Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਅਕਾਲੀ ਉਮੀਦਵਾਰਾਂ ਵੱਲੋਂ ਚੋਣ ਜ਼ਾਬਤੇ ਦੀ ਲਗਾਤਾਰ ਕੀਤੀ ਜਾ ਰਹੀ ਉਲੰਘਣਾ ਰੁਕਵਾਉਣ ਦੀ ਆਮ ਆਦਮੀ ਪਾਰਟੀ ਵੱਲੋਂ ਚੋਣ ਕਮਿਸ਼ਨ ਨੂੰ ਅਪੀਲ

ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਦੋਵੇਂ ਪੰਜਾਬ ਵਿੱਚ ਸ਼ਾਂਤੀ ਭੰਗ ਕਰਨ ਦੇ ਜਤਨ ਕਰ ਰਹੀਆਂ ਹਨ : ਗੁਰਪ੍ਰੀਤ ਸਿੰਘ ਵੜੈਚ

Web Admin

Web Admin

5 Dariya News

ਚੰਡੀਗੜ , 26 Jan 2017

Last updated on: Jan 26, 2017, 00:00 IST

ਆਮ ਆਦਮੀ ਪਾਰਟੀ (ਆਪ) ਦੇ ਸੂਬਾ ਕਨਵੀਨਰ ਗੁਰਪ੍ਰੀਤ ਸਿੰਘ ਵੜੈਚ ਨੇ ਚੋਣ ਕਮਿਸ਼ਨ ਨੂੰ ਅਪੀਲ ਕੀਤੀ ਹੈ ਕਿ ਉਹ ਸ਼੍ਰੋਮਣੀ ਅਕਾਲੀ ਦਲ ਵੱਲੋਂ ਚੋਣ ਜ਼ਾਬਤੇ ਦੀ ਲਗਾਤਾਰ ਕੀਤੀ ਜਾ ਰਹੀ ਉਲੰਘਣਾ ਬੰਦ ਕਰਵਾਏ ਕਿਉਕਿ ਜ਼ਿਲਾ ਅਧਿਕਾਰੀ ਅਜਿਹੀਆਂ ਘਟਨਾਵਾਂ ਪ੍ਰਤੀ ਨਰਮ ਰਵੱਈਆ ਅਖ਼ਤਿਆਰ ਕਰ ਰਹੇ ਹਨ।ਵੜੈਚ ਨੇ ਇੱਥੇ ਜਾਰੀ ਇੱਕ ਬਿਆਨ ਵਿੱਚ ਕਿਹਾ ਕਿ ਚੋਣ ਜ਼ਾਬਤੇ ਦੀਆਂ ਸ਼ਿਕਾਇਤਾਂ ਦਾਇਰ ਕਰਨਾ ਹਰ ਵਾਰ ਸੰਭਵ ਵੀ ਨਹੀਂ ਹੁੰਦਾ ਕਿਉਕਿ ਜ਼ਿਲਾ ਚੋਣ ਅਧਿਕਾਰੀਆਂ ਕੋਲ ਅਜਿਹੀਆਂ ਘਟਨਾਵਾਂ ਵਿਰੁੱਧ ਆਪਣੇ ਆਪ ਹੀ ਕਾਰਵਾਈ ਕਰਨ ਦੇ ਪੂਰੇ ਅਧਿਕਾਰ ਅਤੇ ਅਖ਼ਤਿਆਰ ਹਨ। ਮੀਡੀਆ ਵੱਲੋਂ ਅਜਿਹੀਆਂ ਘਟਨਾਵਾਂ ਦੀਆਂ ਰਿਪੋਰਟਾਂ ਲਗਾਤਾਰ ਨਸ਼ਰ ਕੀਤੀਆਂ ਜਾ ਰਹੀਆਂ ਹਨ। ਉਨਾਂ ਕਿਹਾ ਕਿ ਅਟਾਰੀ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਗੁਲਜ਼ਾਰ ਸਿੰਘ ਰਣੀਕੇ ਨੇ ਚੋਣ ਅਧਿਕਾਰੀਆਂ ਤੋਂ ਇਜਾਜ਼ਤ ਲਏ ਬਿਨਾ ਹੀ ਝਿੱਟੇ ਕੇ ਪਿੰਡ ਦੇ ਗੁਰਦੁਆਰਾ ਸਾਹਿਬ ਵਿੱਚ ਇੱਕ ਚੋਣ ਰੈਲੀ ਕੀਤੀ ਸੀ।ਆਮ ਆਦਮੀ ਪਾਰਟੀ ਦੇ ਆਗੂ ਨੇ ਕਿਹਾ ਕਿ ਮੀਡੀਆ ਰਾਹੀਂ ਦਿੱਤੀ ਗਈ ਜਾਣਕਾਰੀ ਅਨੁਸਾਰ ਅਟਾਰੀ ਹਲਕੇ ਦੇ ਸਹਇਕ ਚੋਣ ਅਧਿਕਾਰੀ ਨੂੰ ਅਜਿਹੀ ਕਿਸੇ ਰੈਲੀ ਦੀ ਕੋਈ ਜਾਣਕਾਰੀ ਹੀ ਨਹੀਂ ਸੀ। 

ਵੜੈਚ ਨੇ ਕਿਹਾ ਕਿ ਉਸ ਰੈਲੀ ਦੌਰਾਨ ਗੁਰਦੁਆਰਾ ਸਾਹਿਬ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਕਾਰਕੁੰਨਾਂ ਨੂੰ ਚਾਹ ਅਤੇ ਜਲੇਬੀਆਂ ਵੰਡੀਆਂ ਗਈਆਂ ਸਨ। ਅਖ਼ਬਾਰਾਂ ਨੇ ਅਜਿਹੀਆਂ ਰਿਪੋਰਟਾਂ ਵੀ ਪ੍ਰਕਾਸ਼ਿਤ ਕੀਤੀਆਂ ਹਨ ਕਿ ਉਨਾਂ ਕੋਲ ਇਸ ਰੈਲੀ ਦੀ ਵਿਡੀਓ ਰਿਕਾਰਡਿੰਗ ਵੀ ਹੈ, ਜਿਸ ਵਿੱਚ ਗੁਲਜ਼ਾਰ ਸਿੰਘ ਰਣੀਕੇ ਗੁਰੂ ਘਰ ਦੇ ਅੰਦਰ ਚੋਣ ਰੈਲੀ ਨੂੰ ਸੰਬੋਧਨ ਕਰਦੇ ਵਿਖਾਈ ਦੇ ਰਹੇ ਹਨ। ਇਸ ਦੇ ਨਾਲ ਹੀ ਅਕਾਲੀ ਕਾਰਕੁੰਨਾਂ ਨੇ ਜੁੱਤੀਆਂ ਸਮੇਤ ਧਾਰਮਿਕ ਸਥਾਨ ਦੇ ਅੰਦਰ ਦਾਖ਼ਲ ਹੋ ਕੇ ਉਸ ਸਥਾਨ ਦੀ ਪਵਿੱਤਰਤਾ ਨੂੰ ਵੀ ਭੰਗ ਕੀਤਾ ਹੈ ਤੇ ਉਨਾਂ ਨੇ ਆਪਣੇ ਸਿਰ ਵੀ ਢਕੇ ਹੋਏ ਨਹੀਂ ਸਨ।ਵੜੈਚ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਨੇ ਆਮ ਆਦਮੀ ਪਾਰਟੀ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਵੀ ਰਚੀ ਹੈ ਅਤੇ ਇਨਾਂ ਦੋਵੇਂ ਪਾਰਟੀਆਂ ਦੇ ਕਾਰਕੁੰਨ ਖਰੜ ’ਚ ਕੁਝ ਅਜਿਹੇ ਵਾਹਨਾਂ ’ਚ ਬੈਠ ਕੇ ਸ਼ਰਾਬ ਅਤੇ ਧਨ ਵੰਡਦੇ ਪਾਏ ਗਏ, ਜਿਨਾਂ ਉੱਤੇ ਜਾਣਬੁੱਝ ਕੇ ਆਮ ਆਦਮੀ ਪਾਰਟੀ ਦੇ ਝੰਡੇ ਲਾਏ ਗਏ ਸਨ। ਇਸ ਸਬੰਧੀ ਆਮ ਆਦਮੀ ਪਾਰਟੀ ਦੇ ਉਮੀਦਵਾਰ ਕੰਵਰ ਸੰਧੂ ਨੇ ਚੋਣ ਕਮਿਸ਼ਨ ਕੋਲ ਸ਼ਿਕਾਇਤ ਕੀਤੀ ਹੈ। ਕੁਝ ਥਾਵਾਂ ਉੱਤੇ ਸ਼੍ਰੋਮਣੀ ਅਕਾਲੀ ਦਲ ਦੇ ਕਾਰਕੁੰਨਾਂ ਨੇ ਆਮ ਆਦਮੀ ਪਾਰਟੀ ਦੇ ਪੋਸਟਰ ਵੀ ਪਾੜੇ ਹਨ। 

ਉਨਾ ਕਿਹਾ ਕਿ ਪੁਲਿਸ ਅਜਿਹੇ ਮਾਮਲਿਆਂ ਵਿੱਚ ਕੁਝ ਨਰਮ ਰਵੱਈਆ ਅਖ਼ਤਿਆਰ ਕਰ ਰਹੀ ਹੈ।ਵੜੈਚ ਨੇ ਚੋਣ ਕਮਿਸ਼ਨ ਨੂੰ ਅਪੀਲ ਕੀਤੀ ਕਿ ਪਾਰਟੀ ਦੇ ਰਾਸ਼ਟਰੀ ਆਗੂ ਸੰਜੇ ਸਿੰਘ ਦੇ ਨਾਂਅ ਉੱਤੇ ਸੋਸ਼ਲ ਮੀਡੀਆ ਵਿੱਚ ਜਿਹੜੀ ਜਾਅਲੀ ਚਿੱਠੀ ਫੈਲਾਈ ਜਾ ਰਹੀ ਹੈ, ਉਸ ਮਾਮਲੇ ਦੀ ਜਾਂਚ ਵੀ ਕੀਤੀ ਜਾਣੀ ਚਾਹੀਦੀ ਹੈ। ਉਨਾਂ ਕਿਹਾ ਕਿ ਆਮ ਆਦਮੀ ਪਾਰਟੀ ਨੂੰ ਚੋਣ ਕਮਿਸ਼ਨ ਦੇ ਅਧਿਕਾਰੀਆਂ ਵਿੱਚ ਮੁਕੰਮਲ ਵਿਸ਼ਵਾਸ ਹੈ ਅਤੇ ਕਮਿਸ਼ਨ ਵੱਲੋਂ ਚੋਣਾਂ ਸਾਫ਼ ਸੁਥਰੇ ਢੰਗ ਨਾਲ ਕਰਵਾਏ ਜਾਣ ਸਬੰਧੀ ਕੀਤੇ ਇੰਤਜ਼ਾਮ ਤੋਂ ਪਾਰਟੀ ਪੂਰੀ ਤਰਾਂ ਸੰਤੁਸ਼ਟ ਹੈ। ਪਰ ਮੰਦੇਭਾਗੀਂ, ਸ਼੍ਰੋਮਣੀ ਅਕਾਲੀ ਦਲ-ਭਾਜਪਾ ਗੱਠਜੋੜ ਅਤੇ ਗਾਂਗਰਸ ਪਾਰਟੀਆਂ ਪੰਜਾਬ ਦੇ ਸ਼ਾਂਤੀਪੂਰਨ ਮਾਹੌਲ ਨੂੰ ਖ਼ਰਾਬ ਕਰਨ ਦੇ ਜਤਨ ਕਰ ਰਹੀਆਂ ਹਨ।

 

Tags: Gurpreet Ghughi

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD