Sunday, 12 May 2024

 

 

ਖ਼ਾਸ ਖਬਰਾਂ ਮੋਦੀ ਸ਼ਾਹ ਦੀ ਜੋੜੀ ਨੂੰ ਜੇ ਕਿਸੇ ਨੇ ਮਾਤ ਦਿੱਤੀ ਹੈ ਤਾਂ ਉਹ ਪੰਜਾਬ ਦੇ ਲੋਕ ਹੀ ਹਨ : ਗੁਰਜੀਤ ਸਿੰਘ ਔਜਲਾ ਮਨੀਸ਼ ਤਿਵਾੜੀ ਨੇ ਕਿਰਨ ਖੇਰ ਦੇ ਬਿਆਨ ਨਾਲ ਭਾਜਪਾ ਦਾ ਮੂੰਹ ਬੰਦ ਕਰ ਦਿੱਤਾ ਕੇਂਦਰ ਸਰਕਾਰ ਦੇ ਗਲਤ ਫੈਸਲਿਆਂ ਕਾਰਨ 750 ਤੋਂ ਵੱਧ ਕਿਸਾਨਾਂ ਦੀ ਮੌਤ : ਵਿਜੇ ਇੰਦਰ ਸਿੰਗਲਾ ਪੰਜਾਬ ਨੂੰ ਕਰਜ਼ੇ 'ਚ ਡੁੱਬਣਾ ਹੀ ਭਗਵੰਤ ਮਾਨ ਸਰਕਾਰ ਦੀ ਉਪਲਬਧੀ : ਗਜੇਂਦਰ ਸਿੰਘ ਸ਼ੇਖਾਵਤ ਮੋਗਾ ਦੀ ਨੈਸ਼ਨਲ ਲੋਕ ਅਦਾਲਤ ਵਿੱਚ 5483 ਕੇਸਾਂ ਦਾ ਨਿਪਟਾਰਾ ਸੱਤ ਸਾਲਾਂ 'ਚ ਪਟਿਆਲਾ ਲੋਕ ਸਭਾ ਹਲਕੇ 'ਚ ਕੀਤੇ 7 ਕੰਮ ਗਿਣਾਉਣ ਕਾਂਗਰਸ ਤੇ 'ਆਪ' : ਐਨ.ਕੇ. ਸ਼ਰਮਾ ਨੈਸ਼ਨਲ ਲੋਕ ਅਦਾਲਤ ਚ ਹੋਇਆ 19815 ਕੇਸਾਂ ਦਾ ਨਿਪਟਾਰਾ ਪਟਿਆਲਾ ’ਚ ਲੱਗੀ ਕੌਮੀ ਲੋਕ ਅਦਾਲਤ ’ਚ 13481 ਕੇਸਾਂ ਦਾ ਹੋਇਆ ਨਿਪਟਾਰਾ ਪੰਜਾਬ ਪੁਲਿਸ ਨੇ ਹਿਮਾਚਲ ਪ੍ਰਦੇਸ਼ ਦੀ ਫਾਰਮਾ ਫੈਕਟਰੀ ਤੋਂ ਚੱਲ ਰਹੇ ਅੰਤਰ-ਰਾਜੀ ਗੈਰ-ਕਾਨੂੰਨੀ ਫਾਰਮਾ ਸਪਲਾਈ ਅਤੇ ਨਿਰਮਾਣ ਨੈਟਵਰਕ ਦਾ ਕੀਤਾ ਪਰਦਾਫਾਸ਼ ਭਾਜਪਾ ਜ਼ਿਲ੍ਹਾ ਯੁਵਾ ਮੋਰਚਾ ਦੀ ਅਹਿਮ ਮੀਟਿੰਗ ਮੋਰਚਾ ਜ਼ਿਲ੍ਹਾ ਪ੍ਰਧਾਨ ਤਾਹਿਲ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ ਵਿਜੇਦਰ ਸਿੰਗਲਾ ਦੀ ਚੋਣ ਮੁਹਿੰਮ ਨੂੰ ਮਿਲਿਆ ਵੱਡਾ ਹੁੰਗਾਰਾ ਚੋਣ ਪ੍ਰਚਾਰ ਅਤੇ ਹਲਕਾ ਵਾਸੀਆਂ ਦੀ ਹਮਾਇਤ ਵਿੱਚ ਮੀਤ ਹੇਅਰ ਸਭ ਤੋਂ ਅੱਗੇ ਨਿਕਲਿਆ ਹਰ ਇੱਕ ਵੋਟਰ ਦੀ ਵੋਟ ਬਹੁਤ ਅਹਿਮ, ਕੋਈ ਵੀ ਵੋਟਰ ਇਸ ਮੌਕੇ ਨੂੰ ਨਾ ਗਵਾਏ- ਸੰਦੀਪ ਕੁਮਾਰ “ਅਗਲੇ ਪੰਜ ਸਾਲਾਂ ਵਿੱਚ ਫਾਰਮਾਸਿਸਟ ਹੋਣਗੇ ਸਭ ਤੋਂ ਵੱਧ ਮੁੱਲਵਾਨ”: ਐਲਪੀਯੂ ਵਿਖੇ ਫਾਰਮੇਸੀ ਕੌਂਸਲ ਆਫ਼ ਇੰਡੀਆ ਦੇ ਪ੍ਰਧਾਨ ਦਾ ਐਲਾਨ ਹਰਸਿਮਰਤ ਕੌਰ ਬਾਦਲ ਨੇ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਸੰਸਦ ਵਿਚ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਅੱਗੇ ਆਵਾਜ਼ ਬੁਲੰਦ ਕੀਤੀ, ਉਹ ਤੁਹਾਡੀਆਂ ਵੋਟਾਂ ਦੀ ਅਸਲ ਹੱਕਦਾਰ: ਸੁਖਬੀਰ ਸਿੰਘ ਬਾਦਲ ਕਿਸਾਨਾਂ ਨੂੰ ਫਸਲਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਦੇਣ ਤੋਂ ਨਾਂਹ ਕਰ ਕੇ ਤੁਸੀਂ ਉਹਨਾਂ ਤੋਂ ਵੋਟਾਂ ਕਿਵੇਂ ਮੰਗ ਰਹੇ ਹੋ: ਹਰਸਿਮਰਤ ਕੌਰ ਬਾਦਲ ਨੇ ਗੁਰਮੀਤ ਖੁੱਡੀਆਂ ਨੂੰ ਕੀਤਾ ਸਵਾਲ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਵੱਲੋਂ ਸਟਰਾਂਗ ਰੂਮਾਂ ਦੀ ਜਾਂਚ ਨਾਮਜ਼ਦਗੀਆਂ ਭਰਨ ਦੇ ਚੌਥੇ ਦਿਨ 3 ਉਮੀਦਵਾਰਾਂ ਨੇ ਕਾਗਜ਼ ਕੀਤੇ ਦਾਖ਼ਲ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਅਤੇ ਐਸਐਸਪੀ ਵੱਲੋਂ ਅੰਤਰਰਾਜੀ ਨਾਕਿਆਂ ਦੀ ਜਾਂਚ ਲੋਕ ਸਭਾ ਚੋਣਾਂ ਦੇ ਮੱਦੇਨਜਰ ਬਿਤਹਰ ਤਾਲਮੇਲ ਲਈ ਅੰਤਰਰਾਜੀ ਸਮੀਖਿਆ ਬੈਠਕ ਆਯੋਜਿਤ ਕਣਕ ਦੀ ਆਮਦ ਨੇ ਪਿਛਲੇ ਸਾਲ ਦਾ ਰਿਕਾਰਡ ਤੋੜਿਆ

 

ਬਾਦਲਾਂ ਅਤੇ ਕੈਪਟਨ ਦੇ ਪਰਿਵਾਰਾਂ ਨੂੰ ਸਿਆਸਤ ’ਚੋ ਬਾਹਰ ਕਰਨਾ ਸਮੇਂ ਦੀ ਲੋੜ : ਸੰਜੇ ਸਿੰਘ

ਅਕਾਲੀ ਦਲ ਅਤੇ ਕਾਂਗਰਸ ਨੇ ਮਿਲ ਕੇ ਦਹਾਕਿਆਂ ਤੱਕ ਪੰਜਾਬ ਅਤੇ ਪੰਜਾਬੀਆਂ ਨੂੰ ਲੁੱਟਿਆ

Web Admin

Web Admin

5 Dariya News

ਮਲੇਰਕੋਟਲਾ/ ਧੂਰੀ/ ਮਹਿਲ ਕਲਾਂ , 23 Jan 2017

ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਕੋਰ ਕਮੇਟੀ ਦੇ ਮੈਂਬਰ ਸੰਜੇ ਸਿੰਘ ਨੇ ਕਿਹਾ ਕਿ ਪੰਜਾਬ ਦੀ ਸੱਤਾ ’ਤੇ ਕਈ ਦਹਾਕਿਆਂ ਤੋਂ ਕਬਜ਼ਾ ਕਰਕੇ ਬੈਠੇ ਅਰਬਪਤੀ ਅਤੇ ਕਾਰੋਬਾਰੀ ਬਾਦਲਾਂ ਅਤੇ ਕੈਪਟਨ ਦੇ ਪਰਿਵਾਰਾਂ ਨੂੰ ਚਲਦਾ ਕਰਨਾ ਹੁਣ ਸਮੇਂ ਦੀ ਵੱਡੀ ਮੰਗ ਹੈ। ਪੰਜਾਬ ਦੇ ਲੋਕਾਂ ਕੋਲ ਅੱਜ ਇਕੋ-ਇਕ ਮੌਕਾ ਹੈ ਅਤੇ ਲੋਕਾਂ ਨੂੰ ਇਸ ਮੌਕੇ ਦਾ ਫਾਇਦਾ ਉਠਾਉਣਾ ਚਾਹੀਦਾ ਹੈ ਅਤੇ ਪੰਜਾਬ ਨੂੰ ਇੰਨਾਂ ਲੋਟੂ ਪਰਿਵਾਰਾਂ ਦੇ ਚੁੰਗਲ ਵਿਚੋਂ ਅਜ਼ਾਦ ਕਰਵਾਉਣਾ ਚਾਹੀਦਾ ਹੈ। ਜੇਕਰ ਇਸ ਵਾਰ ਲੋਕਾਂ ਨੇ ਹੰਭਲਾ ਨਾ ਮਾਰਿਆ ਤਾਂ ਉਹ ਦਿਨ ਦੂਰ ਨਹੀ ਜਦੋਂ ਇਹ ਦੋਨੋਂ ਪਰਿਵਾਰ ਮਿਲਕੇ ਪੰਜਾਬ ਨੂੰ ਪੂਰੀ ਤਰਾਂ ਖਤਮ ਕਰ ਦੇਣਗੇ। ਸੰਜੇ ਸਿੰਘ ਨੇ ਆਮ ਆਦਮੀ ਪਾਰਟੀ ਦੇ ਬਰਨਾਲਾ ਦੇ ਉਮੀਦਵਾਰ ਮੀਤ ਹੇਅਰ, ਮਹਿਲ ਕਲਾਂ ਤੋਂ ਉਮੀਦਵਾਰ ਕੁਲਵੰਤ ਸਿੰਘ ਪੰਧੂਰੀ, ਧੂਰੀ ਤੋਂ ਉਮੀਦਵਾਰ ਜਸਵੀਰ ਸਿੰਘ ਸੇਖੋਂ ਜੱਸੀ ਅਤੇ ਮਲੇਰਕੋਟਲਾ ਤੋਂ ਪਾਰਟੀ ਉਮੀਦਵਾਰ ਅਰਸ਼ਦ ਡਾਲੀ ਦੇ ਹੱਕ ਵਿਚ ਵੱਖ-ਵੱਖ ਰੈਲੀਆਂ ਨੂੰ ਸੰਬੋਧਨ ਕਰਦਿਆਂ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਲੋਕ ਇੰਨਾਂ ਸੱਤਾ ਦੇ ਲਾਲਚੀ ਪਰਿਵਾਰਾਂ ਨੂੰ ਸਿਆਸਤ ਵਿਚੋਂ ਬਾਹਰ ਕੱਢ ਕੇ ਇੰਨਾਂ ਨੂੰ ਇੰਨਾਂ ਦੀ ਸਹੀ ਜਗਾ ਦਿਖਾ ਦੇਣ। ਲੋਕਾਂ ਦੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਸੰਜੇ ਸਿੰਘ ਨੇ ਕਿਹਾ ਕਿ ਹਰ ਸੂਬੇ ਵਿਚ ਕੁਝ ਸਿਆਸਤ ਕੁਝ ਇਕ ਪਰਿਵਾਰਾਂ ਤੱਕ ਸਿਮਟ ਕੇ ਰਹਿ ਗਈ ਹੈ। ਹਰ ਸੂਬੇ ਵਿਚ ਕੁਝ ਪਾਰਟੀਆਂ ਹੀ ਵਾਰੀ-ਵਾਰੀ ਲੋਕਾਂ ’ਤੇ ਰਾਜ ਕਰਦੀਆਂ ਹਨ ਅਤੇ ਮਿਲਕੇ ਹੀ ਲੋਕਾਂ ਦੀ ਲੁੱਟ ਕਰਦੀਆਂ ਹਨ। ਪੰਜਾਬ ਵਿਚ ਵੀ ਅਕਾਲੀ ਦਲ ਅਤੇ ਕਾਂਗਰਸ ਪਿਛਲੇ ਕਈ ਦਹਾਕਿਆਂ ਤੋਂ ਪੰਜਾਬ ਅਤੇ ਪੰਜਾਬੀਆਂ ਨੂੰ ਮਿਲਕੇ ਲੁੱਟ ਰਹੀਆਂ ਹਨ। 

ਪੰਜਾਬੀਆਂ ਕੋਲ ਕੋਈ ਬਦਲ ਨਾ ਹੋਣ ਕਾਰਨ ਮਜਬੂਰਨ ਲੋਕਾਂ ਨੂੰ ਇੰਨਾਂ ਪਰਟੀਆਂ ਵਿਚੋਂ ਹੀ ਇਕ ਨੂੰ ਚੁਨਣਾ ਪੈਂਦਾ ਸੀ। ਪਰੰਤੂ ਹੁਣ ਆਮ ਆਦਮੀ ਪਾਰਟੀ ਨੇ ਪੰਜਾਬੀਆਂ ਸਾਹਮਣੇ ਆਮ ਆਦਮੀ ਪਾਰਟੀ ਦੇ ਰੂਪ ਵਿਚ ਂਿੲਕ ਅਜਿਹਾ ਬਦਲ ਰੱਖਿਆ ਹੈ ਜਿਸਨੂੰ ਚੁਣ ਕੇ ਲੋਕ ਸੂਬੇ ਵਿਚ ਆਪਣੀ ਸਰਕਾਰ ਦਾ ਗਠਨ ਕਰ ਸਕਦੇ ਹਨ। ਪੰਜਾਬ ਦੇ ਲੋਕ ਹੁਣ ਸੱਤਾ ਬਦਲਣ ਦੇ ਮੂਡ ਵਿਚ ਹਨ ਜਿਸ ਕਾਰਨ ਆਮ ਆਦਮੀ ਪਾਰਟੀ ਵੱਡੀ ਜਿੱਤ ਵੱਲ ਵਧ ਰਹੀ ਹੈ। ਸੰਜੇ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਕੇਵਲ 2 ਸਾਲਾਂ ਦੇ ਸਮੇਂ ਦੌਰਾਨ ਦਿੱਲੀ ਦੇ ਲੋਕਾਂ ਨੂੰ ਭਾਰੀ ਸਹੂਲਤਾਂ ਦਿੱਤੀਆਂ ਹਨ। ਉਨਾਂ ਕਿਹਾ ਕਿ ਉਸੇ ਹੀ ਤਰਜ਼ ’ਤੇ ਪੰਜਾਬ ਦੇ ਹਰ ਵਰਗ ਨੂੰ ਸਹੂਲਤਾਂ ਦੇਣ ਲਈ ਪਾਰਟੀ ਕਈ ਯੋਜਨਾਵਾਂ ’ਤੇ ਕੰਮ ਕਰ ਰਹੀ ਹੈ। ਉਨਾਂ ਕਿਹਾ ਕਿ ਦਿੱਲੀ ਵਿਚ ਸਰਕਾਰੀ ਵਿਭਾਗਾਂ ਵਿਚੋਂ ਭਿ੍ਰਸ਼ਟਾਚਾਰ ਪੂਰੀ ਤਰਾਂ ਸਮਾਪਤ ਕਰ ਦਿੱਤਾ ਗਿਆ ਹੈ ਅਤੇ ਇਸਦਾ ਫਾਇਦਾ ਵੀ ਲੋਕਾਂ ਅਤੇ ਸਰਕਾਰ ਨੂੰ ਮਿਲਣ ਲੱਗਾ ਹੈ। ਭਿ੍ਰਸ਼ਟਾਚਾਰ ਸਮਾਪਤ ਹੋਣ ਕਾਰਨ ਹੀ ਸਰਕਾਰ ਸਵਾ 300 ਕਰੋੜ ਵਾਲਾ ਪੁਲ 200 ਕਰੋੜ ਰੁਪਏ ਵਿਚ ਬਣਾਉਣ ਵਿਚ ਸਫਲ ਹੋਈ ਹੈ। ਹੁਣ ਦਿੱਲੀ ਦੇ ਲੋਕ ਵੀ ਆਪਣੇ ਸਾਰੇ ਕੰਮ ਬਿਨਾ ਕੋਈ ਵਾਧੂ ਪੈਸਾ ਦਿੱਤਿਆਂ ਕਰਵਾ ਰਹੇ ਹਨ। ਪੰਜਾਬ ਵਿਚੋਂ ਵਿਚ ਪੰਜਾਬੀਆਂ ਦੀ ਸਹਿਯੋਗ ਨਾਲ ਭਿ੍ਰਸ਼ਟਾਚਾਰ ਅਤੇ ਰਿਸ਼ਵਤਖੋਰੀ ਨੂੰ ਪੂਰੀ ਤਰਾਂ ਖਤਮ ਕੀਤਾ ਜਾਵੇਗਾ। ਨਸ਼ਾ ਵਪਾਰੀਆਂ ਦੇ ਕਾਰੋਬਾਰ ਨੂੰ ਵੀ ਸਖਤੀ ਵਰਤਦਿਆਂ ਬੰਦ ਕਰਵਾਇਆ ਜਾਵੇਗਾ। ਸੰਜੇ ਸਿੰਘ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਦੇ ਸੁਨਹਿਰੇ ਭਵਿੱਖ ਲਈ ਆਮ ਆਦਮੀ ਪਾਰਟੀ ਨੂੰ ਵੋਟਾਂ ਪਾ ਕੇ ਪੰਜਾਬ ਵਿਚ ਆਪਣੀ ਸਰਕਾਰ ਬਣਾਉਣ। 

 

Tags: Sanjay Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD