Sunday, 12 May 2024

 

 

ਖ਼ਾਸ ਖਬਰਾਂ ਚੰਡੀਗੜ੍ਹ 'ਚ ਲੋਕਾਂ ਦਾ ਭਾਰੀ ਸਮਰਥਨ, ਇਸ ਵਾਰ ਭਾਜਪਾ 400 ਦਾ ਅੰਕੜਾ ਜ਼ਰੂਰ ਪਾਰ ਕਰੇਗੀ : ਜਤਿੰਦਰ ਪਾਲ ਮਲਹੋਤਰਾ ਆਪ ਤੇ ਅਕਾਲੀ ਕਿਸਾਨ ਵਿਰੋਧੀ, ਪੰਜਾਬ ਦੇ ਵਿਕਾਸ ਲਈ ਦੋਨਾਂ ਨੂੰ ਹਰਾਉਣਾ ਜਰੂਰੀ : ਜੀਤਮਹਿੰਦਰ ਸਿੰਘ ਸਿੱਧੂ ਸ੍ਰੀ ਅਨੰਦਪੁਰ ਸਾਹਿਬ ਤੋਂ ਮਾਈਨਿੰਗ ਮਾਫੀਆ ਦਾ ਸਫਾਇਆ ਕਰਾਂਗਾ : ਡਾ ਸੁਭਾਸ਼ ਸ਼ਰਮਾ ਗੁਰਬਾਜ ਸਿੰਘ ਸਿੱਧੂ ਨੇ ਪਿਤਾ ਦੇ ਲਈ ਮੰਗੀਆਂ ਵੋਟਾਂ ਅਸੀਂ ਤੁਹਾਡੇ ਲਈ ਸਕੂਲ ਅਤੇ ਹਸਪਤਾਲ ਬਣਾਏ, ਬਿਜਲੀ ਅਤੇ ਪਾਣੀ ਮੁਫਤ ਕੀਤਾ, ਇਸ ਲਈ ਮੈਨੂੰ ਜੇਲ ਭੇਜਿਆ : ਅਰਵਿੰਦ ਕੇਜਰੀਵਾਲ ਮੁੱਖ ਮੰਤਰੀ ਨੇ ਅਮਿਤ ਸ਼ਾਹ ਨਾਲ ਕੀਤਾ ਸਮਝੌਤਾ, ਕੇਜਰੀਵਾਲ ਨੂੰ ਛੱਡ ਕੇ ਪੰਜਾਬ ’ਚ ਵੱਖਰੀ ਆਪ ਸਰਕਾਰ ਬਣਾਉਣਗੇ : ਸੁਖਬੀਰ ਸਿੰਘ ਬਾਦਲ ਆਪ ਦੱਸੇ ਕਿ ਉਹ ਭ੍ਰਿਸ਼ਟਾਚਾਰ ਵਿਚ ਫਸੇ ਅਰਵਿੰਦ ਕੇਜਰੀਵਾਲ ਦਾ ਬਚਾਅ ਕਿਉਂ ਕਰ ਰਹੀ ਹੈ: ਹਰਸਿਮਰਤ ਕੌਰ ਬਾਦਲ ਕਾਂਗਰਸ ਦੀ ਸਥਿਤੀ ਮਜ਼ਬੂਤ; ਸਾਬਕਾ ਵਿਧਾਇਕ ਜੱਸੀ ਖੰਗੂੜਾ ਦੀ ਪਾਰਟੀ 'ਚ ਵਾਪਸੀ ਸਾਬਕਾ ਸਰਪੰਚ ਸਾਥੀਆਂ ਸਮੇਤ ਅਕਾਲੀ ਦਲ ਨੂੰ ਅਲਵਿਦਾ ਕੇ ਕਾਂਗਰਸ ਵਿੱਚ ਸ਼ਾਮਲ ਕਾਂਗਰਸ ਨੇ ਲੋਕ ਸਭਾ ਵਿੱਚ ਜਿੱਤ ਲਈ ਇੱਕਜੁੱਟ ਹੋਕੇ ਕੀਤੀ ਅਪੀਲ ਮੋਦੀ ਸ਼ਾਹ ਦੀ ਜੋੜੀ ਨੂੰ ਜੇ ਕਿਸੇ ਨੇ ਮਾਤ ਦਿੱਤੀ ਹੈ ਤਾਂ ਉਹ ਪੰਜਾਬ ਦੇ ਲੋਕ ਹੀ ਹਨ : ਗੁਰਜੀਤ ਸਿੰਘ ਔਜਲਾ ਮਨੀਸ਼ ਤਿਵਾੜੀ ਨੇ ਕਿਰਨ ਖੇਰ ਦੇ ਬਿਆਨ ਨਾਲ ਭਾਜਪਾ ਦਾ ਮੂੰਹ ਬੰਦ ਕਰ ਦਿੱਤਾ ਕੇਂਦਰ ਸਰਕਾਰ ਦੇ ਗਲਤ ਫੈਸਲਿਆਂ ਕਾਰਨ 750 ਤੋਂ ਵੱਧ ਕਿਸਾਨਾਂ ਦੀ ਮੌਤ : ਵਿਜੇ ਇੰਦਰ ਸਿੰਗਲਾ ਪੰਜਾਬ ਨੂੰ ਕਰਜ਼ੇ 'ਚ ਡੁੱਬਣਾ ਹੀ ਭਗਵੰਤ ਮਾਨ ਸਰਕਾਰ ਦੀ ਉਪਲਬਧੀ : ਗਜੇਂਦਰ ਸਿੰਘ ਸ਼ੇਖਾਵਤ ਮੋਗਾ ਦੀ ਨੈਸ਼ਨਲ ਲੋਕ ਅਦਾਲਤ ਵਿੱਚ 5483 ਕੇਸਾਂ ਦਾ ਨਿਪਟਾਰਾ ਸੱਤ ਸਾਲਾਂ 'ਚ ਪਟਿਆਲਾ ਲੋਕ ਸਭਾ ਹਲਕੇ 'ਚ ਕੀਤੇ 7 ਕੰਮ ਗਿਣਾਉਣ ਕਾਂਗਰਸ ਤੇ 'ਆਪ' : ਐਨ.ਕੇ. ਸ਼ਰਮਾ ਨੈਸ਼ਨਲ ਲੋਕ ਅਦਾਲਤ ਚ ਹੋਇਆ 19815 ਕੇਸਾਂ ਦਾ ਨਿਪਟਾਰਾ ਪਟਿਆਲਾ ’ਚ ਲੱਗੀ ਕੌਮੀ ਲੋਕ ਅਦਾਲਤ ’ਚ 13481 ਕੇਸਾਂ ਦਾ ਹੋਇਆ ਨਿਪਟਾਰਾ ਪੰਜਾਬ ਪੁਲਿਸ ਨੇ ਹਿਮਾਚਲ ਪ੍ਰਦੇਸ਼ ਦੀ ਫਾਰਮਾ ਫੈਕਟਰੀ ਤੋਂ ਚੱਲ ਰਹੇ ਅੰਤਰ-ਰਾਜੀ ਗੈਰ-ਕਾਨੂੰਨੀ ਫਾਰਮਾ ਸਪਲਾਈ ਅਤੇ ਨਿਰਮਾਣ ਨੈਟਵਰਕ ਦਾ ਕੀਤਾ ਪਰਦਾਫਾਸ਼ ਭਾਜਪਾ ਜ਼ਿਲ੍ਹਾ ਯੁਵਾ ਮੋਰਚਾ ਦੀ ਅਹਿਮ ਮੀਟਿੰਗ ਮੋਰਚਾ ਜ਼ਿਲ੍ਹਾ ਪ੍ਰਧਾਨ ਤਾਹਿਲ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ ਵਿਜੇਦਰ ਸਿੰਗਲਾ ਦੀ ਚੋਣ ਮੁਹਿੰਮ ਨੂੰ ਮਿਲਿਆ ਵੱਡਾ ਹੁੰਗਾਰਾ

 

ਕੈਪਟਨ ਅਮਰਿੰਦਰ ਸਿੰਘ ਵੱਲੋਂ ਚੋਣ ਮਨੋਰਥ ਪੱਤਰ ਦਾ ਵਿਸਥਾਰ ਕਰਨ ਦਾ ਅਡੰਬਰ ਗੁਮਰਾਹ ਕਰਨ ਵਾਲਾ ਅਤੇ ਅਰਥਹੀਣ – ਵੜੈਚ

ਅਕਾਲੀ ਦਲ, ਭਾਜਪਾ ਅਤੇ ਕਾਂਗਰਸ ਵੱਲੋਂ ਮਿਲ ਕੇ ਪੰਜਾਬ ਵਿੱਚ ਚਲਾਇਆ ਜਾ ਰਿਹਾ ਹੈ ਟ੍ਰਾਂਸਪੋਰਟ ਮਾਫੀਆ

5 Dariya News

ਚੰਡੀਗੜ੍ਹ , 22 Jan 2017

ਆਮ ਆਦਮੀ ਪਾਰਟੀ (ਆਪ) ਦੇ ਪੰਜਾਬ ਕਨਵੀਨਰ ਗੁਰਪ੍ਰੀਤ ਸਿੰਘ ਵੜੈਚ ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਵੱਲੋਂ ਕਾਂਗਰਸ ਦੇ ਚੋਣ ਮਨੋਰਥ ਪੱਤਰ ਨੂੰ ਵਧਾਏ ਜਾਣ ਨੂੰ ਅਡੰਬਰ ਦੱਸਿਆ ਹੈ। ਉਨਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਵੱਲੋਂ ਚੰਡੀਗੜ੍ਹ ਦੀ ਤਰਜ ਉਤੇ ਪੈਟ੍ਰੋਲ ਅਤੇ ਐਲਪੀਜੀ ਦੀਆਂ ਕੀਮਤਾਂ ਘੱਟ ਕਰਨ ਅਤੇ ਬਿਜਲੀ ਦੀਆਂ ਦਰਾਂ 10 ਫੀਸਦੀ ਘਟਾਉਣ ਦਾ ਐਲਾਨ ਗੁਮਰਾਹ ਕਰਨ ਵਾਲਾ ਅਤੇ ਅਰਥਹੀਣ ਹੈ।  ਉਨਾਂ ਕਿਹਾ ਕਿ ਕਾਂਗਰਸ ਨੂੰ ਇਸ ਤਰਾਂ ਵੋਟਾਂ ਹਾਸਿਲ ਨਹੀਂ ਹੋਣ ਵਾਲੀਆਂ।ਵੜੈਚ ਨੇ ਕਿਹਾ ਕਿ ਜੀਐਸਟੀ ਲਾਗੂ ਹੋਣ ਤੋਂ ਬਾਅਦ ਪੈਟ੍ਰੋਲ, ਐਲਪੀਜੀ ਅਤੇ ਹੋਰ ਵਸਤੂਆਂ ਦੀਆਂ ਕੀਮਤਾਂ ਪੂਰੇ ਦੇਸ਼ ਵਿੱਚ ਆਪਣੇ ਆਪ ਬਰਾਬਰ ਹੋ ਜਾਣਗੀਆਂ ਅਤੇ ਕੈਪਟਨ ਅਮਰਿੰਦਰ ਸਿੰਘ ਲੋਕਾਂ ਨੂੰ ਬੇਵਕੂਫ ਬਣਾਉਣ ਦੀ ਕੋਸ਼ਿਸ਼ ਕਰ ਰਹੇ ਹਨ।ਉਨਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਪੰਜ ਸਾਲ ਦੇ ਕਾਰਜਕਾਲ ਵਿੱਚ ਇਹ ਕਹਿ ਕੇ ਕਿਸਾਨਾਂ ਨੂੰ ਮੁਫਤ ਬਿਜਲੀ ਦੀ ਸਹੂਲਤ ਨੂੰ ਵਾਪਿਸ ਲੈ ਲਿਆ ਸੀ ਅਤੇ ਦੂਜੇ ਵਰਗਾਂ ਨੂੰ ਮਿਲਣ ਵਾਲੀ ਬਿਜਲੀ ਦੀਆਂ ਦਰਾਂ ਵਿੱਚ ਵਾਧਾ ਕਰ ਦਿੱਤਾ ਸੀ ਕਿ ਉਨਾਂ ਨੂੰ ਪਿਛਲੀ ਅਕਾਲੀ-ਭਾਜਪਾ ਸਰਕਾਰ ਤੋਂ ਖਾਲੀ ਖਜਾਨਾ ਮਿਲਿਆ ਸੀ।
ਵੜੈਚ ਨੇ ਕਿਹਾ ਕਿ ਬਾਦਲ ਪਰਿਵਾਰ ਵੱਲੋਂ ਪ੍ਰਾਈਵੇਟ ਕੰਪਨੀਆਂ ਤੋਂ ਬਿਜਲੀ ਖਰੀਦਣ ਦੇ ਵੱਡੇ ਘੋਟਾਲੇ ਉਤੇ ਕੈਪਟਨ ਅਮਰਿੰਦਰ ਸਿੰਘ ਨੇ ਕਿਓਂ ਚੁੱਪੀ ਧਾਰੀ ਹੋਈ ਹੈ। ਉਨਾਂ ਕਿਹਾ ਕਿ ਸੁਖਬੀਰ ਬਾਦਲ ਵੱਲੋਂ ਪੀਐਸਪੀਸੀਐਲ ਨੂੰ ਪ੍ਰਾਈਵੇਟ ਥਰਮਲ ਪਲਾਂਟਾਂ ਤੋਂ ਮਹਿੰਗੀਆਂ ਦਰਾਂ ਉਤੇ ਲੋਕਾਂ ਦੇ ਪੈਸੇ ਨਾਲ ਬਿਜਲੀ ਖਰੀਦਣ ਲਈ ਅਯੋਗ ਸਮਝੌਤਿਆਂ ਉਤੇ ਦਸਤਖਤ ਕਰਨ ਲਈ ਮਜਬੂਰ ਕੀਤਾ ਗਿਆ। ਉਨਾਂ ਕਿਹਾ ਕਿ ਪ੍ਰਾਈਵੇਟ ਪਲਾਂਟਾਂ ਨੂੰ ਫਾਇਦਾ ਦੇਣ ਲਈ ਬਾਦਲਾਂ ਨੇ ਸਰਕਾਰੀ ਥਰਮਲ ਪਲਾਂਟਾਂ ਨੂੰ ਬੰਦ ਕਰ ਦਿੱਤਾ।ਆਪ ਆਗੂ ਨੇ ਕਿਹਾ ਕਿ ਚੋਣ ਮਨੋਰਥ ਪੱਤਰ ਨੂੰ ਬਣਾਉਣ ਵੇਲੇ ਕਾਂਗਰਸ ਵੱਲੋਂ ਸਾਬਕਾ ਫੌਜੀਆਂ, ਪੁਲਿਸ ਅਤੇ ਅਰਧਸੈਨਿਕ ਬਲਾਂ ਦੀ ਭਲਾਈ ਨੂੰ ਅੱਖੋਂ-ਪਰੋਖੇ ਕੀਤਾ ਗਿਆ। ਕੈਪਟਨ ਅਮਰਿੰਦਰ ਸਿੰਘ ਦੀ ਅੱਖ ਉਸ ਵੇਲੇ ਖੁੱਲੀ, ਜਦੋਂ ਸੈਨਿਕਾਂ ਵੱਲੋਂ 4 ਫਰਵਰੀ ਦੀਆਂ ਚੋਣਾਂ ਵਿੱਚ ਕਾਂਗਰਸ ਅਤੇ ਅਕਾਲੀ ਦਲ ਨੂੰ ਸਮਰਥਨ ਨਾ ਦੇਣ ਦਾ ਫੈਸਲਾ ਲਿਆ।ਵੜੈਚ ਨੇ ਕਿਹਾ ਕਿ ਕਈ ਕਾਂਗਰਸੀ ਆਗੂਆਂ ਵੱਲੋਂ ਟ੍ਰਾਂਸਪੋਰਟ ਮਾਫੀਆ ਚਲਾਇਆ ਜਾ ਰਿਹਾ ਹੈ ਅਤੇ ਕੈਪਟਨ ਅਮਰਿੰਦਰ ਸਿੰਘ ਕੋਲੋਂ ਕਿਰਾਏ ਘੱਟ ਕਰਨ ਦੀ ਉਮੀਦ ਮੂਰਖਤਾ ਹੋਵੇਗੀ।
ਉਨਾਂ ਕਿਹਾ ਕਿ ਸੂਬੇ ਵਿੱਚ ਕਾਂਗਰਸ, ਅਕਾਲੀਆਂ ਅਤੇ ਭਾਜਪਾ ਵੱਲੋਂ ਮਿਲ ਕੇ ਟ੍ਰਾਂਸਪੋਰਟ ਮਾਫੀਆ ਚਲਾਇਆ ਜਾ ਰਿਹਾ ਹੈ। ਕੈਪਟਨ ਅਮਰਿੰਦਰ ਸਿੰਘ ਆਪਣੇ ਵੱਲੋਂ ਪਿਛਲੇ 10 ਸਾਲਾਂ ਵਿੱਚ ਟ੍ਰਾਂਸਪੋਰਟ ਮਾਫੀਆ ਖਿਲਾਫ ਦਿੱਤਾ ਗਿਆ ਇੱਕ ਵੀ ਬਿਆਨ ਨਹੀਂ ਵਿਖਾ ਸਕਦੇ।ਵੜੈਚ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਅਤੇ ਪ੍ਰਕਾਸ਼ ਸਿੰਘ ਬਾਦਲ ਇੱਕ ਦੂਜੇ ਨਾਲ ਮਿਲੇ ਹੋਏ ਹਨ ਅਤੇ ਉਨਾਂ ਵੱਲੋਂ ਇੱਕ-ਦੂਜੇ ਦੇ ਵਪਾਰਿਕ ਹਿੱਤਾਂ ਨੂੰ ਲੋਕ ਕਲਿਆਣ ਤੋਂ ਉਤੇ ਰੱਖਿਆ ਜਾਂਦਾ ਹੈ। ਉਨਾਂ ਕਿਹਾ ਕਿ ਕਾਂਗਰਸ ਅਤੇ ਅਕਾਲੀ ਦਲ ਨੇ ਵਾਰੋ-ਵਾਰੀ ਲੋਕਾਂ ਨੂੰ ਲੁੱਟਣ ਲਈ ਸਹਿਮਤੀ ਬਣਾਈ ਹੋਈ ਹੈ। ਵੜੈਚ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਅਤੇ ਬਾਦਲ ਨੇ ਆਮ ਆਦਮੀ ਪਾਰਟੀ ਨੂੰ ਸੱਤਾ ਤੋਂ ਦੂਰ ਰੱਖਣ ਲਈ ਹੱਥ ਮਿਲਾਇਆ ਹੋਇਆ ਹੈ।

 

 

Tags: Gurpreet Ghughi

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD