Saturday, 11 May 2024

 

 

ਖ਼ਾਸ ਖਬਰਾਂ ਮੋਗਾ ਦੀ ਨੈਸ਼ਨਲ ਲੋਕ ਅਦਾਲਤ ਵਿੱਚ 5483 ਕੇਸਾਂ ਦਾ ਨਿਪਟਾਰਾ ਸੱਤ ਸਾਲਾਂ 'ਚ ਪਟਿਆਲਾ ਲੋਕ ਸਭਾ ਹਲਕੇ 'ਚ ਕੀਤੇ 7 ਕੰਮ ਗਿਣਾਉਣ ਕਾਂਗਰਸ ਤੇ 'ਆਪ' : ਐਨ.ਕੇ. ਸ਼ਰਮਾ ਨੈਸ਼ਨਲ ਲੋਕ ਅਦਾਲਤ ਚ ਹੋਇਆ 19815 ਕੇਸਾਂ ਦਾ ਨਿਪਟਾਰਾ ਪਟਿਆਲਾ ’ਚ ਲੱਗੀ ਕੌਮੀ ਲੋਕ ਅਦਾਲਤ ’ਚ 13481 ਕੇਸਾਂ ਦਾ ਹੋਇਆ ਨਿਪਟਾਰਾ ਪੰਜਾਬ ਪੁਲਿਸ ਨੇ ਹਿਮਾਚਲ ਪ੍ਰਦੇਸ਼ ਦੀ ਫਾਰਮਾ ਫੈਕਟਰੀ ਤੋਂ ਚੱਲ ਰਹੇ ਅੰਤਰ-ਰਾਜੀ ਗੈਰ-ਕਾਨੂੰਨੀ ਫਾਰਮਾ ਸਪਲਾਈ ਅਤੇ ਨਿਰਮਾਣ ਨੈਟਵਰਕ ਦਾ ਕੀਤਾ ਪਰਦਾਫਾਸ਼ ਭਾਜਪਾ ਜ਼ਿਲ੍ਹਾ ਯੁਵਾ ਮੋਰਚਾ ਦੀ ਅਹਿਮ ਮੀਟਿੰਗ ਮੋਰਚਾ ਜ਼ਿਲ੍ਹਾ ਪ੍ਰਧਾਨ ਤਾਹਿਲ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ ਵਿਜੇਦਰ ਸਿੰਗਲਾ ਦੀ ਚੋਣ ਮੁਹਿੰਮ ਨੂੰ ਮਿਲਿਆ ਵੱਡਾ ਹੁੰਗਾਰਾ ਚੋਣ ਪ੍ਰਚਾਰ ਅਤੇ ਹਲਕਾ ਵਾਸੀਆਂ ਦੀ ਹਮਾਇਤ ਵਿੱਚ ਮੀਤ ਹੇਅਰ ਸਭ ਤੋਂ ਅੱਗੇ ਨਿਕਲਿਆ ਹਰ ਇੱਕ ਵੋਟਰ ਦੀ ਵੋਟ ਬਹੁਤ ਅਹਿਮ, ਕੋਈ ਵੀ ਵੋਟਰ ਇਸ ਮੌਕੇ ਨੂੰ ਨਾ ਗਵਾਏ- ਸੰਦੀਪ ਕੁਮਾਰ “ਅਗਲੇ ਪੰਜ ਸਾਲਾਂ ਵਿੱਚ ਫਾਰਮਾਸਿਸਟ ਹੋਣਗੇ ਸਭ ਤੋਂ ਵੱਧ ਮੁੱਲਵਾਨ”: ਐਲਪੀਯੂ ਵਿਖੇ ਫਾਰਮੇਸੀ ਕੌਂਸਲ ਆਫ਼ ਇੰਡੀਆ ਦੇ ਪ੍ਰਧਾਨ ਦਾ ਐਲਾਨ ਹਰਸਿਮਰਤ ਕੌਰ ਬਾਦਲ ਨੇ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਸੰਸਦ ਵਿਚ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਅੱਗੇ ਆਵਾਜ਼ ਬੁਲੰਦ ਕੀਤੀ, ਉਹ ਤੁਹਾਡੀਆਂ ਵੋਟਾਂ ਦੀ ਅਸਲ ਹੱਕਦਾਰ: ਸੁਖਬੀਰ ਸਿੰਘ ਬਾਦਲ ਕਿਸਾਨਾਂ ਨੂੰ ਫਸਲਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਦੇਣ ਤੋਂ ਨਾਂਹ ਕਰ ਕੇ ਤੁਸੀਂ ਉਹਨਾਂ ਤੋਂ ਵੋਟਾਂ ਕਿਵੇਂ ਮੰਗ ਰਹੇ ਹੋ: ਹਰਸਿਮਰਤ ਕੌਰ ਬਾਦਲ ਨੇ ਗੁਰਮੀਤ ਖੁੱਡੀਆਂ ਨੂੰ ਕੀਤਾ ਸਵਾਲ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਵੱਲੋਂ ਸਟਰਾਂਗ ਰੂਮਾਂ ਦੀ ਜਾਂਚ ਨਾਮਜ਼ਦਗੀਆਂ ਭਰਨ ਦੇ ਚੌਥੇ ਦਿਨ 3 ਉਮੀਦਵਾਰਾਂ ਨੇ ਕਾਗਜ਼ ਕੀਤੇ ਦਾਖ਼ਲ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਅਤੇ ਐਸਐਸਪੀ ਵੱਲੋਂ ਅੰਤਰਰਾਜੀ ਨਾਕਿਆਂ ਦੀ ਜਾਂਚ ਲੋਕ ਸਭਾ ਚੋਣਾਂ ਦੇ ਮੱਦੇਨਜਰ ਬਿਤਹਰ ਤਾਲਮੇਲ ਲਈ ਅੰਤਰਰਾਜੀ ਸਮੀਖਿਆ ਬੈਠਕ ਆਯੋਜਿਤ ਕਣਕ ਦੀ ਆਮਦ ਨੇ ਪਿਛਲੇ ਸਾਲ ਦਾ ਰਿਕਾਰਡ ਤੋੜਿਆ ਜਗਰਾਉਂ ਵਿੱਚ ਗਰਜੇ ਵੜਿੰਗ; ਵੋਟਰਾਂ ਦੀਆਂ ਲੋੜਾਂ ਨੂੰ ਪੂਰਾ ਕਰਨ ਲਈ ਸੰਕਲਪ ਲਿਆ ਹੁਸ਼ਿਆਰਪੁਰ ਤੋਂ ਲੋਕ ਸਭਾ ਉਮੀਦਵਾਰ ਸ੍ਰੀਮਤੀ ਯਾਮਿਨੀ ਗੋਮਰ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਕਾਂਗਰਸ ਵੰਡ ਪਾਊ ਮੁੱਦਿਆਂ 'ਤੇ ਨਹੀਂ, ਸਗੋਂ ਅਸਲ ਮੁੱਦਿਆਂ 'ਤੇ ਚੋਣ ਲੜ ਰਹੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਸੁਖਵਿੰਦਰ ਬਿੰਦਰਾ ਨੇ ਰਾਣਾ ਗੁਰਮੀਤ ਸਿੰਘ ਸੋਢੀ ਦਾ ਘਰ ਪਹੁੰਚਣ ਤੇ ਕੀਤਾ ਨਿੱਘਾ ਸਵਾਗਤ

 

ਸ਼੍ਰੋਮਣੀ ਅਕਾਲੀ ਦਲ ਨੂੰ ਝਟਕਾ, ਸਾਬਕਾ ਅਕਾਲੀ ਵਿਧਾਇਕ ਸਵਰਗੀ ਗੁਰਦੀਪ ਸਿੰਘ ਭੁੱਲਰ ਦੇ ਭਰਾ ਡੋਗਰ ਸਿੰਘ ਭੁੱਲਰ ਆਮ ਆਦਮੀ ਪਾਰਟੀ ਵਿੱਚ ਸ਼ਾਮਲ

Web Admin

Web Admin

5 Dariya News

ਨੂਰਮਹਿਲ (ਜਲੰਧਰ), , 26 Jan 2017

ਸਾਰੇ ਵਰਗਾਂ ਦੇ ਲੋਕਾਂ ਦਾ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ, ਉਸੇ ਲੜੀ ਵਿੱਚ ਸਾਬਕਾ ਅਕਾਲੀ ਵਿਧਾਇਕ ਸਵਰਗੀ ਗੁਰਦੀਪ ਸਿੰਘ ਭੁੱਲਰ ਦੇ ਭਰਾ ਅਤੇ ਉੱਘੇ ਆਗੂ ਡੋਗਰ ਸਿੰਘ ਭੁੱਲਰ, ਸਾਬਕਾ ਚੇਅਰਮੈਨ ਅਤੇ ਬਹੁਤ ਸਾਰੇ ਸਰਪੰਚਾਂ ਸਮੇਤ ਅੱਜ ਨੂਰਮਹਿਲ ਵਿਖੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਇਸ ਮੌਕੇ ਆਮ ਆਦਮੀ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਸੰਜੇ ਸਿੰਘ ਅਤੇ ਕਰਨਲ ਸੀ.ਡੀ. ਸਿੰਘ ਕੰਬੋਜ ਵੀ ਮੌਜੂਦ ਸਨ।ਪਾਰਟੀ ਵਿੱਚ ਇਨਾਂ ਸਾਰੇ ਆਗੂਆਂ ਦਾ ਸੁਆਗਤ ਕਰਦਿਆਂ ਸੰਜੇ ਸਿੰਘ ਨੇ ਕਿਹਾ ਕਿ ਲੋਕ ਹੁਣ ਸ਼੍ਰੋਮਣੀ ਅਕਾਲੀ ਦਲ ਦੀਆਂ ਲੋਕ-ਵਿਰੋਧੀ ਨੀਤੀਆਂ ਤੋਂ ਅੱਕੇ ਪਏ ਹਨ ਅਤੇ ਹੁਣ ਸੂਬੇ ਦੀ ਸਿਆਸਤ ਵਿੱਚ ਤਬਦੀਲੀ ਚਾਹੁੰਦੇ ਹਨ। ਉਨਾਂ ਕਿਹਾ ਕਿ ਇਨਾਂ ਆਗੂਆਂ ਨੂੰ ਪਾਰਟੀ ਵਿੱਚ ਬਣਦਾ ਮਾਣ-ਸਨਮਾਨ ਦਿੱਤਾ ਜਾਵੇਗਾ।

ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਤੋਂ ਬਾਅਦ ਭੁੱਲਰ ਨੇ ਕਿਹਾ ਕਿ ਸੂਬੇ ਵਿੱਚ ਇਸ ਵੇਲੇ ਆਮ ਆਦਮੀ ਪਾਰਟੀ ਦੇ ਹੱਕ ਵਿੰਚ ਭਾਰੀ ਹਨੇਰੀ ਝੁੱਲ ਰਹੀ ਹੈ ਅਤੇ ਹਰ ਵਰਗ ਦੇ ਲੋਕ ਬਹੁਤ ਉਤਸ਼ਾਹ ਨਾਲ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਕੇ ਇਨਕਲਾਬ ਦਾ ਹਿੱਸਾ ਬਣਨਾ ਚਾਹ ਰਹੇ ਹਨ। ਉਨਾਂ ਕਿਹਾ ਕਿ ਅਕਾਲੀ ਸਰਕਾਰ ਸੂਬੇ ਦੀ ਜਨਤਾ ਦੇ ਅਧਿਕਾਰਾਂ ਦੀ ਰਾਖੀ ਕਰਨ ਤੋਂ ਪੂਰੀ ਤਰਾਂ ਨਾਕਾਮ ਰਹੀ ਹੈ। ਹਰੇਕ ਵਰਗ ਵਿੱਚ ਮਾਫ਼ੀਆ ਹੀ ਸਰਕਾਰ ਚਲਾ ਰਿਹਾ ਹੈ ਅਤੇ ਕਾਨੂੰਨ ਤੇ ਵਿਵਸਥਾ ਦੀ ਹਾਲਤ ਢਹਿ-ਢੇਰੀ ਹੋ ਕੇ ਰਹਿ ਗਈ ਹੈ। ਉਨਾਂ ਕਿਹਾ ਕਿ ਇਸ ਵਾਰ ਲੋਕ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣਗੇ ਅਤੇ ਇਸ ਵਾਰ ਫਿਰ ਆਮ ਆਦਮੀ ਦਾ ਰਾਜ ਹੋਵੇਗਾ।

   

 

Tags: Sanjay Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD