Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਰਤਨ ਗਰੁੱਪ ਵੱਲੋਂ ਵਿੱਤੀ ਸਾਖਰਤਾ ਅਤੇ ਮੁਫ਼ਤ ਕਾਨੂੰਨੀ ਸੇਵਾਵਾਂ ਸਬੰਧੀ ਵਰਕਸ਼ਾਪ ਦਾ ਆਯੋਜਨ

ਸਮੇਂ ਦੇ ਹਾਣੀ ਬਣ ਕੇ ਤਕਨਾਲੋਜੀ ਨਾਲ ਜੁੜਨਾ ਹਾਲਾਤ ਦੀ ਮੰਗ- ਗਵਰਨਰ ਬਦਨੌਰ

Web Admin

Web Admin

5 Dariya News

ਐਸ.ਏ.ਐਸ. ਨਗਰ (ਮੁਹਾਲੀ) , 20 Jan 2017

Last updated on: Jan 20, 2017, 00:00 IST

ਰਤਨ ਗਰੁੱਪ ਆਫ਼ ਇੰਸਚਿਟਿਊਸ਼ਨਜ਼ ਵੱਲੋਂ ਵਿੱਤੀ ਸਾਖਰਤਾ ਅਤੇ ਮੁਫ਼ਤ ਕਾਨੂੰਨੀ ਸੇਵਾਵਾਂ ਤੇ ਇਕ ਦਿਨਾਂ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਜਿਸ ਵਿਚ ਬੈਂਕਿੰਗ, ਵਿੱਤੀ ਅਤੇ ਸਿੱਖਿਆਂ ਜਗਤ ਨਾਲ ਜੁੜੇ ਮਸ਼ਹੂਰ ਬੁੱਧੀਜੀਵੀਆਂ ਨੇ ਸ਼ਿਰਕਤ ਕਰਦੇ ਹੋਏ ਸਬੰਧਿਤ ਵਿਸ਼ਿਆਂ ਤੇ ਆਪਣੇ ਵਿਚਾਰ ਸਾਂਝੇ ਕੀਤੇ। ਇਸ ਮੌਕੇ ਤੇ ਪੰਜਾਬ ਦੇ ਗਵਰਨਰ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਨ ਵੀ ਪੀ ਸਿੰਘ ਬਦਨੌਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦੇ ਹੋਏ ਸਬੰਧਿਤ ਵਿਸ਼ੇ ਤੇ ਆਪਣੇ ਵਿਚਾਰ ਸਾਂਝੇ ਕੀਤੇ। ਜਦ ਕਿ ਮੁਹਾਲੀ ਦੇ ਚੀਫ਼ ਜੁਡੀਸ਼ਲ ਮੈਜਿਸਟਰੇਟ ਮੋਨਿਕਾ ਲਾਂਬਾ ਇਸ ਮੌਕੇ ਖ਼ਾਸ ਮਹਿਮਾਨ ਸਨ । ਇਸ ਦੌਰਾਨ ਵਿੱਤੀ ਸਾਖਰਤਾ ਵਿਚ ਆਨ ਲਾਈਨ ਬੈਂਕਿੰਗ, ਆਈ ਬੈਂਕਿੰਗ, ਐਮ ਬੈਂਕਿੰਗ ਅਤੇ ਈ ਵੈਲਵਟ ਜਿਹੇ ਵਿਸ਼ੇ ਸਾਂਝੇ ਕੀਤੇ ਗਏ। ਰਤਨ ਗਰੁੱਪ ਦੇ ਚੇਅਰਮੈਨ ਸੁੰਦਰ ਲਾਲ ਅਗਰਵਾਲ, ਸਰਸਵਤੀ ਗਰੁੱਪ ਦੇ ਚੇਅਰਮੈਨ ਬਿਹਾਰੀ ਲਾਲ ਅਗਰਵਾਲ, ਯੂ ਸੀ ਸ਼ਰਮਾ ਜਰਨਲ ਮੈਨੇਜਰ ਅਤੇ ਸਰਕਲ ਹੈੱਡ ਯੂ ਕੋ ਬੈਂਕ, ਯੂ ਸੀ ਸਕਸੈਨਾ ਡੀ ਜੀ ਐਮ ਅਤੇ ਜ਼ੋਨਲ ਹੈੱਡ ਚੰਡੀਗੜ੍ਹ ਯੂ ਕੋ ਬੈਕ, ਐਮ ਸੀ , ਆਸ ਪਾਸ ਪਿੰਡਾਂ ਦੇ ਸਰਪੰਚ ਅਤੇ ਪੰਚ ਨੇ ਸਮਾਰੋਹ ਵਿਚ ਸ਼ਿਰਕਤ ਕਰਦੇ ਹੋਏ ਅਹਿਮ ਜਾਣਕਾਰੀ ਹਾਸਿਲ ਕੀਤੀ। ਰਤਨ ਗਰੁੱਪ ਦੇ ਚੇਅਰਮੈਨ ਸੁੰਦਰ ਲਾਲ ਅਗਰਵਾਲ ਨੇ ਗਵਰਨਰ ਪੰਜਾਬ ਅਤੇ ਹੋਰ ਮਹਿਮਾਨਾਂ ਨੂੰ ਜੀ ਆਇਆ ਕਹਿੰਦੇ ਹੋਏ ਇਸ ਵਰਕਸ਼ਾਪ ਦੇ ਵਿਸ਼ੇ ਅਤੇ ਮਨੋਰਥ ਸਬੰਧੀ ਵਿਸਥਾਰ ਸਹਿਤ ਜਾਣਕਾਰੀ ਸਾਂਝੀ ਕੀਤੀ। 

ਇਸ ਮੌਕੇ ਤੇ ਮੁੱਖ ਮਹਿਮਾਨ ਵੀ ਪੀ ਸਿੰਘ ਬਿਦਨੌਰ ਨੇ ਹਾਜ਼ਰ ਮਹਿਮਾਨਾਂ ਨਾਲ ਆਪਣੇ ਵਿਚਾਰ ਸਾਂਝੇ ਕਰਦੇ ਹੋਏ ਕਿਹਾ ਕਿ ਸਮੇਂ ਦੇ ਹਾਣੀ ਬਣਦੇ ਹੋਏ ਸਾਨੂੰ ਤਕਨਾਲੋਜੀ ਨਾਲ ਜੁੜਨਾ ਚਾਹੀਦਾ ਹੈ। ਉਨ੍ਹਾਂ ਕਿਹਾ ਅੱਜ ਭਾਰਤ ਬੈਂਕਿੰਗ ਸੈਕਟਰ ਵਿਚ ਪਿਛਲੀ ਸਦੀ ਤੋਂ ਅਗਲੀ ਸਦੀ ਵਿਚ ਪਹੁੰਚ ਰਿਹਾ ਹੈ। ਜਿਸ ਲਈ ਭਾਰਤ ਨਾਗਰਿਕਾਂ ਨੂੰ ਵੀ ਅੱਪ ਟੂ ਡੇਟ ਹੋਣਾ ਚਾਹੀਦਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਆਪਣੇ ਆਸ ਪਾਸ ਦੇ ਵਸਨੀਕਾਂ ਨੂੰ ਵੀ ਆਨ ਲਾਈਨ ਬੈਂਕਿੰਗ ਦੇ ਫ਼ਾਇਦਿਆਂ ਨਾਲ ਜਾਣੂ ਕਰਾਉਣ ਦੀ ਪ੍ਰੇਰਨਾ ਦਿਤੀ। ਇਸ ਮੌਕੇ ਤੇ ਯੂ ਕੋ ਬੈਂਕ ਦੇ ਅਧਿਕਾਰੀਆਂ ਨੇ ਕੈਸ਼ ਲੈਸ ਸਬੰਧੀ ਵਿਸਥਾਰ ਸਹਿਤ ਜਾਣਕਾਰੀ ਦਿਤੀ। ਮੁਹਾਲੀ ਦੇ ਚੀਫ਼ ਜੁਡੀਸ਼ਲ ਮੈਜਿਸਟਰੇਟ ਮੋਨਿਕਾ ਲਾਂਬਾ ਨੇ ਹਾਜ਼ਰ ਆਲੇ ਦੁਆਲੇ ਪਿੰਡਾਂ ਦੀਆਂ ਪੰਚਾਇਤਾਂ ਅਤੇ ਵਿਦਿਆਰਥੀਆਂ ਨੂੰ ਮੁਫ਼ਤ ਕਾਨੂੰਨੀ ਸੇਵਾਵਾਂ ਸਬੰਧੀ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਇਹ ਸੇਵਾਵਾਂ ਜ਼ਰੂਰਤ ਮੰਦ ਲੋਕਾਂ ਲਈ ਜਲਦੀ ਨਿਆਂ ਕਰਨ ਲਈ ਸ਼ੁਰੂ ਕੀਤੀਆਂ ਗਈਆਂ ਸਨ । ਇਸ ਦੇ ਨਾਲ ਹੀ ਉਨ੍ਹਾਂ ਲੋਕ ਅਦਾਲਤਾਂ ਸਬੰਧੀ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆਂ ਕਿ ਇਹ ਸੇਵਾਵਾਂ ਪੰਜਾਬ ਦੇ ਹਰ ਜ਼ਿਲ੍ਹੇ ਵਿਚ ਦਿੱਤਿਆਂ ਜਾਂਦੀਆਂ ਹਨ, ਜਿਸ ਰਾਹੀਂ ਹਰ ਨਾਗਰਿਕ ਛੇਤੀ ਅਤੇ ਸਸਤਾ ਨਿਆਂ ਹਾਸਿਲ ਕਰ ਸਕਦਾ ਹੈ। ਇਸ ਦੌਰਾਨ ਵਿਦਿਆਰਥੀਆਂ ਨੇ ਵੀ  ਜਗਿਆਸਾ ਪੂਰਕ ਕਈ ਸਵਾਲ ਪੁੱਛੇ ਜਿਨ੍ਹਾਂ ਦਾ ਜਵਾਬ ਉਨ੍ਹਾਂ ਬਹੁਤ ਬਿਹਤਰੀਨ ਤਰੀਕੇ ਨਾਲ ਦਿਤਾ।

 

Tags: VP Singh Badnore , Rattan Group of Institutions

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD