Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਖਾਦ ਸੁਰੱਖਿਆ ਬਿੱਲ ਨੂੰ ਪਾਸ ਕੀਤੇ ਜਾਣਾ ਯੂ.ਪੀ.ਏ ਸਰਕਾਰ ਦਾ ਇੱਕ ਕ੍ਰਾਂਤੀਕਾਰੀ ਕਦਮ : ਰਵਨੀਤ ਸਿੰਘ ਬਿੱਟੂ

Web Admin

Web Admin

5 ਦਰਿਆ ਨਿਊਜ਼

ਐਸ.ਏ.ਐਸ.ਨਗਰ , 05 Sep 2013

Last updated on: Sep 05, 2013, 00:00 IST

ਹਲਕਾ ਲੋਕ ਸਭਾ ਸ਼੍ਰੀ ਆਨੰਦਪੁਰ ਸਾਹਿਬ ਤੋਂ ਸਾਂਸਦ ਸ. ਰਵਨੀਤ ਸਿੰਘ ਬਿੱਟੂ ਅਤੇ ਮੋਹਾਲੀ ਹਲਕੇ ਤੋਂ ਸੀਨੀਅਰ ਕਾਂਗਰਸੀ ਵਿਧਾਇਕ ਸ. ਬਲਬੀਰ ਸਿੰਘ ਸਿੱਧੂ ਨੇ ਭਾਰਤ ਸਰਕਾਰ ਵੱਲੋਂ ਅੰਗਰੇਜ਼ਾ ਦੇ ਸਮੇਂ ਦੇ  ਬਣਾਏ ਭੂਮੀ ਗ੍ਰਹਿਣ ਕਾਨੂੰਨ ਨੂੰ ਰੱਦ ਕਰਕੇ ਨਵਾਂ ਬਿੱਲ ਪੇਸ਼ ਕਰਕੇ ਇੱਕ ਇਤਿਹਾਸਕ ਫੈਸਲਾ ਲਿਆ ਹੈ। ਇਸ ਬਿੱਲ ਤੋ. ਪਹਿਲਾਂ ਲੋਕ ਸਭਾ ਵਿਚ  ਖਾਦ ਸੁਰੱਖਿਆ ਬਿੱਲ ਨੂੰ ਪਾਸ ਕੀਤੇ ਜਾਣਾ ਯੂ.ਪੀ.ਏ ਸਰਕਾਰ ਦਾ ਇੱਕ ਕ੍ਰਾਂਤੀਕਾਰੀ ਕਦਮ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਲਿਆਂਦੇ ਗਏ ਖਾਦ ਸੁਰੱਖਿਆ ਬਿਲ ਨਾਲ ਦੇਸ਼ ਦੇ ਲਗਭਗ 81 ਕਰੋੜ ਲੋਕਾਂ ਨੂੰ ਤਿੰਨ ਰੁਪਏ ਕਿਲੋ ਚੌਲ, ਦੋ ਰੁਪਏ ਕਿਲੋ ਕਣਕ ਅਤੇ ਇਕ ਰੁਪਏ ਕਿਲੋ ਮੋਟਾ ਅਨਾਜ ਮਿਲੇਗਾ, ਜਿਸ ਨਾਲ ਦੇਸ਼ ਵਿਚ ਕੋਈ ਵੀ ਵਿਅਕਤੀ ਹੁਣ ਭੁੱਖਾ ਨਹੀਂ ਸੌਵੇਗਾ, ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਨਜ਼ਦੀਕੀ ਪੈਂਦੇ ਪਿੰਡ ਬਠਲਾਣਾ ਵਿਖੇ ਐਸ.ਸੀ ਧਰਮਸ਼ਾਲਾ ਦੀ ਉਸਾਰੀ ਲਈ ਦੋ ਲੱਖ ਰੁਪਏ ਦੀ ਗ੍ਰਾਂਟ ਦਾ ਚੈੱਕ ਪੰਚਾਇਤ ਨੂੰ ਸੌਪਣ ਉਪਰੰਤ ਇੱਕ ਭਰਵੇਂ ਇੱਕਠ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਦੀ ਅਕਾਲੀ ਭਾਜਪਾ ਸਰਕਾਰ ਆਪਣੇ ਸੌੜੇ ਸਿਆਸੀ ਹਿੱਤਾਂ ਦੀ ਪੂਰਤੀ ਲਈ ਕੇਂਦਰ ਸਰਕਾਰ ਦੀ ਇਸ ਸਕੀਮ ਨੂੰ ਸੂਬੇ ਵਿਚ ਲਾਗੂ ਨਾ ਕਰਕੇ ਪੰਜਾਬ ਦੇ ਕਰੋੜਾਂ ਹੀ ਲੋਕਾਂ ਨਾਲ ਧ੍ਰੋਹ ਕਮਾ ਰਹੀ ਹੈ, ਜਦਕਿ ਪੰਜਾਬ ਸਰਕਾਰ ਦੀ ਆਪਣੀ ਆਟਾ-ਦਾਲ ਸਕੀਮ ਪਿਛਲੇ ਲਗਭਗ ਛੇ ਮਹੀਨਿਆਂ ਤੋਂ ਬੰਦ ਪਈ ਹੈ ਅਤੇ ਲੋਕਾਂ ਨੂੰ ਦਾਲ ਤਾਂ ਲਗਭਗ ਡੇਢ ਸਾਲ ਤੋਂ ਨਹੀਂ ਮਿਲੀ।

ਉਨ੍ਹਾਂ ਕਿਹਾ ਕਿ ਭੂਮੀ ਗ੍ਰਹਿਣ ਬਿੱਲ ਨਾਲ ਖਾਸ ਕਰਕੇ ਕਿਸਾਨਾਂ ਦੇ ਹਿੱਤਾਂ ਦੀ ਪੂਰਤੀ ਹੋਵੇਗੀ ਅਤੇ ਖਾਸ ਕਰਕੇ ਪੈਰ੍ਹੀ ਫੇਰੀ ਐਕਟ ਦੀ ਮਾਰ ਝਲਦੇ ਹੋਏ ਕਿਸਾਨਾਂ ਲਈ ਵਰਦਾਨ ਸਾਬਿਤ ਹੋਵੇਗ। ਸਾਂਸਦ ਬਿੱਟੂ ਅਤੇ ਵਿਧਾਇਕ ਸਿੱਧੂ ਨੇ ਯੂ.ਪੀ.ਏ ਦੀ ਚੇਅਰਪਰਸਨ ਸ੍ਰੀਮਤੀ ਸੋਨੀਆ ਗਾਂਧੀ  ਹਿੰਦੋਸਤਾਨ ਦੇ ਪ੍ਰਧਾਨ ਮੰਤਰੀ ਡਾ. ਮÎਨਮੋਹਨ ਸਿੰਘ, ਰਾਹੁਲ ਗਾਂਧੀ ਅਤੇ ਸਮੁੱਚੀ ਕੇਂਦਰ ਸਰਕਾਰ ਦੀ ਜਿੰਨੀ ਸਲਾਘਾ ਕੀਤੀ ਜਾਵੇ ਉਨ੍ਹੀ ਥੋੜੀ ਹੈ। ਇਨ੍ਹਾਂ ਆਗੂਆਂ ਨੇ ਕਿਹਾ ਕਿ ਪਿਛਲੀ ਇੱਕ ਸਦੀ ਤੋਂ ਜਬਰੀ ਭੂਮੀ ਪ੍ਰਾਪਤ ਕੀਤੀ ਜਾਂਦੀ ਰਹੀ ਹੈ ਜੋ ਕਿਸਾਨਾਂ ਨਾਲ ਵੱਡਾ ਧੱਕਾ ਸੀ ਜਿਸ ਨਾਲ ਕਿਸਾਨ ਬੇ ਜਮੀਨੇ ਵੀ ਹੋ ਜਾਂਦੇ ਹਨ ਅਤੇ ਬੇ ਘਰ ਵੀ। ਉਨ੍ਹਾਂ ਨੂੰ ਵਸਾਉਣ ਲਈ ਮੁੜ ਕੋਈ ਹਿੱਲਾ ਨਹੀਂ ਸੀ ਕੀਤਾ ਜਾਂਦਾ। ਇਸ ਬਿੱਲ ਨਾਲ ਕਿਸਾਨਾਂ ਨੂੰ ਉਜਾੜੇ ਦੀ ਦਹਿਸ਼ਤ ਤੋਂ ਮੁਕਤੀ ਮਿਲੀ ਹੈ ਅਤੇ ਕਿਸੇ ਵੱਡੇ ਪ੍ਰੋਜੈਕਟ ਲਈ ਵੀ ਜ਼ਮੀਨ ਹਾਸਲ ਕਰਨ ਵਾਸਤੇ ਉਸ ਦੇ ਘੇਰੇ 'ਚ ਆÀੁਂਦੀ ਭੂਮੀ ਦੇ ਮਾਲਕਾਂ 'ਚੋ 80 ਫੀਸਦੀ ਦੀ ਸਹਿਮਤੀ ਲੈਣੀ ਜਰੂਰੀ ਕਰਕੇ ਸਰਕਾਰ ਨੇ ਸਿੱਧ ਕਰ ਦਿੱਤਾ ਕਿ ਉਹ ਕਿਸਾਨ ਹਿਮਾਇਤੀ ਹੈ। ਮਾਰਕੀਟ ਭਾਅ ਨਾਲੋਂ ਚਾਰ ਗੁਣਾ ਰੇਟ ਦੇਣ ਦਾ ਵਚਨ ਦੇ ਕੇ ਪਿੰਡਾ 'ਚ ਭੂਮੀ ਮਾਲਕਾਂ ਨੂੰ ਲੂਟ ਤੋਂ ਬਚਾਉਣ ਦਾ ਯਤਨ ਹੈ ਉਨ੍ਹਾਂ ਸਰਕਾਰ ਦੇ ਇਸ ਕਦਮ ਤੇ ਖੁਸ਼ੀ ਜਾਹਰ ਕਰਦਿਆਂ ਕਿਹਾ ਕਿ ਇਸ ਬਿੱਲ ਨੇ “ਇਤਿਹਾਸਕ  ਨਾ ਇੰਨਸਾਫੀ”  ਦੂਰ ਕਰਕੇ ਇੱਕ ਸਦੀ ਦਾ ਮੁੰਹ ਧੋਹ ਦਿੱਤਾ ਹੈ ਜਿਸ ਨਾਲ ਕਿਸਾਨਾਂ ਦਾ ਭਵਿੱਖ ਉਜਲਾ ਹੋਵੇਗਾ ਅਤੇ ਉਸ ਨੂੰ ਜਬਰੀ ਮਾਰਾਂ ਤੋਂ ਨਿਜਾਤ ਹਾਸਲ ਹੋ ਜਾਵੇਗੀ। ਇਸ ਮੌਕੇ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ, ਠੇਕੇਦਾਰ ਮੋਹਣ ਸਿੰਘ ਬਠਲਾਣਾ, ਧਰਮ ਸਿੰਘ ਸਰਪੰਚ, ਵਜੀਰ ਸਿੰਘ, ਦਰਬਾਰਾ ਸਿੰਘ, ਹਰਨੇਕ ਸਿੰਘ ਤਿੰਨੋ ਸਾਬਕਾ ਸਰਪੰਚ, ਜਗੀਰ ਸਿੰਘ ਪੰਚ, ਹਰਵਿੰਦਰ ਸਿੰਘ ਪੰਚ, ਮੀਨਾ ਰਾਣੀ ਪੰਚ, ਜਰਨੈਲ ਕੌਰ ਪੰਚ, ਜਗਰੂਪ ਸਿੰਘ ਕੁਰੜੀ,  ਕਰਮਜੀਤ ਸਿੰਘ, ਸੁਰਮੁੱਖ ਸਿੰਘ (ਕਾਲਾ), ਹਰਭਜਨ ਸਿੰਘ ਬਾਲਮੀਕ ਸਭਾ, ਰੁਪਿੰਦਰ ਕੋਰ ਪ੍ਰਧਾਨ ਮਹਿਲਾ ਮੰਡਲ, ਸ਼ਿਵ ਕੁਮਾਰ, ਗੁਰਮੇਲ ਸਿੰਘ, ਹਰਭਗਵੰਤ ਸਿੰਘ, ਕਰਮ ਸਿੰਘ ਸਰਪੰਚ ਮਾਣਕਪੁਰ ਕੱਲਰ ਸਾਬਕਾ ਮੈਂਬਰ ਜਿਲ੍ਹਾ ਪ੍ਰੀਸ਼ਦ ਮੋਹਾਲੀ, ਰਣਧੀਰ ਸਿੰਘ ਚਾਊ ਮਾਜਰਾ, ਬਾਵਾ ਸਿੰਘ ਦੈੜੀ, ਸ਼ੇਰ ਸਿੰਘ ਦੈੜੀ, ਪਡੰਤ ਭੁਪਿੰਦਰ ਕੁਮਾਰ ਨਗਿਆਰੀ, ਮਨਜੀਤ ਸਿੰਘ ਸਾਬਕਾ ਸਰਪੰਚ ਤੰਗੋਰੀ, ਦਵਿੰਦਰ ਸਿੰਘ ਸਾਬਕਾ ਸਰਪੰਚ ਕੁਰੜਾ ਤੋਂ ਇਲਾਵਾ ਵੱਡੀ ਗਿਣਤੀ ਵਿਚ ਪਿੰਡ ਵਾਸੀ ਅਤੇ ਇਲਾਕਾ ਨਿਵਾਸੀ ਹਾਜਰ  ਸਨ।

 

Tags: Ravneet Singh Bittu

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD