Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਵਿਰੁੱਧ ਬਾਦਲ ਦੀ ਰੈਲੀ ’ਚ ਰੋਸ ਪ੍ਰਦਰਸ਼ਨ ਕਰ ਰਹੇ ਸਿੱਖਾਂ ਨਾਲ ਕੁੱਟਮਾਰ ਦੀ ਆਮ ਆਦਮੀ ਪਾਰਟੀ ਵੱਲੋਂ ਨਿਖੇਧੀ

ਸ਼੍ਰੋਮਣੀ ਅਕਾਲੀ ਦਲ ਵੱਲੋਂ ਕਰਵਾਈਆਂ ਬੇਅਦਬੀ ਦੀਆਂ ਘਟਨਾਵਾਂ ਪੰਜਾਬ ਚੋਣਾਂ ’ਚ ਮੁੱਖ ਮੁੱਦਾ : ਗੁਰਪ੍ਰੀਤ ਸਿੰਘ ਵੜੈਚ

Web Admin

Web Admin

5 Dariya News

ਚੰਡੀਗੜ , 26 Jan 2017

Last updated on: Jan 26, 2017, 00:00 IST

ਕੱਲ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਮੌਜੂਦਗੀ ਵਿੱਚ ਸੰਗਰੂਰ ਰੈਲੀ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਕਾਰਕੁੰਨਾਂ ਵੱਲੋਂ ਸਿੱਖ ਨੌਜਵਾਨਾਂ ਦੀ ਕੀਤੀ ਗਈ ਖਿੱਚ-ਧੂਹ ਦੀ ਆਮ ਆਦਮੀ ਪਾਰਟੀ (ਆਪ) ਨੇ ਸਖ਼ਤ ਨਿਖੇਧੀ ਕੀਤੀ ਹੈ। ਆਮ ਆਦਮੀ ਪਾਰਟੀ ਦੇ ਸੂਬਾ ਕਨਵੀਨਰ ਗੁਰਪ੍ਰੀਤ ਸਿੰਘ ਵੜੈਚ ਨੇ ਇੱਥੇ ਜਾਰੀ ਇੱਕ ਬਿਆਨ ਵਿੱਚ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਵਿਰੁੱਧ ਰੋਸ ਪ੍ਰਦਰਸ਼ਨ ਕਰ ਰਹੇ ਅਤੇ ਉਹ ਬੇਅਦਬੀ ਕਰਨ ਵਾਲੇ ਦੋਸ਼ੀ ਦੀ ਮੁੱਖ ਮੰਤਰੀ ਤੋਂ ਗਿ੍ਰਫ਼ਤਾਰੀ ਦੀ ਮੰਗ ਕਰ ਰਹੇ ਕੁਝ ਅੰਮਿ੍ਰਤਧਾਰੀ ਸਿੰਘ ਜ਼ਖ਼ਮੀ ਹੋ ਗਏ ਹਨ। ਉਨਾਂ ਕਿਹਾ ਕਿ ਇਸ ਤੋਂ ਪਹਿਲਾਂ ਮੁੱਖ ਮੰਤਰੀ ਰੋਸ ਮੁਜ਼ਾਹਰਾਕਾਰੀਆਂ ਨੂੰ ਸੰਤੁਸ਼ਟ ਕਰਨ ਤੋਂ ਨਾਕਾਮ ਰਹੇ ਸਨ। ਪੁਲਿਸ ਨੇ ਉਨਾਂ ਸਿੱਖਾਂ ਨੂੰ ਗਿ੍ਰਫ਼ਤਾਰ ਕਰ ਕੇ ਸ਼੍ਰੋਮਣੀ ਅਕਾਲੀ ਦਲ ਦੇ ਗੁੰਡਿਆਂ ਨੂੰ ਕੁੱਟਮਾਰ ਲਈ ਸੌਂਪ ਦਿੱਤੀ ਸੀ। ਅਕਾਲੀਆਂ ਨੇ ਪੱਤਰਕਾਰਾਂ ਤੱਕ ਉੱਤੇ ਵੀ ਹਮਲਾ ਕੀਤਾ, ਜੋ ਕਿ ਬਹੁਤ ਜ਼ਿਆਦਾ ਨਿਖੇਧੀਯੋਗ ਹੈ।ਆਮ ਆਦਮੀ ਪਾਰਟੀ ਦੇ ਆਗੂ ਨੇ ਕਿਹਾ ਕਿ ਪੰਜਾਬ ਚੋਣਾਂ ਵਿੱਚ ਇਸ ਵਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਇੱਕ ਵੱਡਾ ਮੁੱਦਾ ਹੈ ਅਤੇ ਸਿੱਖ ਕੌਮ ਬਾਦਲ ਦੇ ਇਸ ਵਤੀਰੇ ਤੋਂ ਬਹੁਤ ਪਰੇਸ਼ਾਨ ਹੈ ਕਿਉਕਿ ਉਹ ਨਾ ਕੇਵਲ ਅਜਿਹੀਆਂ ਘਟਨਾਵਾਂ ਨੂੰ ਰੋਕਣ ਤੋਂ ਨਾਕਾਮ ਰਹੇ ਹਨ, ਸਗੋਂ ਉਹ ਦੋਸ਼ੀਆਂ ਨੂੰ ਵੀ ਹਾਲੇ ਤੱਕ ਗਿ੍ਰਫ਼ਤਾਰ ਨਹੀਂ ਕਰ ਸਕੇ। 

ਉਨਾਂ ਕਿਹਾ ਕਿ ਬੇਅਦਬੀ ਦੀਆਂ ਘਟਨਾਵਾਂ ਲਈ ਸ਼੍ਰੋਮਣੀ ਅਕਾਲੀ ਦਲ ਦੇ ਗੁਨਾਹਗਾਰ ਹੋਣ ਦਾ ਪਤਾ ਇਸੇ ਗੱਲ ਤੋਂ ਲੱਗ ਜਾਂਦਾ ਹੈ ਕਿ ਉੱਪ-ਮੁੱਖ ਮੰਤਰੀ ਨੇ ਇਨਾਂ ਘਟਨਾਵਾਂ ਲਈ ਆਮ ਆਦਮੀ ਪਾਰਟੀ ਨੂੰ ਦੋਸ਼ੀ ਠਹਿਰਾਉਣ ਦਾ ਜਤਨ ਕੀਤਾ ਸੀ।ਉਨਾਂ ਕਿਹਾ ਕਿ ਦਰਅਸਲ ਪੁਲਿਸ ਉੱਤੇ ਦਬਾਅ ਪਾਇਆ ਜਾਂਦਾ ਰਿਹਾ ਹੈ ਕਿ ਉਹ ਬੇਅਦਬੀ ਦੀਆਂ ਘਟਨਾਵਾਂ ਵਿੱਚ ਸ਼ਾਮਲ ਦੋਸ਼ੀਆਂ ਨੂੰ ਗਿ੍ਰਫ਼ਤਾਰ ਨਾ ਕਰੇ। ਉਨਾਂ ਕਿਹਾ ਕਿ ਜਿਹੜੇ ਕੁਝ ਖ਼ਾਸ ਪੁਲਿਸ ਅਧਿਕਾਰੀ ਸ਼੍ਰੋਮਣੀ ਅਕਾਲੀ ਦਲ-ਭਾਜਪਾ ਸਰਕਾਰ ਵੇਲੇ ਤਾਕਤ ਦਾ ਪੂਰਾ ਆਨੰਦ ਦਾ ਮਾਣਦੇ ਰਹੇ ਹਨ, ਉਹੀ ਇਨਾਂ ਚੋਣਾਂ ਵਿੱਚ ਅਕਾਲੀਆਂ ਦੀ ਮਦਦ ਕਰ ਰਹੇ ਹਨ ਅਤੇ ਆਮ ਆਦਮੀ ਪਾਰਟੀ ਨੇ ਉਨਾਂ ਸਾਰੇ ਅਧਿਕਾਰੀਆਂ ਦੀਆਂ ਸਾਰੀਆਂ ਗਤੀਵਿਧੀਆਂ ਉੱਤੇ ਪੂਰੀ ਨਜ਼ਰ ਰੱਖੀ ਹੋਈ ਹੈ। ਵੜੈਚ ਨੇ ਕਿਹਾ ਕਿ ‘‘ਇਹ ਬਹੁਤ ਹੀ ਅਫ਼ਸੋਸਨਾਕ ਗੱਲ ਹੈ ਕਿ ਪੁਲਿਸ ਹਾਲੇ ਵੀ ਅਕਾਲੀ ਆਗੂਆਂ ਦੇ ਹੱਥ-ਠੋਕਿਆਂ ਵਜੋਂ ਕੰਮ ਕਰ ਰਹੀ ਹੈ।’’ਉਨਾਂ ਕਿਹਾ ਕਿ ਜਿਹੜੇ ਪੁਲਿਸ ਕਰਮਚਾਰੀ ਬਹਿਬਲ ਕਲਾਂ ਵਾਲੇ ਧਰਨੇ ’ਤੇ ਬੈਠੇ ਨਿਰਦੋਸ਼ ਸਿੱਖਾਂ ਉੱਤੇ ਗੋਲ਼ੀਆਂ ਚਲਾਉਣ ਲਈ ਜ਼ਿੰਮੇਵਾਰ ਸਨ, ਉਨਾਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਬੇਅਦਬੀ ਦੀਆਂ ਘਟਨਾਵਾਂ ਵਿੱਚ ਸ਼ਾਮਲ ਦੋਸ਼ੀਆਂ ਨੂੰ ਕਾਨੂੰਨੀ ਸ਼ਿਕੰਜੇ ਅਧੀਨ ਲਿਆਂਦਾ ਜਾਵੇਗਾ।ਵੜੈਚ ਨੇ ਦੋਸ਼ ਲਾਇਆ ਕਿ ਸੁਖਬੀਰ ਬਾਦਲ ਨੇ ਪਹਿਲਾਂ ਮਾਲੇਰ ਕੋਟਲਾ ’ਚ ਪਵਿੱਤਰ ਕੁਰਆਨ ਸ਼ਰੀਫ਼ ਦੀ ਬੇਅਦਬੀ ਲਈ ਦਿੱਲੀ ਤੋਂ ਆਮ ਆਦਮੀ ਪਾਰਟੀ ਦੇ ਇੱਕ ਵਿਧਾਇਕ ਨੂੰ ਬਿਨਾ ਵਜਾ ਫਸਾਉਣ ਦਾ ਜਤਨ ਕੀਤਾ ਸੀ, ਤਾਂ ਜੋ ਆਮ ਆਦਮੀ ਪਾਰਟੀ ਨੂੰ ਬਦਨਾਮ ਕੀਤਾ ਜਾ ਸਕੇ। 

ਉਨਾਂ ਕਿਹਾ ਕਿ ਪੰਜਾਬ ਦੀ ਸੂਝਵਾਨ ਜਨਤਾ ਨੇ ਸੁਖਬੀਰ ਬਾਦਲ ਦੀਆਂ ਸੂਬੇ ਵਿੱਚ ਫਿਰਕੂ ਤਣਾਅ ਪੈਦਾ ਕਰਨ ਅਤੇ ਆਮ ਆਦਮੀ ਪਾਰਟੀ ਨੂੰ ਬਦਨਾਮ ਕਰਨ ਦੀਆਂ ਸਾਰੀਆਂ ਸਾਜ਼ਿਸ਼ਾਂ ਨਾਕਾਮ ਕਰ ਕੇ ਰੱਖ ਦਿੱਤੀਆਂ ਹਨ। ਉਨਾਂ ਕਿਹਾ ਕਿ ਸੁਖਬੀਰ ਬਾਦਲ ਆਮ ਆਦਮੀ ਪਾਰਟੀ ਦੇ ਦਹਿਸ਼ਤਗਰਦਾਂ ਨਾਲ ਸਬੰਧ ਹੋਣ ਦੇ ਦੋਸ਼ ਲਾ ਰਿਹਾ ਹੈ, ਜਦ ਕਿ ਅਮਰੀਕੀ ਖ਼ੁਫ਼ੀਆ ਏਜੰਸੀ ਸੀ.ਆਈ.ਏ. ਵੱਲੋਂ ਜੱਗ ਜ਼ਾਹਿਰ ਕੀਤੇ ਗਏ ਕੁਝ ਅਹਿਮ ਦਸਤਾਵੇਜ਼ਾਂ ਤੋਂ ਹੁਣ ਇਹ ਇੰਕਸ਼ਾਫ਼ ਹੋਇਆ ਹੈ ਕਿ ਪੰਜਾਬ ਵਿੱਚ ਦਹਿਸ਼ਤਗਰਦੀ ਫੈਲਾਉਣ ਪਿੱਛੇ ਅਸਲ ਵਿੱਚ ਪ੍ਰਕਾਸ਼ ਸਿੰਘ ਬਾਦਲ ਦਾ ਹੱਥ ਸੀ ਕਿਉਕਿ ਉਸ ਦੇ ਦਹਿਸ਼ਤਗਰਦਾਂ ਨਾਲ ਸਬੰਧ ਸਨ।ਵੜੈਚ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਅਤੇ ਸੂਬੇ ਵਿੱਚ ਨਸ਼ੀਲੇ ਪਦਾਰਥਾਂ ਦਾ ਜ਼ਹਿਰ ਫੈਲਾਉਣ ਜਿਹੇ ਕਾਰਿਆਂ ਲਈ ਪੰਜਾਬ ਦੀ ਜਨਤਾ ਬਾਦਲ ਪਰਿਵਾਰ ਨੂੰ ਜ਼ਰੂਰ ਹੀ ਸਬਕ ਸਿਖਾਏਗੀ। ਉਨਾਂ ਕਿਹਾ ਕਿ ਬਾਦਲਾਂ ਨੇ ਨਸ਼ਿਆਂ ਨਾਲ ਪੂਰੀ ਇੱਕ ਪੀੜੀ ਨੂੰ ਬਰਬਾਦ ਕਰ ਕੇ ਰੱਖ ਦਿੱਤਾ ਹੈ। ਉਨਾਂ ਕਿਹਾ ਕਿ ਆਮ ਆਦਮੀ ਪਾਰਟੀ ਇੱਕ ਨਵਾਂ ਪੰਜਾਬ ਵਿਕਸਤ ਕਰੇਗੀ, ਜਿਸ ਉੱਤੇ ਹਰੇਕ ਪੰਜਾਬੀ ਨੂੰ ਮਾਣ ਹੋਵੇਗਾ।

 

 

Tags: Gurpreet Ghughi

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD