Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਬਾਦਲ ਨੂੰ ਸਿਰੋਪਾ ਪਾਉਣ ਤੋਂ ਇਨਕਾਰ ਕਰਨ ਵਾਲੇ ਅਰਦਾਸੀਏ ਭਾਈ ਬਲਬਰੀ ਸਿੰਘ ਆਪ ਵਿਚ ਹੋਏ ਸ਼ਾਮਿਲ

ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਅਤੇ ਦੋਸ਼ੀਆਂ ਨੂੰ ਆਸਰਾ ਦੇਣ ਲਈ ਬਾਦਲ ਪਰਿਵਾਰ ਨੂੰ ਦੱਸਿਆ ਦੋਸ਼ੀ

Web Admin

Web Admin

5 Dariya News

ਚੰਡੀਗੜ੍ਹ , 27 Jan 2017

Last updated on: Jan 27, 2017, 00:00 IST

ਸ਼੍ਰੀ ਹਰਿਮੰਦਿਰ ਸਾਹਿਬ (ਅੰਮ੍ਰਿਤਸਰ) ਵਿਖੇ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਸਿਰੋਪਾ ਪਾਉਣ ਤੋਂ ਇਨਕਾਰ ਕਰਨ ਵਾਲੇ ਅਰਦਾਸੀਏ ਭਾਈ ਬਲਬੀਰ ਸਿੰਘ ਨੇ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਹੋਈਆਂ ਘਟਨਾਵਾਂ ਤੋਂ ਖਫਾ ਹੋ ਕੇ ਅੱਜ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂਆਂ ਦੀ ਮੌਜੂਦਗੀ ਵਿੱਚ ਆਪ ਵਿੱਚ ਸ਼ਾਮਿਲ ਹੋ ਗਏ। ਭਾਈ ਬਲਬੀਰ ਸਿੰਘ ਨੇ ਕਿਹਾ ਕਿ ਉਨਾਂ ਨੇ ਬਾਦਲ ਨੂੰ ਸਿਰੋਪਾ ਪਾਉਣ ਤੋਂ ਇਸ ਲਈ ਇਨਕਾਰ ਕਰ ਦਿੱਤਾ ਸੀ, ਕਿਉਂਕਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਲਗਾਤਾਰ ਵਧ ਰਹੀਆਂ ਸਨ ਅਤੇ ਉਨਾਂ ਨੂੰ ਪਤਾ ਚੱਲਿਆ ਸੀ ਕਿ ਇਸ ਪਾਪ ਵਿੱਚ ਸ਼ਾਮਿਲ ਲੋਕਾਂ ਨੂੰ ਬਾਦਲ ਪਰਿਵਾਰ ਵੱਲੋਂ ਮਾਲੀ ਸਹਾਇਤਾ ਦਿੱਤੀ ਜਾ ਰਹੀ ਹੈ। ਉਨਾਂ ਕਿਹਾ ਕਿ ਬੇਅਦਬੀ ਦੀਆਂ ਐਨੀ ਵੱਡੀ ਪੱਧਰ ਉਤੇ ਘਟਨਾਵਾਂ ਸੱਤਾਧਾਰੀ ਪਾਰਟੀ ਦੀ ਸ਼ਹਿ ਤੋਂ ਬਿਨਾਂ ਨਹੀਂ ਹੋ ਸਕਦੀਆਂ। ਉਨਾਂ ਕਿਹਾ ਕਿ ਦੋਸ਼ੀਆਂ ਨੂੰ ਨਾ ਫੜੇ ਜਾਣ ਕਾਰਨ ਮੇਰਾ ਸਰਕਾਰ ਦੇ ਖਿਲਾਫ ਵਿਰੋਧ ਸੀ।ਭਾਈ ਬਲਬੀਰ ਸਿੰਘ ਨੇ ਕਿਹਾ ਕਿ ਉਹ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ ਸਤਿਕਾਰ ਨੂੰ ਬਰਕਰਾਰ ਰੱਖਣ ਲਈ ਕੰਮ ਕਰਦੇ ਰਹਿਣਗੇ ਅਤੇ ਆਮ ਆਦਮੀ ਪਾਰਟੀ ਦੇ ਆਗੂਆਂ ਨੇ ਉਨਾਂ ਨੂੰ ਭਰੋਸਾ ਦਿੱਤਾ ਹੈ ਕਿ ਧਾਰਮਿਕ ਗ੍ਰੰਥਾਂ ਦੇ ਦੋਸ਼ੀਆਂ ਨੂੰ ਫੜ ਕੇ ਸਖਤ ਸਜਾ ਦਿੱਤੀ ਜਾਵੇਗੀ। ਉਨਾਂ ਕਿਹਾ ਕਿ ਹਰੇਕ ਸਿੱਖ ਅਤੇ ਹਰ ਕੋਈ ਵਿਅਕਤੀ ਜਿਹੜਾ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀਆਂ ਸਿੱਖਿਆਵਾਂ ਨੂੰ ਮੰਨਦਾ ਹੈ, ਬੇਅਦਬੀ ਘਟਨਾਵਾਂ ਦੀ ਟੀਸ ਉਹੀ ਜਾਣ ਸਕਦਾ ਹੈ। 

ਰਸਮੀ ਤੌਰ ਉਤੇ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਣ ਤੋਂ ਪਹਿਲਾਂ ਭਾਈ ਬਲਬੀਰ ਸਿੰਘ ਨੇ ਲੰਬੀ ਤੋਂ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਖਿਲਾਫ ਚੋਣ ਲੜ ਰਹੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਜਰਨੈਲ ਸਿੰਘ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਸੀ।ਇਸ ਦੌਰਾਨ ਆਮ ਆਦਮੀ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਸੰਜੇ ਸਿੰਘ ਅਤੇ ਸੂਬਾ ਕਨਵੀਨਰ ਗੁਰਪ੍ਰੀਤ ਸਿੰਘ ਵੜੈਚ ਨੇ ਭਾਈ ਬਲਬੀਰ ਸਿੰਘ ਦਾ ਪਾਰਟੀ ਵਿੱਚ ਸਵਾਗਤ ਕੀਤਾ ਅਤੇ ਉਨਾਂ ਨੂੰ ਭਰੋਸਾ ਦਿੱਤਾ ਕਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਤਿਕਾਰ ਨੂੰ ਠੇਸ ਨਹੀਂ ਪਹੁੰਚਣ ਦਿੱਤੀ ਜਾਵੇਗੀ ਅਤੇ ਬੇਅਦਬੀ ਘਟਨਾਵਾਂ ਦੇ ਦੋਸ਼ੀਆਂ ਨੂੰ ਫੜ ਕੇ ਮਿਸਾਲੀ ਸਜਾ ਦਿੱਤੀ ਜਾਵੇਗੀ, ਤਾਂ ਜੋ ਕੋਈ ਹੋਰ ਵਿਅਕਤੀ ਅਜਿਹੀ ਘਟਨਾ ਕਰਨ ਦੀ ਹਿੰਮਤ ਨਾ ਕਰ ਸਕੇ।ਇਸ ਦੌਰਨ ਆਮ ਆਦਮੀ ਪਾਰਟੀ ਦੀ ਚੋਣ ਪ੍ਰਚਾਰ ਕਮੇਟੀ ਦੇ ਚੇਅਰਮੈਨ ਭਗਵੰਤ ਮਾਨ ਨੇ ਕਿਹਾ ਕਿ ਭਾਈ ਬਲਬੀਰ ਸਿੰਘ ਨੇ ਸਮੁੱਚੇ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਦੀ ਰਹਿਨੁਮਾਈ ਕੀਤੀ ਹੈ। ਆਪ ਡਾਇਲਾਗ ਕਮੇਟੀ ਦੇ ਚੇਅਰਮੈਨ ਕੰਵਰ ਸੰਧੂ ਨੇ ਵੀ ਭਾਈ ਬਲਬੀਰ ਸਿੰਘ ਦਾ ਪਾਰਟੀ ਵਿਚ ਸ਼ਾਮਿਲ ਹੋਣ ਉਤੇ ਧੰਨਵਾਦ ਕੀਤਾ।ਇੱਥੇ ਇਹ ਵਰਣਨਯੋਗ ਹੈ ਕਿ 12 ਦਸੰਬਰ 2016 ਨੂੰ ਜਦੋਂ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਰਬਾਰ ਸਾਹਿਬ ਮੱਥਾ ਟੇਕਣ ਗਏ ਸਨ, ਤਾਂ ਭਾਈ ਬਲਬੀਰ ਸਿੰਘ ਨੇ ਉਨਾਂ ਨੂੰ ਸਿਰੋਪਾ ਪਾਉਣ ਤੋਂ ਇਨਕਾਰ ਕਰ ਦਿੱਤਾ ਸੀ। ਸਿਰੋਪਾ ਪਾਉਣ ਤੋਂ ਮਨਾ ਕਰਨ ਦੀ ਵਜਾ ਨਾਲ ਐਸਜੀਪੀਸੀ ਨੇ ਭਾਈ ਬਲਬੀਰ ਸਿੰਘ ਦਾ ਅੰਮ੍ਰਿਤਸਰ ਤੋਂ ਬਾਹਰ ਤਬਾਦਲਾ ਕਰ ਦਿੱਤਾ ਸੀ।

 

 

Tags: Gurpreet Ghughi , Sanjay Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD