jan 2017

Last updated on: Jan 18, 2017, 00:00 IST

ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ ਉਤੇ ਪੰਜਾਬ ਦੇ ਮਾਲ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ 6000 ਕਰੋੜ ਦੇ ਡਰੱਗ ਰੈਕੇਟ ਦੇ ਮਾਮਲੇ ਵਿੱਚ ਬਚਾਉਣ ਦਾ ਦੋਸ਼ ਲਾਇਆ ਅਤੇ ਪੰਜਾਬ ਦੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਉਤੇ ਕੇਸ ਦੀ ਜਾਂਚ ਨੂੰ ਪ੍ਰਭਾਵਿਤ ਕਰਨ ਦੇ ਆਰੋਪ ਮੜੇ। ਆਮ ਆਦਮੀ ਪਾਰਟੀ ਪੰਜਾਬ ਦੇ ਲੀਗਲ ਸੈਲ ਦੇ ਚੇਅਰਮੈਨ ਹਿੰਮਤ ਸਿੰਘ ਸ਼ੇਰਗਿੱਲ ਨੇ ਕਿਹਾ ਕਿ ਮੀਡੀਆ ਦੀਆਂ ਰਿਪੋਰਟਾਂ ਅਨੁਸਾਰ ਵਿਸ਼ੇਸ਼ ਜਾਂਚ ਟੀਮ ਵੱਲੋਂ ਫਤਿਹਗੜ ਸਾਹਿਬ ਅਦਾਲਤ ਵਿੱਚ 10 ਜਨਵਰੀ ਨੂੰ ਜਮਾਂ ਕੀਤੀ ਗਈ ਰਿਪੋਰਟ ਵਿੱਚੋਂ ਕੈਨੇਡਾ ਆਧਾਰਿਤ ਤਿੰਨ ਡਰੱਗ ਤਸਕਰਾਂ ਸਤਪ੍ਰੀਤ ਸਿੰਘ ਸੱਤਾ, ਪਰਮਿੰਦਰ ਸਿੰਘ ਪਿੰਦਾ ਅਤੇ ਅਮਰਿੰਦਰ ਲਾਡੀ ਦੇ ਨਾਂਅ ਮਿਟਾ ਦਿੱਤੇ ਗਏ ਹਨ, ਜੋ ਕਿ ਕੌਮਾਂਤਰੀ ਡਰੱਗ ਤਸਕਰੀ ਵਿੱਚ ਸ਼ਾਮਿਲ ਸਨ ਅਤੇ ਬਿਕਰਮ ਮਜੀਠੀਆ ਇਨਾਂ ਦਾ ਸਰਗਨਾ ਸੀ। ਐਸਆਈਟੀ ਰਿਪੋਰਟਾਂ ਦੇ ਮੁਤਾਬਿਕ ਜਗਦੀਸ਼ ਭੋਲਾ ਨੂੰ ਦੋ ਕੇਸਾਂ ਵਿੱਚ ਰਾਹਤ ਮਿਲ ਚੁੱਕੀ ਹੈ ਅਤੇ ਤੀਜੇ ਕੇਸ ਵਿੱਚ ਵੀ ਕਲੀਨ ਚਿਟ ਮਿਲ ਜਾਵੇਗੀ। ਸ਼ੇਰਗਿੱਲ, ਜੋ ਕਿ ਮਜੀਠਾ ਤੋਂ ਬਿਕਰਮ ਮਜੀਠੀਆ ਖਿਲਾਫ ਚੋਣ ਲੜ ਰਹੇ ਹਨ, ਉਨਾਂ ਕਿਹਾ ਕਿ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਭਤੀਜੇ ਬਿਕਰਮ ਮਜੀਠੀਆ ਨੂੰ ਸੀਬੀਆਈ ਜਾਂਚ ਵਿੱਚ ਬਚਾਉਣ ਵਿੱਚ ਮਦਦ ਕੀਤੀ ਹੈ। ਉਨਾਂ ਕਿਹਾ ਕਿ ਮਜੀਠੀਏ ਨੂੰ ਈਡੀ ਦੀ ਗਿ੍ਰਫਤਾਰੀ ਤੋਂ ਬਚਾਉਣ ਲਈ ਕੈਪਟਨ ਅਮਰਿੰਦਰ ਸਿੰਘ ਨੇ ਪਾਰਟੀ ਦੀਆਂ ਹੱਦਾਂ ਟੱਪ ਕੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਤੱਕ ਪਹੁੰਚ ਕੀਤੀ। ਬਾਅਦਾ ਵਿੱਚ ਨਰਿੰਦਰ ਮੋਦੀ ਸਰਕਾਰ ਵੱਲੋਂ ਈਡੀ ਜਾਂਚ ਅਧਿਕਾਰੀ ਨਿਰੰਜਨ ਸਿੰਘ ਦਾ ਤਬਾਦਲਾ ਕਰ ਦਿੱਤਾ ਗਿਆ। 

ਸ਼ੇਰਗਿੱਲ ਨੇ ਕਿਹਾ ਕਿ ਕੈਨੇਡਾ ਬੇਸਡ ਐਨਆਰਆਈ ਅਨੂਪ ਸਿੰਘ ਕਾਹਲੋਂ ਨੂੰ ਫਤਹਿਗੜ ਸਾਹਿਬ ਪੁਲਿਸ ਵੱਲੋਂ 13 ਮਾਰਚ 2013 ਨੂੰ ਸਿੰਥੈਟਿਕ ਡਰੱਗ ਸਣੇ ਗਿ੍ਰਫਤਾਰ ਕੀਤਾ ਗਿਆ ਸੀ। ਕਾਹਲੋਂ ਵੱਲੋਂ ਕੀਤੇ ਗਏ ਕਬੂਲਨਾਮੇ ਵਿੱਚ ਜਗਦੀਸ਼ ਭੋਲਾ ਦਾ ਨਾਂਅ ਆਇਆ ਅਤੇ ਉਸਨੇ ਬਿਕਰਮ ਮਜੀਠੀਆ ਨੂੰ ਸਰਗਨਾ ਦੱਸਿਆ। ਮਜੀਠੀਆ ਦਾ ਨਾਂਅ ਦੋ ਹੋਰ ਸਹਿ-ਦੋਸ਼ੀਆਂ ਮਨਜਿੰਦਰ ਸਿੰਘ ਉਰਫ ਬਿੱਟੂ ਔਲਖ ਅਤੇ ਜਗਜੀਤ ਸਿੰਘ ਚਹਿਲ ਵੱਲੋਂ ਲਿਆ ਗਿਆ ਸੀ, ਜੋ ਕਿ ਇੱਕ ਫਰਮਾ ਕੰਪਨੀ ਚਲਾਉਂਦੇ ਸਨ ਅਤੇ ਬਾਅਦ ਵਿੱਚ ਪੁਲਿਸ ਨੇ ਉਨਾਂ ਨੂੰ ਗਿ੍ਰਫਤਾਰ ਕਰ ਲਿਆ ਸੀ। ਸ਼ੇਰਗਿੱਲ ਨੇ ਬਿੱਟੂ ਔਲਖ ਵੱਲੋਂ ਈਡੀ ਅੱਗੇ ਦਿੱਤੀ ਗਈ ਸਟੇਟਮੈਂਟ ਪੜ ਕੇ ਸੁਣਾਈ, ਜਿਸ ਵਿੱਚ ਕਿਹਾ ਗਿਆ ਸੀ,ਮਜੀਠੀਆ ਨੇ ਸੱਤਾ ਨਾਲ ਮੈਨੂੰ ਆਪਣਾ ਸਭ ਤੋਂ ਚੰਗਾ ਮਿੱਤਰ ਦੱਸ ਕੇ ਮਿਲਾਇਆ। ਮੈਂ ਸੱਤਾ ਨੂੰ ਮਜੀਠੀਆ ਦੀ ਰਿਹਾਇਸ਼ 43, ਗ੍ਰੀਨ ਐਨੇਨਿਯੂ ਅੰਮਿ੍ਰਤਸਰ ਵਿੱਚ ਮਿਲਿਆ ਸੀ। ਔਲਖ ਨੇ ਇਹ ਵੀ ਬਿਆਨ ਦਿੱਤੀ ਸੀ ਕਿ ਉਸਨੇ ਸੱਤਾ ਅਤੇ ਪਿੰਦਾ ਨੂੰ ਫਰਮਾ ਕੰਪਨੀ ਦੇ ਮਾਲਕ ਚਹਿਲ ਨਾਲ ਮਿਲਾਇਆ ਸੀ। ਸ਼ੇਰਗਿੱਲ ਨੇ ਕਿਹਾ ਕਿ ਸਤਪ੍ਰੀਤ ਸਿੰਘ ਸੱਤਾ ਅਤੇ ਪਰਮਿੰਦਰ ਸਿੰਘ ਪਿੰਦਾ ਦਾ ਨਾਂਅ ਬਨੂੜ ਪੁਲਿਸ ਥਾਣੇ ਵਿੱਚ 2013 ਦੀ ਐਫਆਈਆਰ ਨੰਬਰ 56 ਵਿੱਚ ਦਰਜ ਹੈ। ਡਰੱਗ ਕੇਸ ਵਿੱਚ ਉਨਾਂ ਦੇ ਨਾਂਅ ਦੀ ਪੁਲਿਸ ਵੱਲੋਂ ਕਦੇ ਜਾਂਚ ਨਹੀਂ ਕੀਤੀ ਗਈ। 

ਉਨਾਂ ਕਿਹਾ ਕਿ ਕਬੂਲਨਾਮਿਆਂ ਵਿੱਚ ਬਿਕਰਮ ਮਜੀਠੀਆ ਦਾ ਨਾਂਅ ਆਉਣ ਉਤੇ ਪੰਜਾਬ ਪੁਲਿਸ ਨੇ ਡਰੱਗ ਰੈਕੇਟ ਦੀ ਜਾਂਚ ਰੋਕ ਦਿੱਤੀ। ਐਸਐਸਪੀ ਹਰਦਿਆਲ ਸਿੰਘ, ਜੋ ਕਿ ਮਾਮਲੇ ਦੀ ਛਾਣਬੀਣ ਕਰ ਰਹੇ ਸਨ, ਉਨਾਂ ਨੂੰ ਦਸੰਬਰ 2014 ਦੇ ਪਹਿਲੇ ਹਫਤੇ ਫਿਰੋਜਪੁਰ ਤਬਦੀਲ ਕਰ ਦਿੱਤਾ ਗਿਆ ਅਤੇ ਕੇਸ ਤੋਂ ਹਟਾ ਦਿੱਤਾ ਗਿਆ। ਉਨਾਂ ਕਿਹਾ ਕਿ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਵੱਲੋਂ ਬਿਕਰਮ ਮਜੀਠੀਆ ਨੂੰ ਬਚਾਉਣ ਲਈ ਜਾਂਚ ਨੂੰ ਅੱਗੇ ਨਹੀਂ ਵਧਣ ਦਿੱਤਾ ਜਾ ਰਿਹਾ। ਸ਼ੇਰਗਿੱਲ ਨੇ ਕਿਹਾ ਕਿ ਨਾ ਤਾਂ ਪੰਜਾਬ ਪੁਲਿਸ ਅਤੇ ਨਾ ਹੀ ਈਸ਼ਵਰ ਸਿੰਘ ਦੀ ਅਗਵਾਈ ਵਾਲੀ ਵਿਸ਼ੇਸ ਜਾਂਚ ਟੀਮ ਨੇ ਕੈਨੇਡਾ ਬੇਸਡ ਤਿੰਨ ਤਸਕਰਾਂ ਨੂੰ ਜਾਂਚ ਲਈ ਪੇਸ਼ ਹੋਣ ਲਈ ਕਿਹਾ। ਉਨਾਂ ਕਿਹਾ ਕਿ ਜਾਂਚ ਵਿੱਚ ਮਜੀਠੀਆ ਦੇ ਐਨਆਰਆਈ ਮਿੱਤਰਾਂ ਲਈ ਕੋਈ ਸਮਨ ਜਾਂ ਲੁੱਕ ਆਉਟ ਨੋਟਿਸ਼ ਜਾਰੀ ਨਹੀਂ ਕੀਤਾ ਗਿਆ। ਉਨਾਂ ਕਿਹਾ ਕਿ ਵਿਸ਼ੇਸ਼ ਜਾਂਚ ਟੀਮ ਰਿਪੋਰਟ ਤਿਆਰ ਕਰਨ ਵਿੱਚ ਜਿਆਦਾਤਰ ਪੰਜਾਬ ਪੁਲਿਸ ਉਤੇ ਨਿਰਭਰ ਰਹੀ। ਸ਼ੇਰਗਿੱਲ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੂੰ ਅਪੀਲ ਕੀਤੀ ਹੈ ਕਿ ਕੌਮਾਂਤਰੀ ਡਰੱਗ ਰੈਕੇਟ ਦਾ ਪਰਦਾਫਾਸ਼ ਕਰਨ ਲਈ ਹਾਈਕੋਰਟ ਦੇ ਕਿਸੇ ਸਿਟਿੰਗ ਜੱਜ ਤੋਂ ਜਾਂਚ ਕਰਵਾਈ ਜਾਵੇ। ਉਨਾਂ ਕਿਹਾ ਕਿ ਦੋ ਐਨਆਰਆਈਜ ਨੂੰ ਇੰਟੈਰੋਗੇਟ ਕੀਤਿਆਂ ਬਿਨਾਂ ਕੇਸ ਦੀ ਜੜ ਤੱਕ ਪਹੁੰਚਣਾ ਮੁਸ਼ਕਿਲ ਹੈ। ਉਨਾਂ ਕਿਹਾ ਕਿ ਪੰਜਾਬ ਪੁਲਿਸ ਅਤੇ ਸੀਬੀਆਈ ਵੱਲੋਂ ਪੰਜਾਬ ਅਤੇ ਕੇਂਦਰ ਵਿਚਲੀਆਂ ਵਿੱਚ ਅਕਾਲੀ ਭਾਜਪਾ ਸਰਕਾਰਾਂ ਦੇ ਪ੍ਰਭਾਵ ਹੇਠ ਕੰਮ ਕੀਤਾ ਜਾ ਰਿਹਾ ਹੈ। ਉਨਾਂ ਆਸ ਪ੍ਰਗਟਾਈ ਕਿ ਇਨਸਾਫ ਦੀ ਜਿੱਤ ਹੋਵੇਗੀ ਅਤੇ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਕੇਸ ਨੂੰ ਕਾਨੂੰਨੀ ਤਰੀਕੇ ਨਾਲ ਨਿਪਟਾਇਆ ਜਾਵੇਗਾ। 

 

Tags: Himmat Singh Shergill

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD