Wednesday, 15 May 2024

 

 

ਖ਼ਾਸ ਖਬਰਾਂ ਜਨਰਲ, ਪੁਲਿਸ ਅਤੇ ਖਰਚਾ ਨਿਗਰਾਨ ਵੱਲੋਂ ਸਹਾਇਕ ਰਿਟਰਨਿੰਗ ਅਫ਼ਸਰਾਂ ਤੇ ਹੋਰ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਜਨਰਲ ਆਬਜ਼ਰਵਰ ਵੱਲੋਂ ਈ.ਵੀ.ਐਮ/ਵੀ.ਵੀ. ਪੈਟ ਵੇਅਰਹਾਊਸ ਅਤੇ ਸਟਰਾਂਗ ਰੂਮਾਂ ਦਾ ਮੁਆਇਨਾ, ਪ੍ਰਬੰਧਾਂ 'ਤੇ ਵੀ ਤਸੱਲੀ ਪ੍ਰਗਟਾਈ ਪੰਜਾਬ ਪੁਲਿਸ ਦੀ ਏਜੀਟੀਐਫ ਨੇ ਮਾਸਟਰਮਾਈਂਡ ਇਕਬਾਲਪ੍ਰੀਤ ਬੁਚੀ ਦੀ ਹਮਾਇਤ ਪ੍ਰਾਪਤ ਅੱਤਵਾਦੀ ਮਾਡਿਊਲ ਦਾ ਕੀਤਾ ਪਰਦਾਫਾਸ਼; ਮੁੱਖ ਸੰਚਾਲਕ ਗੁਰਵਿੰਦਰ ਸ਼ੇਰਾ ਸਮੇਤ ਚਾਰ ਮੈਂਬਰ ਕਾਬੂ ਪੰਜਾਬ ਪੁਲਿਸ ਨੇ ਬਠਿੰਡਾ ਅਤੇ ਦਿੱਲੀ ਵਿਖੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਕਾਰਕੁਨਾਂ ਨੂੰ ਕੀਤਾ ਕਾਬੂ ਗੁਰਬਾਜ ਸਿੰਘ ਸਿੱਧੂ ਨੂੰ ਸਹੁਰਿਆਂ ਦੇ ਪਿੰਡ ਲੱਡੂਆਂ ਨਾਲ ਤੋਲਿਆ ਹਰਸਿਮਰਤ ਕੋਰ ਬਾਦਲ ਨੂੰ ਪਾਈ ਇੱਕ ਇੱਕ ਵੋਟ ਭਾਜਪਾ ਨੂੰ ਜਾਵੇਗੀ : ਜੀਤ ਮਹਿੰਦਰ ਸਿੰਘ ਸਿੱਧੂ ਬਾਜਵਾ ਨੇ 'ਆਪ' ਅਤੇ ਭਾਜਪਾ ਦੀ ਕੀਤੀ ਆਲੋਚਨਾ, ਫਤਿਹਗੜ੍ਹ ਰੈਲੀ 'ਚ ਗਿਣਾਏ ਕਾਂਗਰਸ ਦੇ ਵਾਅਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਤੋਂ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਕੀਤਾ ਚੋਣ ਪ੍ਰਚਾਰ ਅਯੁੱਧਿਆ ਵਿੱਚ ਵਿਸ਼ਾਲ ਸ਼੍ਰੀ ਰਾਮ ਮੰਦਰ ਬਣ ਗਿਆ ਹ, ਹੁਣ ਮਥੁਰਾ ਦੀ ਵਾਰੀ ਹੈ : ਪੁਸ਼ਕਰ ਸਿੰਘ ਧਾਮੀ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਤਿਹਗੜ੍ਹ ਸਾਹਿਬ ਤੋਂ 'ਆਪ' ਉਮੀਦਵਾਰ ਗੁਰਪ੍ਰੀਤ ਜੀਪੀ ਲਈ ਕੀਤਾ ਚੋਣ ਪ੍ਰਚਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਸੰਪੰਨ ਕੀਤੀ ਪੰਜਾਬ ਬਚਾਓ ਯਾਤਰਾ ਪੰਜਾਬ ਕਰਜ਼ੇ ਦੀ ਲਪੇਟ 'ਚ, ਗਰਦਨ ਤੱਕ ਕਰਜ਼ੇ 'ਚ ਡੁੱਬਿਆ ਹੋਇਆ : ਵਿਜੇ ਇੰਦਰ ਸਿੰਗਲਾ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰੇਗੀ ਕਾਂਗਰਸ ਸਰਕਾਰ; ਐਮਐਸਪੀ ਲਈ ਕਾਨੂੰਨੀ ਗਾਰੰਟੀ ਪ੍ਰਦਾਨ ਕਰੇਗੀ ਚੰਡੀਗੜ੍ਹ ਦੇ ਵਾਰਡ 8 ਤੋਂ ਨਗਰ ਨਿਗਮ ਚੋਣ ਲੜੇ ਅਮਰੀਕ ਸਿੰਘ ਸੈਣੀ ਹੋਏ ਆਪ ਵਿੱਚ ਸ਼ਾਮਿਲ ਸੰਗਰੂਰ ਅਤੇ ਫ਼ਰੀਦਕੋਟ ਲੋਕ ਸਭਾ ਹਲਕਿਆਂ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ ਸ੍ਰੀ ਆਨੰਦਪੁਰ ਸਾਹਿਬ ਤੋਂ ਭਾਜਪਾ ਉਮੀਦਵਾਰ ਡਾ: ਸੁਭਾਸ਼ ਸ਼ਰਮਾ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਪਹਿਲਾਂ ਮਨੀਸ਼ ਤਿਵਾੜੀ ਦੀ ਪਦਯਾਤਰਾ 'ਚ ਹਜ਼ਾਰਾਂ ਕਾਂਗਰਸ, 'ਆਪ', ਸਪਾ ਵਰਕਰਾਂ ਨੇ ਸ਼ਮੂਲੀਅਤ ਕੀਤੀ ਫਿਰਕੂ ਵੰਡੀਆਂ ਪਾਉਣ ਵਾਲੀ ਭਾਰਤੀ ਜਨਤਾ ਪਾਰਟੀ ਨੂੰ ਠਿੱਬੀ ਲਾ ਕੇ ਕਾਂਗਰਸ ਦੀ ਸਰਕਾਰ ਬਣਾ ਦਿਓ - ਗੁਰਜੀਤ ਔਜਲਾ ਮੀਤ ਹੇਅਰ ਨੇ ਮਾਲੇਰਕੋਟਲਾ ਵਿਖੇ ਪਾਰਟੀ ਦਫਤਰ ਦਾ ਕੀਤਾ ਉਦਘਾਟਨ ਰਾਜਾ ਵੜਿੰਗ ਨੇ ਦਾਖਾ ਵਿੱਚ ਪ੍ਰਚਾਰ ਕੀਤਾ, ਪੰਜਾਬ ਲਈ ਕਾਂਗਰਸ ਦੇ 'ਪੰਜ ਨਿਆਂ’ ਦੀ ਵਕਾਲਤ ਕੀਤੀ ਭਾਰਤ ਚੋਣ ਕਮਿਸ਼ਨ ਵੱਲੋਂ ਨਿਯੁਕਤ ਜਨਰਲ ਅਬਜ਼ਰਵਰ ਡਾ. ਹੀਰਾ ਲਾਲ ਨੇ ਲੋਕ ਸਭਾ ਚੋਣਾਂ ਸਬੰਧੀ ਕੀਤੀਆਂ ਤਿਆਰੀਆਂ ਦਾ ਨਿਰੀਖਣ ਕੀਤਾ

 

ਮੁੱਖ ਮੰਤਰੀ ਵੱਲੋਂ ਸੂਬੇ ਦੇ ਲੋਕਾਂ ਨੂੰ ਅਮਨ ਸ਼ਾਂਤੀ, ਸਦਭਾਵਨਾਂ ਅਤੇ ਭਾਈਚਾਰਕ ਸਾਂਝ ਕਾਇਮ ਰੱਖਣ ਦਾ ਸੱਦਾ

ਮੁਲਕ ਨੂੰ ਆਜਾਦ ਕਰਵਾਉਣ ਲਈ ਲਾਮਿਸਾਲ ਯੋਗਦਾਨ ਪਾਉਣ ਵਾਲੇ ਮਹਾਨ ਸ਼ਹੀਦਾਂ ਤੇ ਕੌਮੀ ਨਾਇਕਾਂ ਨੂੰ ਸ਼ਰਧਾਂਜਲੀ

Web Admin

Web Admin

5 Dariya News

ਐਸ.ਏ.ਐਸ.ਨਗਰ , 26 Jan 2017

ਪੰਜਾਬ ਦੇ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਨੇ ਅੱਜ ਲੋਕਾਂ ਨੂੰ ਅਮਨ ਸ਼ਾਂਤੀ, ਸਦਭਾਵਨਾ ਅਤੇ ਭਾਈਚਾਰਕ ਸਾਂਝ ਨੂੰ ਕਾਇਮ ਰੱਖਣ ਦੀ ਅਪੀਲ ਕੀਤੀ ਤਾਂ ਜੋ ਸਾਡੇ ਸੂਬੇ ਨੂੰ ਹੋਰ ਵਧੇਰੇ ਖੁਸ਼ਹਾਲ ਤੇ ਪ੍ਰਗਤੀਸ਼ੀਲ ਬਣਾਇਆ ਜਾ ਸਕੇ।ਅੱਜ 68ਵੇਂ ਗਣਤੰਤਰ ਦਿਵਸ ਮੌਕੇ ਇੱਥੇ ਸਰਕਾਰੀ ਕਾਲਜ ਵਿਖੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨ ਉਪਰੰਤ ਮੁੱਖ ਮੰਤਰੀ ਨੇ ਆਖਿਆ ਕਿ ਇਹ ਬਹੁਤ ਇਤਿਹਾਸਕ ਮੌਕਾ ਸੀ ਜਦੋਂ ਸਾਲ 1950 ਵਿੱਚ ਸੰਵਿਧਾਨ ਦੇ ਨਿਰਮਾਤਾ ਡਾ: ਬੀ.ਆਰ.ਅੰਬੇਦਕਰ ਦੀ ਅਗਵਾਈ ਵਿੱਚ ਸੰਵਿਧਾਨਿਕ ਖਰੜਾ ਕਮੇਟੀ ਨੇ ਮੁਲਕ ਦਾ ਸੰਵਿਧਾਨ ਬਣਾਇਆ ਅਤੇ ਮੁਕੰਮਲ ਤੌਰ 'ਤੇ ਲਾਗੂ ਕਰ ਦਿੱਤਾ। ਭਾਰਤੀ ਸੰਵਿਧਾਨ ਪ੍ਰਭੂਸੱਤਾ, ਜਮਹੂਰੀਅਤ ਅਤੇ ਸਮਾਜਵਾਦ ਦਾ ਪ੍ਰਤੀਕ ਹੈ। ਸ੍ਰ: ਬਾਦਲ ਨੇ ਕਿਹਾ ਉਹ ਉਨ੍ਹਾਂ ਸਾਰੇ ਕੌਮੀ ਨਾਇਕਾਂ, ਸ਼ਹੀਦਾਂ ਅਤੇ ਜਾਣੇ-ਅਣਜਾਣੇ ਦੇਸ਼ ਭਗਤਾਂ ਨੂੰ ਨਤਮਸਤਕ ਹੁੰਦੇ ਹਨ, ਜਿਨ੍ਹਾਂ ਨੇ ਬਰਤਾਨਵੀ ਸਾਮਰਾਜ ਪਾਸੋਂ ਸਾਡੀ ਮਾਤ ਭੂਮੀ ਨੂੰ ਆਜ਼ਾਦ ਕਰਵਾਉਣ ਲਈ ਲਾਮਿਸਾਲ ਯੋਗਦਾਨ ਪਾਇਆ।
ਪੰਜਾਬੀਆਂ ਵਿੱਚ ਦੇਸ਼ ਭਗਤੀ ਦੇ ਅਮਿੱਟ ਜਜ਼ਬੇ ਨੂੰ ਚੇਤੇ ਕਰਦਿਆਂ ਮੁੱਖ ਮੰਤਰੀ ਨੇ ਆਖਿਆ ਕਿ ਇਨ੍ਹਾਂ ਵਿੱਚ ਸਵੈ-ਕੁਰਬਾਨੀ ਅਤੇ ਵਤਨਪ੍ਰਸਤੀ ਦਾ ਜਜ਼ਬਾ ਕੁੱਟ-ਕੁੱਟ ਕੇ ਭਰਿਆ ਹੋਇਆ ਹੈ ਜੋ ਉਨ੍ਹਾਂ ਨੁੰ ਮਹਾਨ ਗੁਰੂ ਸਾਹਿਬਾਨ ਸ੍ਰੀ ਗੁਰੂ ਨਾਨਕ ਦੇਵ ਜੀ, ਸ੍ਰੀ ਗੁਰੂ ਅਰਜਨ ਦੇਵ ਜੀ, ਸ੍ਰੀ ਗੁਰੂ ਤੇਗ ਬਹਾਦਰ ਜੀ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਪਾਸੋਂ ਗੁੜ੍ਹਤੀ ਵਿੱਚ ਮਿਲਿਆ। ਮੁੱਖ ਮੰਤਰੀ ਨੇ ਆਖਿਆ ਕਿ ਗੁਰੂ ਸਾਹਿਬਾਨ ਨੇ ਮਨੁੱਖਤਾ ਦੇ ਸਵੈਮਾਣ ਦੀ ਰਾਖੀ, ਮਨੁੱਖੀ ਅਧਿਕਾਰਾਂ ਅਤੇ ਧਾਰਮਿਕ ਆਜ਼ਾਦੀ ਦੀ ਖਾਤਰ ਲਾਮਿਸਾਲ ਕੁਰਬਾਨੀਆਂ ਦਿੱਤੀਆਂ। ਸ੍ਰ: ਬਾਦਲ ਨੇ ਆਖਿਆ ਕਿ ਇਹ ਆਪਣੇ ਆਪ ਵਿੱਚ ਰਿਕਾਰਡ ਹੈ ਕਿ ਕੌਮੀ ਅਜਾਦੀ ਸੰਘਰਸ ਦੌਰਾਨ 80 ਫੀਸਦੀ ਤੋਂ ਵੱਧ ਕੁਰਬਾਨੀਆਂ ਪੰਜਾਬ ਦੇ ਆਜਾਦੀ ਘੁਲਾਟੀਆਂ ਤੇ ਦੇਸ਼ ਭਗਤਾਂ ਨੇ ਦਿੱਤੀਆਂ ਜੋ ਸਾਨੂੰ ਇਸ ਵਿਲੱਖਣ ਯੋਗਦਾਨ ਲਈ ਮਾਣ ਮਹਿਸੂਸ ਕਰਵਾਉਦੀਆਂ ਹਨ।
ਮਹਾਨ ਕੌਮੀ ਨਾਇਕਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਮੁੱਖ ਮੰਤਰੀ ਨੇ ਪੰਜਾਬ ਦੀ ਧਰਤੀ ਦੇ ਮਹਾਨ ਦੇਸ਼ ਭਗਤ ਸ਼ਹੀਦ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ, ਸ਼ਹੀਦ ਊਧਮ ਸਿੰਘ ਅਤੇ ਲਾਲਾ ਲਾਜਪਤ ਰਾਏ ਦੀ ਮਹਾਨ ਕਰਬਾਨੀ ਨੂੰ ਵੀ ਯਾਦ ਕੀਤਾ ਜਿਸਨੇ ਬਰਤਾਨਵੀ ਹਕੂਮਤ ਖਿਲਾਫ ਸਮੁੱਚੇ ਦੇਸ਼ ਵਾਸੀਆਂ ਨੂੰ ਪ੍ਰੇਰਿਤ ਕੀਤਾ।ਇਸ ਮੌਕੇ ਮੁੱਖ ਮੰਤਰੀ ਨੇ ਪਰੇਡ ਕਮਾਂਡਰ ਡੀ.ਐਸ.ਪੀ. ਅਮਰੋਜ ਸਿੰਘ ਦੀ ਅਗਵਾਈ ਵਿੱਚ ਪੰਜਾਬ ਆਰਮਡ ਪੁਲਿਸ, ਪੰਜਾਬ ਪੁਲਿਸ, ਪੰਜਾਬ ਮਹਿਲਾ ਪੁਲਿਸ ਅਤੇ ਐਨ.ਸੀ.ਸੀ. ਕੈਡਿਟਾਂ ਦੀਆਂ ਟੁਕੜੀਆਂ ਪਾਸੋਂ ਮਾਰਚ ਪਾਸਟ ਤੋਂ ਸਲਾਮੀ ਲਈ। ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਸਥਾਨ ਡਿਪਟੀ ਕਮਿਸ਼ਨਰ ਅਤੇ ਜਿਲ੍ਹਾ ਪੁਲਿਸ ਮੁਖੀ ਨਾਲ ਪਰੇਡ ਦਾ ਨਿਰੀਖਣ ਕੀਤਾ।ਇਸ ਦੌਰਾਨ ਮੁੱਖ ਮੰਤਰੀ ਨੇ ਪਿੰਡ ਝੱਜੋਂ ਦੇ ਆਜ਼ਾਦੀ ਘੁਲਾਟੀਏ ਸ੍ਰੀ ਸਵਰਨ ਸਿੰਘ ਅਤੇ ਸ੍ਰੀ ਗੁਰਦੀਪ ਸਿੰਘ ਨੂੰ ਸ਼ਾਲ ਅਤੇ ਮਠਿਆਈ ਦੇ ਕੇ ਸਨਮਾਨਿਤ ਕੀਤਾ। ਸ੍ਰ: ਬਾਦਲ ਨੇ ਪਲਟੂਨ ਕਮਾਂਡਰਾਂ ਅਤੇ ਰਵਾਇਤੀ ਗਿੱਧੇ ਦੀ ਪੇਸ਼ਕਾਰੀ ਕਰਨ ਵਾਲੀਆਂ ਸਕੂਲੀ ਵਿਦਿਆਰਥਣਾਂ ਨੂੰ ਇਨਾਮ ਤੇ ਯਾਦਗਾਰੀ ਚਿੰਨ੍ਹਾਂ ਨਾਲ ਸਨਮਾਨਿਤ ਕੀਤਾ।
ਭਾਰੀ ਬਰਸਾਤ ਅਤੇ ਠੰਢ ਹੋਣ ਦੇ ਬਾਵਜੂਦ ਵੀ ਗਣਤੰਤਰ ਦਿਵਸ ਸਮਾਰੋਹ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ।ਇਸ ਮੌਕੇ ਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ ਸ੍ਰੀ ਐਸ.ਕੇ. ਸੰਧੂ, ਡਿਪਟੀ ਕਮਿਸ਼ਨਰ ਸੀ੍ਰ ਡੀ.ਐਸ. ਮਾਂਗਟ, ਡੀ.ਆਈ.ਜੀ. ਰੋਪੜ ਰੇਂਜ ਸ੍ਰੀ ਗੁਰਸ਼ਰਨ ਸਿੰਘ ਸੰਧੂ ਜਿਲ੍ਹਾ ਪੁਲਿਸ ਮੁਖੀ ਸ੍ਰੀ ਕੁਲਦੀਪ ਸਿੰਘ ਚਾਹਲ, ਵਧੀਕ ਡਿਪਟੀ ਕਮਿਸ਼ਨਰ ਸ੍ਰੀ ਚਰਨਦੇਵ ਸਿੰਘ ਮਾਨ, ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਡਾ: ਨਯਨ ਭੁੱਲਰ, ਸਹਾਇਕ ਕਮਿਸ਼ਨਰ (ਜਨਰਲ) ਸ੍ਰੀ ਜਸਵੀਰ ਸਿੰਘ, ਐਸ.ਡੀ.ਐਮ. ਅਨੁਪ੍ਰੀਤਾ ਜੌਹਲ, ਜਿਲ੍ਹਾ ਟਰਾਂਸਪੋਰਟ ਅਫਸਰ ਜਗਦੀਪ ਸਿੰਘ ਜੌਹਲ, ਸਿਵਲ ਸਰਜਨ ਜੈ ਸਿੰਘ, ਜਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਸ੍ਰ: ਸੁਰਿੰਦਰ ਸਿੰਘ ਸਿੱਧੂ (ਐਲੀਮੈਂਟਰੀ) ਸ੍ਰੀ ਭਗਵੰਤ ਸਿੰਘ, ਤੋਂ ਇਲਾਵਾ ਕਈ ਸਿਵਲ ਤੇ ਪੁਲਿਸ ਅਧਿਕਾਰੀ ਅਤੇ ਵੱਖ-ਵੱਖ ਸ਼ਖਸੀਅਤਾਂ ਵੀ ਮੌਜੂਦ ਸਨ। ਇਸ ਤੋਂ ਇਲਾਵਾ ਸਬ-ਡਵੀਜ਼ਨ ਖਰੜ ਅਤੇ ਡੇਰਾਬਸੀ ਵਿਖੇ ਵੀ ਸਬ ਡਵੀਜ਼ਨ ਪੱਧਰ ਤੇ ਗਣਤੰਤਰ ਦਿਵਸ ਸਮਾਰੋਹ ਆਯੋਜਿਤ ਕੀਤੇ ਗਏ।



 

Tags: Parkash Singh Badal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD