Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਆਪ ਦੀ ਸਰਕਾਰ ਮਜੀਠਾ ਹਲਕੇ ਨੂੰ ਡਰ ਤੇ ਪਰਚਿਆਂ ਤੋਂ ਆਜਾਦੀ ਦਿਵਾਵਾਂਗੇ- ਹਿੰਮਤ ਸਿੰਘ ਸ਼ੇਰਗਿੱਲ

ਝਾਮਕਾ, ਅਠਵਾਲ, ਅਰਜਨਮਾਂਗਾ ਅਤੇ ਮਾਂਗਾਸਰਾਏ 'ਚ ਮੀਟਿੰਗਾਂ ਕੀਤੀਆਂ

Web Admin

Web Admin

5 Dariya News

ਮੱਤੇਵਾਲ , 26 Jan 2017

Last updated on: Jan 26, 2017, 00:00 IST

ਵਿਧਾਨ ਸਭਾ ਹਲਕਾ ਮਜੀਠਾ ਤੋਂ ਚੋਣ ਲੜ ਰਹੇ ਆਪ ਉਮੀਦਵਾਰ ਐਡਵੋਕੇਟ ਹਿੰਮਤ ਸਿੰਘ ਸ਼ੇਰਗਿੱਲ ਨੇ ਪੰਜਾਬ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨੀ ਯਕੀਨੀ ਕਰਾਰ ਦਿੰਦਿਆਂ ਕਿਹਾ ਕਿ ਲੋਕਾਂ ਦੀ ਸਰਕਾਰ ਬਣਦਿਆਂ ਹੀ ਮਜੀਠਾ ਹਲਕੇ ਦੀ ਆਮ ਜਨਤਾ ਨੂੰ ਡਰ ਅਤੇ ਪਰਚਿਆਂ ਦੇ ਦਬਾਅ ਤੋਂ ਹਮੇਸ਼ਾਂ ਲਈ ਮੁਕਤ ਕਰ ਦਿੱਤਾ ਜਾਵੇਗਾ।ਅੱਜ ਵਰ੍ਹਦੇ ਮੀਂਹ ਵਿੱਚ ਹਲਕੇ ਦੇ ਝਾਮਕਾ, ਅਰਜਨਮਾਂਗਾ ਅਤੇ ਅਠਵਾਲ ਆਦਿ ਪਿੰਡਾਂ ਦੇ ਦੌਰੇ ਕਰਨ ਦੌਰਾਨ ਆਮ ਆਦਮੀ ਪਾਰਟੀ ਦੀ ਹਮਾਇਤ 'ਚ ਨਿਤਰਨ ਵਾਲੇ ਲੋਕਾਂ ਨੂੰ ਸੰਬੋਧਨ ਕਰਦਿਆਂ ਐਡਵੋਕੇਟ ਸ਼ੇਰਗਿੱਲ ਨੇ ਕਿਹਾ ਕਿ ਮਜੀਠਾ ਹਲਕੇ ਦੇ ਆਮ ਲੋਕਾਂ ਨੂੰ ਮਜੀਠੀਆ ਦੀ ਦਹਿਸ਼ਤ 'ਚੋਂ ਕੱਢਣਾ ਉਹਨਾਂ ਦਾ ਮੁੱਖ ਮਕਸਦ ਹੈ ਅਤੇ ਲੋਕਾਂ ਨਾਲ ਹੋਈਆਂ ਧੱਕੇਸ਼ਾਹੀਆਂ ਦਾ ਪੂਰਾ ਹਿਸਾਬ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਆਪ ਦੀ ਸਰਕਾਰ ਬਣਨੀ ਯਕੀਨੀ ਹੈ ਅਤੇ ਆਪ ਦੀ ਸਰਕਾਰ ਬਣਦਿਆਂ ਹੀ ਸੂਬੇ ਨੂੰ ਵਿਕਾਸ, ਅਮਨ ਸ਼ਾਂਤੀ, ਖੁਸ਼ਹਾਲੀ, ਰੁਜ਼ਗਾਰ, ਸਿੱਖਿਆ ਅਤੇ ਸਿਹਤ ਦੇ ਖੇਤਰਾਂ 'ਚ ਅੱਵਲ ਨੰਬਰ 'ਤੇ ਲਿਆਉਣ ਦੇ ਜੰਗੀ ਪੱਧਰ 'ਤੇ ਯਤਨ ਸ਼ੁਰੂ ਕਰ ਦਿੱਤੇ ਜਾਣਗੇ। ਸ਼ੇਰਗਿੱਲ ਨੇ ਦੋਸ਼ ਲਾਇਆ ਕਿ ਆਪਣੀ ਹਾਰ ਸਾਹਮਣੇ ਵੇਖ ਕੇ ਅਕਾਲੀ ਦਲ, ਭਾਜਪਾ ਅਤੇ ਕਾਂਗਰਸੀ ਨਾਪਾਕ ਗੱਠਜੋੜ ਬਣਾ ਕੇ ਵਿਧਾਨ ਸਭਾ ਚੋਣਾਂ ਦੌਰਾਨ ਦੋਸਤਾਨਾ ਮੈਚ ਖੇਡ ਕੇ ਆਮ ਜਨਤਾ ਨੂੰ ਮੂਰਖ਼ ਬਣਾਉਣ 'ਚ ਰੁੱਝੇ ਹੋਏ ਹਨ ਪਰ ਹੁਣ ਲੋਕ ਜਾਗ ਚੁੱਕੇ ਹਨ ਅਤੇ ਇਹਨਾਂ ਰਵਾਇਤੀ ਪਾਰਟੀਆਂ ਦੀ ਹਰੇਕ ਚਾਲ ਦਾ 4 ਫ਼ਰਵਰੀ ਨੂੰ ਮੂੰਹ ਤੋੜਵਾਂ ਜਵਾਬ ਦੇਣ ਦੀ ਉਡੀਕ 'ਚ ਹਨ। ਇਹਨਾਂ ਜਨਤਕ ਮੀਟਿੰਗਾਂ ਨੂੰ ਹਿੰਮਤ ਸਿੰਘ ਸ਼ੇਰਗਿੱਲ ਤੋਂ ਇਲਾਵਾ ਸਾਬਕਾ ਚੇਅਰਮੈਨ ਪ੍ਰਗਟ ਸਿੰਘ ਚੋਗਾਵਾਂ, ਆਪ ਦੇ ਸੂਬਾਈ ਮੀਤ ਪ੍ਰਧਾਨ ਜਸਕਰਨ ਬੰਦੇਸ਼ਾ, ਸੁਖਦੀਪ ਸਿੰਘ ਸਿੱਧੂ ਅਤੇ ਹਰਿੰਦਰ ਸਿੰਘ ਸੇਖੋਂ ਨੇ ਵੀ ਸੰਬੋਧਨ ਕੀਤਾ। ਇਸ ਮੌਕੇ 'ਤੇ ਗੁਜਰਾਤ ਦੇ ਕਿਸਾਨ ਆਗੂ ਸੁਰਿੰਦਰ ਸਿੰਘ ਭੁੱਲਰ, ਸਾਬਕਾ ਸਰਪੰਚ ਅਜੀਤ ਸਿੰਘ ਸਰਹਾਲਾ, ਹੀਰਾ ਸਿੰਘ ਹੁੰਦਲ ਅਤੇ ਜੁਗਰਾਜ ਬੱਲ ਵੀ ਮੌਜੂਦ ਸਨ।

 

Tags: Himmat Singh Shergill

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD