Friday, 24 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਆਮ ਆਦਮੀ ਪਾਰਟੀ ਦੇ ਐਨਆਰਆਈ ਸਮਰਥਕਾਂ ਨੂੰ ਲੈ ਕੇ ਇੱਕ ਜਹਾਜ ਅੰਮਿ੍ਰਤਸਰ ਪਹੁੰਚਿਆ

ਪਾਰਟੀ ਦੇ ਸੀਨੀਅਰ ਆਗੂਆਂ ਸੰਜੇ ਸਿੰਘ, ਗੁਰਪ੍ਰੀਤ ਵੜੈਚ, ਹਿੰਮਤ ਸਿੰਘ ਸ਼ੇਰਗਿੱਲ ਅਤੇ ਜਰਨੈਲ ਸਿੰਘ ਨੇ ਕੀਤਾ ਭਰਵਾਂ ਸਵਾਗਤ

Web Admin

Web Admin

5 Dariya News

ਅੰਮਿ੍ਰਤਸਰ , 24 Jan 2017

Last updated on: Jan 24, 2017, 00:00 IST

ਆਮ ਆਦਮੀ ਪਾਰਟੀ ਦੇ ਚੋਣ ਪ੍ਰਚਾਰ ਨੂੰ ਅੱਜ ਉਸ ਸਮੇਂ ਵੱਡਾ ਹੁੰਗਾਰਾ ਮਿਲਿਆ, ਜਦੋਂ ਐਨਆਰਆਈ ਸਮਰਥਕਾਂ ਨਾਲ ਭਰਿਆ ਇੱਕ ਜਹਾਜ ‘ਉਮੀਦ ਦੀ ਮਿਸ਼ਾਲ’ ਨਾਲ ਅੰਮਿ੍ਰਤਸਰ ਹਵਾਈ ਅੱਡੇ ਉਤੇ ਉਤਰਿਆ, ਜਿੱਥੇ ਉਨਾਂ ਦਾ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂਆਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ।ਉਤਸ਼ਾਹ ਨਾਲ ਭਰੇ ਹੋਏ ਪ੍ਰਵਾਸੀ ਪੰਜਾਬੀਆਂ ਦਾ ਪਾਰਟੀ ਦੇ ਪੰਜਾਬ ਮਾਮਲਿਆਂ ਬਾਰੇ ਇੰਚਾਰਜ ਸੰਜੇ ਸਿੰਘ, ਸੂਬਾ ਕਨਵੀਨਰ ਗੁਰਪ੍ਰੀਤ ਸਿੰਘ ਵੜੈਚ, ਕੋ-ਇੰਚਾਰਜ ਜਰਨੈਲ ਸਿੰਘ ਅਤੇ ਹੋਰ ਸੀਨੀਅਰ ਆਗੂਆਂ ਪ੍ਰੀਤੀ ਸ਼ਰਮਾ ਮੈਮਨ, ਡਾ. ਸਾਰਿਕਾ ਵਰਮਾ, ਸੁਰਿੰਦਰ ਮਾਵੀ, ਰਾਜੇਸ਼ ਸ਼ਰਮਾ ਅਤੇ ਜੋਬਨ ਰੰਧਾਵਾ ਨੇ ਸਵਾਗਤ ਕੀਤਾ। ਆਮ ਆਦਮੀ ਪਾਰਟੀ ਦੀਆਂ ਸਫੇਦ ਟੀ-ਸ਼ਰਟਾਂ ਪਹਿਨੇ ਹੋਏ ਸਾਰੇ ਪ੍ਰਵਾਸੀਆਂ ਨੇ ਸਭ ਤੋਂ ਪਹਿਲਾਂ ਦਰਬਾਰ ਸਾਹਿਬ ਮੱਥਾ ਟੇਕਿਆ ਅਤੇ ਇਸ ਪਿੱਛੋਂ ਉਹ ਇੱਕ ਵੱਡੀ ਰੈਲੀ ਲਈ ਮਜੀਠਾ, ਜੋ ਕਿ 2017 ਦੀਆਂ ਚੋਣਾਂ ਵਿੱਚ ਇੱਕ ਅਹਿਮ ਸੀਟ ਹੈ, ਲਈ ਨਿਕਲ ਗਏ। ਆਮ ਆਦਮੀ ਪਾਰਟੀ ਲਈ ਪ੍ਰਚਾਰ ਕਰਨ ਲਈ ਉਨਾਂ ਵਿੱਚ ਕਾਫੀ ਉਤਸ਼ਾਹ ਭਰਿਆ ਹੋਇਆ ਸੀ। ਆਰਾਮ ਕਰਨ ਦੀ ਬਜਾਏ ਉਨਾਂ ਨੇ ਤੁਰੰਤ ਚੋਣ ਪ੍ਰਚਾਰ ਲਈ ਜੁਟਣ ਨੂੰ ਤਰਜੀਹ ਦਿੱਤੀ। ਆਮ ਆਦਮੀ ਪਾਰਟੀ ਦੀ ਜੁਆਇੰਟ ਸਕੱਤਰ ਡਾ. ਸਾਰਿਕਾ ਵਰਮਾ ਨੇ ਦੱਸਿਆ ਕਿ ਪ੍ਰਚਾਰ ਲਈ ਪਹੁੰਚੇ ਪ੍ਰਵਾਸੀ ਪੰਜਾਬੀਆਂ ਦੀਆਂ ਕੁੱਝ ਟੀਮਾਂ ਬਣਾਈਆਂ ਗਈਆਂ ਅਤੇ ਚਲੋ ਪੰਜਾਬ ਮੁਹਿੰਮ ਲਈ ਤਿਆਰ ਕੀਤੀਆਂ ਗਈਆਂ ਖਾਸ ਬੱਸਾਂ ਵਿੱਚ ਸਵਾਰ ਹੋ ਕੇ ਉਹ ਵੱਖ-ਵੱਖ ਹਲਕਿਆਂ ਵਿੱਚ ਨਿਕਲ ਗਏ। 

ਆਮ ਆਦਮੀ ਪਾਰਟੀ ਦੇ ਐਨਆਰਆਈ ਸਮਰਥਕਾਂ ਵੱਲੋਂ ਮਜੀਠਾ ਵਿਖੇ ਇੱਕ ਰੋਡ ਸ਼ੋਅ ਕੱਢਿਆ ਗਿਆ ਅਤੇ ਇਸਦੇ ਨਾਲ ਹੀ ਉਨਾਂ ਨੇ ਘਰ-ਘਰ ਜਾ ਕੇ ਪਾਰਟੀ ਉਮੀਦਵਾਰ ਹਿੰਮਤ ਸਿੰਘ ਸ਼ੇਰਗਿੱਲ ਦੇ ਹੱਕ ਵਿੱਚ ਪ੍ਰਚਾਰ ਕੀਤਾ, ਤਾਂ ਕਿ ਬਹੁ-ਕਰੋੜੀ ਡਰੱਗ ਰੈਕੇਟ ਦੇ ਆਰੋਪਾਂ ਵਿੱਚ ਘਿਰੇ ਬਿਕਰਮ ਸਿੰਘ ਮਜੀਠੀਆ ਨੂੰ ਹਰਾਇਆ ਜਾ ਸਕੇ।  ਇਨਾਂ ਵਿੱਚੋਂ ਇੱਕ ਟੀਮ ਚੱਬੇਵਾਲ ਹਲਕੇ ਵਿੱਚ ਗਈ, ਜਿੱਥੇ ਉਨਾਂ ਨੇ ਪੂਰਾ ਦਿਨ ਚੋਣ ਪ੍ਰਚਾਰ ਕੀਤਾ। ਇਸ ਦੌਰਾਨ ਪ੍ਰਵਾਸੀ ਪੰਜਾਬੀ ਅਤੇ ਹਲਕੇ ਦੇ ਲੋਕ ਵਿਸ਼ੇਸ਼ ਪ੍ਰਚਾਰ ਨੂੰ ਵੇਖ ਕੇ ਕਾਫੀ ਖੁਸ਼ ਹੋਏ, ਸ਼ਾਇਦ ਇਹ ਪੰਜਾਬ ਵਿੱਚ ਪਹਿਲੀ ਵਾਰ ਸੀ। ਇਸ ਤੋਂ ਇਲਾਵਾ ਕੁੱਝ ਟੀਮਾਂ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੇ ਹੱਕ ਚ ਚੋਣ ਪ੍ਰਚਾਰ ਕਰਨ ਲਈ ਸਿੱਧੀਆਂ ਬਰਨਾਲਾ, ਮਾਨਸਾ ਅਤੇ ਬਠਿੰਡਾ ਲਈ ਨਿਕਲ ਗਈਆਂ। ਡਾ ਸਾਰਿਕਾ ਨੇ ਕਿਹਾ ਕਿ ਆਉਂਦੇ ਦਿਨਾਂ ਵਿੱਚ ਹੋਰ ਪ੍ਰਵਾਸੀ ਭਾਰਤੀ ਚੋਣ ਪ੍ਰਚਾਰ ਵਿੱਚ ਸ਼ਾਮਿਲ ਹੋਣਗੇ। ਪੰਜਾਬ ਕਾਂਗਰਸ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਅਤੇ ਅਕਾਲੀ ਆਗੂ ਹਰਸਿਮਰਤ ਕੌਰ ਦਵਾਰਾ ਪ੍ਰਵਾਸੀ ਭਾਰਤੀਆਂ ਨੂੰ ਅੱਤਵਾਦੀ ਕਹੇ ਜਾਣ ਉਤੇ ਪ੍ਰਤਿਕਿਰਿਆ ਜਾਹਿਰ ਕਰਦਿਆਂ ਡਾ. ਸਾਰਿਕਾ ਨੇ ਕਿਹਾ ਕਿ ਚਲੋ ਪੰਜਾਬ ਮੁਹਿੰਮ  ਨੂੰ ਪੰਜਾਬ ਵਿੱਚ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਅਤੇ ਇਸ ਨਾਲ ਪਹਿਲਾਂ ਤੋਂ ਹੀ ਲੋਕਾਂ ਵਿੱਚ ਮਕਬੂਲ ਪਾਰਟੀ ਨੂੰ ਲੋਕਾਂ ਵੱਲੋਂ ਹੋਰ ਪਿਆਰ ਮਿਲਣਾ ਸ਼ੁਰੂ ਹੋ ਗਿਆ ਹੈ। 

 

Tags: Sanjay Singh , Himmat Singh Shergill

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD