Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਅੱਤਵਾਦ ਦੇ ਕਾਲੇ ਦੌਰ ਦੌਰਾਨ ਬਾਦਲ ਦੇ ਕੱਟੜਵਾਦੀਆਂ ਨਾਲ ਖੜਾ ਹੋਣ ਬਾਰੇ ਖੁਲਾਸੇ ਮਗਰੋਂ ਆਮ ਆਦਮੀ ਪਾਰਟੀ ਦਾ ਤਿੱਖਾ ਹਮਲਾ

ਸੀਆਈਏ ਦੇ ਕਾਗਜਾਂ ਨੇ ਬਾਦਲ ਦਾ ਮੌਕਾਪ੍ਰਸਤੀ ਚਿਹਰਾ ਕੀਤਾ ਨੰਗਾ, ਜਿਸਨੇ ਆਪਣੇ ਸਿਆਸੀ ਹਿਤਾਂ ਲਈ ਹਿੰਸਾ ਭੜਕਾਈ – ਗੁਰਪ੍ਰੀਤ ਸਿੰਘ ਵੜੈਚ

Web Admin

Web Admin

5 Dariya News

ਚੰਡੀਗੜ੍ਹ , 24 Jan 2017

Last updated on: Jan 24, 2017, 00:00 IST

ਆਮ ਆਦਮੀ ਪਾਰਟੀ (ਆਪ) ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਬਾਰੇ ਅੱਤਵਾਦ ਦੇ ਕਾਲੇ ਦੌਰ ਦੌਰਾਨ ਕੱਟੜਵਾਦੀਆਂ ਨਾਲ ਮਿਲੇ ਹੋਣ ਦੇ ਖੁਲਾਸੇ ਤੋਂ ਬਾਅਦ ਉਨਾਂ ਨੂੰ ਕਰੜੇ ਹੱਥੀਂ ਲਿਆ ਅਤੇ ਕਿਹਾ ਕਿ ਬਾਦਲ ਨੇ ਆਪਣੇ ਸਿਆਸੀ ਉਦੇਸ਼ਾਂ ਦੀ ਪੂਰਤੀ ਲਈ 80 ਦੇ ਦਹਾਕੇ ਵਿੱਚ ਹਿੰਸਾ ਭੜਕਾਉਣ ਲਈ ਕੰਮ ਕੀਤਾ।ਆਮ ਆਦਮੀ ਪਾਰਟੀ (ਆਪ) ਦੇ ਪੰਜਾਬ ਕਨਵੀਨਰ ਗੁਰਪ੍ਰੀਤ ਸਿੰਘ ਵੜੈਚ ਨੇ ਅਮਰੀਕਾ ਦੀ ਜਾਸੂਸੀ ਏਜੰਸੀ ਸੀਆਈਏ ਦੇ ਕਾਗਜਾਂ ਦੇ ਖੁਲਾਸੇ ਦਾ ਹਵਾਲਾ ਦਿੰਦਿਆਂ ਕਿਹਾ ਕਿ ਸਾਕਾ ਨੀਲਾ ਤਾਰਾ ਅਤੇ ਪੰਜਾਬ ਵਿੱਚ ਕਾਲੇ ਦੌਰ ਸਮੇਂ ਫੈਲੇ ਅੱਤਵਾਦ ਬਾਰੇ ਤਾਜਾ ਖੁਲਾਸਾ ਹੋਣ ਮਗਰੋਂ ਬਾਦਲ ਦਾ ਮੌਕਾਪ੍ਰਸਤੀ ਵਾਲਾ ਚਿਹਰਾ ਸਾਹਮਣੇ ਆ ਗਿਆ ਹੈ। ‘ਇੰਡੀਆ ਐਂਡ ਸਿੱਖ ਚੈਲੇਂਜ’ ਨਾਂਅ ਦਾ ਡੌਕੂਮੈਂਟ ਸੀਆਈਏ ਦੀ ਵੈਬਸਾਇਟ ਉਤੇ ਮੌਜੂਦ ਹੈ, ਜਿਸ ਵਿੱਚ ਦੱਸਿਆ ਗਿਆ ਹੈ ਕਿ ਸੂਬੇ ਦੇ ਭਵਿੱਖ ਦੇ ਖਿਲਾਫ ਆਪਣੇ ਸਿਆਸੀ ਕਰੀਅਰ ਨੂੰ ਬਚਾਉਣ ਲਈ ਬਾਦਲ ਨੇ ਕੱਟੜਵਾਦੀਆਂ ਦਾ ਸਾਥ ਦਿੱਤਾ।ਆਪ ਆਗੂ ਨੇ ਕਿਹਾ ਕਿ ਧਰਮ ਅਤੇ ਵੱਖਰੇ ਸੂਬੇ ਦੇ ਨਾਂਅ ਉਤੇ ਸਿੱਖਾਂ ਦੀਆਂ ਭਾਵਨਾਵਾਂ ਨੂੰ ਭੜਕਾਉਣ ਲਈ ਕੇਵਲ ਪ੍ਰਕਾਸ਼ ਸਿੰਘ ਬਾਦਲ ਜਿੰਮੇਵਾਰ ਸੀ। ਉਨਾਂ ਕਿਹਾ ਕਿ ਉਸ ਕਾਲੇ ਦੌਰ ਦੌਰਾਨ ਹਜਾਰਾਂ ਬੇਦੋਸ਼ੇ ਨੌਜਵਾਨ, ਸਿੱਖ ਅਤੇ ਹਿੰਦੂਆਂ ਦਾ ਕਤਲ ਹੋਇਆ ਸੀ। ਇਸ ਗੜਬੜ ਲਈ ਬਾਦਲ ਪੂਰੀ ਤਰਾਂ ਜਿੰਮੇਵਾਰ ਸੀ ਅਤੇ ਕਈ ਦਹਾਕਿਆਂ ਮਗਰੋਂ ਹੁਣ ਵੀ ਪੰਜਾਬ ਇਸਦਾ ਸੰਤਾਪ ਭੋਗ ਰਿਹਾ ਹੈ।

ਵੜੈਚ ਨੇ ਬੀਜੇਪੀ ਉਤੇ ਦੋਗਲੇਪਨ ਦਾ ਆਰੋਪ ਲਗਾਉਂਦਿਆਂ ਕਿਹਾ ਕਿ ਇੱਕ ਪਾਸੇ ਤਾਂ ਬੀਜੇਪੀ ਨੇ ਅੱਤਵਾਦ ਪੀੜਤਾਂ ਨੂੰ 5-5 ਲੱਖ ਰੁਪਏ ਦੇਣ ਦਾ ਵਾਅਦਾ ਕੀਤਾ ਹੈ, ਦੂਜੇ ਪਾਸੇ ਬੀਜੇਪੀ ਨੇ ਉਨਾਂ ਆਗੂਆਂ ਨਾਲ ਹੱਥ ਮਿਲਾਇਆ ਹੋਇਆ ਹੈ, ਜੋ ਕੱਟੜਵਾਦੀਆਂ ਦੇ ਨਾਲ ਮਿਲੇ ਹੋਏ ਸਨ। ਉਨਾਂ ਕਿਹਾ ਕਿ ਬੀਜੇਪੀ ਨੂੰ ਅਕਾਲੀ ਦਲ ਨਾਲ ਗਠਜੋੜ ਕਾਇਮ ਰੱਖਣ ਦਾ ਉਦੇਸ਼ ਦੱਸਣਾ ਚਾਹੀਦਾ ਹੈ।  ਇਸਦੇ ਨਾਲ ਹੀ ਵੜੈਚ ਨੇ ਸੀਆਈਏ ਕਾਗਜਾਂ ਦੇ ਹੋਏ ਖੁਲਾਸੇ ਬਾਰੇ ਭਾਜਪਾ ਦਾ ਸਪਸ਼ਟੀਕਰਣ ਮੰਗਿਆ ਹੈ। ਵੜੈਚ ਨੇ ਕਿਹਾ ਕਿ ਬਾਦਲ ਵੱਲੋਂ ਜੋ 36 ਸਾਲ ਪਹਿਲਾਂ ਕੀਤਾ ਗਿਆ ਸੀ, ਉਸਦੇ ਬੇਟੇ ਸੁਖਬੀਰ ਸਿੰਘ ਬਾਦਲ ਵੱਲੋਂ ਆਪਣੇ ਸਿਆਸੀ ਹਿੱਤਾਂ ਲਈ ਉਤੇ ਤਰਾਂ ਪੰਜਾਬ ਵਿੱਚ ਫਿਰਕੂ ਤਣਾਅ ਪੈਦਾ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨਾਂ ਕਿਹਾ ਕਿ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਦੀਆਂ ਘਟਨਾਵਾਂ ਇਸੇ ਕੋਸ਼ਿਸ਼ ਦਾ ਹਿੱਸਾ ਹਨ। ਉਨਾਂ ਕਿਹਾ ਕਿ ਬਾਦਲ ਪਰਿਵਾਰ ਹਾਲ ਹੀ ਦੇ ਇਤਿਹਾਸ ਵਿੱਚ ਸਭ ਤੋਂ ਜਿਆਦਾ ਨਫਰਤਯੋਗ ਪਰਿਵਾਰ ਰਿਹਾ ਹੈ ਅਤੇ ਉਸ ਵੱਲੋਂ ਕੀਤੇ ਪਾਪ ਮੁਆਫੀ ਲਾਇਕ ਨਹੀਂ ਹਨ।ਵੜੈਚ ਨੇ ਕਿਹਾ ਕਿ ਸੁਖਬੀਰ ਬਾਦਲ ਨੇ ਆਮ ਆਦਮੀ ਪਾਰਟੀ ਦੇ ਆਗੂਆਂ ਦੇ ਕੱਟੜਵਾਦੀਆਂ ਨਾਲ ਸਬੰਧ ਦੱਸ ਕੇ ਉਨਾਂ ਨੂੰ ਬਦਨਾਮ ਕਰਨ ਦੀ ਮੁਹਿੰਮ ਸ਼ੁਰੂ ਕੀਤੀ ਹੈ ਅਤੇ ਸਿਆਸੀ ਲਾਹਾ ਲੈਣ ਲਈ ਕੈਨੇਡਾ ਦੇ ਐਨਆਰਆਈ ਭਾਈਚਾਰੇ ਨੂੰ ਅੱਤਵਾਦੀ ਗਰਦਾਨਿਆ ਹੈ। ਉਨਾਂ ਕਿਹਾ ਕਿ ਸੁਖਬੀਰ ਬਾਦਲ ਵੱਲੋਂ ਖੁਦ ਆਪਣੇ ਸਿਆਸੀ ਹਿੱਤਾਂ ਲਈ ਕੱਟੜਵਾਦੀ ਸਮੂਹਾਂ ਅਤੇ ਗੈਂਗਸਟਰਾਂ ਨੂੰ ਉਤਸ਼ਾਹਿਤ ਕੀਤਾ ਗਿਆ ਹੈ। ਸੀਆਈਏ ਕਾਗਜ ਸੁਖਬੀਰ ਦੇ ਚਿਹਰੇ ਉਤੇ ਚਪੇੜ ਹਨ।  ਵੜੈਚ ਨੇ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਇਹ ਚੋਣਾਂ ਪੰਜਾਬ ਵਿੱਚੋਂ ਭ੍ਰਿਸ਼ਟਾਚਾਰ, ਬੇਈਮਾਨੀ ਅਤੇ ਮੌਕਾਪ੍ਰਸਤ ਅਕਾਲੀ-ਭਾਜਪਾ ਗਠਜੋੜ ਦਾ ਅੰਤ ਕਰਨ ਲਈ ਲੜੀਆਂ ਜਾ ਰਹੀਆਂ ਹਨ।

 

 

Tags: Gurpreet Ghughi

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD