Monday, 13 May 2024

 

 

ਖ਼ਾਸ ਖਬਰਾਂ ਗੁਰਜੀਤ ਸਿੰਘ ਔਜਲਾ ਦੇ ਹੱਕ ਵਿੱਚ ਅਟਾਰੀ ਹਲਕੇ ਵਿੱਚ ਹੋਇਆ ਵਿਸ਼ਾਲ ਇਕੱਠ ਮਾਲਵੇ ਨੂੰ ਰੇਲ ਲਿੰਕ ਰਾਹੀਂ ਚੰਡੀਗੜ੍ਹ ਨਾਲ ਜੋੜਨ ਲਈ ਉਪਰਾਲੇ ਕੀਤੇ ਜਾਣਗੇ : ਮੀਤ ਹੇਅਰ ਸ਼੍ਰੋਮਣੀ ਕਮੇਟੀ ਵੱਲੋਂ ਸਰਹਿੰਦ ਫ਼ਤਹਿ ਦਿਵਸ ਮੌਕੇ ਚੱਪੜਚਿੜੀ ਤੋਂ ਸ੍ਰੀ ਫ਼ਤਹਿਗੜ੍ਹ ਸਾਹਿਬ ਤੱਕ ਸਜਾਇਆ ਗਿਆ ਫ਼ਤਹਿ ਮਾਰਚ ਮੈਂ ਦੁਬਾਰਾ ਜੇਲ੍ਹ ਚੱਲਿਆ ਗਿਆ ਤਾਂ ਭਾਜਪਾ ਵਾਲੇ ਮੁਫ਼ਤ ਬਿਜਲੀ, ਪਾਣੀ ਅਤੇ ਇਲਾਜ ਰੋਕ ਦੇਣਗੇ - ਕੇਜਰੀਵਾਲ ਗਜੇਂਦਰ ਸਿੰਘ ਸ਼ੇਖਾਵਤ ਨੇ ਮੁਹਾਲੀ ਵਿੱਚ ਵੋਟਰਾਂ ਨੂੰ ਭਾਜਪਾ ਉਮੀਦਵਾਰ ਦੇ ਹੱਕ ਵਿੱਚ ਵੋਟ ਪਾਉਣ ਲਈ ਕਿਹਾ ਯਾਦ ਰੱਖਿਓ 1 ਜੂਨ 1984, ਇਸ ਦਿਨ ਹੀ ਐਤਕੀਂ ਤੁਸੀਂ ਵੋਟਾਂ ਪਾਉਣੀਆਂ ਨੇ: ਸੁਖਬੀਰ ਸਿੰਘ ਬਾਦਲ ਨੇ ਪੰਜਾਬੀਆਂ ਨੂੰ ਕੀਤੀ ਅਪੀਲ ਲੋਕਾਂ ਨੂੰ ਗੁੰਮਰਾਹ ਕਰਨ ਦੀ ਬਜਾਏ ਵਿਕਾਸ ਦੀ ਗੱਲ ਕਰੇ ਕਾਂਗਰਸ, ਭਾਜਪਾ ਤੇ ਆਪ : ਐਨ. ਕੇ. ਸ਼ਰਮਾ ਆਈਸਾਈਟ ਚੈਰੀਟੇਬਲ ਆਈ ਹਸਪਤਾਲ ਦੇ ਮਾਹਰ ਡਾਕਟਰਾਂ ਦੀ ਟੀਮ ਵੱਲੋਂ ਅੱਖਾਂ ਦਾ ਕੈਂਪ ਲਗਾਇਆ ਗਿਆ ਭਗਵਾਨ ਪਰਸ਼ੂਰਾਮ ਦੀ ਗਣਨਾ ਸਪਤ ਚਿਰੰਨਜੀਵੀ ਮਹਾਪੁਰਸ਼ਾ ਵਿੱਚ ਕੀਤੀ ਜਾਂਦੀ ਹੈ : ਰਾਜਿੰਦਰ ਸਿੰਘ ਨੰਬਰਦਾਰ ਚੰਡੀਗੜ੍ਹ 'ਚ ਲੋਕਾਂ ਦਾ ਭਾਰੀ ਸਮਰਥਨ, ਇਸ ਵਾਰ ਭਾਜਪਾ 400 ਦਾ ਅੰਕੜਾ ਜ਼ਰੂਰ ਪਾਰ ਕਰੇਗੀ : ਜਤਿੰਦਰ ਪਾਲ ਮਲਹੋਤਰਾ ਆਪ ਤੇ ਅਕਾਲੀ ਕਿਸਾਨ ਵਿਰੋਧੀ, ਪੰਜਾਬ ਦੇ ਵਿਕਾਸ ਲਈ ਦੋਨਾਂ ਨੂੰ ਹਰਾਉਣਾ ਜਰੂਰੀ : ਜੀਤਮਹਿੰਦਰ ਸਿੰਘ ਸਿੱਧੂ ਸ੍ਰੀ ਅਨੰਦਪੁਰ ਸਾਹਿਬ ਤੋਂ ਮਾਈਨਿੰਗ ਮਾਫੀਆ ਦਾ ਸਫਾਇਆ ਕਰਾਂਗਾ : ਡਾ ਸੁਭਾਸ਼ ਸ਼ਰਮਾ ਗੁਰਬਾਜ ਸਿੰਘ ਸਿੱਧੂ ਨੇ ਪਿਤਾ ਦੇ ਲਈ ਮੰਗੀਆਂ ਵੋਟਾਂ ਅਸੀਂ ਤੁਹਾਡੇ ਲਈ ਸਕੂਲ ਅਤੇ ਹਸਪਤਾਲ ਬਣਾਏ, ਬਿਜਲੀ ਅਤੇ ਪਾਣੀ ਮੁਫਤ ਕੀਤਾ, ਇਸ ਲਈ ਮੈਨੂੰ ਜੇਲ ਭੇਜਿਆ : ਅਰਵਿੰਦ ਕੇਜਰੀਵਾਲ ਮੁੱਖ ਮੰਤਰੀ ਨੇ ਅਮਿਤ ਸ਼ਾਹ ਨਾਲ ਕੀਤਾ ਸਮਝੌਤਾ, ਕੇਜਰੀਵਾਲ ਨੂੰ ਛੱਡ ਕੇ ਪੰਜਾਬ ’ਚ ਵੱਖਰੀ ਆਪ ਸਰਕਾਰ ਬਣਾਉਣਗੇ : ਸੁਖਬੀਰ ਸਿੰਘ ਬਾਦਲ ਆਪ ਦੱਸੇ ਕਿ ਉਹ ਭ੍ਰਿਸ਼ਟਾਚਾਰ ਵਿਚ ਫਸੇ ਅਰਵਿੰਦ ਕੇਜਰੀਵਾਲ ਦਾ ਬਚਾਅ ਕਿਉਂ ਕਰ ਰਹੀ ਹੈ: ਹਰਸਿਮਰਤ ਕੌਰ ਬਾਦਲ ਕਾਂਗਰਸ ਦੀ ਸਥਿਤੀ ਮਜ਼ਬੂਤ; ਸਾਬਕਾ ਵਿਧਾਇਕ ਜੱਸੀ ਖੰਗੂੜਾ ਦੀ ਪਾਰਟੀ 'ਚ ਵਾਪਸੀ ਸਾਬਕਾ ਸਰਪੰਚ ਸਾਥੀਆਂ ਸਮੇਤ ਅਕਾਲੀ ਦਲ ਨੂੰ ਅਲਵਿਦਾ ਕੇ ਕਾਂਗਰਸ ਵਿੱਚ ਸ਼ਾਮਲ ਕਾਂਗਰਸ ਨੇ ਲੋਕ ਸਭਾ ਵਿੱਚ ਜਿੱਤ ਲਈ ਇੱਕਜੁੱਟ ਹੋਕੇ ਕੀਤੀ ਅਪੀਲ ਮੋਦੀ ਸ਼ਾਹ ਦੀ ਜੋੜੀ ਨੂੰ ਜੇ ਕਿਸੇ ਨੇ ਮਾਤ ਦਿੱਤੀ ਹੈ ਤਾਂ ਉਹ ਪੰਜਾਬ ਦੇ ਲੋਕ ਹੀ ਹਨ : ਗੁਰਜੀਤ ਸਿੰਘ ਔਜਲਾ ਮਨੀਸ਼ ਤਿਵਾੜੀ ਨੇ ਕਿਰਨ ਖੇਰ ਦੇ ਬਿਆਨ ਨਾਲ ਭਾਜਪਾ ਦਾ ਮੂੰਹ ਬੰਦ ਕਰ ਦਿੱਤਾ

 

ਨਰਿੰਦਰ ਮੋਦੀ ਨੇ ਵਾਜਪਈ ਦੀ ਤੁਲਨਾ ਭਿ੍ਰਸ਼ਟ ਪ੍ਰਕਾਸ਼ ਸਿੰਘ ਬਾਦਲ ਨਾਲ ਕਰਕੇ ਉਨਾਂ ਨੂੰ ਅਪਮਾਨਿਤ ਕੀਤਾ : ਗੁਰਪ੍ਰੀਤ ਸਿੰਘ ਵੜੈਚ

ਪਾਕਿਸਤਾਨ ਵੱਲੋਂ ਖਤਰੇ ਦੀ ਗੱਲ ਕਹਿ ਕੇ ਮੋਦੀ ਅਕਾਲੀ-ਭਾਜਪਾ ਗਠਜੋੜ ਨੂੰ ਨਹੀਂ ਬਚਾ ਸਕਦੇ, ਬੀਜੇਪੀ ਦੀ ਰੈਲੀ ਵਿੱਚ ਪੰਡਾਲ ਨੂੰ ਭਰਨ ਲਈ ਬਾਹਰੋਂ ਭੀੜ ਲਿਆਂਦੀ ਗਈ

Web Admin

Web Admin

5 Dariya News

ਚੰਡੀਗੜ , 29 Jan 2017

ਆਮ ਆਦਮੀ ਪਾਰਟੀ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਉਸ ਬਿਆਨ ਨੂੰ ਕਾਫੀ ਮੰਦਭਾਗਾ ਦੱਸਿਆ ਹੈ, ਜਿਸ ਵਿੱਚ ਉਨਾਂ ਨੇ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਈ ਦੀ ਤੁਲਨਾ ਸਭ ਤੋਂ ਜਿਆਦਾ ਭਿ੍ਰਸ਼ਟਾਚਾਰੀ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨਾਲ ਕੀਤੀ ਹੈ ਅਤੇ ਕਿਹਾ ਹੈ ਕਿ ਅਜਿਹਾ ਕਰਕੇ ਮੋਦੀ ਨੇ ਵਾਜਪਈ ਨੂੰ ਅਪਮਾਨਿਤ ਕੀਤਾ ਹੈ। ਇੱਥੋਂ ਜਾਰੀ ਇੱਕ ਬਿਆਨ ਵਿੱਚ ਆਮ ਆਦਮੀ ਪਾਰਟੀ ਦੇ ਸੂਬਾ ਕਨਵੀਨਰ ਗੁਰਪ੍ਰੀਤ ਸਿੰਘ ਵੜੈਚ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੀ ਕੋਟਕਪੂਰਾ ਰੈਲੀ ਵਿੱਚ ਅਕਾਲੀ-ਭਾਜਪਾ ਗਠਜੋੜ ਵੱਲੋਂ ਪਿਛਲੇ 10 ਸਾਲਾਂ ਵਿੱਚ ਕੀਤੇ ਗਏ ਭਿ੍ਰਸ਼ਟਾਚਾਰ ਉਤੇ ਪਰਦਾ ਪਾਉਣ ਦੀ ਕੋਸ਼ਿਸ਼ ਕੀਤੀ ਹੈ। ਵੜੈਚ ਨੇ ਕਿਹਾ ਕਿ ਪਿਛਲੇ ਇੱਕ ਦਹਾਕੇ ਵਿੱਚ ਬਾਦਲ ਪਰਿਵਾਰ ਵੱਲੋਂ ਕੀਤੇ ਭਿ੍ਰਸ਼ਟਾਚਾਰ ਅਤੇ ਸੂਬੇ ਦੇ ਸੋਮਿਆਂ ਦੀ ਲੁੱਟ ਲਈ ਭਾਜਪਾ ਬਰਾਬਰ ਦੀ ਜਿੰਮੇਵਾਰ ਹੈ। ਵੜੈਚ ਨੇ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਵੇਲੇ ਡਰੱਗ ਅਤੇ ਗੈਰਕਾਨੂੰਨੀ ਮਾਇਨਿੰਗ ਮਾਫੀਆ ਨੇ ਆਪਣੀਆਂ ਜੜਾਂ ਬਹੁਤ ਡੁੰਘੇ ਤੱਕ ਵਿਛਾ ਲਈਆਂ ਸਨ। ਵ

ੜੈਚ ਨੇ ਮੋਦੀ ਨੂੰ ਯਾਦ ਕਰਵਾਇਆ ਕਿ ਉਨਾਂ ਨੇ 2014 ਵਿੱਚ ਭਿ੍ਰਸ਼ਟਾਚਾਰ ਵਿੱਚ ਸ਼ਾਮਿਲ ਮੰਤਰੀਆਂ ਨੂੰ ਹਟਾਉਣਾ ਸੀ, ਪਰ ਉਨਾਂ ਨੇ ਨਹੀਂ ਹਟਾਇਆ। ਉਨਾਂ ਕਿਹਾ ਕਿ ਬੀਜੇਪੀ ਨੇ ਭਿ੍ਰਸ਼ਟਾਚਾਰ ਅਤੇ ਗੈਰਕਾਨੂੰਨੀ ਮਾਇਨਿੰਗ ਦੇ ਖਿਲਾਫ ਕਦੇ ਆਵਾਜ ਨਹੀਂ ਚੁੱਕੀ, ਉਲਟਾ ਸੁਖਬੀਰ ਬਾਦਲ ਅਤੇ ਬਿਕਰਮ ਮਜੀਠੀਆ ਵੱਲੋਂ ਕੀਤੇ ਗਏ ਭਿ੍ਰਸ਼ਟਾਚਾਰ ਉਤੇ ਪੋਚੇ ਫੇਰਦੇ ਰਹੇ। ਵੜੈਚ ਨੇ ਕਿਹਾ ਕਿ ਪੰਜਾਬ ਦੇ ਲੋਕ ਮੋਦੀ ਦੇ ਬਹਿਕਾਵੇ ਵਿੱਚ ਨਹੀਂ ਆਉਣਗੇ ਕਿ ਜੇਕਰ ਅਕਾਲੀ-ਭਾਜਪਾ ਗਠਜੋੜ ਸੱਤਾ ਵਿੱਚ ਨਾ ਆਇਆ ਤਾਂ ਪਾਕਿਸਤਾਨ ਤੋਂ ਖਤਰਾ ਹੋ ਸਕਦਾ ਹੈ। ਉਨਾਂ ਕਿਹਾ ਕਿ ਕੁੱਝ ਮਹੀਨਾਂ ਪਹਿਲਾਂ ਮੋਦੀ ਨੇ ਝੂਠੀ ਅਫਵਾਹ ਫੈਲਾ ਕੇ ਸਰਹੱਦੀ ਪਿੰਡਾਂ ਦੇ ਲੋਕਾਂ ਨੂੰ ਉਥੋਂ ਜਾਣ ਲਈ ਮਜਬੂਰ ਕਰ ਦਿੱਤਾ ਸੀ। ਵੜੈਚ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਕਈ ਵਾਰ ਪਾਕਿਸਤਾਨ ਦਾ ਸਾਹਮਣਾ ਕੀਤਾ ਹੈ। ਆਪ ਆਗੂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਭੀੜ ਵਿਖਾਉਣ ਲਈ ਹੋਰਨਾਂ ਇਲਾਕਿਆਂ ਤੋਂ ਲੋਕ ਲਿਆਂਦੇ ਗਏ ਸਨ ਕਿਉਂਕਿ ਪਿਛਲੀ ਵਾਰ ਜਲੰਧਰ ਰੈਲੀ ਵਿੱਚ ਲੋਕਾਂ ਨੂੰ ਥੋੜੀ ਗਿਣਤੀ ਵਿੱਚ ਵੇਖ ਕੇ ਉਹ ਬਹੁਤ ਨਰਾਜ ਹੋਏ ਸਨ। ਉਨਾਂ ਕਿਹਾ ਕਿ ਪੰਜਾਬ ਦੇ ਲੋਕ ਅਕਾਲੀ-ਭਾਜਪਾ ਗਠਜੋੜ ਤੋਂ ਨਿਜਾਤ ਪਾਉਣ ਦਾ ਮਨ ਬਣਾ ਚੁੱਕੇ ਹਨ ਅਤੇ ਹੁਣ ਕਿਸੇ ਵੀ ਧਮਕੀ ਜਾਂ ਲਾਲਚ ਲੋਕਾਂ ਦਾ ਮਨ ਨਹੀਂ ਬਦਲਿਆ ਜਾ ਸਕਦਾ। 

    

 

Tags: Gurpreet Ghughi

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD