Monday, 13 May 2024

 

 

ਖ਼ਾਸ ਖਬਰਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਨਵਾਂਸ਼ਹਿਰ ਵਿੱਚ ਮਲਵਿੰਦਰ ਕੰਗ ਲਈ ਕੀਤਾ ਚੋਣ ਪ੍ਰਚਾਰ ਮਨੀਸ਼ ਤਿਵਾੜੀ ਦੀ ਰਾਮਦਰਬਾਰ ਪਦਯਾਤਰਾ ’ਚ ਭਾਰੀ ਗਿਣਤੀ ਵਿੱਚ ਲੋਕਾਂ ਨੇ ਕੀਤੀ ਸ਼ਮੂਲੀਅਤ ਸੂਬਾ ਕਾਂਗਰਸ ਦੇ ਉਮੀਦਵਾਰ ਵਿਜੇ ਇੰਦਰ ਸਿੰਗਲਾ ਨੇ ਸ੍ਰੀ ਆਨੰਦਪੁਰ ਸਾਹਿਬ ਸੀਟ ਲਈ ਨਾਮਜ਼ਦਗੀ ਪੱਤਰ ਦਾਖਲ ਕੀਤਾ ਪੰਜਾਬ 'ਚ ਲੋਕ ਸਭਾ ਦੀ ਦੌੜ 'ਚ 'ਆਪ' ਦੂਜਿਆਂ ਨਾਲੋਂ ਸਭ ਤੋਂ ਅੱਗੇ,ਅੱਧੇ ਦਰਜਨ ਹਲਕਿਆਂ 'ਚ ਕਈ ਵੱਡੇ ਆਗੂ ਪਾਰਟੀ 'ਚ ਹੋਏ ਸ਼ਾਮਲ ਨਾਮਜ਼ਦਗੀ ਤੋਂ ਬਾਅਦ 'ਪਟਿਆਲੇ ਦਾ ਭਰੋਸਾ ਪ੍ਰਨੀਤ ਕੌਰ' ਰੋਡ ਸ਼ੋਅ ਰਾਹੀਂ ਕੀਤਾ ਸ਼ਕਤੀ ਪ੍ਰਦਰਸ਼ਨ ਹਰਸਿਮਰਤ ਕੌਰ ਬਾਦਲ ਨੇ ਬਠਿੰਡਾ ਤੋਂ ਦਾਖਲ ਕੀਤੇ ਨਾਮਜ਼ਦਗੀ ਪੱਤਰ ਮੇਰੇ ਵਿਰੋਧੀਆਂ ਕੋਲ ਪ੍ਰਾਪਤੀਆਂ ਦੇ ਨਾਂ ’ਤੇ ਵਿਖਾਉਣ ਵਾਸਤੇ ਕੱਖ ਨਹੀਂ: ਐਨ ਕੇ ਸ਼ਰਮਾ ਸ਼ਰਾਬ ਦੇ ਸ਼ੌਕੀਨ ਮਾਨ ਦਾ ਕਦੇ ਵੀ ਪੰਜਾਬ ਵਿੱਚੋਂ ਨਸ਼ਾ ਖਤਮ ਕਰਨ ਦਾ ਇਰਾਦਾ ਨਹੀਂ ਸੀ : ਡਾ ਸੁਭਾਸ਼ ਸ਼ਰਮਾ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਲੋਕ ਸਭਾ ਸੀਟ ਤੋਂ ਨਾਮਜ਼ਦਗੀ ਪੱਤਰ ਦਾਖਲ ਕੀਤਾ ਮੀਤ ਹੇਅਰ ਵੱਲੋਂ ਕਾਗਜ਼ ਦਾਖਲ, ਸੰਗਰੂਰ ਦੇ ਵਿਕਾਸ ਦਾ ਏਜੰਡਾ ਅੱਗੇ ਰੱਖਿਆ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਸਿੱਧ ਪੰਜਾਬੀ ਕਵੀ ਸੁਰਜੀਤ ਪਾਤਰ ਦੀ ਅਰਥੀ ਨੂੰ ਦਿੱਤਾ ਮੋਢਾ ਲੁਧਿਆਣਾ ਵਿੱਚ ਕਾਂਗਰਸ ਹੋਈ ਮਜ਼ਬੂਤ, ਬੈਂਸ ਭਰਾ ਕਾਂਗਰਸ ਵਿੱਚ ਹੋਏ ਸ਼ਾਮਿਲ ਕਾਂਗਰਸ ਨੇ ਹਰ ਗਰੀਬ ਪਰਿਵਾਰ ਨੂੰ ਹਰ ਸਾਲ ਇੱਕ ਲੱਖ ਰੁਪਏ ਦੇਣ ਦਾ ਵਾਅਦਾ ਕੀਤਾ ਸਰਬਪੱਖੀ ਵਿਕਾਸ ਦੀ ਵਚਨਬੱਧਤਾ ਨਾਲ ਅੱਗੇ ਵੱਧ ਰਿਹਾ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਚੋਣ ਪ੍ਰਚਾਰ ਪੰਜਾਬ ਦੇ ਨੌਜਵਾਨਾਂ ਨੂੰ ਬੇਰੁਜ਼ਗਾਰੀ ਵੱਲ ਧੱਕਿਆ, ਹਰ ਵਰਗ ਦੇ ਚਿਹਰੇ 'ਤੇ ਨਿਰਾਸ਼ਾ ਦੇ ਬੱਦਲ: ਵਿਜੇ ਇੰਦਰ ਸਿੰਗਲਾ ਮਨਮੋਹਨ ਸਿੰਘ ਦੀ ਸਰਕਾਰ ਦੌਰਾਨ ਦੇਸ਼ ਦੇ ਸਭ ਤੋਂ ਵਧੀਆ ਸਾਲ ਸਨ : ਹਰੀਸ਼ ਚੌਧਰੀ ਆਮ ਆਦਮੀ ਪਾਰਟੀ ਪੰਜਾਬ ਤੇ ਦਿੱਲੀ ਵਾਂਗ ਕੇਂਦਰ ਵਿੱਚ ਵੀ ਹੁਣ ਗਾਰੰਟੀਆਂ ਪੂਰੀਆਂ ਕਰੇਗੀ: ਮੀਤ ਹੇਅਰ ਗੁਰਜੀਤ ਸਿੰਘ ਔਜਲਾ ਦੇ ਹੱਕ ਵਿੱਚ ਅਟਾਰੀ ਹਲਕੇ ਵਿੱਚ ਹੋਇਆ ਵਿਸ਼ਾਲ ਇਕੱਠ ਮਾਲਵੇ ਨੂੰ ਰੇਲ ਲਿੰਕ ਰਾਹੀਂ ਚੰਡੀਗੜ੍ਹ ਨਾਲ ਜੋੜਨ ਲਈ ਉਪਰਾਲੇ ਕੀਤੇ ਜਾਣਗੇ : ਮੀਤ ਹੇਅਰ ਸ਼੍ਰੋਮਣੀ ਕਮੇਟੀ ਵੱਲੋਂ ਸਰਹਿੰਦ ਫ਼ਤਹਿ ਦਿਵਸ ਮੌਕੇ ਚੱਪੜਚਿੜੀ ਤੋਂ ਸ੍ਰੀ ਫ਼ਤਹਿਗੜ੍ਹ ਸਾਹਿਬ ਤੱਕ ਸਜਾਇਆ ਗਿਆ ਫ਼ਤਹਿ ਮਾਰਚ ਮੈਂ ਦੁਬਾਰਾ ਜੇਲ੍ਹ ਚੱਲਿਆ ਗਿਆ ਤਾਂ ਭਾਜਪਾ ਵਾਲੇ ਮੁਫ਼ਤ ਬਿਜਲੀ, ਪਾਣੀ ਅਤੇ ਇਲਾਜ ਰੋਕ ਦੇਣਗੇ - ਕੇਜਰੀਵਾਲ

 

ਵੱਡੀ ਹਾਰ ਨੂੰ ਵੇਖਦਿਆਂ, ਅਕਾਲੀ-ਭਾਜਪਾ ਗਠਜੋੜ ਵੱਲੋਂ ਪੰਜਾਬ ਚ ਕਾਂਗਰਸੀ ਉਮੀਦਵਾਰਾਂ ਨੂੰ ਸਮਰਥਨ : ਆਪ

ਆਮ ਆਦਮੀ ਪਾਰਟੀ ਦੀ ਚੜਤ ਨੂੰ ਰੋਕਣਾ ਚਾਹੁੰਦੇ ਹਨ ਸੁਖਬੀਰ ਬਾਦਲ ਤੇ ਕੈਪਟਨ ਅਮਰਿੰਦਰ - ਗੁਰਪ੍ਰੀਤ ਸਿੰਘ ਵੜੈਚ

Web Admin

Web Admin

5 Dariya News

ਚੰਡੀਗੜ , 29 Jan 2017

ਆਮ ਆਦਮੀ ਪਾਰਟੀ (ਆਪ) ਨੇ ਦੋਸ਼ ਲਗਾਇਆ ਹੈ ਕਿ ਅਗਾਮੀ ਵਿਧਾਨ ਸਭਾ ਚੋਣਾਂ ਵਿੱਚ ਆਪਣੀ ਹਾਰ ਨੂੰ ਵੇਖਦਿਆਂ ਅਕਾਲੀ-ਭਾਜਪਾ ਗਠਜੋੜ ਨੇ ਇੱਕ ਨਵੀਂ ਚਾਲ ਖੇਡਦਿਆਂ ਕਈ ਸੀਟਾਂ ਉਤੇ ਕਾਂਗਰਸੀ ਉਮੀਦਵਾਰਾਂ ਨੂੰ ਸਮਰਥਨ ਦੇ ਦਿੱਤਾ ਹੈ, ਜਿੱਥੇ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੀ ਕਾਂਗਰਸੀ ਉਮੀਦਵਾਰਾਂ ਨਾਲੋਂ ਜਿਆਦਾ ਹਵਾ ਹੈ ਅਤੇ ਅਕਾਲੀ ਜਾਂ ਭਾਜਪਾ ਉਮੀਦਵਾਰ ਆਪਣੀ ਜਮੀਨ ਗੁਆ ਚੁੱਕੇ ਹਨ।ਆਮ ਆਦਮੀ ਪਾਰਟੀ ਦੇ ਸੂਬਾ ਕਨਵੀਨਰ ਗੁਰਪ੍ਰੀਤ ਸਿੰਘ ਵੜੈਚ ਨੇ ਇੱਥੋਂ ਜਾਰੀ ਇੱਕ ਬਿਆਨ ਵਿੱਚ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਆਗੂਆਂ ਵੱਲੋਂ ਖਰੜ ਤੋਂ ਕਾਂਗਰਸੀ ਉਮੀਦਵਾਰ ਦੀ ਖੁਲ ਕੇ ਹਮਾਇਤ ਕੀਤੀ ਜਾ ਰਹੀ ਹੈ, ਜਿਥੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਤੇ ਆਪ ਡਾਇਲਾਗ ਕਮੇਟੀ ਦੇ ਕਨਵੀਨਰ ਕੰਵਰ ਸੰਧੂ ਜਿੱਤਣ ਦੀ ਹਾਲਤ ਵਿੱਚ ਹਨ।
ਅਕਾਲੀ-ਭਾਜਪਾ ਗਠਜੋੜ ਵੱਲੋਂ ਕਾਂਗਰਸੀ ਉਮੀਦਵਾਰ ਜਗਮੋਹਨ ਸਿੰਘ ਕੰਗ ਦੇ ਖਿਲਾਫ ਇੱਕ ਕਮਜੋਰ ਉਮੀਦਵਾਰ ਰਣਜੀਤ ਸਿੰਘ ਗਿੱਲ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਗਿਆ ਹੈ। ਉਨਾਂ ਕਿਹਾ ਕਿ ਅਕਾਲੀ-ਭਾਜਪਾ ਉਮੀਦਵਾਰਾਂ ਵੱਲੋਂ ਕੰਗ ਨੂੰ ਹਮਾਇਤ ਕਰਨ ਦੀਆਂ ਮੀਡੀਆ ਵਿੱਚ ਰਿਪੋਰਟਾਂ ਆਈਆਂ ਹਨ (ਕਲਿੱਪਾਂ ਨੱਥੀ ਹਨ)।ਉਨਾਂ ਕਿਹਾ ਕਿ ਖਰੜ ਉਨਾਂ ਬਹੁਤੀਆਂ ਸੀਟਾਂ ਵਿੱਚੋਂ ਇੱਕ ਹੈ, ਜਿੱਥੇ ਅਜਿਹਾ ਸਭ ਵੇਖਣ ਨੂੰ ਮਿਲ ਰਿਹਾ ਹੈ। ਉਨਾਂ ਕਿਹਾ ਕਿ ਕਾਂਗਰਸ ਵੱਲੋਂ ਵੀ ਬਾਦਲਾਂ ਨੂੰ ਉਨਾਂ ਦੇ ਜੱਦੀ ਹਲਕਿਆਂ ਵਿੱਚ ਬਚਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਵੜੈਚ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਸੂਬਾਈ ਆਗੂਆਂ ਨੇ ਪੰਜਾਬ ਦੇ ਲੋਕਾਂ ਨੂੰ ਅਕਾਲੀ-ਭਾਜਪਾ-ਕਾਂਗਰਸ ਦੇ ਨਾਪਾਕ ਗਠਜੋੜ ਬਾਰੇ ਪਹਿਲਾਂ ਹੀ ਸੁਚੇਤ ਕੀਤਾ ਹੋਇਆ ਹੈ। ਉਨਾਂ ਕਿਹਾ ਕਿ ਬਾਦਲ ਪਰਿਵਾਰ ਨੂੰ ਚੋਣਾਂ ਵਿੱਚ ਆਪਣੀ ਹਾਰ ਸਾਫ ਨਜਰ ਆ ਰਹੀ ਹੈ। ਉਨਾਂ ਕਿਹਾ ਕਿ ਆਮ ਆਦਮੀ ਪਾਰਟੀ ਪਹਿਲਾਂ ਤੋਂ ਹੀ ਅੰਦਾਜਾ ਲਗਾ ਚੁੱਕੀ ਹੈ ਕਿ ਅਕਾਲੀਆਂ ਵੱਲੋਂ ਸੂਬੇ ਦੇ ਸੋਮਿਆਂ ਦੀ ਖੁੱਲੀ ਲੁੱਟ ਅਤੇ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਦੀਆਂ ਘਟਨਾਵਾਂ ਕਾਰਨ ਪੰਜਾਬ ਦੀ ਜਨਤਾ ਦੀਆਂ ਭਾਵਨਾਵਾਂ ਬਾਦਲ ਪਰਿਵਾਰ ਦੇ ਖਿਲਾਫ ਹਨ, ਜਿਸ ਕਾਰਨ ਆਮ ਆਦਮੀ ਪਾਰਟੀ ਹੁੰਝਾ ਫੇਰ ਜਿੱਤ ਹਾਸਿਲ ਕਰੇਗੀ।ਵੜੈਚ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਵੱਲੋਂ ਲੰਬੀ ਤੋਂ ਚੋਣ ਕੇਵਲ ਪ੍ਰਕਾਸ਼ ਸਿੰਗ ਬਾਦਲ ਨੂੰ ਬਚਾਉਣ ਲਈ ਲੜੀ ਜਾ ਰਹੀ ਹੈ, ਜੋ ਕਿ ਆਮ ਆਦਮੀ ਪਾਰਟੀ ਦੇ ਉਮੀਦਵਾਰ ਜਰਨੈਲ ਸਿੰਘ ਤੋਂ ਹਾਰ ਰਹੇ ਹਨ।
ਕਾਂਗਰਸ ਨੇ ਜਲਾਲਾਬਾਦ ਤੋਂ ਰਵਨੀਤ ਬਿੱਟੂ ਨੂੰ ਉਤਾਰਿਆ ਹੈ, ਤਾਂ ਜੋ ਬਾਦਲਾਂ ਵਿਰੋਧੀ ਵੋਟਾਂ ਨੂੰ ਵੰਡ ਕੇ ਸੁਖਬੀਰ ਬਾਦਲ ਨੂੰ ਜਿਤਾਇਆ ਜਾ ਸਕੇ। ਉਨਾਂ ਕਿਹਾ ਕਿ ਅਕਾਲੀ ਸਾਂਸਦ ਸ਼ੇਰ ਸਿੰਘ ਘੁਬਾਇਆ ਦੇ ਬੇਟੇ ਦਵਿੰਦਰ ਘੁਬਾਇਆ ਦਾ ਹਲਕਾ ਵੀ ਸੁਖਬੀਰ ਬਾਦਲ ਨੂੰ ਜਿਤਾਉਣ ਲਈ ਬਦਲਿਆ ਗਿਆ ਹੈ, ਪ੍ਰੰਤੂ ਰਾਏ ਸਿੱਖ ਭਾਈਚਾਰੇ ਦੀਆਂ ਵੋਟਾਂ ਆਮ ਆਦਮੀ ਪਾਰਟੀ ਦੇ ਨਾਲ ਹਨ। ਉਨਾਂ ਕਿਹਾ ਕਿ ਅਕਾਲੀ ਦਲ ਦੇ 6 ਮੌਜੂਦਾ ਵਿਧਾਇਕਾਂ ਵੱਲੋਂ ਕਾਂਗਰਸ ਵਿੱਚ ਸ਼ਾਮਿਲ ਹੋਣਾ ਵੀ ਇਸੇ ਨਾਪਾਕ ਗਠਜੋੜ ਦਾ ਹਿੱਸਾ ਹੈ, ਤਾਂ ਜੋ ਕਾਂਗਰਸ ਦੇ ਹੱਕ ਵਿੱਚ ਝੂਠੀ ਲਹਿਰ ਪੈਦਾ ਕੀਤੀ ਜਾ ਸਕੇ।
ਉਨਾਂ ਕਿਹਾ ਕਿ ਸਭ ਚੰਗੀ ਤਰਾਂ ਜਾਣਦੇ ਹਨ ਕਿ ਕਾਂਗਰਸ ਨੇ ਅਕਾਲੀ ਦਲ ਦੀ ਸਹਾਇਤਾ ਕਰਨ ਲਈ ਤਿੰਨ ਸੀਟਾਂ ਤਲਵੰਡੀ ਸਾਬੋ, ਧੂਰੀ ਅਤੇ ਮੋਗਾ ਖਾਲੀ ਛੱਡ ਦਿੱਤੀਆਂ ਸਨ ਅਤੇ ਜਿਮਨੀ ਚੋਣਾਂ ਵਿੱਚ ਅਕਾਲੀ ਦਲ ਨੂੰ ਜਿੱਤ ਦੁਆਈ ਸੀ। ਜੋਗਿੰਦਰਪਾਲ ਜੈਨ, ਜੀਤ ਮਹਿੰਦਰ ਸਿੱਧੂ ਅਤੇ ਅਰਵਿੰਦ ਖੰਨਾ, ਸਾਰੇ ਹੀ ਕੈਪਟਨ ਅਮਰਿੰਦਰ ਦੇ ਖਾਸ ਸਨ ਅਤੇ ਉਨਾਂ ਨੇ ਕਾਂਗਰਸ ਤੋਂ ਅਸਤੀਫਾ ਦੇ ਕੇ ਤਿੰਨੋਂ ਸੀਟਾਂ ਅਕਾਲੀ ਦਲ ਦੀਆਂ ਝੋਲੀ ਪਾਈਆਂ ਸਨ, ਜਿਸ ਕਾਰਨ ਸੁਖਬੀਰ ਬਾਦਲ ਨੂੰ ਵਿਧਾਨ ਸਭਾ ਵਿੱਚ ਪੂਰਣ ਬਹੁਮਤ ਹਾਸਿਲ ਹੋ ਗਿਆ ਸੀ ਅਤੇ ਉਸਨੂੰ ਭਾਜਪਾ ਦੇ ਸਮਰਥਨ ਦੀ ਜਰੂਰਤ ਨਹੀਂ ਰਹੀ ਸੀ।
ਵੜੈਚ ਨੇ ਕਿਹਾ ਕਿ ਅਕਾਲੀ ਦਲ, ਭਾਜਪਾ ਅਤੇ ਕਾਂਗਰਸ ਵੱਲੋਂ ਆਮ ਆਦਮੀ ਪਾਰਟੀ ਨੂੰ ਸੱਤਾ ਵਿੱਚ ਆਉਣ ਤੋਂ ਰੋਕਣ ਲਈ ਹਰ ਹਥਕੰਡਾ ਅਪਣਾਇਆ ਜਾ ਰਿਹਾ ਹੈ। ਉਨਾਂ ਕਿਹਾ ਕਿ ਲੋਕ ਹੁਣ ਬਾਦਲਾਂ ਅਤੇ ਕੈਪਟਨ ਅਮਰਿੰਦਰ ਸਿੰਘ ਦੀਆਂ ਕੋਝੀਆਂ ਚਾਲਾਂ ਨੂੰ ਚੰਗੀ ਤਰਾਂ ਜਾਣ ਗਏ ਹਨ ਅਤੇ ਉਨਾਂ ਦੀਆਂ ਗੱਲਾਂ ਵਿੱਚ ਆਉਣ ਵਾਲੇ ਨਹੀਂ। ਵੜੈਚ ਨੇ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਨਾਂ ਦੋਵਾਂ ਪਾਰਟੀਆਂ ਨੂੰ ਵਿਧਾਨ ਸਭਾ ਚੋਣਾਂ ਵਿੱਚ ਸਬਕ ਸਿਖਾਉਣ। ਉਨਾਂ ਮੁੜ ਦੋਹਰਾਇਆ ਕਿ ਆਮ ਆਦਮੀ ਪਾਰਟੀ ਸੱਤਾ ਵਿੱਚ ਆਉਣ ਤੋਂ ਬਾਅਦ ਬਾਦਲ ਪਰਿਵਾਰ ਵੱਲੋਂ ਕੀਤੇ ਗਏ ਘੋਟਾਲਿਆਂ ਦੀ ਜਾਂਚ ਕਰਵਾਏਗੀ, ਜਿਸ ਕਾਰਨ ਬਾਦਲ ਪਰਿਵਾਰ ਵੱਲੋਂ ਕਾਂਗਰਸ ਨਾਲ ਨਾਪਾਕ ਗਠਜੋੜ ਕੀਤਾ ਗਿਆ ਹੈ। ਉਨਾਂ ਕਿਹਾ ਕਿ ਕਾਂਗਰਸ ਵੀ ਪੰਜਾਬ ਵਿੱਚ ਨਸ਼ਿਆਂ ਅਤੇ ਰੇਤਾ ਬਜਰੀ ਮਾਫੀਆ ਲਈ ਬਰਾਬਰ ਦੀ ਜਿੰਮੇਵਾਰ ਹੈ। ਦੋਵਾਂ ਪਾਰਟੀਆਂ ਦੇ ਆਗੂ ਗੈਰਕਾਨੂੰਨੀ ਕਾਰੋਬਾਰਾਂ ਵਿੱਚ ਹਿੱਸੇਦਾਰ ਹਨ।




 

Tags: Gurpreet Ghughi

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD