Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਹੁਣ ਮੁੱਖ ਮੰਤਰੀ ਅਹੁਦੇ ਦਾ ਉਮੀਦਵਾਰ ਐਲਾਨ ਦੀ ਵਾਰੀ 'ਆਪ' ਦੀ : ਮਨਜਿੰਦਰ ਸਿੰਘ ਸਿਰਸਾ

ਨਵਜੋਤ ਸਿੱਧੂ ਵੱਲੋਂ ਉਪ ਮੁੱਖ ਮੰਤਰੀ ਦੀ ਪੇਸ਼ਕਸ਼ ਠੁਕਰਾਏ ਜਾਣ ਮਗਰੋਂ ਆਪ ਦਲਿਤਾਂ ਨੂੰ ਮੂਰਖ ਬਣਾਉਣ ਲਈ ਪੱਬਾਂ ਭਾਰ : ਮਨਜਿੰਦਰ ਸਿੰਘ ਸਿਰਸਾ

Web Admin

Web Admin

5 Dariya News

ਚੰਡੀਗੜ੍ਹ , 27 Jan 2017

Last updated on: Jan 27, 2017, 00:00 IST

ਸ਼੍ਰੋਮਣੀ ਅਕਾਲੀ ਦਲ ਨੇ ਸ਼ੁੱਕਰਵਾਰ ਨੂੰ ਆਖਿਆ ਕਿ  ਸ੍ਰੀ ਰਾਹੁਲ ਗਾਂਧੀ ਵੱਲੋਂ ਅੱਜ ਪੰਜਾਬ ਲਈ ਮੁੱਖ ਮੰਤਰੀ ਦੇ ਅਹੁਦੇ ਲਈ ਉਮੀਦਵਾਰ ਦਾ ਐਲਾਨ ਕਰਨ ਮਗਰੋਂ ਹੁਣ 'ਆਪ' ਦੀ ਵਾਰੀ ਹੈ ਕਿ ਉਹ ਇਸ ਅਹੁਦੇ ਲਈ ਆਪਣਾ ਉਮੀਦਵਾਰ ਐਲਾਨੇ ਅਤੇ ਪਾਰਟੀ ਨੇ ਸ੍ਰੀ ਅਰਵਿੰਦ ਕੇਜਰੀਵਾਲ ਨੂੰ ਆਖਿਆ ਕਿ ਪੰਜਾਬੀਆਂ ਨੂੰ ਮੂਰਖ ਬਣਾਉਣ ਦੇ ਯਤਨ ਕਰਦੇ ਰਹਿਣ ਨਾਲੋਂ ਉਹ ਉਸ ਵਿਅਕਤੀ ਦਾ ਨਾਮ ਜਨਤਕ ਕਰਨ ਜਿਸਨੂੰ ਪਾਰਟੀ ਰਾਜ ਦੇ ਮੁੱਖ ਮੰਤਰੀ ਵਜੋਂ ਪੇਸ਼ ਕਰਨਾ ਚਾਹੁੰਦੀ ਹੈ।ਇਥੇ ਪਾਰਟੀ ਦੇ ਮੁੱਖ ਦਫਤਰ ਤੋਂ  ਜਾਰੀ ਕੀਤੇ ਇਕ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਅਤੇ ਪੰਜਾਬ ਦੇ ਉਪ ਮੁੱਖ ਮੰਤਰੀ ਸ੍ਰੀ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਅਕਾਲੀ ਦਲ ਤੇ ਭਾਜਪਾ ਗਠਜੋੜ ਨੇ ਸਭ ਤੋਂ ਪਹਿਲਾਂ ਸ੍ਰ ਪਰਕਾਸ਼ ਸਿੰਘ ਬਾਦਲ ਨੂੰ ਮੁੱਖ ਮੰਤਰੀ ਦੇ ਅਹੁਦੇ ਲਈ ਉਮੀਦਵਾਰ ਐਲਾਨਿਆ ਸੀ। ਉਹਨਾਂ ਕਿਹਾ ਕਿ ਭਾਵੇਂ ਕਾਂਗਰਸ ਨੇ ਦੇਰੀ ਨਾਲ ਉਮੀਦਵਾਰ ਐਲਾਨਿਆ ਹੈ ਪਰ ਹਾਲੇ ਵੀ ਲੋਕਾਂ ਕੋਲ ਇਸ ਮਾਮਲੇ 'ਤੇ ਵਿਚਾਰ ਵਟਾਂਦਰਾ ਕਰਨ ਲਈ ਸਮਾਂ ਬਾਕੀ ਹੈ। ਉਹਨਾਂ ਕਿਹਾ ਕਿ ਹੁਣ ਸ੍ਰੀ ਅਰਵਿੰਦ ਕੇਜਰੀਵਾਲ ਦੀ ਪਾਰੀ ਹੈ ਕਿ ਉਹ ਆਪਣੇ ਉਮੀਦਵਾਰ ਦਾ ਐਲਾਨ ਕਰਨ ਕਿਉਂਕਿ ਉਹ ਇਸ ਮਾਮਲੇ 'ਤੇ ਲਗਾਤਾਰ ਪੰਜਾਬੀਆਂ ਨੂੰ ਮੂਰਖ ਨਹੀਂ ਬਣਾ ਸਕਦੇ।

ਆਪ ਲੀਡਰਸ਼ਿਪ ਵੱਲੋਂ ਉਪ ਮੁੱਖ ਮੰਤਰੀ ਦਾ ਅਹੁਦਾ ਦਲਿਤਾਂ ਨੂੰ ਦੇਣ ਦੇ ਗੁੰਮਰਾਹ ਕਰਨ ਬਿਆਨ ਦੀ ਜ਼ੋਰਦਾਰ ਨਿਖੇਧੀ ਕਰਦਿਆਂ ਸ੍ਰੀ ਸਿਰਸਾ ਨੇ ਕਿਹਾ ਕਿ ਹੈਰਾਨੀ ਵਾਲੀ ਗੱਲ ਹੈ ਕਿ  ਸ੍ਰੀ ਅਰਵਿੰਦ ਕੇਜਰੀਵਾਲ ਨੇ ਖੁਦ ਜਨਤਕ ਤੌਰ 'ਤੇ ਆਖਿਆ ਸੀ ਕਿ ਉਹਨਾਂ ਨੇ ਆਪਣੀ ਗੱਲਬਾਤ ਦੌਰਾਨ ਸ੍ਰੀ ਨਵਜੋਤ ਸਿੰਘ ਸਿੱਧੂ ਨੂੰ ਉਪ ਮੁੱਖ ਮੰਤਰੀ ਦੇ ਅਹੁਦੇ ਦੀ ਪੇਸ਼ਕਸ਼ ਕੀਤੀ ਸੀ ਜੋ ਉਹਨਾਂ ਨੇ ਠੁਕਰਾ ਦਿੱਤੀ ਤੇ ਹੁਣ ਉਹ ਇਸ ਮਾਮਲੇ 'ਤੇ ਦਲਿਤ ਭਾਈਚਾਰੇ ਨੂੰ ਗੁੰਮਰਾਹ ਕਰਨ ਦੇ ਯਤਨ ਵਿਚ ਹਨ।  ਉਹਨਾਂ ਹਿਕਾ ਕਿ ਉਹ ਦਲਿਤ ਭਾਈਚਾਰੇ ਨੂੰ ਅਜਾਈਂ ਹੀ ਨਹੀਂ ਸਮਝ ਸਕਦੇ ਕਿਉਂਕਿ ਉਹਨਾਂ ਦੀ ਪਾਰਟੀ ਦੇ ਆਪਣੇ ਦਲਿਤ ਭਾਈਚਾਰੇ ਦੇ ਮੈਂਬਰ ਪਾਰਲੀਮੈਂਟ ਨੇ ਦੋਸ਼ ਲਗਾਏ ਸਨ ਕਿ ਸ੍ਰੀ ਕੇਜਰੀਵਾਲ ਦਲਿਤ ਵਿਰੋਧੀ ਮਾਨਸਿਕਤਾ ਰੱਖਦੇ ਹਨ ਤੇ ਉਸਦੇ ਦਲਿਤ ਹੋਣ ਕਾਰਨ ਲਗਾਤਾਰ ਉਸਨੂੰ ਅਣਡਿੱਠ ਕਰ ਰਹੇ ਹਨ।ਸ੍ਰੀ ਸਿਰਸਾ ਨੇ ਕਿਹਾ ਕਿ ਭਾਈਚਾਰੇ ਨੂੰ ਆਪਣੀ ਪੇਸ਼ਕਸ਼ ਨਾਲ ਮੂਰਖ ਬਣਾਉਣ ਦੇ ਯਤਨ ਕਰਨ ਨਾਲੋਂ ਸ੍ਰੀ ਕੇਜਰੀਵਾਲ ਲੋਕਾਂ ਨੂੰ ਪਹਿਲਾਂ ਇਹ ਦੱਸਣ ਕਿ ਮੁੱਖ ਮੰਤਰੀ ਦੇ ਅਹੁਦੇ ਲਈ ਪਾਰਟੀ ਦਾ ਉਮੀਦਵਾਰ ਕਿਹੜਾ ਹੈ। ਉਹਨਾਂ ਕਿਹਾ ਕਿ ਇਸ ਮਾਮਲੇ 'ਤੇ ਆਪਣਾ ਲੁਕਤਾਂ ਏਜੰਡਾ ਜਾਰੀ ਰੱਖਣ  ਰੱਖ ਕੇ ਉਹ ਪੰਜਾਬੀਆਂ ਨੂੰ ਮੂਰਖ ਬਣਾਉਣ ਲਈ ਯਤਨ ਕਰ ਰਹੇ ਹਨ ਜਦਕਿ ਉਹਨਾਂ ਨੇ ਗੋਆ ਲਈ ਪਾਰਟੀ ਦਾ ਮੁੱਖ ਮੰਤਰੀ ਦਾ ਉਮੀਦਵਾਰ ਲੰਬਾ ਸਮਾਂ ਪਹਿਲਾਂ ਹੀ ਐਲਾਨ ਦਿੱਤਾ ਸੀ।

 

Tags: Manjinder Singh Sirsa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD