Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਕੈਪਟਨ ਅਮਰਿੰਦਰ ਨੂੰ ਮਰਦ ਅਗੰਬੜਾ ਅਖਵਾਉਣ ਉਤੇ ਸ਼ਰਮ ਆਉਣੀ ਚਾਹੀਦੀ ਹੈ – ਐਚਐਸ ਫੂਲਕਾ

ਕੈਪਟਨ ਦੀ ਗੁਰੂ ਗੋਬਿੰਦ ਸਿੰਘ ਜੀ ਨਾਲ ਤੁਲਨਾ ਕਰਕੇ ਕਾਂਗਰਸ ਨੇ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ

Web Admin

Web Admin

5 Dariya News

ਜਲੰਧਰ , 22 Jan 2017

Last updated on: Jan 22, 2017, 00:00 IST

ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਵੱਲੋਂ ਖੁਦ ਨੂੰ  ‘ਮਰਦ ਅਗੰਬੜਾ’ ਕਹਾਏ ਜਾਣ ਦੀ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਐਚਐਸ ਫੂਲਕਾ ਨੇ ਕਰੜੀ ਨਿੰਦਾ ਕੀਤੀ ਹੈ। ‘ਮਰਦ ਅਗੰਬੜਾ’ ਸ਼ਬਦ ਸਿਰਫ ਦਸਮ ਪਾਤਸ਼ਾਹ ਸਾਹਿਬ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਲਈ ਵਰਤਿਆ ਜਾਂਦਾ ਹੈ। ਫੂਲਕਾ ਨੇ ਭਗਵੇਂ ਨੇਤਾ ਤੋਂ ਨਵੇਂ-ਨਵੇਂ ਕਾਂਗਰਸੀ ਬਣੇ ਨਵਜੋਤ ਸਿੰਘ ਵੱਲੋਂ ਗੁਰੂ ਗੋਬਿੰਦ ਸਿੰਘ ਜੀ ਬਾਰੇ ਧਾਰਮਿਕ ਉਸਤਿਤ ਨੂੰ ਤੋੜ-ਮਰੋੜ ਕੇ ਆਪਣੇ ਉਤੇ ਪੇਸ਼ ਕਰਨ ਦੀ ਵੀ ਜੋਰਦਾਰ ਨਿਖੇਧੀ ਕੀਤੀ। ਵਰਣਨਯੋਗ ਹੈ ਕਿ ਸਿੱਧੂ ਨੇ ਅੰਮ੍ਰਿਤਸਰ ਵਿਖੇ ਇਕ ਚੁਣਾਵੀ ਜਨਸਭਾ ਵਿੱਚ ਕਿਹਾ ਸੀ, ਜਬ ਤੱਕ ਕਾਂਗਰਸ ਬਹਾਲ ਨਾ ਕਰਾਉਂ, ਸਿੱਧੂ ਨਾਮ ਨਾ ਕਹਾਉਂ। ਫੂਲਕਾ ਨੇ ਕਿਹਾ ਕਿ ਧਾਰਮਿਕ ਭਾਵਨਾਵਾਂ ਨੂੰ ਵਲੂੰਧਰਨ ਵਾਲੇ ਅਜਿਹੇ ਕਾਰਨਾਮਿਆਂ ਉਤੇ ਕਾਂਗਰਸ ਅਤੇ ਕਾਂਗਰਸੀ ਆਗੂਆਂ ਨੂੰ ਸ਼ਰਮ ਆਉਣੀ ਚਾਹੀਦੀ ਹੈ।  ਫੂਲਕਾ ਨੇ ਕਿਹਾ ਕਿ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਕੱਤਰ ਹਰਬੰਸ ਸਿੰਘ ਪੰਧੇਰ ਨੇ ਬਸੀ ਪਠਾਨਾ ਵਿਖੇ ਰੈਲੀ ਦੌਰਾਨ ਕੈਪਟਨ ਅਮਰਿੰਦਰ ਨੂੰ ‘ਮਰਦ ਅਗੰਬੜਾ’ ਕਿਹਾ ਸੀ, ਜੋ ਕਿ ਬਹੁਤ ਹੀ ਦੁਖਦ ਅਤੇ ਨਿੰਦਣਯੋਗ ਹੈ। ਫੂਲਕਾ ਨੇ ਕਿਹਾ ਕਿ ਅਗਾਮੀ ਵਿਧਾਨ ਸਭਾ ਚੋਣਾਂ ਵਿੱਚ ਆਪਣੀ ਹਾਰ ਨੂੰ ਵੇਖ ਕੇ ਕਾਂਗਰਸ ਵੱਲੋਂ ਬੌਂਦਲਾਹਟ ਵਿੱਚ ਅਜਿਹਾ ਕੀਤਾ ਜਾ ਰਿਹਾ ਹੈ।

ਫੂਲਕਾ ਨੇ ਕਿਹਾ ਕਿ ਕਾਂਗਰਸ ਵੱਲੋਂ ਸਿੱਖਾਂ ਦੀਆਂ ਭਾਵਨਾਵਾਂ ਨਾਲ ਖਿਲਵਾੜ ਕਰਕੇ ਸੂਬੇ ਦੀ ਸ਼ਾਂਤੀ ਨੂੰ ਭੰਗ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨਾਂ ਕਿਹਾ ਕਿ ਕਾਂਗਰਸੀ ਆਗੂਆਂ ਨੂੰ ਅਜਿਹੇ ਸ਼ਰਮਨਾਕ ਕਾਰਨਾਮਿਆਂ ਤੋਂ ਪਹਿਲਾਂ ਆਪਣਾ ਦਿਮਾਗ ਟਿਕਾਣੇ ਰੱਖਣਾ ਚਾਹੀਦਾ ਹੈ।ਫੂਲਕਾ ਨੇ ਕਾਂਗਰਸੀ ਆਗੂ ਨਵਜੋਤ ਸਿੱਧੂ ਵੱਲੋਂ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਬਾਰੇ ਧਾਰਮਿਕ ਉਸਤਿਤ ਨੂੰ ਤੋੜ-ਮਰੋੜ ਕੇ ਆਪਣੇ ਆਪ ਉਪਰ ਲਾਗੂ ਕਰਨ ਬਾਰੇ ਕਿਹਾ ਕਿ ਇੱਕ ਸਿੱਖ ਹੋਣ ਦੇ ਨਾਤੇ ਕੀ ਸਿੱਧੂ ਨੂੰ ਇਹ ਪਤਾ ਨਹੀਂ ਸੀ ਕਿ ਜਿਸ ਧਾਰਮਿਕ ਸ਼ਬਦਾਵਲੀ ਨੂੰ ਉਹ ਗਲਤ ਢੰਗ ਨਾਲ ਪੇਸ਼ ਕਰ ਰਹੇ ਹਨ, ਉਹ ਸਿੱਖਾਂ ਵੱਲੋਂ ਗੁਰੂ ਗੋਬਿੰਦ ਸਿੰਘ ਜੀ ਦੀ ਉਸਤਿਤ ਲਈ ਵਰਤੀ ਜਾਂਦੀ ਹੈ। ਫੂਲਕਾ ਨੇ ਕਿਹਾ ਕਿ 2014 ਦੀਆਂ ਲੋਕ ਸਭਾ ਚੋਣਾਂ ਦੌਰਾਨ ਬਿਕਰਮ ਸਿੰਘ ਮਜੀਠੀਆ ਨੇ ਵੀ ਅਰੁਣ ਜੇਟਲੀ ਲਈ ਚੋਣ ਪ੍ਰਚਾਰ ਕਰਦਿਆਂ ਇਸੇ ਤਰਾਂ ਹੀ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਸੀ।ਫੂਲਕਾ ਨੇ ਕਿਹਾ ਕਿ ਸਿੱਧੂ ਦੀ ਅਜਿਹੀ ਬਿਆਨਬਾਜੀ ਤੋਂ ਪਤਾ ਲਗਦਾ ਹੈ ਕਿ ਪੰਜਾਬ ਵਿੱਚ ਕਾਂਗਰਸ ਖਤਮ ਹੋ ਚੁੱਕੀ ਹੈ ਅਤੇ ਰਾਹੁਲ ਗਾਂਧੀ ਵੱਲੋਂ ਉਸਨੂੰ (ਸਿੱਧੂ ਨੂੰ) ਪੰਜਾਬ ਵਿੱਚ ਕਾਂਗਰਸ ਦੀ ਸਾਖ ਬਚਾਉਣ ਲਈ ਲਿਆਂਦਾ ਗਿਆ ਹੈ। ਫੂਲਕਾ ਨੇ ਕਿਹਾ ਕਿ ਸਿੱਧੂ ਵੀ ਕਾਂਗਰਸ ਦੇ ਡੁੱਬਦੇ ਬੇੜੇ ਨੂੰ ਪਾਰ ਨਹੀਂ ਉਤਾਰ ਸਕਦੇ। ਇੱਥੇ ਇਹ ਵਰਣਨਯੋਗ ਹੈ ਕਿ ਐਸਜੀਪੀਸੀ ਪ੍ਰਧਾਨ ਪ੍ਰੋ. ਕ੍ਰਿਪਾਲ ਸਿੰਘ ਬਡੂੰਗਰ ਨੇ ਸਿੱਧੂ ਦੇ ਇਸ ਕਾਰਨਾਮੇ ਦਾ ਗੰਭੀਰ ਨੋਟਿਸ ਲਿਆ ਹੈ ਅਤੇ ਸਿੱਧੂ ਨੂੰ ਅਜਿਹੇ ਸ਼ਰਮਨਾਕ ਕਾਰਨਾਮਿਆਂ ਤੋਂ ਦੂਰ ਰਹਿਣ ਦੀ ਸਲਾਹ ਦਿੱਤੀ ਹੈ। 

 

Tags: H.S. Phoolka

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD