Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਆਮ ਆਦਮੀ ਪਾਰਟੀ ਨੇ ਸੁਖਬੀਰ ਬਾਦਲ ਵੱਲੋਂ ਕਿਸਾਨਾਂ ਨੂੰ ਸਾਬਣ ਦੀ ਪੇਸ਼ਕਸ, ਪੈਨਸ਼ਨ ਵਧਾਉਣ ਨੂੰ ਦੱਸਿਆ ਗੱਪ

30,000 ਹਜਾਰ ਪੰਜਾਬੀ ਕਿਸਾਨਾਂ ਦੀਆਂ ਖੁਦਕੁਸ਼ੀਆਂ ਲਈ ਬਾਦਲ ਪਰਿਵਾਰ ਜਿੰਮੇਵਾਰ, 9 ਸਾਲ ਬਾਦਲ ਸਰਕਾਰ ਸਿਰਫ 250 ਰੁਪਏ ਮਹੀਨਾ ਪੈਨਸ਼ਨ ਦਿੰਦੀ ਰਹੀ - ਗੁਰਪ੍ਰੀਤ ਸਿੰਘ ਵੜੈਚ

Web Admin

Web Admin

5 Dariya News

ਚੰਡੀਗੜ , 22 Jan 2017

Last updated on: Jan 22, 2017, 00:00 IST

ਆਮ ਆਦਮੀ ਪਾਰਟੀ (ਆਪ) ਦੇ ਪੰਜਾਬ ਕਨਵੀਨਰ ਗੁਰਪ੍ਰੀਤ ਸਿੰਘ ਵੜੈਚ ਨੇ ਕਿਹਾ ਹੈ ਕਿ ਪੰਜਾਬ ਦੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੂੰ ਅਗਾਮੀ ਵਿਧਾਨ ਸਭਾ ਚੋਣਾਂ ਵਿੱਚ ਆਪਣੀ ਹਾਰ ਸਾਫ ਨਜਰ ਆ ਰਹੀ ਹੈ, ਜਿਸ ਕਾਰਨ ਉਨਾਂ ਵੱਲੋਂ ਕਿਸਾਨਾਂ ਅਤੇ ਗਰੀਬੀ ਰੇਖਾ ਤੋਂ ਹੇਠਾਂ ਰਹਿੰਦੇ ਪਰਿਵਾਰਾਂ ਨੂੰ ਸਾਬਣ ਦੀ ਪੇਸ਼ਕਸ ਕਰਕੇ ਵੱਡੀ ਗੱਪ ਛੱਡੀ ਜਾ ਰਹੀ ਹੈ।ਇੱਥੋਂ ਜਾਰੀ ਇੱਕ ਬਿਆਨ ਵਿੱਚ ਵੜੈਚ ਨੇ ਕਿਹਾ ਕਿ ਪਿਛਲੇ 10 ਸਾਲ ਵਿੱਚ ਬਾਦਲ ਪਰਿਵਾਰ ਵੱਲੋਂ ਪੰਜਾਬ ਨੂੰ ਦੋਵੇਂ ਹੱਥਾਂ ਨਾਲ ਲੁੱਟਿਆ ਗਿਆ ਹੈ ਅਤੇ ਸਾਬਣ ਦੇਣ ਦੀ ਗੱਲ ਕਹਿ ਕੇ ਉਨਾਂ ਵੱਲੋਂ ਆਪਣੇ ਪਾਪ ਧੋਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨਾਂ ਕਿਹਾ ਕਿ ਸੱਤਾ ਦੇ ਜੋਰ ਉਤੇ ਬਾਦਲ ਪਰਿਵਾਰ ਨੇ ਸੂਬੇ ਦੇ ਸੋਮਿਆਂ ਦੀ ਜਮ ਕੇ ਲੁੱਟ ਕੀਤੀ ਅਤੇ ਆਪਣੇ ਪਰਿਵਾਰਿਕ ਕਾਰੋਬਾਰ ਨੂੰ ਵਧਾਵਾ ਦਿੱਤਾ। ਉਨਾਂ ਕਿਹਾ ਕਿ ਸੁਖਬੀਰ ਬਾਦਲ ਨੇ ਤਾਂ ਆਪਣੇ ਘਟੀਆ ਮਨਸੂਬਿਆਂ ਨੂੰ ਪੂਰਾ ਕਰਨ ਲਈ ਸ਼੍ਰੀ ਗੁਰੂ ਗ੍ਰੰਥ ਸਾਹਿਬ ਨੂੰ ਵੀ ਨਹੀਂ ਛੱਡਿਆ।ਸੁਖਬੀਰ ਬਾਦਲ ਅਤੇ ਉਸਦੇ ਪਿਤਾ ਪ੍ਰਕਾਸ਼ ਸਿੰਘ ਬਾਦਲ ਨੂੰ ਪਿਛਲੇ ਦਸ ਸਾਲਾਂ ਵਿੱਚ 30,000 ਕਿਸਾਨਾਂ ਦੀ ਖੁਦਕੁਸ਼ੀ ਲਈ ਜਿੰਮੇਵਾਰ ਠਹਿਰਾਉਂਦਿਆਂ ਵੜੈਚ ਨੇ ਕਿਹਾ ਕਿ ਹੁਣ ਉਨਾਂ ਵੱਲੋਂ ਕਿਸਾਨਾਂ ਦੇ ਕਰਜੇ ਮੁਆਫ ਕਰਨ ਅਤੇ ਲੋਕ ਭਲਾਈ ਪੈਨਸ਼ਨਾਂ ਵਧਾਉਣ ਦਾ ਕੋਈ ਫਾਇਦਾ ਨਹੀਂ ਹੈ। ਉਨਾਂ ਕਿਹਾ ਕਿ ਕਿਸਾਨਾਂ ਵੱਲੋਂ ਖੁਦਕੁਸ਼ੀਆਂ ਕੀਤੇ ਜਾਣ ਦਾ ਬਾਦਲਾਂ ਉਤੇ ਕੋਈ ਅਸਰ ਨਹੀਂ ਹੋਇਆ ਅਤੇ ਉਲਟਾ ਬਾਦਲਾਂ ਨੇ ਛੋਟੇ ਕਿਸਾਨਾਂ ਦੀਆਂ ਜਮੀਨਾਂ ਹੀ ਦੱਬੀਆਂ ਹਨ।

ਉਨਾਂ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਵੱਲੋਂ 9 ਸਾਲ ਬੁਢਾਪਾ, ਵਿਧਵਾ ਅਤੇ ਅੰਗਹੀਣਤਾ ਪੈਨਸ਼ਨ 250 ਰੁਪਏ ਮਹੀਨਾ ਦਿੱਤੀ ਗਈ ਅਤੇ 10ਵੇਂ ਸਾਲ ਇਸਨੂੰ ਵਧਾ ਕੇ 500 ਰੁਪਏ ਕੀਤਾ ਗਿਆ। ਉਨਾਂ ਕਿਹਾ ਕਿ ਬਾਦਲ ਸਰਕਾਰ ਵੱਲੋਂ ਦਿੱਤੀ ਜਾਂਦੀ ਇਹ ਪੈਨਸ਼ਨ ਭਾਰਤ ਵਿੱਚ ਸਾਰੇ ਸੂਬਿਆਂ ਨਾਲੋਂ ਘੱਟ ਹੈ। ਵੜੈਚ ਨੇ ਕਿਹਾ ਕਿ ਸੁਖਬੀਰ ਬਾਦਲ ਵੱਲੋਂ ਹੁਣ ਪੈਨਸ਼ਨ 2000 ਰੁਪਏ ਕਰਨ ਦਾ ਵਾਅਦਾ ਕਰਕੇ ਲੋਕਾਂ ਨੂੰ ਧੋਖਾ ਦੇਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਤਾਂ ਜੋ ਉਹ ਪ੍ਰਸਿੱਧੀ ਹਾਸਲ ਕਰ ਸਕਣ, ਪਰ ਲੋਕ ਉਸ ਦੀਆਂ ਗੱਲਾਂ ਵਿੱਚ ਆਉਣ ਵਾਲੇ ਨਹੀਂ ਹਨ। ਵੜੈਚ ਨੇ ਕਿਹਾ ਕਿ ਸੁਖਬੀਰ ਬਾਦਲ ਨੇ ਸਾਲ 2012 ਵਿੱਚ ਵੀ ਇਸੇ ਤਰਾਂ ਦੇ ਕਈ ਝੂਠੇ ਵਾਅਦੇ ਕੀਤੇ ਸਨ। ਸੁਖਬੀਰ ਬਾਦਲ ਨੇ ਬੇਰੋਜਗਾਰ ਨੌਜਵਾਨਾਂ ਨੂੰ 1000 ਰੁਪਏ ਬੇਰੋਜਗਾਰੀ ਭੱਤਾ ਦੇਣ ਦਾ ਵਾਅਦਾ ਕੀਤਾ ਸੀ, ਪਰ ਨਹੀਂ ਦਿੱਤਾ ਗਿਆ। ਵੜੈਚ ਨੇ ਕਿਹਾ ਕਿ ਦਿੱਲੀ ਵਿੱਚ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਨੇ 2500 ਰੁਪਏ ਪੈਨਸ਼ਨ ਦੇਣ ਦਾ ਵਾਅਦਾ ਕੀਤਾ ਸੀ ਅਤੇ ਦਿੱਲੀ ਵਿੱਚ ਸਰਕਾਰ ਦਾ ਗਠਨ ਹੁੰਦਿਆਂ ਹੀ ਉਨਾਂ ਨੇ ਆਪਣਾ ਵਾਅਦਾ ਪੂਰਾ ਕੀਤਾ।

ਵੜੈਚ ਨੇ ਕਿਹਾ ਕਿ ਬਾਦਲ ਪਰਿਵਾਰ ਦੇ ਰਾਜ ਵਿੱਚ ਦਲਿਤਾਂ ਉਤੇ ਬੇਹਿਸਾਬੇ ਜੁਲਮ ਹੋਏ। ਅਬੋਹਰ ਵਿਖੇ ਦਲਿਤ ਨੌਜਵਾਨ ਭੀਮ ਟਾਂਕ ਦੀ ਸ਼ਿਵ ਲਾਲ ਡੋਡਾ ਵੱਲੋਂ ਹੱਤਿਆ ਕੀਤੇ ਜਾਣ ਦੇ ਮਾਮਲੇ ਦਾ ਹਵਾਲਾ ਦਿੰਦਿਆਂ ਉਨਾਂ ਕਿਹਾ ਕਿ ਦਲਿਤਾਂ ਉਤੇ ਅੱਤਿਆਚਾਰ ਕਰਨ ਵਾਲੇ ਦੋਸ਼ੀਆਂ ਦੀ ਸੁਖਬੀਰ ਬਾਦਲ ਵੱਲੋਂ ਬੜੀ ਬੇਸ਼ਰਮੀ ਨਾਲ ਹਮਾਇਤ ਕੀਤੀ ਜਾਂਦੀ ਹੈ।  ਉਨਾਂ ਕਿਹਾ ਕਿ ਪੀੜਤ ਦਲਿਤਾਂ ਦੀ ਬਹੁਤ ਵੱਡੀ ਲਿਸਟ ਮੌਜੂਦ ਹੈ। ਵੜੈਚ ਨੇ ਕਿਹਾ ਕਿ ਸਮਾਜ ਦੇ ਗਰੀਬ ਵਰਗ ਨੂੰ ਸਾਬਣ ਦੀ ਪੇਸ਼ਕਸ਼ ਕਰਕੇ ਸੁਖਬੀਰ ਬਾਦਲ ਨੇ ਲੋਕਾਂ ਦੇ ਜਖਮਾਂ ਉਤੇ ਨਮਕ ਬਰੂਰਣ ਦੀ ਕੋਸ਼ਿਸ਼ ਕੀਤੀ ਹੈ। ਉਨਾਂ ਕਿਹਾ ਕਿ ਸੁਖਬੀਰ ਬਾਦਲ ਵੱਲੋਂ ਪਿੰਡਾਂ ਵਿੱਚ ਸਕੂਲ ਅਤੇ ਹਸਪਤਾਲ ਬੰਦ ਕਰ ਦਿੱਤੇ ਗਏ ਹਨ ਤਾਂ ਜੋ ਲੋਕ ਅਨਪੜ ਅਤੇ ਬਿਮਾਰ ਹੋ ਕੇ ਸਿਰਫ ਉਨਾਂ ਦੀਆਂ ਲੋਕ ਭਲਾਈ ਸਕੀਮਾਂ ਉਤੇ ਆਸ਼੍ਰਿਤ ਹੋ ਜਾਣ। ਉਨਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਉਤੇ ਪਿੰਡਾਂ ਵਿੱਚ ਬੰਦ ਕੀਤੇ ਗਏ ਸਕੂਲ ਅਤੇ ਡਿਸਪੈਂਸਰੀਆਂ ਨੂੰ ਮੁੜ ਖੋਲਿਆ ਜਾਵੇਗਾ ਅਤੇ ਪਿੰਡਾਂ ਲਈ ਮੁਢਲੀਆਂ ਸਹੂਲਤਾਂ ਵਿੱਚ ਵਾਧਾ ਕੀਤਾ ਜਾਵੇਗਾ।  ਉਨਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕ ਭਲਾਈ ਦੀਆਂ ਸਕੀਮਾਂ ਨੂੰ ਜਾਰੀ ਰੱਖੇਗੀ ਅਤੇ ਇਸਦੇ ਨਾਲ ਹੀ ਲੋਕਾਂ ਨੂੰ ਆਪਣਾ ਜੀਵਨ-ਪੱਧਰ ਉਚਾ ਚੁੱਕਣ ਦੇ ਸਮਰੱਥ ਬਣਾਇਆ ਜਾਵੇਗਾ।

 

Tags: Gurpreet Ghughi

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD