Thursday, 04 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ ਭਾਰਤ ਦੇ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲੇ ਨਹੀਂ, ਸਗੋਂ ਨੌਕਰੀਆਂ ਪੈਦਾ ਕਰਨ ਵਾਲੇ ਬਣਨਾ ਚਾਹੀਦਾ ਹੈ : ਗੁਲਾਬ ਚੰਦ ਕਟਾਰੀਆ 18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ ਜ਼ਿਲ੍ਹਾ ਚੋਣ ਅਫਸਰ ਰਾਹੁਲ ਵੱਲੋਂ ਐਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਪੰਜਾਬ ਰਾਜ ਵਿੱਚ ਐਸ.ਆਈ.ਆਰ. ਅਧੀਨ ਘਰੋ-ਘਰੀ ਗਣਨਾ 25 ਜੂਨ 2026 ਤੋਂ ਹੋਵੇਗੀ ਸ਼ੁਰੂ ਭਗਵੰਤ ਸਿੰਘ ਮਾਨ ਸਰਕਾਰ ਦਾ ਲੁਧਿਆਣਾ ਦੇ ਲੋਕਾਂ ਨੂੰ ਵੱਡਾ ਤੋਹਫਾ ਪ੍ਰਧਾਨ ਮੰਤਰੀ ਮੋਦੀ ਦੇ ਨਿਆਂ ਵਿਜ਼ਨ ਨੂੰ ਹਰਿਆਣਾ ਵਿੱਚ ਸਾਕਾਰ ਕਰ ਰਹੀ ਹੈ ਸਰਕਾਰ : ਨਾਇਬ ਸਿੰਘ ਸੈਣੀ ਹਰਿਆਣਾ ਦੀਆਂ ਖੰਡ ਮਿੱਲਾਂ ਨੂੰ ਇੱਕ ਸਾਲ ਵਿੱਚ ਘਾਟੇ ਤੋਂ ਮੁਨਾਫ਼ੇ ਵਿੱਚ ਲਿਆਉਣਾ ਯਕੀਨੀ ਕਰਨ : ਨਾਇਬ ਸਿੰਘ ਸੈਣੀ

 

ਆਪ ਨੂੰ ਵੋਟ ਦੇਣਾ ਸ੍ਰੋਅਦ ਨੂੰ ਵੋਟ ਦੇਣ ਸਮਾਨ : ਕੈਪਟਨ ਅਮਰਿੰਦਰ ਸਿੰਘ

ਦੋਨਾਂ ਨੂੰ ਉਗਰ ਵਿਚਾਰਧਾਰਾ ਵਾਲਾ ਦੱਸਿਆ

Web Admin

Web Admin

5 Dariya News

ਡੇਰਾ ਬੱਸੀ/ਖੰਨਾ/ਸਮਰਾਲਾ , 26 Jan 2017

Last updated on: Jan 26, 2017, 00:00 IST

ਪੰਜਾਬ ਕਾਂਗਰਸ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਲੋਕਾਂ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਅਰਵਿੰਦ ਕੇਜਰੀਵਾਲ ਲਈ ਵੋਟ ਦੇਣਾ ਸ੍ਰੋਮਣੀ ਅਕਾਲੀ ਦਲ ਨੂੰ ਸ਼ਾਸਨ ਕਰਨ ਦਾ ਆਦੇਸ਼ ਦੇਣ ਸਮਾਨ ਹੋਵੇਗਾ, ਜਿਸਦੇ ਕੁਸ਼ਾਸਨ 'ਚ ਉਹ ਬੀਤੇ 10 ਸਾਲਾਂ ਤੋਂ ਪ੍ਰੇਸ਼ਾਨੀਆਂ ਦਾ ਸਾਹਮਣਾ ਕਰ ਰਹੇ ਹਨ।ਕੈਪਟਨ ਅਮਰਿੰਦਰ ਨੇ ਆਪ ਤੇ ਸ੍ਰੋਅਦ ਦੋਨਾਂ ਸੰਗਠਨਾਂ ਨੂੰ ਉਗਰ ਵਿਚਾਰਧਾਰਾ ਵਾਲੇ ਦੱਸਦਿਆਂ, ਲੋਕਾਂ ਨੂੰ ਇਨ੍ਹਾਂ ਚੋਣਾਂ ਦੌਰਾਨ ਇਨ੍ਹਾਂ 'ਚੋਂ ਕਿਸੇ ਦੇ ਵੀ ਬਹਿਕਾਵੇ 'ਚ ਨਾ ਆਉਣ ਦੀ ਅਪੀਲ ਕੀਤੀ। ਉਨ੍ਹਾਂ ਨੇ ਕਿਹਾ ਕਿ ਜਿਥੇ ਅਕਾਲੀਆਂ ਨੇ ਬੀਤੇ 10 ਵਰ੍ਹਿਆਂ ਦੌਰਾਨ ਉਨ੍ਹਾਂ ਦੇ ਮਾਫੀਆ ਰਾਜ ਰਾਹੀਂ ਲੋਕਾਂ ਨੂੰ ਲੁੱਟਿਆ ਹੈ, ਉਥੇ ਹੀ ਹੁਣ ਆਪ ਸੂਬੇ ਦੀ ਪੰਜਾਬੀਅਤ ਨੂੰ ਤਬਾਹ ਕਰਨ ਵਾਸਤੇ ਬਾਹਰੀ ਵਿਅਕਤੀਆਂ ਨੂੰ ਲੈ ਕੇ ਆ ਗਈ ਹੈ।ਇਸ ਮੌਕੇ ਡੇਰਾ ਬੱਸੀ ਵਿਖੇ ਇਕ ਪਬਲਿਕ ਮੀਟਿੰਗ ਨੂੰ ਸੰਬੋਧਨ ਕਰਦਿਆਂ, ਕੈਪਟਨ ਅਮਰਿੰਦਰ ਨੇ ਸਥਾਨਕ ਅਕਾਲੀ ਉਮੀਦਵਾਰ ਐਨ.ਕੇ. ਸ਼ਰਮਾ ਤੇ ਉਨ੍ਹਾਂ ਵਰਗਿਆਂ ਨੂੰ ਇਨ੍ਹਾਂ ਸਾਲਾਂ ਦੌਰਾਨ ਲੋਕਾਂ ਨੂੰ ਪ੍ਰਤਾੜਤ ਕਰਨ ਬਦਲੇ ਸਜ਼ਾ ਦੇਣ ਦਾ ਵਾਅਦਾ ਕੀਤਾ। ਉਨ੍ਹਾਂ ਨੇ ਲੋਕਾਂ ਦੇ ਭਾਰੀ ਉਤਸਾਹ ਦੌਰਾਨ ਐਲਾਨ ਕੀਤਾ ਕਿ ਇਨ੍ਹਾਂ ਨੂੰ ਲੰਬਾ ਪਾ ਦਿਆਂਗੇ। ਡੇਰਾ ਬੱਸੀ ਤੋਂ ਕਾਂਗਰਸ ਉਮੀਦਵਾਰ ਦੀਪਇੰਦਰ ਸਿੰਘ ਢਿਲੋਂ ਨੇ ਕਿਹਾ ਕਿ ਸ਼ਰਮਾ ਨੂੰ ਵਿਧਾਨ ਸਭਾ ਹਲਕੇ ਦੇ ਲੋਕਾਂ ਨੂੰ ਪ੍ਰੇਸ਼ਾਨ ਕਰਨ ਲਈ ਬਖਸ਼ਿਆ ਨਹੀਂ ਜਾਵੇਗਾ।

ਪ੍ਰਦੇਸ਼ ਕਾਂਗਰਸ ਪ੍ਰਧਾਨ ਨੇ ਭੀੜ ਦੀ ਵਾਹ ਵਾਹ ਦੌਰਾਨ ਕਿਹਾ ਕਿ ਬਾਦਲ ਅਗਵਾਈ ਵਾਲੇ ਅਕਾਲੀ ਸ਼ਾਸਨ ਦੌਰਾਨ ਸੂਬੇ ਦੇ ਬੇਕਸੂਰ ਲੋਕਾਂ ਉਪਰ ਪੰਜ ਲੱਖ ਝੂਠੇ ਕੇਸ ਤੇ ਐਫ.ਆਰ.ਆਈ ਦਰਜ਼ ਕੀਤੀਆਂ ਗਈਆਂ ਹਨ। ਉਨ੍ਹਾਂ ਨੇ ਕਿਹਾ ਕਿ ਬੁੱਢੇ (ਬਾਦਲ) ਨੂੰ ਵੀ ਲੰਬਾ ਪਾਵਾਂਗਾ। ਉਨ੍ਹਾਂ ਨੇ ਕਿਹਾ ਕਿ ਇਸੇ ਕਾਰਨ ਉਨ੍ਹਾਂ ਨੇ ਪ੍ਰਕਾਸ਼ ਸਿੰਘ ਬਾਦਲ ਦੇ ਵਿਧਾਨ ਸਭਾ ਹਲਕੇ ਲੰਬੀ ਤੋਂ ਚੋਣ ਲੜਨ ਦਾ ਫੈਸਲਾ ਕੀਤਾ ਹੈ, ਤਾਂ ਜੋ ਉਹ ਲੋਕਾਂ ਨੂੰ ਲੁੱਟਣ ਤੇ ਧੋਖਾ ਦੇਣ ਲਈ ਇਨ੍ਹਾਂ ਨੂੰ ਸਬਕ ਸਿਖਾ ਸਕਣ।ਇਸੇ ਤਰ੍ਹਾਂ ਖੰਨਾ 'ਚ ਇਕ ਵੱਖਰੀ ਰੈਲੀ ਨੂੰ ਸੰਬੋਧਨ ਕਰਦਿਆਂ, ਪ੍ਰਦੇਸ਼ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਉਦਯੋਗਾਂ ਦੀ ਤਰ੍ਹਾਂ, ਏਸ਼ੀਆ ਦੀ ਸੱਭ ਤੋਂ ਵੱਡੀ ਮੰਡੀ ਵੀ ਬੁਰੀ ਹਾਲਤ 'ਚ ਹੈ। ਉਨ੍ਹਾਂ ਨੇ ਖੇਤੀ ਦੇ ਵਿਕਾਸ ਨੂੰ ਪੱਟੜੀ 'ਤੇ ਵਾਪਿਸ ਲਿਆਉਣ ਲਈ ਕਿਸਾਨਾਂ ਦੇ ਕਰਜ਼ੇ ਮੁਆਫ ਕਰਨ ਦਾ ਵਾਅਦਾ ਦੁਹਰਾਇਆ ਤੇ ਲੋਕਾਂ ਨੂੰ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸਵ. ਬੇਅੰਤ ਸਿੰਘ ਦੇ ਪੋਤਰੇ ਤੇ ਕਾਂਗਰਸ ਉਮੀਦਵਾਰ ਗੁਰਕੀਰਤ ਸਿੰਘ ਕੋਟਲੀ ਦੇ ਹੱਕ 'ਚ ਵੋਟ ਦੇਣ ਦੀ ਜ਼ੋਰਦਾਰ ਅਪੀਲ ਕੀਤੀ।ਕੈਪਟਨ ਅਮਰਿੰਦਰ ਨੇ ਕਿਹਾ ਕਿ ਜੇਕਰ ਐਸ.ਵਾਈ.ਐਲ ਦਾ ਨਿਰਮਾਣ ਹੋਣ ਦਿੱਤਾ ਗਿਆ, ਤਾਂ ਪੂਰਾ ਦੱਖਣੀ ਪੰਜਾਬ ਸੁੱਕ ਜਾਵੇਗਾ। 

ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਉਹ ਸੱਤਾ 'ਚ ਆਉਣ ਤੋਂ ਬਾਅਦ ਇਕ ਬੂੰਦ ਪਾਣੀ ਵੀ ਪੰਜਾਬ ਤੋਂ ਬਾਹਰ ਨਹੀਂ ਜਾਣ ਦੇਣਗੇ, ਭਾਵੇਂ ਇਸ ਬਦਲੇ ਅਦਾਲਤ ਦੇ ਆਦੇਸ਼ਾਂ ਦੀ ਉਲੰਘਣਾਂ ਕਰਨ 'ਤੇ ਉਨ੍ਹਾਂ ਨੂੰ ਜੇਲ੍ਹ ਵੀ ਕਿਉਂ ਨਾ ਜਾਣਾ ਪਵੇ।ਸਮਰਾਲਾ 'ਚ ਭਾਰੀ ਭੀੜ ਨੂੰ ਸੰਬੋਧਨ ਕਰਦਿਆਂ, ਜਿਥੋਂ ਪਾਰਟੀ ਨੇ ਅਮਰੀਕ ਸਿੰਘ ਢਿਲੋਂ ਨੂੰ ਆਪਣਾ ਉਮੀਦਵਾਰ ਬਣਾਇਆ ਹੈ, ਕੈਪਟਨ ਅਮਰਿੰਦਰ ਨੇ ਕਿਸਾਨਾਂ ਨੂੰ ਉਨ੍ਹਾਂ ਦੇ ਉਤਪਾਦਨ ਦੀ ਜ਼ਲਦੀ ਤੇ ਪੂਰੀ ਅਦਾਇਗੀ ਦੇਣ ਦਾ ਵਾਅਦਾ ਕੀਤਾ। ਉਨ੍ਹਾਂ ਨੇ ਕਿਹਾ ਕਿ ਸੱਤਾ 'ਚ ਆਉਣ ਤੋਂ ਬਾਅਦ ਕਾਂਗਰਸ ਵੱਲੋਂ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਵਾਸਤੇ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।ਕੈਪਟਨ ਅਮਰਿੰਦਰ ਨੇ ਉਨ੍ਹਾਂ ਦੀਆਂ ਰੈਲੀਆਂ 'ਚ ਸ਼ਾਮਿਲ ਹੋਣ ਵਾਲੀ ਲੋਕਾਂ ਦੀ ਭੀੜ ਨੂੰ ਕਿਹਾ ਕਿ ਉਹ ਏ.ਆਈ.ਸੀ.ਸੀ ਮੀਤ ਪ੍ਰਧਾਨ ਰਾਹੁਲ ਗਾਂਧੀ ਨਾਲ ਦੋਨਾਂ ਬਾਦਲ ਪਿਓ-ਪੁੱਤ ਦੇ ਵਿਧਾਨ ਸਭਾ ਹਲਕਿਆਂ ਲੰਬੀ ਤੇ ਜਲਾਲਾਬਾਦ ਸਮੇਤ ਮਜੀਠੀਆ ਦੇ ਹਲਕੇ 'ਚ, ਲੋਕਾਂ ਉਪਰ ਵਰ੍ਹਾਏ ਹਰ ਤਰ੍ਹਾਂ ਦੇ ਅੱਤ ਤੇ ਮਾਫੀਆ ਰਾਜ ਬਦਲੇ ਉਨ੍ਹਾਂ ਨੂੰ ਕੁੱਟਣ ਜਾ ਰਹੇ ਹਨ। ਜਿਸਦੇ ਜਵਾਬ 'ਚ ਭੀੜ ਨੇ ਨਾਅਰੇ ਲਗਾਉਂਦਿਆਂ ਕਿਹਾ, ਵੋਟ ਲਗਾਓ ਪੰਜੇ 'ਤੇ, ਬਾਬਾ ਪਾਓ ਮੰਜੇ 'ਤੇ।

ਉਨ੍ਹਾਂ ਨੇ ਕਿਹਾ ਕਿ ਬਾਦਲਾਂ ਨੇ ਆਪਣੇ ਵਾਸਤੇ ਹੋਟਲ ਤੇ ਬਿਜਨੇਸ ਖੜ੍ਹੇ ਕਰਨ ਦੀ ਬਜਾਏ ਸੂਬੇ ਲਈ ਕੁਝ ਨਹੀਂ ਕੀਤਾ ਹੈ। ਕੈਪਟਨ ਅਮਰਿੰਦਰ ਨੇ ਖੁਲਾਸਾ ਕੀਤਾ ਕਿ ਅਕਾਲੀ ਭਾਜਪਾ ਸਰਕਾਰ ਨੇ ਸੂਬੇ ਦੀ ਪਿਛਲੀ ਕਾਂਗਰਸ ਸਰਕਾਰ ਵੱਲੋਂ ਵਿਕਾਸ ਲਈ ਚੁੱਕੇ ਗਏ ਸਾਰੇ ਕਦਮਾਂ ਨੂੰ ਰੋਕ ਦਿੱਤਾ ਸੀ। ਉਨ੍ਹਾਂ ਨੇ ਕਿਹਾ ਕਿ ਅਸੀਂ 20 ਲੱਖ ਨੌਕਰੀਆਂ ਪੈਦਾ ਕਰਨ ਵਾਸਤੇ ਸਮਝੌਤਿਆਂ 'ਤੇ ਦਸਤਖਤ ਕੀਤੇ ਸਨ, ਲੇਕਿਨ ਇਨ੍ਹਾਂ ਨੇ ਆਉਣ ਤੋਂ ਬਾਅਦ ਉਸ ਯੋਜਨਾ 'ਤੇ ਰੋਕ ਲਗਾ ਦਿੱਤੀ ਤੇ ਸਿਰਫ ਇਸ ਲਈ, ਕਿਉਂਕਿ ਇਹ ਆਪਣੇ ਪਰਿਵਾਰ ਦੀ ਤਰੱਕੀ ਚਾਹੁੰਦੇ ਸਨ।ਕੈਪਟਨ ਅਮਰਿੰਦਰ ਸੂਬੇ ਅੰਦਰ ਧਾਰਮਿਕ ਬੇਅਦਬੀਆਂ ਦੀਆਂ ਘਟਨਾਵਾਂ 'ਚ ਵਾਧੇ ਨੂੰ ਲੈ ਕੇ ਵੀ ਬਾਦਲ 'ਤੇ ਵਰ੍ਹੇ ਅਤੇ ਲੋਕਾਂ ਨੂੰ ਵੰਡਣ ਦੀ ਅਪਰਾਧਿਕ ਸਾਜਿਸ਼ ਰੱਚਣ ਲਈ ਦੋਸ਼ੀ ਪਾਏ ਜਾਣ 'ਤੇ ਉਨ੍ਹਾਂ ਤੇ ਹੋਰਨਾਂ ਸਾਰਿਆਂ ਨੂੰ ਸਜ਼ਾ ਦੇਣ ਦਾ ਵਾਅਦਾ ਦੁਹਰਾਇਆ। ਉਨ੍ਹਾਂ ਨੇ ਕਿਹਾ ਕਿ ਪੰਜਾਬ ਨੂੰ ਵੰਡਣ ਵਾਸਤੇ ਬਾਦਲ ਜ਼ਿੰਮੇਵਾਰ ਹਨ ਤੇ ਹੁਣ ਇਹ ਲੋਕਾਂ ਨੂੰ ਧਾਰਮਿਕ ਅਧਾਰ 'ਤੇ ਵੱਖ ਕਰਨਾ ਚਾਹੁੰਦੇ ਹਨ।ਇਸ ਦੌਰਾਨ, ਉਨ੍ਹਾਂ ਨੇ ਇਕ ਲੈਂਡ ਪੂਲ ਬਣਾ ਕੇ ਵੱਡੇ ਨਿਵੇਸ਼ਾਂ ਰਾਹੀਂ ਉਦਯੋਗਾਂ ਦਾ ਵਿਕਾਸ ਕਰਨ ਅਤੇ ਇਸ ਨਾਲ ਪੰਜਾਬ ਦੇ ਬੇਰੁਜ਼ਗਾਰ ਨੌਜ਼ਵਾਨਾਂ ਲਈ ਨੌਕਰੀਆਂ ਪੈਦਾ ਕਰਨ ਦਾ ਵਾਅਦਾ ਕੀਤਾ। ਉਨ੍ਹਾਂ ਨੇ ਚਾਰ ਹਫਤਿਆਂ ਅੰਦਰ ਸੂਬੇ ਤੋਂ ਨਸ਼ਾਖੋਰੀ ਦਾ ਅੰਤ ਕਰਨ ਸਬੰਧੀ ਆਪਣਾ ਵਾਅਦਾ ਵੀ ਦੁਹਰਾਇਆ।ਕੈਪਟਨ ਅਮਰਿੰਦਰ ਨੇ ਭਰੋਸਾ ਪ੍ਰਗਟ ਕੀਤਾ ਕਿ ਨਿਸ਼ਚਿਤ ਵਿਕਾਸ ਵੱਲ ਵੱਧਦੇ ਪ੍ਰਤੀਤ ਹੋ ਰਹੇ ਸੂਬੇ ਤੇ ਇਸਦੇ ਲੋਕਾਂ ਨੂੰ ਬਚਾਉਣ ਲਈ ਪੰਜਾਬ ਚੋਣਾਂ ਦੌਰਾਨ ਦੋ-ਤਿਹਾਈ ਬਹੁਮਤ ਲਿਆਉਂਦਿਆਂ ਕਾਂਗਰਸ ਵਿਰੋਧੀਆਂ ਨੂੰ ਬਾਹਰ ਦਾ ਰਸਤਾ ਦਿਖਾ ਦੇਵੇਗੀ।

 

Tags: Amarinder Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD