Saturday, 11 May 2024

 

 

ਖ਼ਾਸ ਖਬਰਾਂ ਮੋਗਾ ਦੀ ਨੈਸ਼ਨਲ ਲੋਕ ਅਦਾਲਤ ਵਿੱਚ 5483 ਕੇਸਾਂ ਦਾ ਨਿਪਟਾਰਾ ਸੱਤ ਸਾਲਾਂ 'ਚ ਪਟਿਆਲਾ ਲੋਕ ਸਭਾ ਹਲਕੇ 'ਚ ਕੀਤੇ 7 ਕੰਮ ਗਿਣਾਉਣ ਕਾਂਗਰਸ ਤੇ 'ਆਪ' : ਐਨ.ਕੇ. ਸ਼ਰਮਾ ਨੈਸ਼ਨਲ ਲੋਕ ਅਦਾਲਤ ਚ ਹੋਇਆ 19815 ਕੇਸਾਂ ਦਾ ਨਿਪਟਾਰਾ ਪਟਿਆਲਾ ’ਚ ਲੱਗੀ ਕੌਮੀ ਲੋਕ ਅਦਾਲਤ ’ਚ 13481 ਕੇਸਾਂ ਦਾ ਹੋਇਆ ਨਿਪਟਾਰਾ ਪੰਜਾਬ ਪੁਲਿਸ ਨੇ ਹਿਮਾਚਲ ਪ੍ਰਦੇਸ਼ ਦੀ ਫਾਰਮਾ ਫੈਕਟਰੀ ਤੋਂ ਚੱਲ ਰਹੇ ਅੰਤਰ-ਰਾਜੀ ਗੈਰ-ਕਾਨੂੰਨੀ ਫਾਰਮਾ ਸਪਲਾਈ ਅਤੇ ਨਿਰਮਾਣ ਨੈਟਵਰਕ ਦਾ ਕੀਤਾ ਪਰਦਾਫਾਸ਼ ਭਾਜਪਾ ਜ਼ਿਲ੍ਹਾ ਯੁਵਾ ਮੋਰਚਾ ਦੀ ਅਹਿਮ ਮੀਟਿੰਗ ਮੋਰਚਾ ਜ਼ਿਲ੍ਹਾ ਪ੍ਰਧਾਨ ਤਾਹਿਲ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ ਵਿਜੇਦਰ ਸਿੰਗਲਾ ਦੀ ਚੋਣ ਮੁਹਿੰਮ ਨੂੰ ਮਿਲਿਆ ਵੱਡਾ ਹੁੰਗਾਰਾ ਚੋਣ ਪ੍ਰਚਾਰ ਅਤੇ ਹਲਕਾ ਵਾਸੀਆਂ ਦੀ ਹਮਾਇਤ ਵਿੱਚ ਮੀਤ ਹੇਅਰ ਸਭ ਤੋਂ ਅੱਗੇ ਨਿਕਲਿਆ ਹਰ ਇੱਕ ਵੋਟਰ ਦੀ ਵੋਟ ਬਹੁਤ ਅਹਿਮ, ਕੋਈ ਵੀ ਵੋਟਰ ਇਸ ਮੌਕੇ ਨੂੰ ਨਾ ਗਵਾਏ- ਸੰਦੀਪ ਕੁਮਾਰ “ਅਗਲੇ ਪੰਜ ਸਾਲਾਂ ਵਿੱਚ ਫਾਰਮਾਸਿਸਟ ਹੋਣਗੇ ਸਭ ਤੋਂ ਵੱਧ ਮੁੱਲਵਾਨ”: ਐਲਪੀਯੂ ਵਿਖੇ ਫਾਰਮੇਸੀ ਕੌਂਸਲ ਆਫ਼ ਇੰਡੀਆ ਦੇ ਪ੍ਰਧਾਨ ਦਾ ਐਲਾਨ ਹਰਸਿਮਰਤ ਕੌਰ ਬਾਦਲ ਨੇ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਸੰਸਦ ਵਿਚ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਅੱਗੇ ਆਵਾਜ਼ ਬੁਲੰਦ ਕੀਤੀ, ਉਹ ਤੁਹਾਡੀਆਂ ਵੋਟਾਂ ਦੀ ਅਸਲ ਹੱਕਦਾਰ: ਸੁਖਬੀਰ ਸਿੰਘ ਬਾਦਲ ਕਿਸਾਨਾਂ ਨੂੰ ਫਸਲਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਦੇਣ ਤੋਂ ਨਾਂਹ ਕਰ ਕੇ ਤੁਸੀਂ ਉਹਨਾਂ ਤੋਂ ਵੋਟਾਂ ਕਿਵੇਂ ਮੰਗ ਰਹੇ ਹੋ: ਹਰਸਿਮਰਤ ਕੌਰ ਬਾਦਲ ਨੇ ਗੁਰਮੀਤ ਖੁੱਡੀਆਂ ਨੂੰ ਕੀਤਾ ਸਵਾਲ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਵੱਲੋਂ ਸਟਰਾਂਗ ਰੂਮਾਂ ਦੀ ਜਾਂਚ ਨਾਮਜ਼ਦਗੀਆਂ ਭਰਨ ਦੇ ਚੌਥੇ ਦਿਨ 3 ਉਮੀਦਵਾਰਾਂ ਨੇ ਕਾਗਜ਼ ਕੀਤੇ ਦਾਖ਼ਲ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਅਤੇ ਐਸਐਸਪੀ ਵੱਲੋਂ ਅੰਤਰਰਾਜੀ ਨਾਕਿਆਂ ਦੀ ਜਾਂਚ ਲੋਕ ਸਭਾ ਚੋਣਾਂ ਦੇ ਮੱਦੇਨਜਰ ਬਿਤਹਰ ਤਾਲਮੇਲ ਲਈ ਅੰਤਰਰਾਜੀ ਸਮੀਖਿਆ ਬੈਠਕ ਆਯੋਜਿਤ ਕਣਕ ਦੀ ਆਮਦ ਨੇ ਪਿਛਲੇ ਸਾਲ ਦਾ ਰਿਕਾਰਡ ਤੋੜਿਆ ਜਗਰਾਉਂ ਵਿੱਚ ਗਰਜੇ ਵੜਿੰਗ; ਵੋਟਰਾਂ ਦੀਆਂ ਲੋੜਾਂ ਨੂੰ ਪੂਰਾ ਕਰਨ ਲਈ ਸੰਕਲਪ ਲਿਆ ਹੁਸ਼ਿਆਰਪੁਰ ਤੋਂ ਲੋਕ ਸਭਾ ਉਮੀਦਵਾਰ ਸ੍ਰੀਮਤੀ ਯਾਮਿਨੀ ਗੋਮਰ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਕਾਂਗਰਸ ਵੰਡ ਪਾਊ ਮੁੱਦਿਆਂ 'ਤੇ ਨਹੀਂ, ਸਗੋਂ ਅਸਲ ਮੁੱਦਿਆਂ 'ਤੇ ਚੋਣ ਲੜ ਰਹੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਸੁਖਵਿੰਦਰ ਬਿੰਦਰਾ ਨੇ ਰਾਣਾ ਗੁਰਮੀਤ ਸਿੰਘ ਸੋਢੀ ਦਾ ਘਰ ਪਹੁੰਚਣ ਤੇ ਕੀਤਾ ਨਿੱਘਾ ਸਵਾਗਤ

 

ਐਸਜੀਪੀਸੀ ਮੈਂਬਰ ਸੁਰਜੀਤ ਸਿੰਘ ਗੜੀ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿੱਚ ਹੋਏ ਸ਼ਾਮਿਲ

5 Dariya News

ਰਾਜਪੁਰਾ , 25 Jan 2017

ਆਮ ਆਦਮੀ ਪਾਰਟੀ ਨੂੰ ਉਸ ਵੇਲੇ ਵੱਡਾ ਹੁੰਗਾਰਾ ਮਿਲਿਆ, ਜਦੋਂ ਐਸਜੀਪੀਸੀ ਮੈਂਬਰ ਸੁਰਜੀਤ ਸਿੰਘ ਗੜੀ, ਜਸਬੀਰ ਸਿੰਘ ਜੱਸੀ ਐਮਸੀ ਅਤੇ ਜਗੀਰ ਸਿੰਘ ਐਮਸੀ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਗਏ। ਇਹ ਸਾਰੇ ਆਗੂ ਪਾਰਟੀ ਦੇ ਪੰਜਾਬ ਮਾਮਲਿਆਂ ਬਾਰੇ ਇੰਚਾਰਜ ਸੰਜੇ ਸਿੰਘ ਦੀ ਮੌਜੂਦਗੀ ਵਿੱਚ ਪਾਰਟੀ ਚ ਸ਼ਾਮਿਲ ਹੋਏ।  ਇਸ ਤੋਂ ਇਲਾਵਾ ਸਲਵਿੰਦਰ ਸਿੰਘ ਨਰਾਇਣ, ਬਲਬੀਰ ਸਿੰਘ ਠੇਕੇਦਾਰ, ਸੁਖਚੈਨ ਸਿੰਘ ਮੱਘਰ, ਅਮਰੀਕ ਸਿੰਘ ਠੇਕੇਦਾਰ, ਯੋਗੇਸ਼ ਤਿਵਾੜੀ, ਦਰਸ਼ਨ ਖਾਨ, ਸਰਪੰਚ ਮਹਿੰਦਰ ਪਾਲ, ਹਰਜਿੰਦਰ ਸਿੰਘ ਥੂਹਾ, ਭਗਵੰਤ ਸਿੰਘ ਬੂਟਾ ਸਿੰਘ ਵਾਲਾ, ਤਿ੍ਰਲੋਕ ਸਿੰਘ ਘੱਗਰਸਰਾਏ, ਰਣਜੀਤ ਸਿੰਘ ਟਿਵਾਣਾ, ਬਲਵਿੰਦਰ ਸਿੰਘ, ਜਗਦੀਪ ਸਿੰਘ ਜੱਸੀ, ਸੁਰਿੰਦਰ ਸਿੰਘ, ਸੇਵਾ ਸਿੰਘ ਘੱਗਰਸਰਾਏ, ਗੁਰਮੀਤ ਕੌਰ, ਸਤਪਾਲ ਜਨਸੂਆ, ਬਲਜਿੰਦਰ ਕੌਰ ਅਤੇ ਇਲਾਕੇ ਦੀਆਂ ਹੋਰ ਅਹਿਮ ਸ਼ਖਸੀਅਤਾਂ ਨੇ ਪਾਰਟੀ ਦਾ ਪੱਲਾ ਫੜਿਆ।ਇਨਾਂ ਸਾਰੇ ਆਗੂਆਂ ਦਾ ਪਾਰਟੀ ਵਿੱਚ ਸਵਾਗਤ ਕਰਦਿਆਂ ਸੰਜੇ ਸਿੰਘ ਨੇ ਕਿਹਾ ਕਿ ਇਨਾਂ ਨਵੇਂ ਆਗੂਆਂ ਦੇ ਸ਼ਾਮਿਲ ਹੋਣ ਨਾਲ ਪਾਰਟੀ ਨੂੰ ਤਾਕਤ ਮਿਲੀ ਹੈ ਅਤੇ ਇਨਾਂ ਸਭ ਨੂੰ ਪਾਰਟੀ ਵਿੱਚ ਪੂਰਾ ਮਾਣ-ਸਤਿਕਾਰ ਦਿੱਤਾ ਜਾਵੇਗਾ। ਓਧਰ ਸ਼ਾਮਿਲ ਹੋਏ ਆਗੂਆਂ ਨੇ ਕਿਹਾ ਕਿ ਉਹ ਅਕਾਲੀ ਦਲ ਅਤੇ ਕਾਂਗਰਸ ਦੀਆਂ ਨੀਤੀਆਂ ਤੋਂ ਤੰਗ ਆ ਚੁੱਕੇ ਸਨ ਅਤੇ ਇੱਕ ਖੁਸ਼ਹਾਲ ਪੰਜਾਬ ਦੀ ਸੋਚ ਨਾਲ ਉਹ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ ਹਨ। ਉਨਾਂ ਕਿਹਾ ਕਿ ਪਾਰਟੀ ਦੇ ਉਮੀਦਵਾਰਾਂ ਨੂੰ ਜਿਤਾਉਣ ਲਈ ਉਹ ਤਨਦੇਹੀ ਨਾਲ ਕੰਮ ਕਰਨਗੇ।




 

Tags: Sanjay Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD