Thursday, 04 June 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ

 

ਕੈਪਟਨ ਅਮਰਿੰਦਰ ਨੇ ਪੰਜਾਬ ਦੇ ਭਵਿੱਖ ਵਾਸਤੇ ਬਾਦਲਾਂ, ਕੇਜਰੀਵਾਲ ਖਿਲਾਫ ਲੜਾਈ 'ਚ ਪਟਿਆਲਵੀਆਂ ਦਾ ਸਮਰਥਨ ਮੰਗਿਆ

5 Dariya News

ਪਟਿਆਲਾ , 29 Jan 2017

Last updated on: Jan 29, 2017, 00:00 IST

ਪੰਜਾਬ ਕਾਂਗਰਸ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਪਟਿਆਲਵੀਆਂ ਦੇ ਪਿਆਰ ਨੂੰ ਸਵੀਕਾਰ ਕਰਦਿਆਂ, ਪੰਜਾਬ ਵਾਸਤੇ ਆਪਣੀ ਲੜਾਈ ਨੂੰ ਐਤਵਾਰ ਨੂੰ ਆਪਣੇ ਘਰੇਲੂ ਸ਼ਹਿਰ ਪਟਿਆਲਾ ਲੈ ਕੇ ਗਏ, ਜਿਥੋਂ ਉਹ ਚੋਣ ਵੀ ਲੜ ਰਹੇ ਹਨ। ਉਨ੍ਹਾਂ ਨੇ ਵੋਟਰਾਂ ਨੂੰ ਬਾਦਲਾਂ ਤੇ ਅਰਵਿੰਦ ਕੇਜਰੀਵਾਲ ਵੱਲੋਂ ਸੂਬੇ ਲਈ ਪੈਦਾ ਕੀਤੇ ਖਤਰਿਆਂ ਖਿਲਾਫ ਉਨ੍ਹਾਂ ਅਤੇ ਉਨ੍ਹਾਂ ਦੇ ਬੱਚਿਆਂ ਦੇ ਭਵਿੱਖ ਲਈ ਲੜਦਿਆਂ, ਇਸ ਲੜਾਈ 'ਚ ਉਨ੍ਹਾਂ ਦੇ ਹੱਥ ਮਜ਼ਬੂਤ ਕਰਨ ਦੀ ਜ਼ੋਰਦਾਰ ਅਪੀਲ ਕੀਤੀ।
ਕਾਂਗਰਸ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਨੇ ਬਾਦਲਾਂ ਨੂੰ ਚੋਣਾਂ 'ਚ ਰੁਕਾਵਟ ਪਾਉਣ ਲਈ ਕਿਸੇ ਵੀ ਤਰ੍ਹਾਂ ਦੀ ਗੁੰਡਾਗਰਦੀ ਕਰਨ ਦੀ ਇਜ਼ਾਜਤ ਨਾ ਦੇਣ ਦਾ ਵਾਅਦਾ ਕਰਨ ਸਮੇਤ ਚੋਣ ਕਮਿਸ਼ਨ ਨੂੰ ਪੁਖਤਾ ਕਰਨ ਦੀ ਅਪੀਲ ਕੀਤੀ ਕਿ ਅਰਵਿੰਦ ਕੇਜਰੀਵਾਲ ਦੀ ਆਮ ਆਦਮੀ ਪਾਰਟੀ ਆਪਣਾ ਚੋਣ ਪ੍ਰਚਾਰ ਕਰਨ ਲਈ ਯੂ.ਪੀ. ਤੇ ਬਿਹਾਰ ਵਰਗੇ ਦੂਜੇ ਸੂਬਿਆਂ ਤੋਂ ਹਜ਼ਾਰਾਂ ਵਲੰਟੀਅਰਾਂ ਨੂੰ ਸੱਦ ਕੇ ਵੋਟਿੰਗ 'ਚ ਕੋਈ ਰੁਕਾਵਟ ਨਾ ਪੈਦਾ ਕਰ ਸਕੇ। ਉਨ੍ਹਾਂ ਨੇ ਚੋਣ ਕਮਿਸ਼ਨ ਨੂੰ ਪੰਜਾਬ 'ਚ ਸੁਤੰਤਰ ਤੇ ਨਿਰਪੱਖ ਚੋਣਾਂ ਪੁਖਤਾ ਕਰਨ ਵਾਸਤੇ ਗੁਆਂਢੀ ਸੂਬਿਆਂ ਤੋਂ ਲਿਆਏ ਗਏ ਅਜਿਹੇ ਸਾਰੇ ਬਾਹਰੀ ਵਿਅਕਤੀਆਂ ਨੂੰ ਸੂਬੇ ਤੋਂ ਬਾਹਰ ਭੇਜਣ ਦੀ ਅਪੀਲ ਕੀਤੀ।ਦੇਰ ਸ਼ਾਮ ਪਟਿਆਲਾ ਸ਼ਹਿਰੀ ਵਿਧਾਨ ਸਭਾ ਹਲਕੇ ਅੰਦਰ ਇਕ ਪਬਲਿਕ ਮੀਟਿੰਗ ਨੂੰ ਸੰਬੋਧਨ ਕਰਦਿਆਂ, ਕੈਪਟਨ ਅਮਰਿੰਦਰ ਦੋਨਾਂ ਅਕਾਲੀ ਤੇ ਆਪ ਅਗਵਾਈ ਉਪਰ ਸੂਬੇ ਲਈ ਪੈਦਾ ਕੀਤੇ ਖਤਰੇ ਨੂੰ ਲੈ ਕੇ ਵਰ੍ਹੇ ਅਤੇ ਲੋਕਾਂ ਨੂੰ ਇਨ੍ਹਾਂ ਦੇ ਝੂਠੇ ਵਾਅਦਿਆਂ 'ਚ ਨਾ ਫੱਸਣ ਦੀ ਚੇਤਾਵਨੀ ਦਿੱਤੀ।
ਕੈਪਟਨ ਅਮਰਿੰਦਰ ਨੇ ਆਪਣੀ ਪਤਨੀ ਤੇ ਵਿਧਾਇਕ ਪਰਨੀਤ ਕੌਰ ਨਾਲ, ਪੰਜਾਬ ਨੂੰ ਮੁੜ ਵਿਕਾਸ ਦੀ ਪੱਟੜੀ 'ਤੇ ਲਿਆਉਣ ਦਾ ਵਾਅਦਾ ਕਰਦਿਆਂ, ਬਦਲੇ ਦੀ ਭਾਵਨਾ ਹੇਠ ਪਟਿਆਲਾ ਤੇ ਅੰਮ੍ਰਿਤਸਰ ਸ਼ਹਿਰੀ ਦੇ ਸਾਰੇ ਵਿਕਾਸ ਕਾਰਜਾਂ 'ਚ ਠਹਿਰਾਅ ਲਿਆਉਣ ਨੂੰ ਲੈ ਕੇ ਬਾਦਲ ਸਰਕਾਰ ਦੀ ਨਿੰਦਾ ਕੀਤੀ, ਜਿਥੋਂ ਉਹ ਸੰਸਦ ਮੈਂਬਰ ਰਹਿ ਚੁੱਕੇ ਹਨ।
ਕੈਪਟਨ ਅਮਰਿੰਦਰ ਨੇ ਕਿਹਾ ਕਿ ਉਨ੍ਹਾਂ ਨੇ ਸੂਬਾ ਸਰਕਾਰ ਛੱਡਦਿਆਂ 300 ਕਰੋੜ ਰੁਪਏ ਦੇ ਖਜ਼ਾਨੇ ਨਾਲ ਪਟਿਆਲਾ ਡਿਵਲਪਮੇਂਟ ਅਥਾਰਿਟੀ ਦੀ ਸਥਾਪਨਾ ਕੀਤੀ ਸੀ। ਇਸੇ ਤਰ੍ਹਾਂ, ਉਨ੍ਹਾਂ ਨੇ ਬਤੌਰ ਮੁੱਖ ਮੰਤਰੀ ਆਪਣੇ ਕਾਰਜਕਾਲ ਦੌਰਾਨ 2700 ਕਰੋੜ ਰੁਪਏ ਦੇ ਫੰਡਾਂ ਨਾਲ ਅੰਮ੍ਰਿਤਸਰ ਡਿਵਪਲਮੇਂਟ ਅਥਾਰਿਟੀ ਸਥਾਪਤ ਕੀਤੀ ਸੀ। ਪ੍ਰਦੇਸ਼ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਬਾਦਲ ਸਰਕਾਰ ਨੇ ਇਨ੍ਹਾਂ ਸਾਰਿਆਂ ਫੰਡਾਂ ਨੂੰ ਮੋੜਦਿਆਂ ਆਪਣੀਆਂ ਤਿਜ਼ੋਰੀਆਂ 'ਚ ਪਾ ਲਿਆ।ਇਸੇ ਤਰ੍ਹਾਂ, ਕੇਜਰੀਵਾਲ ਵੱਲੋਂ ਦਿੱਲੀ 'ਚ ਤੋੜੇ ਗਏ ਵਾਅਦਿਆਂ ਦਾ ਜ਼ਿਕਰ ਕਰਦਿਆਂ, ਕੈਪਟਨ ਅਮਰਿੰਦਰ ਨੇ ਕਿਹਾ ਕਿ ਉਗਰਵਾਦੀ ਵਿਚਾਰਧਾਰਾਵਾਂ ਦੇ ਮੇਲ ਵਾਲੀ ਆਪ ਬੁਰੇ ਸ਼ਾਸਨ ਤੇ ਭ੍ਰਿਸ਼ਟਾਚਾਰ ਦੀ ਇਕ ਹੋਰ ਉਦਾਹਰਨ ਹੈ। ਉਨ੍ਹਾਂ ਨੇ ਖੁਲਾਸਾ ਕੀਤਾ ਕਿ ਦਿੱਲੀ 'ਚ ਆਪ ਦੇ 19 ਵਿਧਾਇਕ ਭ੍ਰਿਸ਼ਟਾਚਾਰ ਤੇ ਬਲਾਤਕਾਰ ਦੇ ਦੋਸ਼ਾਂ ਹੇਠ ਸਲਾਖਾਂ ਪਿੱਛੇ ਬੰਦ ਹਨ। ਉਨ੍ਹਾਂ ਨੇ ਜ਼ੋਰ ਦਿੰਦਿਆਂ ਕਿਹਾ ਕਿ ਬਾਹਰੀ ਵਿਅਕਤੀਆਂ ਦੇ ਝੁੰਡ ਨਾਲ ਤੇ ਬੇਹਤਰ ਸ਼ਾਸਨ ਚਲਾਉਣ ਦਾ ਤਜ਼ੁਰਬਾ ਨਾ ਰੱਖਣ ਵਾਲੀ ਇਹ ਪਾਰਟੀ ਪੰਜਾਬ ਨੂੰ ਤਰੱਕੀ ਦੀ ਪਟੜੀ 'ਤੇ ਵਾਪਿਸ ਨਹੀਂ ਲਿਆ ਸਕਦੀ।ਕੈਪਟਨ ਅਮਰਿੰਦਰ ਨੇ ਬੀਤੇ 10 ਸਾਲਾਂ ਦੌਰਾਨ ਅਕਾਲੀ ਸਰਕਾਰ ਦੀਆਂ ਨਾਕਾਮੀਆਂ ਦਾ ਅੱਗੇ ਜ਼ਿਕਰ ਕਰਦਿਆਂ ਕਿਹਾ ਕਿ ਸੂਬਾ ਪੂਰੀ ਤਰ੍ਹਾਂ ਨਾਲ ਤਬਾਹ ਹੋ ਚੁੱਕਾ ਹੈ, ਜਿਸਦੇ ਉਦਯੋਗ ਬਾਹਰ ਜਾ ਰਹੇ ਹਨ ਅਤੇ ਮਾਫੀਆ ਆਪਣੇ ਅੱਡੇ ਬਣਾ ਚੁੱਕਾ ਹੈ ਅਤੇ ਇਸਦਾ ਸਬੂਤ ਨਾਭਾ ਜੇਲ ਬ੍ਰੇਕ ਦੀ ਘਟਨਾ ਹੈ। ਉਨ੍ਹਾਂ ਨੇ ਸੂਬੇ 'ਚ ਧਾਰਮਿਕ ਬੇਅਦਬੀਆਂ ਦੀਆਂ ਤਾਜ਼ਾ ਘਅਨਾਵਾਂ 'ਚ ਸ਼ਾਮਿਲ ਪਾਏ ਜਾਣ ਵਾਲੇ ਸਾਰੇ ਦੋਸ਼ੀਆਂ ਨੂੰ ਸਜ਼ਾ ਦੇਣ ਦਾ ਆਪਣਾ ਵਾਅਦਾ ਦੁਹਰਾਇਆ।
ਕੈਪਟਨ ਅਮਰਿੰਦਰ ਨੇ ਵਾਅਦਾ ਕੀਤਾ ਕਿ ਉਹ ਕਿਸੇ ਨੂੰ ਨਹੀਂ ਬਖਸ਼ਣਗੇ, ਭਾਵੇਂ ਇਸ ਦੌਰਾਨ ਖੁਦ ਬਾਦਲ ਵੀ ਜ਼ਿੰਮੇਵਾਰ ਪਾਏ ਜਾਣ।ਉਨ੍ਹਾਂ ਨੇ ਅਕਾਲੀਆਂ 'ਤੇ ਹੋਰ ਵਰ੍ਹਦਿਆਂ ਕਿਹਾ ਕਿ ਸਰਕਾਰੀ ਖ਼ਜ਼ਾਨੇ 'ਚ ਤਨਖਾਹਾਂ ਦੇਣ ਲਈ ਵੀ ਪੈਸੇ ਨਹੀਂ ਹਨ ਅਤੇ ਅਹਿਮ ਅਦਾਇਗੀਆਂ ਲਈ ਜਾਇਦਾਦਾਂ ਨੁੰ ਵੇਚਿਆ ਤੇ ਗਹਿਣੇ ਰੱਖਿਆ ਜਾ ਰਿਹਾ ਹੈ। ਜਿਸ 'ਤੇ, ਕੈਪਟਨ ਅਮਰਿੰਦਰ ਨੇ ਕਿਹਾ ਕਿ ਸਰਕਾਰ ਚਲਾਉਣ ਦਾ ਅਜਿਹਾ ਤਰੀਕਾ ਉਨ੍ਹਾਂ ਨੇ ਹੋਰ ਕਿਥੇ ਨਹੀਂ ਦੇਖਿਆ।ਕੈਪਟਨ ਅਮਰਿੰਦਰ ਨੇ ਕਿਹਾ ਕਿ ਸੂਬੇ ਦੇ ਨੌਜ਼ਵਾਨਾਂ ਬੇਰੁਜ਼ਗਾਰੀ ਤੇ ਨਸ਼ਾਖੋਰੀ ਤੋਂ ਪੀੜਤ ਹਨ। ਜਿਸ 'ਤੇ, ਉਨ੍ਹਾਂ ਨੇ ਮੁੱਖ ਮੰਤਰੀ ਦਾ ਅਹੁਦਾ ਸੰਭਾਲਣ ਦੇ ਚਾਰ ਹਫਤਿਆਂ ਅੰਦਰ ਸੂਬੇ ਤੋਂ ਨਸ਼ਿਆਂ ਦਾ ਅੰਤ ਕਰਨ ਦਾ ਵਾਅਦਾ ਕੀਤਾ। ਉਨ੍ਹਾਂ ਨੇ ਨਸ਼ੇ ਦੇ ਰੈਕੇਟ ਲਈ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਦੋਸ਼ੀ ਠਹਿਰਾ, ਜਿਸਨੂੰ ਹੋਰ ਕੋਈ ਨਹੀਂ, ਸਗੋਂ ਉਨ੍ਹਾਂ ਦਾ ਮੰਤਰੀ ਤੇ ਰਿਸ਼ਤੇਦਾਰ ਬਿਕ੍ਰਮ ਸਿੰਘ ਮਜੀਠੀਆ ਚਲਾ ਰਿਹਾ ਹੈ। ਕੈਪਟਨ ਅਮਰਿੰਦਰ ਨੇ ਸੱਤਾ 'ਚ ਆਉਣ ਤੋਂ ਬਾਅਦ ਸਾਰਿਆਂ ਦੋਸ਼ੀਆਂ ਨੂੰ ਜੇਲ੍ਹ ਭੇਜਣ ਦਾ ਵਾਅਦਾ ਕੀਤਾ।ਕੈਪਟਨ ਅਮਰਿੰਦਰ ਨੇ ਕਿਹਾ ਕਿ ਇਥੋਂ ਤੱਕ ਕਿ ਹਲਕਾ ਇੰਚਾਰਜ਼ ਬਾਦਲਾਂ ਦੇ ਇਸ਼ਾਰੇ 'ਤੇ ਪੰਜਾਬ ਦੇ ਲੋਕਾਂ ਨੂੰ ਲੁੱਟ ਰਹੇ ਹਨ, ਜਿਨ੍ਹਾਂ ਦਾ ਸੂਬੇ ਦੀ ਭਲਾਈ 'ਚ ਥੋੜ੍ਹਾ ਜਿਹਾ ਵੀ ਧਿਆਨ ਨਹੀਂ ਹੈ।ਇਸ ਤੋਂ ਪਹਿਲਾਂ, ਭੀੜ ਨੂੰ ਸੰਬੋਧਨ ਕਰਦਿਆਂ ਪਰਨੀਤ ਨੇ ਜ਼ੋਰ ਦਿੱਤਾ ਕਿ ਅਸੀਂ ਆਪਣੇ ਬੱਚਿਆਂ ਦੇ ਭਵਿੱਖ ਨਾਲ ਜੂਆ ਨਹੀਂ ਖੇਡ ਸਕਦੇ, ਅਤੇ ਅਸੀਂ ਉਨ੍ਹਾਂ ਦੇ ਤੇ ਪੰਜਾਬ ਦੇ ਭਵਿੱਖ ਲਈ ਵੋਟ ਦੇਣੀ ਹੈ।





 

Tags: Amarinder Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD