Monday, 13 May 2024

 

 

ਖ਼ਾਸ ਖਬਰਾਂ ਪੰਜਾਬ 'ਚ ਲੋਕ ਸਭਾ ਦੀ ਦੌੜ 'ਚ 'ਆਪ' ਦੂਜਿਆਂ ਨਾਲੋਂ ਸਭ ਤੋਂ ਅੱਗੇ,ਅੱਧੇ ਦਰਜਨ ਹਲਕਿਆਂ 'ਚ ਕਈ ਵੱਡੇ ਆਗੂ ਪਾਰਟੀ 'ਚ ਹੋਏ ਸ਼ਾਮਲ ਨਾਮਜ਼ਦਗੀ ਤੋਂ ਬਾਅਦ 'ਪਟਿਆਲੇ ਦਾ ਭਰੋਸਾ ਪ੍ਰਨੀਤ ਕੌਰ' ਰੋਡ ਸ਼ੋਅ ਰਾਹੀਂ ਕੀਤਾ ਸ਼ਕਤੀ ਪ੍ਰਦਰਸ਼ਨ ਹਰਸਿਮਰਤ ਕੌਰ ਬਾਦਲ ਨੇ ਬਠਿੰਡਾ ਤੋਂ ਦਾਖਲ ਕੀਤੇ ਨਾਮਜ਼ਦਗੀ ਪੱਤਰ ਮੇਰੇ ਵਿਰੋਧੀਆਂ ਕੋਲ ਪ੍ਰਾਪਤੀਆਂ ਦੇ ਨਾਂ ’ਤੇ ਵਿਖਾਉਣ ਵਾਸਤੇ ਕੱਖ ਨਹੀਂ: ਐਨ ਕੇ ਸ਼ਰਮਾ ਸ਼ਰਾਬ ਦੇ ਸ਼ੌਕੀਨ ਮਾਨ ਦਾ ਕਦੇ ਵੀ ਪੰਜਾਬ ਵਿੱਚੋਂ ਨਸ਼ਾ ਖਤਮ ਕਰਨ ਦਾ ਇਰਾਦਾ ਨਹੀਂ ਸੀ : ਡਾ ਸੁਭਾਸ਼ ਸ਼ਰਮਾ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਲੋਕ ਸਭਾ ਸੀਟ ਤੋਂ ਨਾਮਜ਼ਦਗੀ ਪੱਤਰ ਦਾਖਲ ਕੀਤਾ ਮੀਤ ਹੇਅਰ ਵੱਲੋਂ ਕਾਗਜ਼ ਦਾਖਲ, ਸੰਗਰੂਰ ਦੇ ਵਿਕਾਸ ਦਾ ਏਜੰਡਾ ਅੱਗੇ ਰੱਖਿਆ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਸਿੱਧ ਪੰਜਾਬੀ ਕਵੀ ਸੁਰਜੀਤ ਪਾਤਰ ਦੀ ਅਰਥੀ ਨੂੰ ਦਿੱਤਾ ਮੋਢਾ ਲੁਧਿਆਣਾ ਵਿੱਚ ਕਾਂਗਰਸ ਹੋਈ ਮਜ਼ਬੂਤ, ਬੈਂਸ ਭਰਾ ਕਾਂਗਰਸ ਵਿੱਚ ਹੋਏ ਸ਼ਾਮਿਲ ਕਾਂਗਰਸ ਨੇ ਹਰ ਗਰੀਬ ਪਰਿਵਾਰ ਨੂੰ ਹਰ ਸਾਲ ਇੱਕ ਲੱਖ ਰੁਪਏ ਦੇਣ ਦਾ ਵਾਅਦਾ ਕੀਤਾ ਸਰਬਪੱਖੀ ਵਿਕਾਸ ਦੀ ਵਚਨਬੱਧਤਾ ਨਾਲ ਅੱਗੇ ਵੱਧ ਰਿਹਾ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਚੋਣ ਪ੍ਰਚਾਰ ਪੰਜਾਬ ਦੇ ਨੌਜਵਾਨਾਂ ਨੂੰ ਬੇਰੁਜ਼ਗਾਰੀ ਵੱਲ ਧੱਕਿਆ, ਹਰ ਵਰਗ ਦੇ ਚਿਹਰੇ 'ਤੇ ਨਿਰਾਸ਼ਾ ਦੇ ਬੱਦਲ: ਵਿਜੇ ਇੰਦਰ ਸਿੰਗਲਾ ਮਨਮੋਹਨ ਸਿੰਘ ਦੀ ਸਰਕਾਰ ਦੌਰਾਨ ਦੇਸ਼ ਦੇ ਸਭ ਤੋਂ ਵਧੀਆ ਸਾਲ ਸਨ : ਹਰੀਸ਼ ਚੌਧਰੀ ਆਮ ਆਦਮੀ ਪਾਰਟੀ ਪੰਜਾਬ ਤੇ ਦਿੱਲੀ ਵਾਂਗ ਕੇਂਦਰ ਵਿੱਚ ਵੀ ਹੁਣ ਗਾਰੰਟੀਆਂ ਪੂਰੀਆਂ ਕਰੇਗੀ: ਮੀਤ ਹੇਅਰ ਗੁਰਜੀਤ ਸਿੰਘ ਔਜਲਾ ਦੇ ਹੱਕ ਵਿੱਚ ਅਟਾਰੀ ਹਲਕੇ ਵਿੱਚ ਹੋਇਆ ਵਿਸ਼ਾਲ ਇਕੱਠ ਮਾਲਵੇ ਨੂੰ ਰੇਲ ਲਿੰਕ ਰਾਹੀਂ ਚੰਡੀਗੜ੍ਹ ਨਾਲ ਜੋੜਨ ਲਈ ਉਪਰਾਲੇ ਕੀਤੇ ਜਾਣਗੇ : ਮੀਤ ਹੇਅਰ ਸ਼੍ਰੋਮਣੀ ਕਮੇਟੀ ਵੱਲੋਂ ਸਰਹਿੰਦ ਫ਼ਤਹਿ ਦਿਵਸ ਮੌਕੇ ਚੱਪੜਚਿੜੀ ਤੋਂ ਸ੍ਰੀ ਫ਼ਤਹਿਗੜ੍ਹ ਸਾਹਿਬ ਤੱਕ ਸਜਾਇਆ ਗਿਆ ਫ਼ਤਹਿ ਮਾਰਚ ਮੈਂ ਦੁਬਾਰਾ ਜੇਲ੍ਹ ਚੱਲਿਆ ਗਿਆ ਤਾਂ ਭਾਜਪਾ ਵਾਲੇ ਮੁਫ਼ਤ ਬਿਜਲੀ, ਪਾਣੀ ਅਤੇ ਇਲਾਜ ਰੋਕ ਦੇਣਗੇ - ਕੇਜਰੀਵਾਲ ਗਜੇਂਦਰ ਸਿੰਘ ਸ਼ੇਖਾਵਤ ਨੇ ਮੁਹਾਲੀ ਵਿੱਚ ਵੋਟਰਾਂ ਨੂੰ ਭਾਜਪਾ ਉਮੀਦਵਾਰ ਦੇ ਹੱਕ ਵਿੱਚ ਵੋਟ ਪਾਉਣ ਲਈ ਕਿਹਾ ਯਾਦ ਰੱਖਿਓ 1 ਜੂਨ 1984, ਇਸ ਦਿਨ ਹੀ ਐਤਕੀਂ ਤੁਸੀਂ ਵੋਟਾਂ ਪਾਉਣੀਆਂ ਨੇ: ਸੁਖਬੀਰ ਸਿੰਘ ਬਾਦਲ ਨੇ ਪੰਜਾਬੀਆਂ ਨੂੰ ਕੀਤੀ ਅਪੀਲ ਲੋਕਾਂ ਨੂੰ ਗੁੰਮਰਾਹ ਕਰਨ ਦੀ ਬਜਾਏ ਵਿਕਾਸ ਦੀ ਗੱਲ ਕਰੇ ਕਾਂਗਰਸ, ਭਾਜਪਾ ਤੇ ਆਪ : ਐਨ. ਕੇ. ਸ਼ਰਮਾ

 

ਆਮ ਆਦਮੀ ਪਾਰਟੀ ਨੇ ਅਕਾਲੀ ਦਲ ਤੇ ਭਾਜਪਾ ਉਤੇ ਦਾਗੀ ਪੰਜਾਬੀ ਗਾਇਕ ਦੀ ਮੋਦੀ ਨਾਲ ਸਟੇਜ ਸਾਂਝੀ ਕਰਵਾਉਣ ਦਾ ਲਗਾਇਆ ਦੋਸ਼

ਮੱਖਣ ਕੌਮਾਂਤਰੀ ਡਰੱਗ ਸਮਗਲਰਾਂ ਦੀ ਚੇਨ ਦਾ ਮੈਂਬਰ, ਜਿਸਦੇ ਮਜੀਠੀਆ ਨਾਲ ਲਿੰਕ, ਡਰੱਗ ਕੇਸ ਵਿੱਚ ਮੱਖਣ ਨੂੰ ਈਡੀ ਵੱਲੋਂ ਸੰਮਨ ਕੀਤਾ ਗਿਆ, ਸੁਖਬੀਰ ਬਾਦਲ ਦੀ ਛਤਰ-ਛਾਇਆ ਹੇਠ ਆਨੰਦ ਮਾਣ ਰਿਹਾ ਹੈ - ਗੁਰਪ੍ਰੀਤ ਸਿੰਘ ਵੜੈਚ

Web Admin

Web Admin

5 Dariya News

ਚੰਡੀਗੜ , 30 Jan 2017

ਆਮ ਆਦਮੀ ਪਾਰਟੀ ਨੇ ਅੱਜ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਉਤੇ ਡਰੱਗ ਤਸਕਰਾਂ ਨੂੰ ਪਨਾਹ ਦੇਣ ਦਾ ਦੋਸ਼ ਲਗਾਇਆ ਅਤੇ ਡਰੱਗ ਮਾਫੀਆ ਦੇ ਮੈਂਬਰ ਪੰਜਾਬੀ ਗਾਇਕ ਮੱਖਣ ਸਿੰਘ ਨੂੰ ਕੋਟਕਪੂਰਾ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਸਟੇਜ ਸਾਂਝੀ ਕਰਨ ਦੀ ਆਗਿਆ ਦੇਣ ਬਾਰੇ ਦੋਵਾਂ ਪਾਰਟੀਆਂ ਤੋਂ ਸਪਸ਼ਟੀਕਰਨ ਮੰਗਿਆ। ਆਮ ਆਦਮੀ ਪਾਰਟੀ ਦੇ ਸੂਬਾ ਕਨਵੀਨਰ ਗੁਰਪ੍ਰੀਤ ਸਿੰਘ ਵੜੈਚ ਨੇ ਕਿਹਾ ਕਿ  ਬੀਜੇਪੀ ਅਤੇ ਅਕਾਲੀ ਆਗੂਆਂ ਵਲੋਂ ਡਰੱਗ ਤਸਕਰਾਂ ਨੂੰ ਨਾ ਸਿਰਫ ਛਤਰ-ਛਾਇਆ ਪ੍ਰਦਾਨ ਕੀਤੀ ਜਾ ਰਹੀ ਹੈ, ਬਲਕਿ ਉਨਾਂ ਨੂੰ ਸਿਆਸਤ ਲਈ ਵੀ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਉਨਾਂ ਕਿਹਾ ਕਿ ਮੱਖਣ ਸਿੰਘ ਸੁਖਬੀਰ ਬਾਦਲ ਦੀਆਂ ਅੱਖਾਂ ਦਾ ਤਾਰਾ ਹੈ ਅਤੇ ਉਹ ਡਰੱਗ ਕੇਸਾਂ ਵਿੱਚ ਸ਼ਾਮਿਲ ਰਿਹਾ ਹੈ। ਡਰੱਗ ਸਰਗਨਾ ਜਗਦੀਸ਼ ਭੋਲਾ ਦਾ ਵੀ ਮੱਖਣ ਕਾਫੀ ਕਰੀਬੀ ਰਿਹਾ ਹੈ, ਜਿਸਨੇ ਜਨਤਾ ਅਤੇ ਪੁਲਿਸ ਦੇ ਸਾਹਮਣੇ ਕਬੂਲ ਕੀਤਾ ਹੈ ਕਿ ਮਾਲ ਮੰਤਰੀ ਬਿਕਰਮ ਸਿੰਘ ਮਜੀਠੀਆ ਪੰਜਾਬ ਵਿੱਚ ਨਸ਼ੇ ਦੇ ਵਪਾਰ ਦਾ ਮੁੱਖ ਸਰਗਨਾ ਹੈ। ਮੱਖਣ ਦਾ ਪ੍ਰਧਾਨ ਮੰਤਰੀ ਮੋਦੀ ਨਾਲ ਮੰਚ ਉਤੇ ਮੌਜੂਦ ਹੋਣਾ ਦੇਸ਼ ਦੀ ਸੁਰੱਖਿਆ ਵਿੱਚ ਵੱਡੀ ਚੂਕ ਹੈ ਅਤੇ ਪ੍ਰਧਾਨ ਮੰਤਰੀ ਦੀ ਜਾਨ ਨੂੰ ਵੀ ਖਤਰਾ ਹੋ ਸਕਦਾ ਸੀ। ਉਨਾਂ ਕਿਹਾ ਕਿ ਸੁਖਬੀਰ ਬਾਦਲ ਨੇ ਸਟੇਜ ਉਤੇ ਪ੍ਰਫੌਰਮ ਕਰਨ ਅਤੇ ਪਤਵੰਤਿਆਂ ਵਿੱਚ ਬੈਠਣ ਲਈ ਮੱਖਣ ਦੇ ਨਾਂਅ ਨੂੰ ਮਨਜੂਰੀ ਦਿੱਤੀ ਸੀ। 

ਉਨਾਂ ਕਿਹਾ ਕਿ ਮੱਖਣ ਦੀ ਸੀਨੀਅਰ ਅਕਾਲੀ ਅਤੇ ਭਾਜਪਾ ਆਗੂਆਂ ਨਾਲ ਮੌਜੂਦਗੀ ਸਾਫ ਸਬੂਤ ਹੈ ਕਿ ਉਨਾਂ ਦੇ ਡਰੱਗ ਮਾਫੀਆ ਨਾਲ ਸਬੰਧ ਹਨ। ਵੜੈਚ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਵੀ ਇਹ ਜਾਣਨਾ ਚਾਹਿਆ ਕਿ ਕੀ ਉਨਾਂ ਨੂੰ ਪਤਾ ਸੀ ਕਿ ਉਨਾਂ ਦੇ ਨਾਲ ਡਰੱਗ ਮਾਫੀਆ ਦਾ ਮੈਂਬਰ ਬੈਠਾ ਹੈ। ਉਨਾਂ ਕਿਹਾ ਕਿ ਮੱਖਣ ਨੂੰ ਈਡੀ ਵੱਲੋਂ ਡਰੱਗ ਕੇਸ ਵਿੱਚ ਜਲੰਧਰ ਸਥਿੱਤ ਪੇਸ਼ ਹੋਣ ਲਈ ਸੰਮਨ ਕੀਤਾ ਗਿਆ ਹੈ।  ਉਨਾਂ ਕਿਹਾ ਕਿ ਇੱਕ ਡਰੱਗ ਕੇਸ ਵਿੱਚ ਈਡੀ ਦੇ ਹੁਕਮਾਂ ਉਤੇ ਪੰਜਾਬ ਪੁਲਿਸ ਨੇ ਮੱਖਣ ਦੇ ਪਿਤਾ ਕੁਲਵਿੰਦਰ ਸਿੰਘ ਦੀ 1.4 ਕਰੋੜ ਰੁਪਏ ਦੀ ਜਾਇਦਾਦ ਜਬਤ ਕੀਤੀ ਹੈ। ਇਹ ਜਾਇਦਾਦ ਨਸ਼ਿਆਂ ਤੋਂ ਇਕੱਠੇ ਕੀਤੇ ਪੈਸੇ ਨਾਲ ਬਣਾਈ ਹੋਈ ਦੱਸੀ ਜਾਂਦੀ ਹੈ। ਆਪ ਕਨਵਨੀਨਰ ਨੇ ਕਿਹਾ ਕਿ ਡਰੱਗ ਤਸਕਰੀ ਵਿੱਚ ਸ਼ਾਮਿਲ ਹੋਣ ਕਾਰਨ ਮੱਖਣ ਨੂੰ ਕੈਨੇਡਾ ਤੋਂ ਡਿਪੋਰਟ ਕੀਤਾ ਗਿਆ ਸੀ। ਉਸਨੂੰ ਸੁਖਬੀਰ ਬਾਦਲ ਨੇ ਅਕਾਲੀ ਦਲ ਵਿੱਚ ਸ਼ਾਮਿਲ ਹੋਣ ਦਾ ਸੱਦਾ ਦਿੱਤਾ ਅਤੇ ਨਾਲ ਹੀ ਉਸਨੂੰ ਸਿਆਸੀ ਛਤਰ-ਛਾਇਆ ਮੁਹੱਈਆ ਕਰਵਾਈ। ਉਨਾਂ ਕਿਹਾ ਕਿ ਮੱਖਣ ਕੌਮਾਂਤਰੀ ਨਸ਼ਾ ਚੇਨ ਦਾ ਹਿੱਸਾ ਹੈ, ਜਿਵੇਂ ਕਿ ਸੱਤਪ੍ਰੀਤ ਸੱਤਾ, ਜਿਸਦੇ ਮਜੀਠੀਆ ਨਾਲ ਕਰੀਬੀ ਰਿਸ਼ਤੇ ਹਨ। ਹਾਲੇ ਕੱਲ ਹੀ ਆਮ ਆਦਮੀ ਪਾਰਟੀ ਨੇ ਮਜੀਠੀਆ ਦੀਆਂ ਸੱਤਾ ਨਾਲ ਤਸਵੀਰਾਂ ਰਿਲੀਜ ਕੀਤੀਆਂ ਹਨ। 

 

Tags: Gurpreet Ghughi

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD