Sunday, 12 May 2024

 

 

ਖ਼ਾਸ ਖਬਰਾਂ ਲੋਕਾਂ ਨੂੰ ਗੁੰਮਰਾਹ ਕਰਨ ਦੀ ਬਜਾਏ ਵਿਕਾਸ ਦੀ ਗੱਲ ਕਰੇ ਕਾਂਗਰਸ, ਭਾਜਪਾ ਤੇ ਆਪ : ਐਨ. ਕੇ. ਸ਼ਰਮਾ ਆਈਸਾਈਟ ਚੈਰੀਟੇਬਲ ਆਈ ਹਸਪਤਾਲ ਦੇ ਮਾਹਰ ਡਾਕਟਰਾਂ ਦੀ ਟੀਮ ਵੱਲੋਂ ਅੱਖਾਂ ਦਾ ਕੈਂਪ ਲਗਾਇਆ ਗਿਆ ਭਗਵਾਨ ਪਰਸ਼ੂਰਾਮ ਦੀ ਗਣਨਾ ਸਪਤ ਚਿਰੰਨਜੀਵੀ ਮਹਾਪੁਰਸ਼ਾ ਵਿੱਚ ਕੀਤੀ ਜਾਂਦੀ ਹੈ : ਰਾਜਿੰਦਰ ਸਿੰਘ ਨੰਬਰਦਾਰ ਚੰਡੀਗੜ੍ਹ 'ਚ ਲੋਕਾਂ ਦਾ ਭਾਰੀ ਸਮਰਥਨ, ਇਸ ਵਾਰ ਭਾਜਪਾ 400 ਦਾ ਅੰਕੜਾ ਜ਼ਰੂਰ ਪਾਰ ਕਰੇਗੀ : ਜਤਿੰਦਰ ਪਾਲ ਮਲਹੋਤਰਾ ਆਪ ਤੇ ਅਕਾਲੀ ਕਿਸਾਨ ਵਿਰੋਧੀ, ਪੰਜਾਬ ਦੇ ਵਿਕਾਸ ਲਈ ਦੋਨਾਂ ਨੂੰ ਹਰਾਉਣਾ ਜਰੂਰੀ : ਜੀਤਮਹਿੰਦਰ ਸਿੰਘ ਸਿੱਧੂ ਸ੍ਰੀ ਅਨੰਦਪੁਰ ਸਾਹਿਬ ਤੋਂ ਮਾਈਨਿੰਗ ਮਾਫੀਆ ਦਾ ਸਫਾਇਆ ਕਰਾਂਗਾ : ਡਾ ਸੁਭਾਸ਼ ਸ਼ਰਮਾ ਗੁਰਬਾਜ ਸਿੰਘ ਸਿੱਧੂ ਨੇ ਪਿਤਾ ਦੇ ਲਈ ਮੰਗੀਆਂ ਵੋਟਾਂ ਅਸੀਂ ਤੁਹਾਡੇ ਲਈ ਸਕੂਲ ਅਤੇ ਹਸਪਤਾਲ ਬਣਾਏ, ਬਿਜਲੀ ਅਤੇ ਪਾਣੀ ਮੁਫਤ ਕੀਤਾ, ਇਸ ਲਈ ਮੈਨੂੰ ਜੇਲ ਭੇਜਿਆ : ਅਰਵਿੰਦ ਕੇਜਰੀਵਾਲ ਮੁੱਖ ਮੰਤਰੀ ਨੇ ਅਮਿਤ ਸ਼ਾਹ ਨਾਲ ਕੀਤਾ ਸਮਝੌਤਾ, ਕੇਜਰੀਵਾਲ ਨੂੰ ਛੱਡ ਕੇ ਪੰਜਾਬ ’ਚ ਵੱਖਰੀ ਆਪ ਸਰਕਾਰ ਬਣਾਉਣਗੇ : ਸੁਖਬੀਰ ਸਿੰਘ ਬਾਦਲ ਆਪ ਦੱਸੇ ਕਿ ਉਹ ਭ੍ਰਿਸ਼ਟਾਚਾਰ ਵਿਚ ਫਸੇ ਅਰਵਿੰਦ ਕੇਜਰੀਵਾਲ ਦਾ ਬਚਾਅ ਕਿਉਂ ਕਰ ਰਹੀ ਹੈ: ਹਰਸਿਮਰਤ ਕੌਰ ਬਾਦਲ ਕਾਂਗਰਸ ਦੀ ਸਥਿਤੀ ਮਜ਼ਬੂਤ; ਸਾਬਕਾ ਵਿਧਾਇਕ ਜੱਸੀ ਖੰਗੂੜਾ ਦੀ ਪਾਰਟੀ 'ਚ ਵਾਪਸੀ ਸਾਬਕਾ ਸਰਪੰਚ ਸਾਥੀਆਂ ਸਮੇਤ ਅਕਾਲੀ ਦਲ ਨੂੰ ਅਲਵਿਦਾ ਕੇ ਕਾਂਗਰਸ ਵਿੱਚ ਸ਼ਾਮਲ ਕਾਂਗਰਸ ਨੇ ਲੋਕ ਸਭਾ ਵਿੱਚ ਜਿੱਤ ਲਈ ਇੱਕਜੁੱਟ ਹੋਕੇ ਕੀਤੀ ਅਪੀਲ ਮੋਦੀ ਸ਼ਾਹ ਦੀ ਜੋੜੀ ਨੂੰ ਜੇ ਕਿਸੇ ਨੇ ਮਾਤ ਦਿੱਤੀ ਹੈ ਤਾਂ ਉਹ ਪੰਜਾਬ ਦੇ ਲੋਕ ਹੀ ਹਨ : ਗੁਰਜੀਤ ਸਿੰਘ ਔਜਲਾ ਮਨੀਸ਼ ਤਿਵਾੜੀ ਨੇ ਕਿਰਨ ਖੇਰ ਦੇ ਬਿਆਨ ਨਾਲ ਭਾਜਪਾ ਦਾ ਮੂੰਹ ਬੰਦ ਕਰ ਦਿੱਤਾ ਕੇਂਦਰ ਸਰਕਾਰ ਦੇ ਗਲਤ ਫੈਸਲਿਆਂ ਕਾਰਨ 750 ਤੋਂ ਵੱਧ ਕਿਸਾਨਾਂ ਦੀ ਮੌਤ : ਵਿਜੇ ਇੰਦਰ ਸਿੰਗਲਾ ਪੰਜਾਬ ਨੂੰ ਕਰਜ਼ੇ 'ਚ ਡੁੱਬਣਾ ਹੀ ਭਗਵੰਤ ਮਾਨ ਸਰਕਾਰ ਦੀ ਉਪਲਬਧੀ : ਗਜੇਂਦਰ ਸਿੰਘ ਸ਼ੇਖਾਵਤ ਮੋਗਾ ਦੀ ਨੈਸ਼ਨਲ ਲੋਕ ਅਦਾਲਤ ਵਿੱਚ 5483 ਕੇਸਾਂ ਦਾ ਨਿਪਟਾਰਾ ਸੱਤ ਸਾਲਾਂ 'ਚ ਪਟਿਆਲਾ ਲੋਕ ਸਭਾ ਹਲਕੇ 'ਚ ਕੀਤੇ 7 ਕੰਮ ਗਿਣਾਉਣ ਕਾਂਗਰਸ ਤੇ 'ਆਪ' : ਐਨ.ਕੇ. ਸ਼ਰਮਾ ਨੈਸ਼ਨਲ ਲੋਕ ਅਦਾਲਤ ਚ ਹੋਇਆ 19815 ਕੇਸਾਂ ਦਾ ਨਿਪਟਾਰਾ ਪਟਿਆਲਾ ’ਚ ਲੱਗੀ ਕੌਮੀ ਲੋਕ ਅਦਾਲਤ ’ਚ 13481 ਕੇਸਾਂ ਦਾ ਹੋਇਆ ਨਿਪਟਾਰਾ

 

ਅਰਿਵੰਦ ਕੇਜਰੀਵਾਲ ਨੇ ਜਲਾਲਾਬਾਦ ਵਾਸੀਆਂ ਨੂੰ ਸੁਖਬੀਰ ਬਾਦਲ ਦੀ ਜਮਾਨਤ ਜਬਤ ਕਰਵਾਉਣ ਦਾ ਦਿੱਤਾ ਸੱਦਾ

ਕਾਂਗਰਸ ਨੂੰ ਵੋਟਾਂ ਪਾਉਣ ਦਾ ਮਤਲਬ ਬਾਦਲਾਂ ਨੂੰ ਜਿਤਾਉਣਾ ਹੈ - ਅਰਿਵੰਦ ਕੇਜਰੀਵਾਲ

Web Admin

Web Admin

5 Dariya News

ਜਲਾਲਾਬਾਦ , 19 Jan 2017

ਆਮ ਆਦਮੀ ਪਾਰਟੀ ਦੇ ਕੌਮੀ ਕਨੀਵਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਿਵੰਦ ਕੇਜਰੀਵਾਲ ਨੇ ਅੱਜ ਜਲਾਲਾਬਾਦ ਰੈਲੀ ਵਿੱਚ ਉਮੜੇ ਭਾਰੀ ਜਨ ਸੈਲਾਬ ਨੂੰ ਸੰਬੋਧਨ ਕਰਦੇ ਹੋਏ ਸੁਖਬੀਰ ਸਿੰਘ ਬਾਦਲ ਦੀ ਜਮਾਨਤ ਜਬਤ ਕਰਵਾਉਣ ਦਾ ਸੱਦਾ ਦਿੱਤਾ।  ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਜਲਾਲਾਬਾਦ ਵਾਸੀਆਂ ਦਾ ਪੂਰੇ ਪੰਜਾਬ ਉਤੇ ਵੱਡਾ ਅਹਿਸਾਨ ਹੋਵੇਗਾ ਜੇ ਉਹ ਸੁਖਬੀਰ ਸਿੰਘ ਬਾਦਲ ਦੀ ਜਮਾਨਤ ਜਬਤ ਕਰਵਾ ਦੇਣਗੇ।ਕੇਜਰੀਵਾਲ ਨੇ ਕਿਹਾ ਕਿ ਪਿਛਲੇ ਲੰਮੇ ਸਮੇਂ ਤੋਂ ਕੈਪਟਨ ਅਤੇ ਬਾਦਲ ਮਿਲ ਕੇ ਚੋਣਾਂ ਲੜਦੇ ਰਹੇ ਹਨ। ਐਤਕੀ ਪਹਿਲੀ ਵਾਰ ਆਮ ਆਦਮੀ ਪਾਰਟੀ ਨੇ ਇਨਾਂ ਦੀਆਂ ਅੱਖਾਂ ਵਿੱਚ ਅੱਖਾਂ ਪਾ ਕੇ ਲਲਕਾਰਾ ਦਿੱਤਾ ਹੈ ਅਤੇ ਪਾਰਟੀ ਦੇ ਵੱਡੇ ਆਗੂ ਭਗਵੰਤ ਮਾਨ ਨੂੰ ਸੁਖਬੀਰ ਸਿੰਘ ਬਾਦਲ ਦੇ ਖਿਲਾਫ ਚੋਣ ਮੈਦਾਨ ਚ ਉਤਾਰਿਆ ਹੈ।  ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਅਜੇ ਵੀ ਬਾਦਲ ਅਤੇ ਕੈਪਟਨ ਯਾਰੀਆਂ ਪੁਗਾ ਰਹੇ ਹਨ। ਇਸੇ ਕਰਕੇ ਕੈਪਟਨ ਅਮਰਿੰਦਰ ਸਿੰਘ ਲੰਬੀ ਤੋਂ ਅਤੇ ਰਵਨੀਤ ਸਿੰਘ ਬਿੱਟੂ ਨੂੰ ਜਲਾਲਾਬਾਦ ਤੋਂ ਬਾਦਲਾਂ ਵਿਰੋਧੀ ਵੋਟਾਂ ਵੰਡਣ ਲਈ ਚੋਣ ਲੜਾਈ ਜਾ ਰਹੀ ਹੈ, ਤਾਂ ਜੋ ਬਾਦਲਾਂ ਨੂੰ ਆਮ ਆਦਮੀ ਪਾਰਟੀ ਕੋਲੋਂ ਮਿਲ ਰਹੀ ਕਰਾਰੀ ਹਾਰ ਤੋਂ ਬਚਾਇਆ ਜਾ ਸਕੇ।  ਉਨਾਂ ਕਿਹਾ ਕਿ ਕਾਂਗਰਸ ਨੂੰ ਵੋਟਾਂ ਪਾਉਣ ਦਾ ਮਤਲਬ ਬਾਦਲਾਂ ਨੂੰ ਜਿਤਾਉਣਾ ਹੈ।ਇਸ ਮੌਕੇ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਦੇ ਕੈਬਿਨੇਟ ਮੰਤਰੀ ਬਿਕਰਮ ਸਿੰਘ ਮਜੀਠੀਆ ਵੱਲੋਂ ਪੂਰੇ ਸੂਬੇ ਵਿੱਚ ਨਸ਼ੇ ਦੀ ਸਪਲਾਈ ਕੀਤੀ ਜਾ ਰਹੀ ਹੈ। ਉਨਾਂ ਕਿਹਾ ਕਿ ਬਿਕਰਮ ਸਿੰਘ ਮਜੀਠੀਆ ਦੇ ਕੌਮਾਂਤਰੀ ਡਰੱਗ ਮਾਫੀਆ ਨਾਲ ਤਾਰ ਜੁੜੇ ਹੋਏ ਹਨ ਅਤੇ ਉਹ ਕੌਮਾਂਤਰੀ ਡਰੱਗ ਮਾਫੀਆ ਦੇ ਏਜੰਟ ਹਨ।  

ਉਨਾਂ ਪੰਜਾਬ ਦੇ ਲੋਕਾਂ ਨਾਲ ਵਾਅਦਾ ਕੀਤਾ ਕਿ 11 ਮਾਰਚ ਨੂੰ ਵੋਟਾਂ ਦੀ ਗਿਣਤੀ ਵਿੱਚ ਆਮ ਆਦਮੀ ਪਾਰਟੀ ਜਿੱਤ ਪ੍ਰਾਪਤ ਕਰੇਗੀ ਅਤੇ ਸਰਕਾਰ ਦਾ ਗਠਨ ਕਰਨ ਮਗਰੋਂ 15 ਅਪ੍ਰੈਲ ਤੋਂ ਪਹਿਲਾਂ ਉਸਨੂੰ ਜੇਲ ਵਿੱਚ ਸੁੱਟ ਦਿੱਤਾ ਜਾਵੇਗਾ।ਅਕਾਲੀ-ਭਾਜਪਾ ਸਰਕਾਰ ਉਤੇ ਵਰਦਿਆਂ ਉਨਾਂ ਕਿਹਾ ਕਿ ਨੌਜਵਾਨਾਂ ਨੂੰ ਰੋਜਗਾਰ ਦੇਣ ਲਈ ਇਸ ਸਰਕਾਰ ਵੱਲੋਂ ਕੋਈ ਕਦਮ ਨਹੀਂ ਚੁੱਕੇ ਗਏ। ਉਨਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ 25 ਲੱਖ ਨੌਕਰੀਆਂ ਨੌਜਵਾਨਾਂ ਨੂੰ ਮੁਹੱਈਆ ਕਰਵਾਏਗੀ। ਉਨਾਂ ਕਿਹਾ ਕਿ ਬੇਰੋਜਗਾਰੀ ਨੂੰ ਠੱਲ ਪਾਉਣ ਲਈ ਪੇਂਡੂ ਇਲਾਕਿਆਂ ਵਿੱਚ ਖੇਤੀ ਆਧਾਰਿਤ ਇੰਡਸਟਰੀਆਂ ਸਥਾਪਿਤ ਕੀਤੀਆਂ ਜਾਣਗੀਆਂ। ਨਾਲ ਹੀ ਉਨਾਂ ਕਿਹਾ ਕਿ ਨਵੀਂਆਂ ਲੱਗਣ ਵਾਲੀਆਂ ਇੰਡਸਟਰੀਆਂ ਵਿੱਚ 80 ਫੀਸਦੀ ਨੌਕਰੀਆਂ ਪੰਜਾਬੀਆਂ ਨੂੰ ਹੀ ਦਿੱਤੀਆਂ ਜਾਣਗੀਆਂ, ਇਸ ਗੱਲ ਨੂੰ ਯਕੀਨੀ ਬਣਾਇਆ ਜਾਵੇਗਾ।ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਨੇ ਕਿਸਾਨਾਂ ਦੇ ਕਰਜੇ ਉਤੇ ਬੋਲਦਿਆਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੀਆਂ ਮਾਰੂ ਨੀਤੀਆਂ ਕਾਰਨ ਹੀ ਕਿਸਾਨ ਕਰਜੇ ਦੇ ਬੋਝ ਥੱਲੇ ਦਬੇ ਹੋਏ ਹਨ। ਉਨਾਂ ਕਿਹਾ ਕਿ ਆਮ ਆਦਮੀ ਪਾਰਟੀ ਕਿਸਾਨਾਂ ਨੂੰ ਕਰਜਾ ਮੁਕਤ ਕਰਨ ਦਾ ਉਪਰਾਲਾ ਤਾਂ ਕਰੇਗੀ ਹੀ, ਨਾਲ ਹੀ ਖੇਤੀਬਾੜੀ ਧੰਦੇ ਨੂੰ ਲਾਭਕਾਰੀ ਬਣਾਇਆ ਜਾਵੇਗਾ, ਤਾਂ ਜੋ ਕਿਸਾਨਾਂ ਨੂੰ ਕਰਜਾ ਲੈਣ ਦੀ ਜਰੂਰਤ ਹੀ ਨਾ ਪਵੇ। ਉਨਾਂ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਗਠਨ ਮਗਰੋਂ ਤਿੰਨ ਸਾਲ ਦੇ ਅੰਦਰ-ਅੰਦਰ ਸਵਾਮੀਨਾਥਨ ਰਿਪੋਰਟ ਨੂੰ ਲਾਗੂ ਕੀਤਾ ਜਾਵੇਗਾ, ਤਾਂ ਜੋ ਕਿਸਾਨਾਂ ਨੂੰ ਫਸਲਾਂ ਦੀ ਲਾਗਤ ਦਾ 50 ਫੀਸਦੀ ਲਾਭ ਮਿਲ ਸਕੇ। 

 

Tags: Arvind Kejriwal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD