Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

‘ਆਪ’ ਨੇ ਬੇਅਦਬੀ ਦੀਆਂ ਤਾਜਾ ਘਟਨਾਵਾਂ ਲਈ ਸੁਖਬੀਰ ਨੂੰ ਦੋਸ਼ੀ ਠਹਿਰਾਇਆ, ਈਸੀ ਨੂੰ ਝੂਠੀਆਂ ਸ਼ਿਕਾਇਤਾਂ ਭੇਜਣ ਲਈ ਕੀਤੀ ਨਿੰਦਾ

ਗੁਰਪ੍ਰੀਤ ਸਿੰਘ ਵੜੈਚ ਨੇ ਸੁਖਬੀਰ ਬਾਦਲ ਨੂੰ ਇੱਕ ਅਸਫਲ ਗ੍ਰਹਿ ਮੰਤਰੀ, ਘਟੀਆ ਪ੍ਰਸਾਸ਼ਕ ਦੱਸਿਆ

Web Admin

Web Admin

5 Dariya News

ਚੰਡੀਗੜ੍ਹ , 31 Jan 2017

Last updated on: Jan 31, 2017, 00:00 IST

ਆਮ ਆਦਮੀ ਪਾਰਟੀ (ਆਪ) ਨੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੂੰ ਚੋਣ ਕਮਿਸ਼ਨ ਕੋਲ ਆਮ ਆਦਮੀ ਪਾਰਟੀ ਦੀਆਂ ਝੂਠੀਆਂ ਸ਼ਿਕਾਇਤਾਂ ਲਗਾਉਣ ਲਈ ਕਰੜੇ ਹੱਥੀਂ ਲੈਂਦਿਆ ਉਨਾਂ ਉਤੇ ਦੋਸ਼ ਲਗਾਏ ਕਿ ਉਸਦੇ ਰਾਜ ਵਿੱਚ ਪਿਛਲੇ ਇੱਕ ਸਾਲ ਵਿੱਚ ਬੇਅਦਬੀ ਦੀਆਂ ਬੇਹਿਸਾਬੀ ਘਟਨਾਵਾਂ ਵਾਪਰੀਆਂ ਹਨ, ਪਰ ਉਹ ਕਿਸੇ ਵੀ ਦੋਸ਼ੀ ਨੂੰ ਫੜਨ ਵਿੱਚ ਅਸਫਲ ਰਹੇ ਹਨ।ਆਮ ਆਦਮੀ ਪਾਰਟੀ ਦੇ ਸੂਬਾ ਕਨਵੀਨਰ ਗੁਰਪ੍ਰੀਤ ਸਿੰਘ ਵੜੈਚ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਨੇ ਆਪਣੀ ਘਟੀਆ ਸੋਚ ਦਾ ਪ੍ਰਗਟਾਵਾ ਕਰਦਿਆਂ ਬੇਅਦਬੀ ਘਟਨਾ ਲਈ ਆਮ ਆਦਮੀ ਪਾਰਟੀ ਦੇ ਖਿਲਾਫ ਐਫਆਈਆਰ ਦਰਜ ਕਰਨ ਦੀ ਮੰਗ ਕੀਤੀ। ਉਨਾਂ ਕਿਹਾ ਕਿ ਉਸਦੇ ਕਾਰਜਕਾਲ ਵਿੱਚ ਬੇਅਦਬੀ ਦੀਆਂ ਲਗਭਗ 95 ਘਟਨਾਵਾਂ ਵਾਪਰੀਆਂ ਹਨ, ਜਿਨਾਂ ਵਿੱਚ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਦੇ ਗੁਰਦੁਆਰੇ ਵਿੱਚੋਂ ਜੂਨ 2015 ਵਿੱਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਚੋਰੀ ਹੋਣ ਦਾ ਮਾਮਲਾ ਵੀ ਸ਼ਾਮਿਲ ਹੈ।ਸੁਖਬੀਰ ਬਾਦਲ ਨੂੰ ਇੱਕ ਅਸਫਲ ਗ੍ਰਹਿ ਮੰਤਰੀ ਦੱਸਦਿਆਂ ਵੜੈਚ ਨੇ ਕਿਹਾ ਕਿ ਇਸ ਤੋਂ ਸ਼ਰਮਨਾਕ ਗੱਲ ਹੋ ਕੀ ਹੋ ਸਕਦੀ ਹੈ ਕਿ ਡੇਢ ਸਾਲ ਵਿੱਚ ਉਨਾਂ ਦੀ ਸਰਕਾਰ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਨੂੰ ਲੱਭਣ ਵਿੱਚ ਨਾਕਾਮਯਾਬ ਰਹੇ ਹਨ। 

ਵੜੈਚ ਨੇ ਸੁਖਬੀਰ ਬਾਦਲ ਨੂੰ ਭਰੋਸਾ ਦਿੱਤਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਉਤੇ ਬੇਅਦਬੀ ਮਾਮਲਿਆਂ ਦੇ ਦੋਸ਼ੀ ਅਤੇ ਸਾਜਿਸ਼ਕਰਤਾ ਸਭ ਜੇਲਾਂ ਵਿੱਚ ਹੋਣਗੇ। ਵੜੈਚ ਨੇ ਕਿਹਾ ਕਿ ਸੁਖਬੀਰ ਬਾਦਲ ਆਪਣੇ ਸੌੜੇ ਸਿਆਸੀ ਹਿੱਤਾਂ ਲਈ ਪੰਜਾਬ ਦਾ ਫਿਰਕੂ ਮਾਹੌਲ ਖਰਾਬ ਕਰਨਾ ਚਾਹੁੰਦੇ ਹਨ।ਸੁਖਬੀਰ ਬਾਦਲ ਨੇ ਬੇਕਸੂਰ ਲੋਕਾਂ ਨੂੰ ਬੇਅਦਬੀ ਮਾਮਲਿਆਂ ਵਿੱਚ ਫਸਾਇਆ ਅਤੇ ਬੇਅਦਬੀ ਘਟਨਾਵਾਂ ਦਾ ਨਾਮ ਕਬੂਲ ਕਰਵਾਉਣ ਲਈ ਪੁਲਿਸ ਉਤੇ ਦਬਾਅ ਪਾਇਆ। ਬਰਗਾੜੀ ਮਾਮਲੇ ਵਿੱਚ ਉਨਾਂ ਨੇ ਦੋ ਬੇਕਸੂਰ ਸਿੱਖ ਨੌਜਵਾਨਾਂ ਨੂੰ ਬਿਨਾਂ ਕਿਸੇ ਸਬੂਤ ਤੋਂ ਗ੍ਰਿਫਤਾਰ ਕੀਤਾ ਅਤੇ ਬਾਅਦ ਵਿੱਚ ਉਨਾਂ ਨੂੰ ਬਿਨਾਂ ਸ਼ਰਤ ਤੋਂ ਰਿਹਾਅ ਕਰਨਾ ਪਿਆ। ਸੁਖਬੀਰ ਬਾਦਲ ਵੱਲੋਂ ਮਲੇਰਕੋਟਲਾ ਵਿੱਚ ਪਵਿੱਤਰ ਕੁਰਾਨ ਸ਼ਰੀਫ ਦੀ ਬੇਅਦਬੀ ਲਈ ਦੋ ਵੀਐਚਪੀ ਆਗੂਆਂ ਨੂੰ ਗ੍ਰਿਫਤਾਰ ਕੀਤਾ ਅਤੇ ਉਨਾਂ ਉਤੇ ਦਿੱਲੀ ਦੇ ਇੱਕ ਆਪ ਵਿਧਾਇਕ ਦਾ ਨਾਂਅ ਲੈਣ ਲਈ ਦਬਾਅ ਬਣਾਇਆ।  ਇਨਾਂ ਵਿੱਚੋਂ ਇੱਕ ਨੇ ਸੁਖਬੀਰ ਸਿੰਘ ਬਾਦਲ ਨੂੰ ਬੇਨਕਾਬ ਕਰਦਿਆਂ ਕਿਹਾ ਸੀ ਕਿ ਉਸਨੂੰ ਪੁਲਿਸ ਵੱਲੋਂ ਆਪ ਵਿਧਾਇਕ ਦਾ ਨਾਂਅ ਲੈਣ ਲਈ ਮਜਬੂਰ ਕੀਤਾ ਗਿਆ। ਹੁਣ ਸੁਖਬੀਰ ਵੱਲੋਂ ਲੰਬੀ ਵਿਖੇ ਬੇਅਦਬੀ ਦੀ ਵਾਪਰੀ ਘਟਨਾ ਲਈ ਆਪ ਉਤੇ ਆਰੋਪ ਲਗਾਇਆ ਜਾ ਰਿਹਾ ਹੈ, ਜਿੱਥੋਂ ਕਿ ਉਸਦੇ ਪਿਤਾ ਪ੍ਰਕਾਸ਼ ਸਿੰਘ ਬਾਦਲ ਚੋਣ ਹਾਰ ਰਹੇ ਹਨ।   

 

 

Tags: Gurpreet Ghughi

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD