Friday, 24 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਆਰਐਸਐਸ ਅਤੇ ਇਸਦੀ ਸ਼ਾਖਾ ਭਾਜਪਾ ਦਲਿਤ ਵਿਰੋਧੀ, ਰਾਖਵੇਂਕਰਨ ਦੇ ਖਿਲਾਫ ਆਰਐਸਐਸ ਦੇ ਸਟੈਂਡ ਕਾਰਨ ਅਸਲੀ ਚਿਹਰਾ ਆਇਆ ਸਾਹਮਣੇ

Web Admin

Web Admin

5 Dariya News

ਚੰਡੀਗੜ੍ਹ , 20 Jan 2017

Last updated on: Jan 20, 2017, 00:00 IST

ਆਮ ਆਦਮੀ ਪਾਰਟੀ (ਆਪ) ਨੇ ਆਰਐਸਐਸ ਦੇ ਬੁਲਾਰੇ ਮਨਮੋਹਨ ਵੈਦ ਦੇ ਉਸ ਬਿਆਨ ਦੀ ਕਰੜੀ ਨਿੰਦਾ ਕੀਤੀ ਹੈ, ਜਿਸ ਵਿੱਚ ਉਨਾਂ ਕਿਹਾ ਹੈ ਕਿ ਆਰਐਸਐਸ ਰਾਖਵੇਂਕਰਨ ਦੇ ਖਿਲਾਫ ਹੈ ਅਤੇ ਸਹਿਮਤੀ ਦੇ ਨਾਲ ਰਾਖਵਾਂਕਰਨ ਖਤਮ ਕੀਤਾ ਜਾਣਾ ਚਾਹੀਦਾ ਹੈ। ਆਮ ਆਦਮੀ ਪਾਰਟੀ ਦੇ ਪੰਜਾਬ ਕਨਵੀਨਰ ਗੁਰਪ੍ਰੀਤ ਸਿੰਘ ਵੜੈਚ ਨੇ ਕਿਹਾ ਕਿ ਮਨਮੋਹਨ ਵੈਦ ਨੇ ਜੈਪੁਰ ਵਿੱਚ ਚੌਂਕਾ ਦੇਣ ਵਾਲਾ ਬਿਆਨ ਦਿੱਤਾ ਹੈ ਅਤੇ ਇਸ ਨਾਲ ਆਰਐਸਐਸ ਅਤੇ ਇਸਦੀ ਸ਼ਾਖਾ ਭਾਜਪਾ, ਜਿਸਦਾ ਕਿ ਅਕਾਲੀ ਦਲ ਨਾਲ ਗਠਜੋੜ ਹੈ, ਦਾ ਅਸਲੀ ਚਿਹਰਾ ਸਾਹਮਣੇ ਆ ਗਿਆ ਹੈ। ਉਨਾਂ ਕਿਹਾ ਕਿ ਆਰਐਸਐਸ ਵੱਲੋਂ ਸਮਾਜ ਦੇ ਗਰੀਬ ਵਰਗਾਂ ਨੂੰ ਅਲੱਗ-ਥਲੱਗ ਕਰਨ ਲਈ ਗੁਪਤ ਤਰੀਕੇ ਨਾਲ ਕੰਮ ਕੀਤਾ ਜਾ ਰਿਹਾ ਹੈ ਅਤੇ ਉਨਾਂ ਨੂੰ ਭਾਰਤ ਦੇ ਸਵਿਧਾਨ ਵੱਲੋਂ ਦਿੱਤੇ ਜਾਂਦੇ ਫਾਇਦਿਆਂ ਤੋਂ ਵਾਂਝਾ ਰੱਖਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਵੜੈਚ ਨੇ ਕਿਹਾ ਕਿ ਆਰਐਸਐਸ ਦੇਸ਼ ਵਿਰੋਧੀ ਗਰੁੱਪ ਹੈ ਅਤੇ ਆਰਐਸਐਸ ਆਗੂਆਂ ਦੇ ਮਨਾਂ ਵਿੱਚ ਦਲਿਤਾਂ ਖਿਲਾਫ ਜਹਿਰ ਕੁੱਟ-ਕੁੱਟ ਕੇ ਭਰਿਆ ਹੋਇਆ ਹੈ। ਉਨਾਂ ਨੇ ਦਲਿਤਾਂ ਨੂੰ ਪੰਜਾਬ ਵਿੱਚ ਅਕਾਲੀ ਭਾਜਪਾ ਦੇ ਦਲਿਤ ਵਿਰੋਧੀ ਮਨਸੂਬਿਆਂ ਤੋਂ ਸੁਚੇਤ ਰਹਿਣ ਲਈ ਕਿਹਾ। ਉਨਾਂ ਕਿਹਾ ਕਿ ਬਾਦਲ ਪਰਿਵਾਰ ਵੱਲੋਂ ਆਰਐਸਐਸ ਦੇ ਪ੍ਰਭਾਵ ਹੇਠ ਕੰਮ ਕੀਤਾ ਜਾ ਰਿਹਾ ਹੈ ਅਤੇ ਉਨਾਂ ਨੇ ਆਪਣੇ ਵਪਾਰਿਕ ਹਿੱਤਾਂ ਨੂੰ ਪੰਜਾਬ ਦੇ ਲੋਕਾਂ ਦੇ ਹਿੱਤਾਂ ਤੋਂ ਉਪਰ ਕੀਤਾ ਹੋਇਆ ਹੈ। ਵੜੈਚ ਨੇ ਮੰਗ ਕੀਤੀ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਆਰਐਸਐਸ ਦੇ ਬੁਲਾਰੇ ਵੱਲੋਂ ਦਿੱਤੇ ਗਏ ਬਿਆਨ ਉਤੇ ਆਪਣਾ ਸਟੈਂਡ ਸਾਫ ਕਰਨਾ ਚਾਹੀਦਾ ਹੈ, ਜਿਸ ਵਿੱਚ ਜਨਤਕ ਪਲੇਟਫਾਰਮ ਉਤੇ ਰਾਖਵੇਂਕਰਨ ਦਾ ਵਿਰੋਧ ਕੀਤਾ ਗਿਆ ਹੈ। ਉਨਾਂ ਕਿਹਾ ਕਿ ਭਾਜਪਾ ਵੱਲੋਂ ਬਾਦਲਾਂ ਵਰਗੇ ਆਪਣੇ ਏਜੰਟਾਂ ਰਾਹੀਂ ਆਪਣਾ ਏਜੰਡਾ ਥੋਪਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਜਿਨਾਂ ਨੇ ਪੰਥਕ ਮੁਖੌਟਾ ਪਹਿਨਿਆ ਹੋਇਆ ਹੈ।

 

Tags: Gurpreet Ghughi

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD