Monday, 20 May 2024

 

 

ਖ਼ਾਸ ਖਬਰਾਂ ਪਾਰਲੀਮੈਂਟ ਵਿੱਚ ਪੰਜਾਬ ਦੇ ਹੱਕਾਂ ਦੀ ਰਾਖੀ ਲਈ ਲੜਾਂਗੇ: ਮੀਤ ਹੇਅਰ ਸਮਾਣਾ ਹਲਕੇ ਤੋਂ ਐਨ ਕੇ ਸ਼ਰਮਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਵਾਂਗੇ: ਸੁਰਜੀਤ ਸਿੰਘ ਰੱਖੜਾ ਖੰਨਾ ਵੱਲੋਂ ਲੋਕਾਂ ਤੋਂ ਭਾਜਪਾ ਦੇ ਪੱਖ ਵਿਚ ਵੋਟਾਂ ਭੁੱਗਤਣ ਦੀ ਅਪੀਲ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਰੀਦਕੋਟ ਤੋਂ ‘ਆਪ’ ਉਮੀਦਵਾਰ ਕਰਮਜੀਤ ਅਨਮੋਲ ਲਈ ਜੈਤੋ ਅਤੇ ਮੋਗਾ ਵਿਖੇ ਕੀਤਾ ਚੋਣ ਪ੍ਰਚਾਰ, ਅਨਮੋਲ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦੀ ਕੀਤੀ ਅਪੀਲ ਪੰਜਾਬ 'ਚ ਲਗਾਤਾਰ ਵਧਦਾ ਜਾ ਰਿਹਾ ਹੈ ਆਮ ਆਦਮੀ ਪਾਰਟੀ ਦਾ ਕੁਨਬਾ, ਕਈ ਵੱਡੇ ਨੇਤਾ 'ਆਪ' 'ਚ ਸ਼ਾਮਲ ਰਾਜਪੁਰਾ ਵਿੱਚ ਪੰਜਾਬ ਦਾ ਮੁੱਖ ਉਦਯੋਗਿਕ ਕੇਂਦਰ ਬਣਨ ਦੀਆਂ ਸਾਰੀਆਂ ਵਿਸ਼ੇਸ਼ਤਾਵਾਂ : ਪ੍ਰਨੀਤ ਕੌਰ ਸ੍ਰੀ ਆਨੰਦਪੁਰ ਸਾਹਿਬ ਵਿੱਚ ਕਪਾਹ ਉਦਯੋਗ ਦਾ ਵੱਡਾ ਪ੍ਰੋਜੈਕਟ ਲੈ ਕੇ ਆਵਾਂਗਾ : ਡਾ.ਸੁਭਾਸ਼ ਸ਼ਰਮਾ ਪੰਜਾਬ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਵਾਂਗੇ, ਸਿਖਰਾਂ 'ਤੇ ਪਹੁੰਚਾਵਾਂਗੇ: ਵਿਜੇ ਇੰਦਰ ਸਿੰਗਲਾ ਕਾਂਗਰਸ ਪਾਰਟੀ ਦੇ ਲੋਕ ਸਭਾ ਉਮੀਦਵਾਰ ਵਿਜੇ ਇੰਦਰ ਸਿੰਗਲਾ ਦੀ ਜਿੱਤ ਨੂੰ ਯਕੀਨੀ ਬਣਿਆ ਜਾਵੇਗਾ : ਗੁਰਪ੍ਰਤਾਪ ਪੰਡਿਆਲਾ 2024 ਚੋਣਾਂ ਇਤਿਹਾਸਿਕ : ਪਵਨ ਖੇੜਾ ਅੰਮ੍ਰਿਤਪਾਲ ਨੂੰ ਬੰਦੀ ਸਿੰਘ ਨਹੀਂ ਮੰਨਿਆ ਜਾ ਸਕਦਾ: ਸੁਖਬੀਰ ਸਿੰਘ ਬਾਦਲ ਸ਼੍ਰੋਮਣੀ ਅਕਾਲੀ ਦਲ ਨੇ ਕਿਸਾਨਾਂ ਨੂੰ ਧਮਕੀਆਂ ਦੇਣ ਲਈ ਹੰਸ ਰਾਜ ਹੰਸ ਦੇ ਖਿਲਾਫ ਕਾਰਵਾਈ ਮੰਗੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਤਬਦੀਲੀ ਲਈ 'ਡਰਾਈਵ ਇਟ' ਵਿਜ਼ਨ ਡਾਕੂਮੈਂਟ ਪੇਸ਼ ਕੀਤਾ ਮੁੱਖ ਮੰਤਰੀ ਭਗਵੰਤ ਮਾਨ ਨੇ ਕੁਰੂਕਸ਼ੇਤਰ ਤੋਂ 'ਆਪ' ਉਮੀਦਵਾਰ ਡਾ. ਸੁਸ਼ੀਲ ਗੁਪਤਾ ਲਈ ਕੀਤਾ ਚੋਣ ਪ੍ਰਚਾਰ ਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ : ਜੈ ਇੰਦਰ ਕੌਰ ਵਿਸ਼ਵ ਪੱਧਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ : ਵਿਜੇ ਇੰਦਰ ਸਿੰਗਲਾ ਚੋਣਾਂ ਲੋਕਤੰਤਰ ਹੈ ਅਤੇ ਇੱਥੇ ਹਥਿਆਰਾਂ ਦੀ ਨਹੀਂ, ਵਿਚਾਰਾਂ ਦੀ ਲੜਾਈ ਹੋਣੀ ਚਾਹੀਦੀ ਹੈ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਦੇ ਐਲਾਨਨਾਮੇ ’ਚ ਪੰਥਕ ਤੇ ਖੇਤਰੀ ਮਜ਼ਬੂਤੀ ਦਾ ਸੱਦਾ ਚੰਨੀ ਕਰਦਾ ਮਸਲੇ ਹੱਲ, ਤੁਸੀਂ ਨਾ ਮੰਨੀ ਸਾਡੀ ਗੱਲ, ਤੁਸੀਂ ਤੁਰ ਪਏ ਬਦਲਾਅ ਦੇ ਵੱਲ, ਹੁਣ ਕਰਾਂਗੇ ਪੱਕਾ ਹੱਲ - ਗੁਰਜੀਤ ਔਜਲਾ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਜਲੰਧਰ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਸਾਬਕਾ ਐਮਸੀ ਕੁਲਦੀਪ ਸਿੰਘ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ 'ਚ ਸ਼ਾਮਲ

 

ਬਾਦਲ ਅਤੇ ਕੈਪਟਨ ਦੀ ‘ਸੈਟਿੰਗ’ ਨੂੰ ਮਿਲੇਗਾ ਮੂੰਹਤੋੜ ਜਵਾਬ- ਅਰਵਿੰਦ ਕੇਜਰੀਵਾਲ

ਬਾਦਲ ਦੇ ਗੁੰਡਾਰਾਜ ਨੂੰ ਖਤਮ ਕਰਨ ਲਈ ਲੋਕਾਂ ਨੇ ਕਸੀ ਕਮਰ- ਜਰਨੈਲ ਸਿੰਘ

Web Admin

Web Admin

5 Dariya News

ਲੰਬੀ , 20 Jan 2017

ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਲੰਬੀ ਹਲਕੇ ਵਿਚ ਪਾਰਟੀ ਉਮੀਦਵਾਰ ਜਰਨੈਲ ਸਿੰਘ ਦੇ ਹੱਕ ਵਿਚ ਇਕ ਤੋਂ ਬਾਅਦ ਇਕ 5 ਚੋਣ ਰੈਲੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਆਪਣੀ ਹਾਰ ਨੂੰ ਵੇਖਦਿਆਂ ਕੈਪਟਨ ਅਮਰਿੰਦਰ ਸਿੰਘ ਨੂੰ ਇਕ ਵਿਸ਼ੇਸ਼ ‘ਸੈਟਿੰਗ’ ਕਰਕੇ ਲੰਬੀ ਤੋਂ ਚੋਣ ਲੜਣ ਲਈ ਬੁਲਾਇਆ ਹੈ। ਉਨਾਂ ਕਿਹਾ ਕਿ ਅਸਲ ਵਿਚ ਕੈਪਟਨ ਅਮਰਿੰਦਰ ਸਿੰਘ ਲੰਬੀ ਵਿਖੇ ਬਾਦਲ ਨੂੰ ਹਰਾਉਣ ਨਹੀਂ ਬਲਕਿ ਜਿਤਾਉਣ ਲਈ ਆਏ ਹਨ। ਕੇਜਰੀਵਾਲ ਨੇ ਕਿਹਾ ਕਿ ਜੇਕਰ ਕੈਪਟਨ ਅਮਰਿੰਦਰ ਸਿੰਘ ਸਹੀ ਮਾਇਨੇ ਵਿਚ ਬਾਦਲ ਨੂੰ ਚੁਣੌਤੀ ਦੇਣਾ ਚਾਹੰੁਦੇ ਸਨ ਤਾਂ ਉਹ ਇਕੋ ਜਗਾ ਤੋਂ ਚੋਣ ਲੜਦੇ। ਉਨਾਂ ਕਿਹਾ ਕਿ ਬਾਦਲਾਂ ਅਤੇ ਕੈਪਟਨ ਨੇ ਮਿਲ ਕੇ ਪੰਜਾਬ ਨੂੰ ਇਕ ਪ੍ਰਾਈਵੇਟ ਲਿਮਟਡ ਕੰਪਨੀ ਬਣਾ ਦਿੱਤਾ ਹੈ ਅਤੇ ਦੋਹੇਂ ਪਾਰਟੀਆਂ ਵਾਰੀ-ਵਾਰੀ ਰਾਜ ਕਰਕੇ ਪੰਜਾਬ ਅਤੇ ਪੰਜਾਬੀਆਂ ਦੀ ਲੁੱਟ ਕਰਨ ਵਿਚ ਲੱਗੀਆਂ ਹੋਈਆਂ ਹਨ। 

ਪਿੰਡ ਸਰਾਵਾਂ ਬੋਦਲਾ ਵਿਖੇ ਇਕ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਕੇਜ਼ਰੀਵਾਲ ਨੇ ਕਿਹਾ ਕਿ ਜਲਾਲਾਬਾਦ ਤੋਂ ਸੁਖਬੀਰ ਸਿੰਘ ਬਾਦਲ ਦੀ ਜਮਾਨਤ ਜ਼ਬਤ ਹੋਣੀ ਤੈਅ ਹੈ। ਇਸੇ ਕਾਰਨ ਆਪਣੇ ਆਪ ਨੂੰ ਪੰਜਾਬ ਦੇ ਹਿਤੈਸ਼ੀ ਕਹਾਉਣ ਵਾਲੇ ਇਹ ਅਖੌਤੀ ਲੋਕ ਆਗੂ ਬੌਖਲਾਹਟ ਵਿਚ ਹਨ।  ਲੋਕ ਇੰਨਾਂ ਦੋਹਾਂ ਪਾਰਟੀਆਂ ’ਤੇ ਵਿਸ਼ਵਾਸ ਨਾ ਕਰਨ ਅਤੇ ਇੰਨਾਂ ਦੇ ਗੁੰਮਰਾਹਕੁੰਨ ਪ੍ਰਚਾਰ ਤੋਂ ਸੁਚੇਤ ਰਹਿਣ। 

ਕੇਜ਼ਰੀਵਾਲ ਨੇ ਕਿਹਾ ਕਿ ਪੰਜਾਬ ਦੇ ਕਿਸਾਨਾਂ ਨੂੰ ਦਾ ਨਾ ਕੇਵਲ ਕਰਜ਼ਾ ਮਾਫ ਕੀਤਾ ਜਾਵੇਗਾ ਬਲਕਿ ਸਰਕਾਰ ਬਣਨ ਦੇ 3 ਸਾਲ ਬਾਅਦ ਕਿਸਾਨਾਂ ਨੂੰ ਫਸਲਾਂ ਦਾ ਪੂਰਾ ਮੁੱਲ ਦਿਵਾਉਣ ਲਈ ਡਾ.ਸਵਾਮੀਨਾਥਨ ਦੀ ਰਿਪੋਰਟ ਨੂੰ ਲਾਗੂ ਕਰਵਾਇਆ ਜਾਵੇਗਾ। ਵਿਧਵਾ, ਬਜੁਰਗਾਂ ਅਤੇ ਅੰਗਹੀਣਾਂ ਨੂੰ 2500 ਰੁਪਏ ਪੈਂਸਨ ਦਿੱਤੀ ਜਾਵੇਗੀ। ਪੰਜਾਬ ਦੇ 25 ਲੱਖ ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਜਾਂਣਗੀਆਂ, ਵੱਡੇ ਪੱਧਰ ’ਤੇ ਉਦਯੋਗ ਸਥਾਪਤ ਕੀਤੇ ਜਾਣਗੇ ਤਾਂ ਜੋ ਪੰਜਾਬ ਦੀ ਆਰਥਿਕਤਾ ਨੂੰ ਹੁਲਾਰਾ ਮਿਲਣ ਦੇ ਨਾਲ ਨਾਲ ਨੌਜਵਾਨਾਂ ਨੂੰ ਰੋਜਗਾਰ ਵੀ ਮਿਲ ਸਕੇ। ਇੰਨਾਂ ਉਦਯੋਗਿਕ ਇਕਾਈਆਂ ਵਿਚ 80 ਫੀਸਦੀ ਨੌਕਰੀਆਂ ਪੰਜਾਬੀਆਂ ਨੂੰ ਦਿੱਤੀਆਂ ਜਾਣਗੀਆਂ। ਦਿੱਲੀ ਦੀ ਤਰਜ਼ ’ਤੇ ਪੰਜਾਬ ਦੇ ਲੋਕਾਂ ਨੂੰ ਦੇਸ਼ ਵਿਚ ਸਭ ਤੋਂ ਸਸਤੀ ਬਿਜਲੀ ਦਿੱਤੀ ਜਾਵੇਗੀ।ਉਨਾਂ ਕਿਹਾ ਕਿ ਪੰਜਾਬ ਵਿਚ 11 ਮਾਰਚ ਨੂੰ ਚੋਣਾਂ ਦੇ ਨਤੀਜੇ ਆ ਜਾਣਗੇ, 20 ਮਾਰਚ ਨੂੰ ਸਰਕਾਰ ਦਾ ਗਠਨ ਹੋਵੇਗਾ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਬਨਣ ’ਤੇ 15 ਅਪ੍ਰੈਲ ਤੱਕ ਬਿਕ੍ਰਮ ਸਿੰਘ ਮਜੀਠੀਆ ਅਤੇ ਹੋਰਨਾ ਨਸ਼ਾ ਤਸਕਰਾਂ ਨੂੰ ਜੇਲ ਵਿੱਚ ਸੁੱਟਿਆ ਜਾਵੇਗਾ। ਉਨਾਂ ਕਿਹਾ ਕਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਮਾਮਲੇ ਦੀ ਪੂਰੀ ਜਾਂਚ ਕਰਵਾ ਕੇ ਇਸਦੇ ਦੋਸ਼ੀਆਂ ਨੂੰ ਗਿ੍ਰਫਤਾਰ ਕੀਤਾ ਜਾਵੇਗਾ। ਉਨਾਂ ਕਿਹਾ ਕਿ ਪੰਜਾਬ ਦੇ ਲੋਕਾਂ ਨਾਲ ਕੀਤੇ ਗਏ ਸਾਰੇ ਵਾਅਦੇ ਉਹ ਖੁਦ ਪੂਰੇ ਕਰਵਾਊਣਗੇ। 

ਉਨਾਂ ਕਿਹਾ ਕਿ ਪਾਰਟੀ ਦੀ ਸਰਕਾਰ ਵਿਚ ਪੰਜਾਬ ਦਾ ਮੁੱਖ ਮੰਤਰੀ ਚਾਹੇ ਕੋਈ ਵੀ ਹੋਵੇ ਪਰੰਤੂ ਸਾਰੇ ਵਾਅਦ ਪੂਰੇ ਕਰਵਾਉਣ ਦੀ ਜਿੰਮੇਵਾਰੀ ਉਨਾਂ ਦੀ ਹੈ।  ਕੇਜ਼ਰੀਵਾਲ ਨੇ ਬਾਦਲਾਂ ਦੇ ਗੜ ਵਿਚ ਪਿੰਡ ਸਰਾਵਾਂ ਬੋਦਲਾ, ਬੁਰਜ਼ ਸਿੱਧਵਾਂ, ਲੰਬੀ, ਕਿੱਲਿਆਂਵਾਲੀ, ਫੁੱਲੂਖੇੜਾ ਆਦਿ ਵਿਖੇ ਭਾਰੀ ਚੋਣ ਰੈਲੀਆਂ ਨੂੰ ਸੰਬੋਧਨ ਕੀਤਾ।ਇੰਨਾਂ ਚੋਣ ਰੈਲੀਆਂ ਨੂੰ ਸੰਬੋਧਨ ਕਰਦਿਆਂ ਲੰਬੀ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਜਰਨੈਲ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਲੋਕਾਂ ਨੂੰ ਇਕ ਇਮਾਨਦਾਰ ਅਤੇ ਭਿ੍ਰਸ਼ਟਾਚਾਰ ਰਹਿਤ ਸ਼ਾਸਨ ਦੇਣ ਲਈ ਪੂਰੀ ਤਰਾਂ ਵਚਨਬੱਧ ਹੈ। ਉਨਾਂ ਕਿਹਾ ਕਿ ਸਰਕਾਰ ਆਉਣ ’ਤੇ ਬਾਦਲਾਂ ਦੇ ਗੰੁਡਾਰਾਜ ਨੂੰ ਸਮਾਪਤ ਕੀਤਾ ਜਾਵੇਗਾ ਅਤੇ ਬਾਦਲਾਂ ਦੇ ਗੁੰਡਾ ਟੋਲਿਆਂ ਦੇ ਸਰਦਾਰ ਦਿਆਲ ਸਿੰਘ ਕੋਲਿਆਂਵਾਲੀ, ਤੇਜਿੰਦਰ ਸਿੰਘ ਮਿੱਡੂਖੇੜਾ ਅਤੇ ਹੋਰਨਾਂ ਨੂੰ ਜੇਲਾਂ ਵਿਚ ਸੁੱਟਿਆ ਜਾਵੇਗਾ। ਉਨਾਂ ਕਿਹਾ ਕਿ ਹੁਣ ਲੋਕਾਂ ਨੇ ਬਾਦਲਾਂ ਦੇ ਗੁੰਡਾਰਾਜ ਖਿਲਾਫ ਕਮਰ ਕਸ ਲਈ ਹੈ ਅਤੇ ਲੋਕ ਇੰਨਾਂ ਹੰਕਾਰੀਆਂ ਹੋਈਆਂ ਸਿਆਸੀ ਪਾਰਟੀਆਂ ਤੋਂ ਪਿੱਛਾ ਛੁਡਵਾਉਣ ਲਈ ਕਾਹਲੇ ਹਨ। ਇਸ ਮੌਕੇ ’ਤੇ  ਆਪ ਆਗੂ ਨਰਿੰਦਰ ਸਿੰਘ ਨਾਟੀ ਸਰਪੰਚ, ਸੀਨੀਅਰ ਆਗੂ ਦਲਬੀਰ ਸਿੰਘ ਢਿੱਲੋਂ,  ਸਟਾਰ ਕੰਪੈਨਰ ਸੁਖਵਿੰਦਰ ਸਿੰਘ ਸੁੱਖੀ, ਨਵਜੋਤ ਕੌਰ ਲੰਬੀ, ਬਠਿੰਡਾ ਜੋਨ ਦੇ ਆਬਜ਼ਰਵਰ ਡਾ.ਵਿਜੇ ਸਿੰਗਲਾ ਤੋਂ ਇਲਾਵਾ ਹੋਰ ਪਾਰਟੀ ਆਗੂ ਹਾਜ਼ਰ ਸਨ। 

 

Tags: Arvind Kejriwal , Jarnail Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD