Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਬੀਜੇਪੀ ਦਾ ਮੈਨੀਫੈਸਟੋ ਲੋਕ ਸਭਾ ਚੋਣਾਂ ਦੇ ਮੈਨੀਫੈਸਟੋ ਵਾਂਗ ਚੁਣਾਵੀ ਜੁਮਲੇ ਤੋਂ ਵੱਧ ਕੁੱਝ ਵੀ ਨਹੀਂ – ਐਚ ਐਸ ਫੂਲਕਾ

ਸਵਾਮੀਨਾਥਨ ਰਿਪੋਰਟ ਲਾਗੂ ਕਰਨ ਬਾਰੇ ਮੈਨੀਫੈਸਟੋ ਵਿੱਚ ਕੋਈ ਐਲਾਨ ਨਹੀਂ, ਨੋਟਬੰਦੀ ਕਾਰਨ ਬੰਦ ਹੋਈਆਂ ਸਨਅਤੀ ਇਕਾਈਆਂ ਲਈ ਮੈਨੀਫੈਸਟੋ ਵਿੱਚ ਕੁੱਝ ਵੀ ਨਹੀਂ ਲਿਖਿਆ ਗਿਆ

Web Admin

Web Admin

5 Dariya News

ਜਲੰਧਰ , 22 Jan 2017

Last updated on: Jan 22, 2017, 00:00 IST

ਪੰਜਾਬ ਵਿਧਾਨ ਸਭਾ ਚੋਣਾਂ ਲਈ ਕੇਂਦਰੀ ਵਿੱਤ ਮੰਤਰੀ ਅਰੁਣ ਜੇਟਲੀ ਵੱਲੋਂ ਭਾਜਪਾ ਦੇ ਜਾਰੀ ਕੀਤੇ ਗਏ ਚੋਣ ਮਨੋਰਥ ਪੱਤਰ ਬਾਰੇ ਆਪਣਾ ਪ੍ਰਤੀਕਰਮ ਦਿੰਦਿਆ ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਐਚਐਸ ਫੂਲਕਾ ਨੇ ਕਿਹਾ ਕਿ 2014 ਦੀਆਂ ਲੋਕ ਸਭਾ ਚੋਣਾਂ ਦੇ ਚੋਣ ਮਨੋਰਥ ਪੱਤਰ ਦੀ ਤਰਾਂ ਇਹ ਚੋਣ ਮਨੋਰਥ ਪੱਤਰ ਵੀ ਚੁਣਾਵੀ ਜੁਮਲੇ ਤੋਂ ਵੱਧ ਕੁੱਝ ਵੀ ਨਹੀਂ ਹੈ। ਉਨਾਂ ਕਿਹਾ ਕਿ ਸਵਾਮੀਨਾਥਨ ਕਮੇਟੀ ਦੀ ਰਿਪੋਰਟ ਨੂੰ ਲਾਗੂ ਕਰਨ ਬਾਰੇ ਵੀ ਚੋਣ ਮਨੋਰਥ ਪੱਤਰ ਵਿੱਚ ਕੁੱਝ ਨਹੀਂ ਲਿਖਿਆ ਗਿਆ।ਫੂਲਕਾ ਨੇ ਕਿਹਾ ਕਿ ਪੰਜਾਬ ਦੀ ਖੇਤੀਬਾੜੀ ਨੂੰ ਲਾਹੇਵੰਦ ਬਣਾਉਣ ਲਈ ਸਵਾਮੀਨਾਥਨ ਕਮੇਟੀ ਦੀ ਰਿਪੋਰਟ ਲਾਗੂ ਕਰਨ ਬਾਰੇ ਚੋਣ ਮਨੋਰਥ ਪੱਤਰ ਵਿੱਚ ਕੁੱਝ ਵੀ ਨਹੀਂ ਹੈ, ਜਦਕਿ ਕਰਜ ਦੇ ਬੋਝ ਕਾਰਨ ਵੱਡੀ ਗਿਣਤੀ ਵਿੱਚ ਕਿਸਾਨ ਖੁਦਕੁਸ਼ੀਆਂ ਕਰ ਚੁੱਕੇ ਹਨ। ਉਨਾਂ ਕਿਹਾ ਕਿ ਪੰਜਾਬ ਦੇ ਕਿਸਾਨਾਂ ਦੀ ਬਿਹਤਰੀ ਲਈ ਸਵਾਮੀਨਾਥਨ ਕਮੇਟੀ ਦੀ ਰਿਪੋਰਟ ਨੂੰ ਲਾਗੂ ਕਰਨਾ ਬੇਹੱਦ ਜਰੂਰੀ ਹੈ। ਫੂਲਕਾ ਨੇ ਕਿਹਾ ਕਿ ਭਾਜਪਾ ਲੋਕ ਸਭਾ ਚੋਣਾਂ ਵਿੱਚ ਕੀਤੇ ਗਏ ਵਾਅਦਿਆਂ ਤੋਂ ਮੁੱਕਰੀ ਹੈ, ਜਿਸ ਕਾਰਨ ਉਸਦਾ ਕਿਸਾਨ ਵਿਰੋਧੀ ਚਿਹਰਾ ਪਹਿਲਾਂ ਹੀ ਸਾਹਮਣੇ ਆ ਚੁੱਕਾ ਹੈ।

ਫੂਲਕਾ ਨੇ ਕਿਹਾ ਕਿ ਦਿੱਲੀ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਸਵਾਮੀਨਾਥਨ ਕਮੇਟੀ ਦੇ ਕੁੱਝ ਮੁੱਖ ਬਿੰਦੂਆਂ ਨੂੰ ਲਾਗੂ ਕਰਨਾ ਚਾਹੁੰਦੀ ਹੈ, ਪਰ ਮੋਦੀ ਦੀ ਅਗਵਾਈ ਵਾਲੀ ਐਨਡੀਏ ਸਰਕਾਰ ਅਜਿਹਾ ਕਰਨ ਦੀ ਆਗਿਆ ਨਹੀਂ ਦੇ ਰਹੀ, ਪਰ ਪੰਜਾਬ ਵਿੱਚ ਆਮ ਆਦਮੀ ਪਾਰਟੀ ਇਸ ਨੂੰ ਲਾਗੂ ਕਰਨ ਲਈ ਵਚਨਬੱਧ ਹੈ।ਫੂਲਕਾ ਨੇ ਕਿਹਾ ਕਿ ਅਰੁਣ ਜੇਟਲੀ ਨੇ ਸਾਰੀਆਂ ਸਿਆਸੀ ਪਾਰਟੀਆਂ ਦੇ ਚੋਣ ਮਨੋਰਥ ਪੱਤਰਾਂ ਨੂੰ ਕਾਨੂੰਨੀ ਦਾਇਰੇ ਹੇਠ ਲਿਆਏ ਜਾਣ ਤੋਂ ਇਨਕਾਰ ਕਰ ਦਿੱਤਾ ਹੈ, ਜਿਸਦੀ ਕਿ ਆਮ ਆਦਮੀ ਪਾਰਟੀ ਨੇ ਸਖਤ ਵਕਾਲਤ ਕੀਤੀ ਸੀ। ਇਸ ਤੋਂ ਸਾਫ ਜਾਹਿਰ ਹੈ ਭਾਰਤੀ ਜਨਤਾ ਪਾਰਟੀ ਆਪਣੇ ਚੋਣ ਵਾਅਦਿਆਂ ਨੂੰ ਪੂਰਾ ਕਰਨ ਵਿੱਚ ਬਿਲਕੁਲ ਗੰਭੀਰ ਨਹੀਂ ਹੈ। ਫੂਲਕਾ ਨੇ ਕਿਹਾ ਕਿ ਇਸ ਤੋਂ ਪਹਿਲਾਂ ਭਾਰਤੀ ਜਨਤਾ ਪਾਰਟੀ ਨੇ ਲੋਕ ਸਭਾ ਚੋਣਾਂ ਵਿੱਚ ਆਪਣੇ ਵਾਅਦਿਆਂ ਨੂੰ ਚੁਣਾਵੀ ਜੁਮਲੇ ਦੱਸਿਆ ਸੀ।ਫੂਲਕਾ ਨੇ ਕਿਹਾ ਕਿ ਕੇਂਦਰੀ ਵਿੱਤ ਮੰਤਰੀ ਅਰੁਣ ਜੇਟਲੀ ਨੋਟਬੰਦੀ ਕਾਰਨ ਬੰਦ ਹੋਈਆਂ ਸਨਅਤੀ ਇਕਾਈਆਂ ਨੂੰ ਦੁਬਾਰਾ ਸ਼ੁਰੂ ਕਰਵਾਉਣ ਲਈ ਕੋਈ ਵੀ ਵਾਅਦਾ ਕਰਨ ਵਿੱਚ ਅਸਫਲ ਹੋਏ ਹਨ।ਫੂਲਕਾ ਨੇ ਕਿਹਾ ਕਿ ਭਾਜਪਾ ਦਾ ਚੋਣ ਮਨੋਰਥ ਪੱਤਰ ਚੁਣਾਵੀ ਜੁਮਲੇ ਦਾ ਬੇਕਾਰ ਕਾਗਜ ਹੈ ਅਤੇ ਬੀਜੇਪੀ ਕੋਲ ਪੰਜਾਬ ਲਈ ਕੋਈ ਠੋਸ ਪ੍ਰੋਗਰਾਮ ਨਹੀਂ ਹੈ। 

 

Tags: H.S. Phoolka

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD