Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਆਮ ਆਦਮੀ ਪਾਰਟੀ ਨੇ ਕੌਮਾਂਤਰੀ ਡਰੱਗ ਸਰਗਨਾ ਸਤਪ੍ਰੀਤ ਸਿੰਘ ਸੱਤ ਨਾਲ ਬਿਕਰਮ ਸਿੰਘ ਮਜੀਠੀਆ ਦੀਆਂ ਤਸਵੀਰਾਂ ਕੀਤੀਆਂ ਜਾਰੀ

ਮਜੀਠੀਆ ਨੂੰ ਜੇਲ ਵਿੱਚ ਸੁੱਟਣ ਲਈ ਸਬੂਤ ਕਾਫੀ – ਹਿੰਮਤ ਸਿੰਘ ਸ਼ੇਰਗਿੱਲ

Web Admin

Web Admin

5 Dariya News

ਅੰਮ੍ਰਿਤਸਰ , 28 Jan 2017

Last updated on: Jan 28, 2017, 00:00 IST

ਆਮ ਆਦਮੀ ਪਾਰਟੀ ਦੇ ਲੀਗਲ ਸੈਲ ਦੇ ਮੁਖੀ ਅਤੇ ਹਲਕਾ ਮਜੀਠਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਿੰਮਤ ਸਿੰਘ ਸ਼ੇਰਗਿੱਲ ਨੇ ਅੰਮ੍ਰਿਤਸਰ ਵਿਖੇ ਅੱਜ ਇੱਕ ਪ੍ਰੈਸ ਕਾਨਫਰੰਸ ਦੌਰਾਨ ਬਿਕਰਮ ਮਜੀਠ ਦੀਆਂ ਕੌਮਾਂਤਰੀ ਡਰੱਗ ਸਰਗਨਾ ਸਤਪ੍ਰੀਤ ਸਿੰਘ ਸੱਤਾ ਨਾਲ ਤਸਵੀਰਾਂ ਜਾਰੀ ਕੀਤੀਆਂ।  ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼ੇਰਗਿੱਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਹਮੇਸ਼ਾਂ ਕਹਿੰਦੀ ਆਈ ਹੈ ਕਿ ਪੰਜਾਬ ਦੇ ਕੈਬਿਨੇਟ ਮੰਤਰੀ ਬਿਕਰਮ ਮਜੀਠੀਆ ਦੇ ਨਸ਼ਾ ਤਸਕਰਾਂ ਨਾਲ ਸਬੰਧ ਹਨ ਅਤੇ ਇਨਾਂ ਤਸਵੀਰਾਂ ਨੇ ਇਸ ਗੱਲ ਨੂੰ ਸਹੀ ਸਾਬਿਤ ਕੀਤਾ ਹੈ। ਸ਼ੇਰਗਿੱਲ ਨੇ ਕਿਹਾ ਕਿ ਦੂਜੇ ਆਰੋਪੀ ਬਿੱਟੂ ਔਲਖ ਵੱਲੋਂ ਈਡੀ ਸਾਹਮਣੇ ਆਪਣੇ ਬਿਆਨ ਵਿੱਚ ਪਹਿਲਾਂ ਹੀ ਕਿਹਾ ਜਾ ਚੁੱਕਿਆ ਹੈ ਕਿ ਉਸਨੂੰ ਮਜੀਠੀਆ ਨੇ ਸੱਤਾ ਅਤੇ ਜਗਜੀਤ ਚਹਿਲ ਨਾਲ ਸਿੰਥੈਟਿਕ ਡਰੱਗ ਅਤੇ ਹੋਰ ਕੱਚਾ ਮਾਲ ਸਪਲਾਈ ਕਰਨ ਲਈ ਮਿਲਵਾਇਆ ਸੀ, ਜਦਕਿ ਬਿਕਰਮ ਮਜੀਠੀਆ ਇਨਾਂ ਆਰੋਪਾਂ ਤੋਂ ਪੱਲਾ ਝਾੜਦੇ ਰਹੇ ਹਨ, ਪਰ ਇਹ ਤਸਵੀਰਾਂ ਬਿਕਰਮ ਮਜੀਠੀਆ ਦੀ ਡਰੱਗ ਤਸਕਰੀ ਵਿਚ ਸ਼ਮੂਲੀਅਤ ਨੂੰ ਸਹੀ ਦੱਸ ਰਹੀਆਂ ਹਨ। ਈਡੀ ਦੀ ਰਿਪੋਰਟ ਨੂੰ ਪੜਦਿਆਂ ਹਿੰਮਤ ਸਿੰਘ ਸ਼ੇਰਗਿੱਲ ਨੇ ਕਿਹਾ ਕਿ ਸੱਤਾ ਨੇ 2007 ਵਿੱਚ ਮਜੀਠੀਆ ਦੇ ਚੋਣ ਏਜੰਟ ਵਜੋਂ ਕੰਮ ਕੀਤਾ ਅਤੇ ਉਸਦੇ ਘਰ ਵਿੱਚ ਹੀ ਰਿਹਾ। 

ਮਜੀਠੀਆ ਨੂੰ ਆਪਣੀ ਸੁਰੱਖਿਆ ਛੱਡਣ ਅਤੇ ਪਾਸਪੋਰਟ ਸਮਰਪਰਣ ਕਰਨ ਲਈ ਚੈਲੇਂਜ ਕਰਦਿਆਂ ਸ਼ੇਰਗਿੱਲ ਨੇ ਕਿਹਾ ਕਿ ਮਜੀਠੀਆ ਆਪਣੇ ਪਾਪਾਂ ਤੋਂ ਭਲੀ-ਭਾਂਤੀ ਜਾਣੂ ਹੈ, ਜਿਸ ਕਾਰਨ ਉਹ ਜਨਤਾ ਵਿੱਚ ਬਿਨਾ ਸੁਰੱਖਿਆ ਜਾਣ ਤੋਂ ਡਰਦਾ ਹੈ ਅਤੇ ਉਸਨੂੰ ਪਤਾ ਹੈ ਕਿ ਸੂਬੇ ਵਿੱਚ ਨਸ਼ੇ ਦਾ ਜਾਲ ਵਿਛਾਏ ਜਾਣ ਕਾਰਨ ਉਸਨੂੰ ਜਨਤਾ ਦੇ ਪ੍ਰਕੋਪ ਦਾ ਸਾਹਮਣਾ ਕਰਨਾ ਪਵੇਗਾ। ਇੱਕ ਔਰਤ ਦੀ ਦਾਸਤਾਂ ਦੱਸਦਿਆਂ, ਜਿਸਨੇ ਕਿ ਨਸ਼ਿਆਂ ਕਾਰਨ ਆਪਣੇ ਇਕਲੌਤੇ ਪੁੱਤਰ ਨੂੰ ਖੋ ਦਿੱਤਾ ਸੀ, ਸ਼ੇਰਗਿੱਲ ਨੇ ਕਿਹਾ ਕਿ ਪੰਜਾਬ ਦੇ ਲੋਕ ਬਿਕਰਮ ਸਿੰਘ ਮਜੀਠੀਆ ਨੂੰ ਉਸਦੇ ਪਾਪਾਂ ਲਈ ਕਦੇ ਮਾਫ ਨਹੀਂ ਕਰਨਗੇ।   ਕੈਪਟਨ ਅਮਰਿੰਦਰ ਸਿੰਘ ਬਾਰੇ ਗੱਲ ਕਰਦਿਆਂ ਮਜੀਠੀਆ ਨੇ ਕਿਹਾ ਕਿ ਅਮਰਿੰਦਰ ਨੇ ਮਜੀਠੀਆ ਨੂੰ ਪਰਿਵਾਰਿਕ ਰਿਸ਼ਤਿਆਂ ਕਾਰਨ ਸੀਬੀਆਈ ਜਾਂਚ ਤੋਂ ਬਚਾਇਆ ਸੀ ਅਤੇ ਕਾਂਗਰਸ ਦੀ ਹਾਲ ਹੀ ਵਿੱਚ ਮਜੀਠਾ ਚ ਹੋਈ ਰੈਲੀ ਦੌਰਾਨ ਉਸ ਖਿਲਾਫ ਇੱਕ ਸ਼ਬਦ ਤੱਕ ਨਹੀਂ ਬੋਲਿਆ ਸੀ। ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੇ ਬਿਆਨ ਨੂੰ ਦੋਹਰਾਉਂਦਿਆਂ ਸ਼ੇਰਗਿੱਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਕੋਲ ਮਜੀਠੀਆ ਖਿਲਾਫ ਠੋਸ ਸਬੂਤ ਹਨ ਅਤੇ ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਦਿਆਂ ਹੀ ਮਜੀਠੀਆ ਨੂੰ ਜੇਲ ਵਿੱਚ ਸੁੱਟਿਆ ਜਾਵੇਗਾ। ਇਸ ਮੌਕੇ ਉਤੇ ਪਾਰਟੀ ਦੇ ਲੋਕ ਸਭਾ ਉਮੀਦਵਾਰ ਉਪਕਾਰ ਸਿੰਘ ਸੰਧੂ, ਡਾ ਇੰਦਰਬੀਰ ਸਿੰਘ ਨਿੱਝਰ, ਮੀਡੀਆ ਇੰਚਾਰਜ (ਮਾਝਾ ਜੋਨ) ਗੁਰਭੇਜ ਸਿੰਘ ਸੰਧੂ, ਜਸਕਰਨ ਬੰਦੇਸ਼ਾ, ਸੁਖਦੀਪ ਸਿੰਘ ਸਿੱਧੂ, ਵਿਜੇ ਮਹਿਤਾ ਅਤੇ ਸੁਖਜਿੰਦਰਜੀਤ ਸਿੰਘ ਪੰਨੂ ਵੀ ਮੌਜੂਦ ਸਨ। 

     

 

Tags: Himmat Singh Shergill

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD