Sunday, 12 May 2024

 

 

ਖ਼ਾਸ ਖਬਰਾਂ ਮੋਦੀ ਸ਼ਾਹ ਦੀ ਜੋੜੀ ਨੂੰ ਜੇ ਕਿਸੇ ਨੇ ਮਾਤ ਦਿੱਤੀ ਹੈ ਤਾਂ ਉਹ ਪੰਜਾਬ ਦੇ ਲੋਕ ਹੀ ਹਨ : ਗੁਰਜੀਤ ਸਿੰਘ ਔਜਲਾ ਮਨੀਸ਼ ਤਿਵਾੜੀ ਨੇ ਕਿਰਨ ਖੇਰ ਦੇ ਬਿਆਨ ਨਾਲ ਭਾਜਪਾ ਦਾ ਮੂੰਹ ਬੰਦ ਕਰ ਦਿੱਤਾ ਕੇਂਦਰ ਸਰਕਾਰ ਦੇ ਗਲਤ ਫੈਸਲਿਆਂ ਕਾਰਨ 750 ਤੋਂ ਵੱਧ ਕਿਸਾਨਾਂ ਦੀ ਮੌਤ : ਵਿਜੇ ਇੰਦਰ ਸਿੰਗਲਾ ਪੰਜਾਬ ਨੂੰ ਕਰਜ਼ੇ 'ਚ ਡੁੱਬਣਾ ਹੀ ਭਗਵੰਤ ਮਾਨ ਸਰਕਾਰ ਦੀ ਉਪਲਬਧੀ : ਗਜੇਂਦਰ ਸਿੰਘ ਸ਼ੇਖਾਵਤ ਮੋਗਾ ਦੀ ਨੈਸ਼ਨਲ ਲੋਕ ਅਦਾਲਤ ਵਿੱਚ 5483 ਕੇਸਾਂ ਦਾ ਨਿਪਟਾਰਾ ਸੱਤ ਸਾਲਾਂ 'ਚ ਪਟਿਆਲਾ ਲੋਕ ਸਭਾ ਹਲਕੇ 'ਚ ਕੀਤੇ 7 ਕੰਮ ਗਿਣਾਉਣ ਕਾਂਗਰਸ ਤੇ 'ਆਪ' : ਐਨ.ਕੇ. ਸ਼ਰਮਾ ਨੈਸ਼ਨਲ ਲੋਕ ਅਦਾਲਤ ਚ ਹੋਇਆ 19815 ਕੇਸਾਂ ਦਾ ਨਿਪਟਾਰਾ ਪਟਿਆਲਾ ’ਚ ਲੱਗੀ ਕੌਮੀ ਲੋਕ ਅਦਾਲਤ ’ਚ 13481 ਕੇਸਾਂ ਦਾ ਹੋਇਆ ਨਿਪਟਾਰਾ ਪੰਜਾਬ ਪੁਲਿਸ ਨੇ ਹਿਮਾਚਲ ਪ੍ਰਦੇਸ਼ ਦੀ ਫਾਰਮਾ ਫੈਕਟਰੀ ਤੋਂ ਚੱਲ ਰਹੇ ਅੰਤਰ-ਰਾਜੀ ਗੈਰ-ਕਾਨੂੰਨੀ ਫਾਰਮਾ ਸਪਲਾਈ ਅਤੇ ਨਿਰਮਾਣ ਨੈਟਵਰਕ ਦਾ ਕੀਤਾ ਪਰਦਾਫਾਸ਼ ਭਾਜਪਾ ਜ਼ਿਲ੍ਹਾ ਯੁਵਾ ਮੋਰਚਾ ਦੀ ਅਹਿਮ ਮੀਟਿੰਗ ਮੋਰਚਾ ਜ਼ਿਲ੍ਹਾ ਪ੍ਰਧਾਨ ਤਾਹਿਲ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ ਵਿਜੇਦਰ ਸਿੰਗਲਾ ਦੀ ਚੋਣ ਮੁਹਿੰਮ ਨੂੰ ਮਿਲਿਆ ਵੱਡਾ ਹੁੰਗਾਰਾ ਚੋਣ ਪ੍ਰਚਾਰ ਅਤੇ ਹਲਕਾ ਵਾਸੀਆਂ ਦੀ ਹਮਾਇਤ ਵਿੱਚ ਮੀਤ ਹੇਅਰ ਸਭ ਤੋਂ ਅੱਗੇ ਨਿਕਲਿਆ ਹਰ ਇੱਕ ਵੋਟਰ ਦੀ ਵੋਟ ਬਹੁਤ ਅਹਿਮ, ਕੋਈ ਵੀ ਵੋਟਰ ਇਸ ਮੌਕੇ ਨੂੰ ਨਾ ਗਵਾਏ- ਸੰਦੀਪ ਕੁਮਾਰ “ਅਗਲੇ ਪੰਜ ਸਾਲਾਂ ਵਿੱਚ ਫਾਰਮਾਸਿਸਟ ਹੋਣਗੇ ਸਭ ਤੋਂ ਵੱਧ ਮੁੱਲਵਾਨ”: ਐਲਪੀਯੂ ਵਿਖੇ ਫਾਰਮੇਸੀ ਕੌਂਸਲ ਆਫ਼ ਇੰਡੀਆ ਦੇ ਪ੍ਰਧਾਨ ਦਾ ਐਲਾਨ ਹਰਸਿਮਰਤ ਕੌਰ ਬਾਦਲ ਨੇ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਸੰਸਦ ਵਿਚ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਅੱਗੇ ਆਵਾਜ਼ ਬੁਲੰਦ ਕੀਤੀ, ਉਹ ਤੁਹਾਡੀਆਂ ਵੋਟਾਂ ਦੀ ਅਸਲ ਹੱਕਦਾਰ: ਸੁਖਬੀਰ ਸਿੰਘ ਬਾਦਲ ਕਿਸਾਨਾਂ ਨੂੰ ਫਸਲਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਦੇਣ ਤੋਂ ਨਾਂਹ ਕਰ ਕੇ ਤੁਸੀਂ ਉਹਨਾਂ ਤੋਂ ਵੋਟਾਂ ਕਿਵੇਂ ਮੰਗ ਰਹੇ ਹੋ: ਹਰਸਿਮਰਤ ਕੌਰ ਬਾਦਲ ਨੇ ਗੁਰਮੀਤ ਖੁੱਡੀਆਂ ਨੂੰ ਕੀਤਾ ਸਵਾਲ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਵੱਲੋਂ ਸਟਰਾਂਗ ਰੂਮਾਂ ਦੀ ਜਾਂਚ ਨਾਮਜ਼ਦਗੀਆਂ ਭਰਨ ਦੇ ਚੌਥੇ ਦਿਨ 3 ਉਮੀਦਵਾਰਾਂ ਨੇ ਕਾਗਜ਼ ਕੀਤੇ ਦਾਖ਼ਲ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਅਤੇ ਐਸਐਸਪੀ ਵੱਲੋਂ ਅੰਤਰਰਾਜੀ ਨਾਕਿਆਂ ਦੀ ਜਾਂਚ ਲੋਕ ਸਭਾ ਚੋਣਾਂ ਦੇ ਮੱਦੇਨਜਰ ਬਿਤਹਰ ਤਾਲਮੇਲ ਲਈ ਅੰਤਰਰਾਜੀ ਸਮੀਖਿਆ ਬੈਠਕ ਆਯੋਜਿਤ ਕਣਕ ਦੀ ਆਮਦ ਨੇ ਪਿਛਲੇ ਸਾਲ ਦਾ ਰਿਕਾਰਡ ਤੋੜਿਆ

 

ਬਹੁਤ ਬੇਸ਼ਰਮੀ ਨਾਲ ਸੁਖਬੀਰ ਬਾਦਲ ਆਪ ਆਗੂਆਂ, ਪ੍ਰਵਾਸੀਆਂ ਅਤੇ ਪੰਜਾਬੀਆਂ ਨੂੰ ਅੱਤਵਾਦੀ ਦੱਸ ਰਹੇ ਹਨ - ਆਪ

ਪੰਜਾਬ ਪੁਲਿਸ ਨੂੰ ਕੇਜਰੀਵਾਲ ਦੇ ਰਾਤ ਰੁਕਣ ਦੀ ਪਹਿਲਾਂ ਤੋਂ ਜਾਣਕਾਰੀ ਸੀ, ਉਸਨੂੰ ਸੁਰੱਖਿਆ ਵੀ ਮੁਹੱਈਆ ਕਰਵਾਈ ਗਈ – ਸੰਜੇ ਸਿੰਘ

Web Admin

Web Admin

5 Dariya News

ਮੋਗਾ , 30 Jan 2017

ਆਮ ਆਦਮੀ ਪਾਰਟੀ (ਆਪ) ਨੇ ਅੱਜ ਕਿਹਾ ਹੈ ਕਿ ਉਪ ਮੁੱਖ ਮੰਤਰੀ ਅਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਅਗਾਮੀ ਵਿਧਾਨ ਸਭਾ ਚੋਣਾਂ ਵਿੱਚ ਆਪਣੀ ਸ਼ਰਮਨਾਕ ਹਾਰ ਸਾਫ ਨਜਰ ਆ ਰਹੀ ਹੈ ਅਤੇ ਉਸਨੇ ਆਪ ਆਗੂਆਂ, ਪ੍ਰਵਾਸੀਆਂ ਅਤੇ ਪੰਜਾਬ ਦੇ ਲੋਕਾਂ ਉਤੇ ਝੂਠੇ ਅਤੇ ਕਾਲਪਨਿਕ ਦੋਸ਼ ਲਗਾਉਣੇ ਸ਼ੁਰੂ ਕਰ ਦਿੱਤੇ ਹਨ ਅਤੇ ਸਭ ਨੂੰ ਅੱਤਵਾਦੀ ਦੱਸਿਆ ਜਾ ਰਿਹਾ ਹੈ।ਆਮ ਆਦਮੀ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਅਤੇ ਪਾਰਟੀ ਦੇ ਕੌਮੀ ਸਕੱਤਰ ਸੰਜੇ ਸਿੰਘ ਨੇ ਇੱਕ ਪ੍ਰੈਸ ਕਾਨਫਰੰਸ ਦੌਰਾਨ ਸੁਖਬੀਰ ਸਿੰਘ ਬਾਦਲ ਉਤੇ ਵਰਦਿਆਂ ਕਿਹਾ ਕਿ ਉਨਾਂ ਕੋਲ ਪੰਜਾਬ ਦੇ ਲੋਕਾਂ ਦੇ ਸਵਾਲਾਂ ਦਾ ਕੋਈ ਜਵਾਬ ਨਹੀਂ ਹੈ ਅਤੇ ਪ੍ਰਵਾਸੀ ਪੰਜਾਬੀਆਂ ਵੱਲੋਂ ਉਸਨੂੰ ਵਿਕਾਸ, ਨਸ਼ਿਆਂ, ਗੈਰਕਾਨੂੰਨੀ ਮਾਇਨਿੰਗ ਅਤੇ ਭ੍ਰਿਸ਼ਟਾਚਾਰ ਬਾਰੇ ਪੁੱਛਿਆ ਜਾਂਦਾ ਹੈ। ਸਵਾਲਾਂ ਤੋਂ ਬਚਣ ਦਾ ਉਸਨੇ ਆਸਾਨ ਤਰੀਕਾ ਲੱਭਿਆ ਹੈ। ਜਿਹੜਾ ਵੀ ਉਸਨੂੰ ਸਵਾਲ ਪੁੱਛਦਾ ਹੈ, ਉਸਨੂੰ ਅੱਤਵਾਦੀ, ਕੱਟੜਵਾਦੀਆਂ ਦਾ ਸਮਰਥਕ ਅਤੇ ਦੇਸ਼ ਵਿਰੋਧੀ ਗਰਦਾਨ ਦਿੱਤਾ ਜਾਂਦਾ ਹੈ।ਸੰਜੇ ਸਿੰਘ ਨੇ ਕਿਹਾ ਕਿ ਸੁਖਬੀਰ ਬਾਦਲ ਵੱਲੋਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਉਤੇ ਕੱਟੜਪੰਥੀ ਦੇ ਘਰ ਰੁਕਣ ਦਾ ਦੋਸ਼ ਲਗਾਇਆ ਹੈ। ਸੰਜੇ ਸਿੰਘ ਨੇ ਇਸ ਆਰੋਪ ਨੂੰ ਸਿਰੇ ਤੋਂ ਨਕਾਰਦਿਆਂ ਕਿਹਾ ਕਿ ਉਸੇ ਘਰ ਵਿੱਚ ਸਥਾਨਕ ਐਸਐਚਓ ਅਤੇ ਇੱਕ ਜੁਆਇੰਟ ਕਮਿਸ਼ਨਰ ਰਹਿ ਰਹੇ ਸਨ। ਇਹ ਯੂਕੇ ਦੇ ਵਸਨੀਕ ਗੁਰਿੰਦਰ ਸਿੰਘ ਦੀ ਪਤਨੀ ਕਰਨਜੀਤ ਕੌਰ ਦੇ ਨਾਂਅ ਉਤੇ ਹੈ। ਉਨਾਂ ਕਿਹਾ ਕਿ ਗੁਰਿੰਦਰ ਉਤੇ ਉਸ ਵੇਲੇ ਝੂਠਾ ਕੇਸ ਪਾਇਆ ਗਿਆ, ਜਦੋਂ ਉਹ ਭਾਰਤ ਵਿੱਚ ਨਹੀਂ ਸੀ। ਉਸਨੂੰ ਬਾਅਦ ਵਿੱਚ ਕੋਰਟ ਵੱਲੋਂ ਆਰੋਪ-ਮੁਕਤ ਕਰ ਦਿੱਤਾ ਗਿਆ ਸੀ।

ਸੰਜੇ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਪ੍ਰਚਾਰ ਕਰਨ ਆਏ ਤਰਸੇਮ ਸਿੰਘ ਦੇ ਕਹਿਣ ਉਤੇ ਅਰਵਿੰਦ ਕੇਜਰੀਵਾਲ ਉਸ ਘਰ ਵਿੱਚ ਠਹਿਰੇ ਸਨ। ਉਨਾਂ ਕਿਹਾ ਕਿ ਕੇਜਰੀਵਾਲ ਦੇ ਪ੍ਰੋਗਰਾਮ ਦੀ ਪਲ-ਪਲ ਦੀ ਖਬਰ ਪੰਜਾਬ ਪੁਲਿਸ ਅਤੇ ਇੰਟੈਲੀਜੈਂਸ ਨੂੰ ਦਿੱਤੀ ਗਈ ਸੀ ਅਤੇ ਰਾਤ ਦੇ ਠਹਿਰਾਅ ਬਾਰੇ ਵੀ ਦੱਸਿਆ ਗਿਆ ਸੀ, ਤਾਂਕਿ ਮੁੱਖ ਮੰਤਰੀ ਦੇ ਪਹੁੰਚਣ ਤੋਂ ਪਹਿਲਾਂ ਉਹ ਆਪਣੀਆਂ ਤਿਆਰੀਆਂ ਕਰ ਲੈਣ। ਸੰਜੇ ਸਿੰਘ ਨੇ ਕਿਹਾ ਕਿ ਜੇਕਰ ਕੁੱਝ ਇਤਰਾਜਯੋਗ ਸੀ ਤਾਂ ਇਹ ਪੰਜਾਬ ਪੁਲਿਸ ਦੀ ਜਿੰਮੇਵਾਰੀ ਸੀ ਕਿ ਇਸਦੀ ਜਾਣਕਾਰੀ ਕੇਜਰੀਵਾਲ ਨੂੰ ਦੇਣ। ਉਨਾਂ ਸੁਖਬੀਰ ਬਾਦਲ ਨੂੰ ਸਵਾਲ ਕੀਤਾ ਕਿ ਮੋਗਾ ਦੇ ਐਸਐਚਓ ਅਤੇ ਇੱਕ ਜੁਆਇੰਟ ਕਮਿਸ਼ਨਰ ਜੋ ਪਹਿਲਾਂ ਤੋਂ ਉਸ ਘਰ ਵਿੱਚ ਰਹਿ ਰਹੇ ਹਨ, ਉਹ ਅੱਤਵਾਦੀ ਹਨ। ਸੰਜੇ ਸਿੰਘ ਨੇ ਕਿਹਾ ਕਿ ਸੁਖਬੀਰ ਬਾਦਲ ਨੇ ਹਾਲ ਹੀ ਵਿੱਚ ਦੋਸ਼ ਲਗਾਇਆ ਹੈ ਕਿ ਕੇਜਰੀਵਾਲ ਨੇ ਅਖੰਡ ਕੀਰਤਨੀ ਜੱਥੇ ਦੇ ਮੁਖੀ ਆਰਪੀ ਸਿੰਘ ਨਾਲ ਮੁਲਾਕਾਤ ਕੀਤੀ, ਜੋ ਕਿ ਸੁਖਬੀਰ ਬਾਦਲ ਦੀਆਂ ਨਜਰਾਂ ਵਿੱਚ ਅੱਤਵਾਦੀ ਹੈ। 

ਸੰਜੇ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵੱਲੋਂ ਆਰਪੀ ਸਿੰਘ ਨਾਲ ਸਿੱਖਾਂ ਦੇ ਮੁੱਦਿਆਂ ਉਤੇ ਮੀਟਿੰਗਾਂ ਕੀਤੀਆਂ ਜਾ ਚੁੱਕੀਆਂ ਹਨ। ਕੀ ਸੁਖਬੀਰ ਬਾਦਲ ਹੁਣ ਆਪਣੇ ਪਿਤਾ ਖਿਲਾਫ ਐਫਆਈਆਰ ਦਰਜ ਕਰਵਾਉਣਗੇ ਕਿ ਉਨਾਂ ਦੇ ਅੱਤਵਾਦੀਆਂ ਨਾਲ ਸਬੰਧ ਹਨ। ਜਦਕਿ  ਯੂਐਸ ਦੀ ਸੀਆਈਏ ਵੱਲੋਂ ਪੰਜਾਬ ਅੰਦਰ ਅੱਤਵਾਦ ਦੇ ਕਾਲੇ ਦੌਰ ਦੌਰਾਨ ਚਰਮਪੰਥੀਆਂ ਨਾਲ ਸਬੰਧ ਹੋਣ ਬਾਰੇ ਖੁਲਾਸਾ ਕੀਤਾ ਜਾ ਚੁੱਕਾ ਹੈ। ਸੰਜੇ ਸਿੰਘ ਨੇ ਕਿਹਾ ਕਿ ਮੋਗਾ ਘਟਨਾਕ੍ਰਮ ਸੁਖਬੀਰ ਬਾਦਲ ਦੀ ਉਪਜ ਹੈ, ਜਿਸਨੂੰ ਕਿ ਕੇਜਰੀਵਾਲ ਦੇ ਪ੍ਰੋਗਰਾਮ ਦੀ ਜਾਣਕਾਰੀ ਸੀ ਅਤੇ ਜੇਕਰ ਪੁਲਿਸ ਨੇ ਕੇਜਰੀਵਾਲ ਨੂੰ ਜਾਣਕਾਰੀ ਨਹੀਂ ਦਿੱਤੀ, ਤਾਂ ਉਸਨੂੰ ਪੁਲਿਸ ਤੋਂ ਸਵਾਲ ਪੁੱਛਣਾ ਚਾਹੀਦਾ ਹੈ। ਆਪ ਆਗੂ ਨੇ ਬਾਦਲ ਪਰਿਵਾਰ ਉਤੇ ਸੂਬੇ ਨੂੰ ਬਰਬਾਦ ਕਰਨ ਦਾ ਦੋਸ਼ ਲਗਾਉਂਦਿਆਂ ਕਿਹਾ ਕਿ ਲੋਕ ਇਸਦਾ ਜਵਾਬ 4 ਫਰਵਰੀ ਨੂੰ ਦੇਣਗੇ। ਉਨਾਂ ਕਿਹਾ ਕਿ ਪੰਜਾਬ ਦੇ ਲੋਕ ਬਾਦਲਾਂ ਨੂੰ ਉਨਾਂ ਦੇ ਪਾਪਾਂ ਲਈ ਕਦੇ ਮਾਫ ਨਹੀਂ ਕਰਨਗੇ ਅਤੇ ਕਾਂਗਰਸ ਵੀ ਇਨਾਂ ਪਾਪਾਂ ਵਿੱਚ ਬਰਾਬਰ ਦੀ ਹਿੱਸੇਦਾਰ ਹੈ। 

 

Tags: Sanjay Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD