Monday, 20 May 2024

 

 

ਖ਼ਾਸ ਖਬਰਾਂ ਸਮਾਣਾ ਹਲਕੇ ਤੋਂ ਐਨ ਕੇ ਸ਼ਰਮਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਵਾਂਗੇ: ਸੁਰਜੀਤ ਸਿੰਘ ਰੱਖੜਾ ਖੰਨਾ ਵੱਲੋਂ ਲੋਕਾਂ ਤੋਂ ਭਾਜਪਾ ਦੇ ਪੱਖ ਵਿਚ ਵੋਟਾਂ ਭੁੱਗਤਣ ਦੀ ਅਪੀਲ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਰੀਦਕੋਟ ਤੋਂ ‘ਆਪ’ ਉਮੀਦਵਾਰ ਕਰਮਜੀਤ ਅਨਮੋਲ ਲਈ ਜੈਤੋ ਅਤੇ ਮੋਗਾ ਵਿਖੇ ਕੀਤਾ ਚੋਣ ਪ੍ਰਚਾਰ, ਅਨਮੋਲ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦੀ ਕੀਤੀ ਅਪੀਲ ਪੰਜਾਬ 'ਚ ਲਗਾਤਾਰ ਵਧਦਾ ਜਾ ਰਿਹਾ ਹੈ ਆਮ ਆਦਮੀ ਪਾਰਟੀ ਦਾ ਕੁਨਬਾ, ਕਈ ਵੱਡੇ ਨੇਤਾ 'ਆਪ' 'ਚ ਸ਼ਾਮਲ ਰਾਜਪੁਰਾ ਵਿੱਚ ਪੰਜਾਬ ਦਾ ਮੁੱਖ ਉਦਯੋਗਿਕ ਕੇਂਦਰ ਬਣਨ ਦੀਆਂ ਸਾਰੀਆਂ ਵਿਸ਼ੇਸ਼ਤਾਵਾਂ : ਪ੍ਰਨੀਤ ਕੌਰ ਸ੍ਰੀ ਆਨੰਦਪੁਰ ਸਾਹਿਬ ਵਿੱਚ ਕਪਾਹ ਉਦਯੋਗ ਦਾ ਵੱਡਾ ਪ੍ਰੋਜੈਕਟ ਲੈ ਕੇ ਆਵਾਂਗਾ : ਡਾ.ਸੁਭਾਸ਼ ਸ਼ਰਮਾ ਪੰਜਾਬ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਵਾਂਗੇ, ਸਿਖਰਾਂ 'ਤੇ ਪਹੁੰਚਾਵਾਂਗੇ: ਵਿਜੇ ਇੰਦਰ ਸਿੰਗਲਾ ਕਾਂਗਰਸ ਪਾਰਟੀ ਦੇ ਲੋਕ ਸਭਾ ਉਮੀਦਵਾਰ ਵਿਜੇ ਇੰਦਰ ਸਿੰਗਲਾ ਦੀ ਜਿੱਤ ਨੂੰ ਯਕੀਨੀ ਬਣਿਆ ਜਾਵੇਗਾ : ਗੁਰਪ੍ਰਤਾਪ ਪੰਡਿਆਲਾ 2024 ਚੋਣਾਂ ਇਤਿਹਾਸਿਕ : ਪਵਨ ਖੇੜਾ ਅੰਮ੍ਰਿਤਪਾਲ ਨੂੰ ਬੰਦੀ ਸਿੰਘ ਨਹੀਂ ਮੰਨਿਆ ਜਾ ਸਕਦਾ: ਸੁਖਬੀਰ ਸਿੰਘ ਬਾਦਲ ਸ਼੍ਰੋਮਣੀ ਅਕਾਲੀ ਦਲ ਨੇ ਕਿਸਾਨਾਂ ਨੂੰ ਧਮਕੀਆਂ ਦੇਣ ਲਈ ਹੰਸ ਰਾਜ ਹੰਸ ਦੇ ਖਿਲਾਫ ਕਾਰਵਾਈ ਮੰਗੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਤਬਦੀਲੀ ਲਈ 'ਡਰਾਈਵ ਇਟ' ਵਿਜ਼ਨ ਡਾਕੂਮੈਂਟ ਪੇਸ਼ ਕੀਤਾ ਮੁੱਖ ਮੰਤਰੀ ਭਗਵੰਤ ਮਾਨ ਨੇ ਕੁਰੂਕਸ਼ੇਤਰ ਤੋਂ 'ਆਪ' ਉਮੀਦਵਾਰ ਡਾ. ਸੁਸ਼ੀਲ ਗੁਪਤਾ ਲਈ ਕੀਤਾ ਚੋਣ ਪ੍ਰਚਾਰ ਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ : ਜੈ ਇੰਦਰ ਕੌਰ ਵਿਸ਼ਵ ਪੱਧਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ : ਵਿਜੇ ਇੰਦਰ ਸਿੰਗਲਾ ਚੋਣਾਂ ਲੋਕਤੰਤਰ ਹੈ ਅਤੇ ਇੱਥੇ ਹਥਿਆਰਾਂ ਦੀ ਨਹੀਂ, ਵਿਚਾਰਾਂ ਦੀ ਲੜਾਈ ਹੋਣੀ ਚਾਹੀਦੀ ਹੈ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਦੇ ਐਲਾਨਨਾਮੇ ’ਚ ਪੰਥਕ ਤੇ ਖੇਤਰੀ ਮਜ਼ਬੂਤੀ ਦਾ ਸੱਦਾ ਚੰਨੀ ਕਰਦਾ ਮਸਲੇ ਹੱਲ, ਤੁਸੀਂ ਨਾ ਮੰਨੀ ਸਾਡੀ ਗੱਲ, ਤੁਸੀਂ ਤੁਰ ਪਏ ਬਦਲਾਅ ਦੇ ਵੱਲ, ਹੁਣ ਕਰਾਂਗੇ ਪੱਕਾ ਹੱਲ - ਗੁਰਜੀਤ ਔਜਲਾ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਜਲੰਧਰ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਸਾਬਕਾ ਐਮਸੀ ਕੁਲਦੀਪ ਸਿੰਘ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ 'ਚ ਸ਼ਾਮਲ ਦੋ ਸਾਲਾਂ ਵਿੱਚ ਸਾਡੀ ਸਰਕਾਰ ਅਤੇ ਮੇਰੇ ਕੀਤੇ ਕੰਮ ਦੇਖ ਲਓ, ਫੇਰ ਜੋ ਮਰਜ਼ੀ ਫੈਸਲਾ ਕਰੋ: ਮੀਤ ਹੇਅਰ

 

ਨਾਪਾ ਮੈਰਿਟ ਦੇ ਅਧਾਰ ਤੇ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਉਮੀਦਵਾਰਾਂ ਦੀ ਮਦਦ ਕਰੇਗੀ-ਧੂਤ

Web Admin

Web Admin

5 Dariya News

ਮਿਲਪੀਟਸ(ਕੈਲੀਫੋਰਨੀਆ) , 22 Jan 2017

ਨਾਰਥ ਅਮਰੀਕਨ ਪੰਜਾਬੀ ਐਸੋਸ਼ੀਏਸ਼ਨ (ਨਾਪਾ) ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਵਿਚ ਉਮੀਦਵਾਰਾਂ ਦੀ ਮਦਦ ਜਿਥੇ  ਮੈਰਿਟ ਦੇ ਅਧਾਰ ਤੇ ਕਰੇਗੀ ਉਥੇ ਇਹਨਾਂ ਚੋਣਾਂ ਵਿਚ ਕੁਰਪੱਟ,ਕਰਿਮੀਨਲ ਤੇ ਚਰਿਤਰਹੀਣ ਪਿਛੋਕੜ ਰਖਣ ਵਾਲੇ ਉਮੀਦਵਾਰਾਂ ਨੂੰ ਹਰਾਉਣ  ਵਿਚ ਕੋਈ ਕਸਰ ਬਾਕੀ ਨਹੀਂ ਛਡੇਗੀ ਤਾਂ  ਕਿ  ਪੰਜਾਬ ਵਿਧਾਨ ਸਭਾ ਵਿਚ ਸਾਫ ਸੁਥਰੇ ਕਿਰਦਾਰ ਵਾਲੇ ਵਿਧਾਇਕਾਂ ਨੂੰ ਭੇਜ ਕੇ ਪੰਜਾਬ ਦੇ ਲੋਕਾਂ ਨੂੰ ਸਾਫ ਸੁਥਰਾ ਰਾਜ ਪਰਬੰਧ ਦਿਤਾ ਜਾ ਸਕੇ॥ਇਸ ਗਲ ਦਾ ਫੈਸਲਾ ਸੰਸਥਾ ਦੇ ਮੁਖ ਦਫਤਰ ਮਿਲਪੀਟਸ (ਕੈਲੀਫੋਰਨੀਆ) ਵਿਚ ਚੇਅਰਮੈਨ ਸ: ਦਲਵਿੰਦਰ ਸਿੰਘ ਧੂਤ ਦੀ ਪਰਧਾਨਗੀ ਹੇਠ ਹੋਈ ਹੋਈ ਨਾਪਾ ਦੇ ਬੋਰਡ ਆਫ ਡਾਇਰੈਕਟਰ ਦੀ ਮੀਟਿੰਗ ਵਿਚ ਕਾਫੀ ਲੰਬੇ ਵਿਚਾਰ ਵਟਾਂਦਰੇ ਪਿਛੋਂ ਕੀਤਾ ਗਿਆ।ਮੀਟਿੰਗ ਦੀ ਕਾਰਵਾਈ ਪਰੈਸ ਨੂੰ ਰਲੀਜ ਕਰਦਿਆਂ ਨਾਪਾ ਡਾਇਰੈਕਟਰ ਮੇਜਰ ਐਚ.ਐਸ ਰੰਧਾਵਾ (ਰਿਟਾਇਰਡ) ਨੇ ਦਸਿਆ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਬੇਦਾਗ ਉਮੀਦਵਾਰਾਂ ਦੇ ਹੱਕ ਵਿਚ ਪਰਚਾਰ ਕਰਨ ਲਈ  ਨਾਪਾ ਮੈਂਬਰਾਂ ਤੇ ਸਮੱਰਥਕਾਂ ਦੇ ਦੋ ਜੱਥੇ ਪੰਜਾਬ ਲਈ  ਰਵਾਨਾ ਹੋ ਚੁਕੇ  ਹਨ ਜਿਹੜੇ ਨਿਰਧਾਰਤ ਨੀਤੀ ਅਨੁਸਾਰ ਉਮੀਦਵਾਰਾਂ ਦੇ ਹੱਕ ਵਿਚ ਪਰਚਾਰ ਕਰਨਗੇ।ਸ: ਰੰਧਾਵਾ ਨੇ ਦਸਿਆ ਕਿ ਬੋਰਡ ਆਫ ਡਾਇਰੈਕਟਰਜ ਦੀ ਮੀਟਿੰਗ ਵਿਚ ਹੋਰਨਾਂ ਤੋਂ ਇਲਾਵਾ ਦਲਵਿੰਦਰ ਸਿੰਘ ਧੂਤ,ਸਤਨਾਮ ਸਿੰਘ ਚਾਹਲ, ਡਾ.ਗੁਰਦੀਪ ਸਿੰਘ ਬੁਟਰ,ਸੰਤੋਖ ਸਿੰਘ ਜੱਜ,ਬਹਾਦਰ ਸਿੰਘ,ਕਮਿਸ਼ਨਰ ਤਰਨਜੀਤ ਸਿੰਘ ਸੰਧੂ,ਡਾ.ਅਰਜਿੰਦਰ ਸਿੰਘ ਢੱਟ,ਗੁਰਨਾਮ ਸਿੰਘ ਸੰਧਰ,ਬਲਵੰਤ ਸਿੰਘ ਮਨਟਿੱਕਾ,ਨਰਿੰਦਰਪਾਲ ਸਿੰਘ ਸਹੋਤਾ,ਪਾਲ ਮੋਰ ਆਦਿ ਸ਼ਾਮਲ ਸਨ।ਮੀਟੰਗ ਵਿਚ ਪਾਸ ਕੀਤੇ ਗਏ ਇਕ ਪਰਸਤਾਵ ਰਾਹੀਂ ਸਮੂਹ ਪੰਜਾਬੀਆਂ ਨੂੰ ਅਪੀਲ ਕੀਤੀ ਗਈ ਕਿ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਦੌਰਾਨ  ਆਪਸੀ ਭਾਈਚਾਰਾ ,ਅਮਨ ਤੇ ਸ਼ਾਂਤੀ ਵਾਲੇ ਵਾਤਾਵਰਣ ਉਪਰ ਪਹਿਰਾ ਦਿੰਦੇ ਹੋਏ ਪੰਜਾਬ ਵਿਧਾਨ ਸਭਾ ਚੋਣਾਂ ਲੜ ਰਹੇ ਸਾਫ ਸੁਥਰੇ ਕਿਰਦਾਰ ਵਾਲੇ ਉਮੀਦਵਾਰਾਂ ਨੂੰ ਹੀ ਆਪੋ ਆਪਣੀਆਂ ਵੋਟਾਂ ਪਾ ਕੇ ਸਫਲ ਕਰਨ ਤਾਂ ਕਿ ਨਿੱਘਰ ਰਹੇ ਪੰਜਾਬ ਨੂੰ ਮੁੜ ਨਵਨਿਰਮਾਣ ਦੀਆਂ ਲੀਹਾਂ ਤੇ ਤੋਰਿਆ ਜਾ ਸਕੇ

 

Tags: NAPA

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD