Saturday, 25 July 2026

 

 

ਖ਼ਾਸ ਖਬਰਾਂ ਪਦਮ ਸ੍ਰੀ ਜਤਿੰਦਰ ਸਿੰਘ ਸ਼ੰਟੀ ਨੇ ‘ਓਪਨ ਹੀਅਰਿੰਗ ਕੈਂਪਾਂ’ ਦੀ ਕੀਤੀ ਪ੍ਰਧਾਨਗੀ ਗੌਰਮਿੰਟ ਕਾਲਜ ਆਫ਼ ਐਜੂਕੇਸ਼ਨ ਵੱਲੋਂ "ਦੀ ਇੰਕਲੂਸਿਵ ਕਲਾਸਰੂਮ: ਬ੍ਰਿਜਿੰਗ ਗੈਪਸ ਵਿਦ ਆਡੀਓ-ਵੀਡੀਓ ਸਟ੍ਰੈਟਜੀਜ਼" ਵਿਸ਼ੇ 'ਤੇ ਤਿੰਨ-ਰੋਜ਼ਾ ਵਰਕਸ਼ਾਪ ਦਾ ਆਯੋਜਨ ਪੰਜਾਬ ਸਰਕਾਰ ਨੇ ਰਾਜਪਾਲ ਨੂੰ ਆਊਟਸੋਰਸਡ ਕਰਮਚਾਰੀ ਆਰਡੀਨੈਂਸ ਨੂੰ ਮਨਜ਼ੂਰੀ ਦੇਣ ਦੀ ਅਪੀਲ ਕੀਤੀ ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ ਤਾਲਮੇਲ ਨਾਲ ਗੈਂਗਸਟਰ ਜੋਬਨਜੀਤ ਬਿੱਲਾ ਨੂੰ ਇੰਡੋਨੇਸ਼ੀਆ ਤੋਂ ਲਿਆਂਦਾ ਭਾਰਤ ਪਟਿਆਲਾ ਦੇ ਵਿਕਾਸ ਕਾਰਜਾਂ ਵਿੱਚ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ : ਅਜੀਤਪਾਲ ਸਿੰਘ ਕੋਹਲੀ ਸ਼੍ਰੀ ਗੁਰੂ ਰਵਿਦਾਸ ਸਮਰਸਤਾ ਸੰਕਲਪ ਅਭਿਆਨ 'ਤੇ ਭਾਜਪਾ ਚੰਡੀਗੜ੍ਹ ਦੀ ਸੂਬਾ ਪੱਧਰੀ ਵਰਕਸ਼ਾਪ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਵੱਲੋਂ ਅਨਾਜ ਮੰਡੀ ਸਰਦੂਲਗੜ੍ਹ ਵਿਖੇ 3.20 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਸਫ਼ਾਈ ਕਰਮਚਾਰੀਆਂ ਨਾਲ ਦੁਰਵਿਵਹਾਰ ਬਰਦਾਸ਼ਤ ਨਹੀਂ : ਚੇਅਰਮੈਨ ਚੰਦਨ ਕੁਮਾਰ ਗਰੇਵਾਲ ਸਿੱਖਿਆ ਦੇ ਖੇਤਰ 'ਚ ਪੰਜਾਬ ਸਰਕਾਰ ਦੀਆਂ ਪਹਿਲਕਦਮੀਆਂ ਵਿਦਿਆਰਥੀਆਂ ਦੇ ਭਵਿੱਖ ਨੂੰ ਕਰਨਗੀਆਂ ਹੋਰ ਮਜ਼ਬੂਤ : ਬ੍ਰਮ ਸ਼ੰਕਰ ਜਿੰਪਾ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਖਾਨਪੁਰ ਥਿਆੜਾ ਤੋਂ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਸ਼ਰਧਾਲੂਆਂ ਦੀ ਬੱਸ ਰਵਾਨਾ ਪੰਜਾਬ ਸਰਕਾਰ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਦੇਣ ਲਈ ਵਚਨਬੱਧ : ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਗੁਰਮੀਤ ਸਿੰਘ ਖੁੱਡੀਆ ਨੇ ਆਮ ਆਦਮੀ ਕਲੀਨਿਕ ਦਾ ਕੀਤਾ ਉਦਘਾਟਨ ਡਾ. ਬਲਜੀਤ ਕੌਰ ਨੇ ਮਲੋਟ ਵਿਖੇ ਤਿੰਨ ਆਮ ਆਦਮੀ ਕਲੀਨਿਕਾਂ ਦਾ ਕੀਤਾ ਉਦਘਾਟਨ ਰਵਿੰਦਰ ਸਿੰਘ ਖੇੜਾ ਵੱਲੋਂ ਖਰੜ ਦੇ ਵਿਕਾਸ ਕਾਰਜਾਂ ਵਿੱਚ ਵੱਡੇ ਪੱਧਰ 'ਤੇ ਭ੍ਰਿਸ਼ਟਾਚਾਰ ਦੇ ਦੋਸ਼ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਵੱਲੋਂ ਸਰਦੂਲਗੜ੍ਹ ਵਿਖੇ ਨਵੇਂ ਆਮ ਆਦਮੀ ਕਲੀਨਿਕ ਦਾ ਉਦਘਾਟਨ ਫੌਜੀ ਵੀਰਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਕੁਰਬਾਨੀ ਦੇ ਜਜ਼ਬੇ ਦਾ ਮੁੱਲ ਕੋਈ ਨਹੀਂ ਦੇ ਸਕਦਾ : ਕੁਲਤਾਰ ਸਿੰਘ ਸੰਧਵਾਂ ਨਾਇਬ ਸਿੰਘ ਸੈਣੀ ਦੀ ਪ੍ਰਧਾਨਗੀ ਹੇਠ ਗੁਰੂਗ੍ਰਾਮ ਵਿੱਚ ਜ਼ਿਲ੍ਹਾ ਲੋਕ ਸੰਪਰਕ ਅਤੇ ਸ਼ਿਕਾਇਤ ਨਿਵਾਰਣ ਕਮੇਟੀ ਦੀ ਮੀਟਿੰਗ ਹੋਈ, 15 ਵਿੱਚੋਂ 13 ਮਾਮਲਿਆਂ ਦਾ ਮੌਕੇ ਉੱਤੇ ਕੀਤਾ ਹੱਲ ਨੌਜਵਾਨਾਂ ਦੇ ਨਾਂ 'ਤੇ ਕਾਂਗਰਸ ਵੱਲੋਂ ਰਾਜਨੀਤੀ ਕਰਨਾ ਮੰਦਭਾਗਾ, ਉਨ੍ਹਾਂ ਦੇ ਭਵਿੱਖ ਨਾਲ ਖਿਲਵਾੜ ਬਰਦਾਸ਼ਤ ਨਹੀਂ : ਨਾਇਬ ਸਿੰਘ ਸੈਣੀ ਸੂਬਾ ਸਰਕਾਰ ਦਾ ਉਦੇਸ਼ ਹਰ ਨਾਗਰਿਕ ਨੂੰ ਸਮੇਂ ਸਿਰ ਅਤੇ ਵਧੀਆ ਸਿਹਤ ਸੇਵਾਵਾਂ ਉਪਲੱਬਧ ਕਰਵਾਉਣਾ ਹੈ : ਸ਼ਿਆਮ ਸਿੰਘ ਰਾਣਾ ਸੂਬੇ ਨੂੰ ਮਿਲੇ 100 ਹੋਰ ਆਮ ਆਦਮੀ ਕਲੀਨਿਕ, ਕੁੱਲ ਗਿਣਤੀ 1,090 'ਤੇ ਪੁੱਜੀ : ਡਾ. ਬਲਬੀਰ ਸਿੰਘ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਵੱਲੋਂ ਬਲਾਕ ਸੀਤੋ ਗੁਨੋ ਦੇ ਪਿੰਡ ਖੁਈਖੇੜਾ ਰੁਕਨਪੁਰਾ ਵਿਖੇ ਆਮ ਆਦਮੀ ਕਲੀਨਕ ਦਾ ਉਦਘਾਟਨ

 

ਬ੍ਰਾਹਮਣ ਮਾਜਰਾ ਦਾ ਕਬੱਡੀ ਮਹਾਂਕੁੰਭ ਕਾਉਂਕੇ ਕਲਾਂ ਨੇ ਜਿੱਤਿਆ

5 Dariya News (ਰਜਨੀਕਾਂਤ ਗਰੋਵਰ)

ਕੁਰਾਲੀ , 29 Jan 2017

Last updated on: Jan 29, 2017, 00:00 IST

ਨੇੜਲੇ ਪਿੰਡ ਬ੍ਰਾਹਮਣ ਮਾਜਰਾ ਵਿਖੇ ਨਗਰ ਪੰਚਾਇਤ ਵੱਲੋਂ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਕੱਬਡੀ ਦਾ ਦੋ ਰੋਜ਼ਾ ਮਹਾਂਕੁੰਭ ਕਰਵਾਇਆ ਗਿਆ ਜਿਸ ਵਿਚ ਕਾਉਂਕੇ ਕਲਾਂ ਦੀ ਟੀਮ ਨੇ ਜਿੱਤ ਦਰਜ ਕਰਦਿਆਂ ਇਨਾਮੀ ਰਾਸ਼ੀ ਤੇ ਕਬਜ਼ਾ ਕੀਤਾ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਅਮਨਦੀਪ ਸਿੰਘ ਕਲੱਬ ਪ੍ਰਧਾਨ ਅਤੇ ਸਰਪੰਚ ਸਤਨਾਮ ਸਿੰਘ ਨੇ ਦੱਸਿਆ ਕਿ ਕਬੱਡੀ ਦੇ ਇਸ ਮਹਾਂਕੁੰਭ ਦੌਰਾਨ ਸੂਬੇ ਦੀਆਂ ਨਾਮਵਰ ਟੀਮਾਂ ਨੇ ਭਾਗ ਲਿਆ ਤੇ ਫਾਈਨਲ ਮੁਕਾਬਲੇ ਵਿਚ ਕਾਉਂਕੇ ਕਲਾਂ ਦੀ ਟੀਮ ਨੇ ਕਲਸੀਆਂ ਨੂੰ ਹਰਾਕੇ ਜੇਤੂ ਰਾਸ਼ੀ ਅਤੇ ਕੱਪ ਤੇ ਕਬਜ਼ਾ ਕਰ ਲਿਆ। ਪ੍ਰਬੰਧਕਾਂ ਨੇ ਦੱਸਿਆ ਕਿ ਬੈਸਟ ਜਾਫੀ ਵੱਜੋਂ ਪੰਮਾ ਸੁਹਣਾ ਤੇ ਮੋਟਾ ਕਾਉਂਕੇ ਕਲਾਂ ਨੂੰ ਸਾਂਝੇ ਰੂਪ ਵਿਚ ਅਤੇ ਬੈਸਟ ਰੇਡਰ ਕਾਲਾ ਧਨੌਲਾ ਨੂੰ ਟਰੈਕਟਰ ਨਾਲ ਸਨਮਾਨਿਤ ਕੀਤਾ ਗਿਆ । ਇਸ ਖੇਡ ਮੇਲੇ ਦੌਰਾਨ ਕੱਬਡੀ ਐਸੋਸੀਏਸ਼ਨ ਦੇ ਪ੍ਰਧਾਨ ਦਵਿੰਦਰ ਸਿੰਘ ਬਾਜਵਾ, ਉਘੇ ਖੇਡ ਪ੍ਰਮੋਟਰ ਜੈਲਦਾਰ ਸਤਵਿੰਦਰ ਸਿੰਘ ਚੈੜੀਆਂ ਮੁਖ ਮਹਿਮਾਨ ਦੇ ਤੌਰ ਤੇ ਹਾਜ਼ਰੀ ਭਰਦਿਆਂ ਜੇਤੂ ਟੀਮਾਂ ਨੂੰ ਸਨਮਾਨਿਤ ਕੀਤਾ। ਦਵਿੰਦਰ ਸਿੰਘ ਬਾਜਵਾ ਨੇ ਪ੍ਰਬੰਧਕਾਂ ਦੇ ਉਪਰਾਲੇ ਦੀ ਸਲਾਘਾ ਕਰਦਿਆਂ ਕਿਹਾ ਕਿ ਨੌਜੁਆਨ ਵਰਗ ਨੂੰ ਖੇਡਾਂ ਨਾਲ ਜੋੜਨ ਲਈ ਅਜਿਹੇ ਉਪਰਾਲੇ ਸਹਾਈ ਸਿੱਧ ਹਿੰਦੇ ਹਨ। ਇਸ ਮੌਕੇ ਚਰਨਜੀਤ ਸਿੰਘ ਚੰਨੀ, ਜਸਟਿਸ ਨਿਰਮਲ ਸਿੰਘ, ਡਾ.ਚਰਨਜੀਤ ਸਿੰਘ,  ਚੇਅਰਮੈਨ ਨਰਿੰਦਰ ਸਿੰਘ ਸਿੰਹੋਮਾਜਰਾ, ਜਸਵੰਤ ਸਿੰਘ ਬਾਵਾ ਦੁਲੱਚੀਮਾਜਰਾ, ਬਲਵਿੰਦਰ ਸਿੰਘ ਚੱਕਲਾਂ, ਜੈ ਸਿੰਘ ਚੱਕਲਾਂ, ਜੱਸਾ ਚੱਕਲ, ਗੁਰਸ਼ਰਨ ਸਿੰਘ ਐਸ.ਡੀ.ਓ, ਸਾਬਕਾ ਸਰਪੰਚ ਨਰੇਸ਼ ਕੁਮਾਰ, ਮਿਹਰ ਸਿੰਘ ਸਰਪੰਚ ਸਿੰਘ, ਸਰਬਜੀਤ ਸਿੰਘ ਚੈੜੀਆਂ, ਸੁਰਿੰਦਰ ਸਿੰਘ ਬੁੱਗਾ ਚੈੜੀਆਂ, ਭੁਪਿੰਦਰ ਕੁਮਾਰ, ਬਿੰਦਰ ਚਿੰਤਗੜ੍ਹ•, ਪਰਮਿੰਦਰ ਸਿੰਘ ਪੰਚ, ਪਾਲ ਸਿੰਘ, ਜਗਤਾਰ ਸਿੰਘ ਜੱਗਾ, ਹਰਿੰਦਰ ਸਿੰਘ ਧਨੋਆ ਆਦਿ ਹਾਜ਼ਰ ਸਨ।


 

Tags: SPORTS NEWS

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD