Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਗੈਂਗਸਟਰਾਂ ਵੱਲੋਂ ਜਲੰਧਰ ਵਿੱਚ ਕੀਤੀ ਗਈ ਗੋਲੀਬਾਰੀ ਤੋਂ ਪਤਾ ਲਗਦਾ ਹੈ ਕਿ ਸੂਬੇ ਵਿੱਚ ਕਾਨੂੰਨ ਵਿਵਸਥਾ ਹੀ ਹਾਲਤ ਪਤਲੀ – ਆਪ

ਅਕਾਲੀ-ਭਾਜਪਾ ਦੇ ਸਾਸ਼ਨ ਦੇ ਦਿਨ ਪੁੱਗੇ, ਆਪ ਸਰਕਾਰ ਹਰ ਪੰਜਾਬੀ ਦੀ ਸੁਰੱਖਿਆ ਲਈ ਹੋਵੇਗੀ ਵਚਨਬੱਧ

5 Dariya News

ਜਲੰਧਰ , 22 Jan 2017

Last updated on: Jan 22, 2017, 00:00 IST

ਜਲੰਧਰ ਵਿਖੇ ਅੱਜ ਗੈਂਗਸਟਰਾਂ ਵੱਲੋਂ ਕੀਤੀ ਗਈ ਗੋਲੀਬਾਰੀ ਉਤੇ ਆਪਣਾ ਪ੍ਰਤੀਕਰਮ ਦਿੰਦਿਆ ਆਮ ਆਦਮੀ ਪਾਰਟੀ ਦੇ ਪੰਜਾਬ ਕਨਵੀਨਰ ਗੁਰਪ੍ਰੀਤ ਸਿੰਘ ਵੜੈਚ ਨੇ ਕਿਹਾ ਕਿ ਪੰਜਾਬ ਵਿੱਚ ਕਾਨੂੰਨ ਵਿਵਸਥਾ ਦੀ ਹਾਲਤ ਬਹੁਤ ਜਿਆਦਾ ਮਾੜੀ ਹੋ ਗਈ ਹੈ। ਉਨਾਂ ਕਿਹਾ ਕਿ ਅਪਰਾਧੀਆਂ ਨੂੰ ਪੁਲਿਸ ਦਾ ਕੋਈ ਡਰ ਨਹੀਂ ਹੈ, ਜਿਸ ਕਾਰਨ ਜਲੰਧਰ ਵਿੱਚ ਗੋਲੀਬਾਰੀ ਦੀ ਇਹ ਘਟਨਾ ਵਾਪਰੀ ਹੈ, ਉਹ ਵੀ ਉਸ ਵੇਲੇ ਜਦੋਂ ਚੋਣਾਂ ਕਾਰਨ ਸੁਰੱਖਿਆ ਸਖਤ ਕੀਤੇ ਜਾਣ ਦੇ ਦਾਅਵੇ ਕੀਤੇ ਜਾ ਰਹੇ ਹਨ। ਵੜੈਚ ਨੇ ਕਿਹਾ ਕਿ ਅਕਾਲੀਆਂ ਵੱਲੋਂ ਗੈਂਗਸਟਰਾਂ ਦਾ ਇਸਤੇਮਾਲ ਆਉਣ ਵਾਲੇ ਦਿਨਾਂ ਵਿੱਚ ਲੋਕਾਂ ਨੂੰ ਡਰਾਉਣ ਲਈ ਕੀਤਾ ਜਾ ਰਿਹਾ ਹੈ। ਉਨਾਂ ਕਿਹਾ ਕਿ ਬੇਅਦਬੀ ਦੀਆਂ ਬਹੁਤ ਸਾਰੀਆਂ ਘਟਨਾਵਾਂ ਵਾਪਰੀਆਂ, ਦਿਨ-ਦਿਹਾੜੇ ਜੇਲ ਵਿੱਚੋਂ ਕੈਦੀ ਫਰਾਰ ਹੋਏ, ਹਵਾਲਾਤਾਂ ਵਿੱਚੋਂ ਗੈਂਗਸਟਰ ਭੱਜ ਰਹੇ ਹਨ, ਕਤਲ ਅਤੇ ਅਪਰਾਧਾਂ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ, ਪਰ ਅਕਾਲੀ ਭਾਜਪਾ ਸਰਕਾਰ ਦੋਸ਼ੀਆਂ ਨੂੰ ਫੜਨ ਅਤੇ ਜੁਰਮ ਨੂੰ ਰੋਕਣ ਵਿੱਚ ਅਸਫਲ ਰਹੀ ਹੈ।  ਵੜੈਚ ਨੇ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਦੇ ਦਿਨ ਪੂਰੇ ਹੋ ਚੁੱਕੇ ਹਨ ਅਤੇ ਮਾਰਚ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ।
ਉਨਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਹਰ ਪੰਜਾਬੀ ਦੀ ਸੁਰੱਖਿਆ ਲਈ ਵਚਨਬੱਧ ਹੋਵੇਗੀ।  ਉਨਾਂ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਨੌਜਵਾਨਾਂ ਨੂੰ ਰੋਜਗਾਰ ਮੁਹੱਈਆ ਕਰਵਾਇਆ ਜਾਵੇਗਾ, ਨਾ ਕਿ ਉਨਾਂ ਨੂੰ ਨਸ਼ਿਆਂ ਅਤੇ ਗੈਂਗਵਾਰਾਂ ਵਿੱਚ ਸ਼ਾਮਿਲ ਹੋਣ ਲਈ ਬੇਸਹਾਰਾ ਛੱਡਿਆ ਜਾਵੇਗਾ।ਵੜੈਚ ਨੇ ਕਿਹਾ ਕਿ ਅਕਾਲੀ-ਭਾਜਪਾ ਗਠਜੋੜ ਨੂੰ ਅਗਾਮੀ ਵਿਧਾਨ ਸਭਾ ਚੋਣਾਂ ਵਿੱਚ ਆਪਣੀ ਹਾਰ ਸਾਫ ਨਜਰ ਆ ਰਹੀ ਹੈ, ਜਿਸ ਕਾਰਨ ਉਨਾਂ ਵੱਲੋਂ ਲੋਕਾਂ ਵਿੱਚ ਦਹਿਸ਼ਤ ਫੈਲਾਉਣ ਲਈ ਗੁੰਡਿਆਂ ਦਾ ਇਸਤੇਮਾਲ ਕੀਤਾ ਜਾ ਸਕਦਾ ਹੈ।  ਉਨਾਂ ਕਿਹਾ ਕਿ ਪੰਜਾਬ ਦੇ ਡੀਜੀਪੀ ਖੁਦ ਮੰਨ ਚੁੱਕੇ ਹਨ ਕਿ ਇਸ ਵੇਲੇ ਪੰਜਾਬ ਵਿੱਚ 57 ਗੈਂਗ ਸਰਗਰਮ ਹਨ, ਪਰ ਉਹ ਉਨਾਂ ਵਿੱਚੋਂ ਕਿਸੇ ਨੂੰ ਵੀ ਫੜਨ ਵਿੱਚ ਨਾਕਾਮ ਰਹੇ ਹਨ।




 

Tags: Gurpreet Ghughi

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD