Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਅਗਾਮੀ ਚੋਣਾਂ ਵਿੱਚ ਆਪਣੀ ਹਾਰ ਨੂੰ ਭਾਂਪਦਿਆਂ ਅਕਾਲੀ-ਭਾਜਪਾ-ਕਾਂਗਰਸ ਵੱਲੋਂ ‘ਆਪ’ ਨੂੰ ਬਦਨਾਮ ਕਰਨ ਲਈ ਘਟੀਆ ਚਾਲਾਂ ਦਾ ਸਹਾਰਾ : ਗੁਰਪ੍ਰੀਤ ਸਿੰਘ ਵੜੈਚ

ਜਾਣਕਾਰੀ ਮੁਤਾਬਿਕ ਅਕਾਲੀਆਂ ਨੇ ਗੁੰਡਿਆਂ ਨੂੰ ਪੈਸੇ ਦਿੱਤੇ, ਆਪ ਦੀਆਂ ਟੋਪੀਆਂ ਪਹਿਨਾਈਆਂ ਅਤੇ ਪੂਰੇ ਪੰਜਾਬ ਵਿੱਚ ਫੈਲਾ ਦਿੱਤੇ

Web Admin

Web Admin

5 Dariya News

ਚੰਡੀਗੜ੍ਹ , 31 Jan 2017

Last updated on: Jan 31, 2017, 00:00 IST

ਆਮ ਆਦਮੀ ਪਾਰਟੀ (ਆਪ) ਦੇ ਸੂਬਾ ਕਨਵੀਨਰ ਗੁਰਪ੍ਰੀਤ ਸਿੰਘ ਵੜੈਚ ਨੇ ਕਿਹਾ ਹੈ ਕਿ ਅਕਾਲੀ-ਭਾਜਪਾ-ਕਾਂਗਰਸ ਗਠਜੋੜ ਨੂੰ ਅਗਾਮੀ ਵਿਧਾਨ ਸਭਾ ਚੋਣਾਂ ਵਿੱਚ ਆਪਣੀ ਹਾਰ ਸਾਫ ਨਜਰ ਆ ਰਹੀ ਹੈ, ਇਸ ਕਾਰਨ ਉਨਾਂ ਵੱਲੋਂ ਆਪਣੇ ਗੁੰਡਿਆਂ ਨੂੰ  ਆਪ ਵਲੰਟੀਅਰਾਂ ਦੇ ਭੇਸ ਵਿੱਚ ਤਿਆਰ ਕੀਤਾ ਹੈ, ਤਾਂ ਜੋ ਪੰਜਾਬ ਵਿੱਚ ਪਾਰਟੀ ਦਾ ਨਾਂਅ ਖਰਾਬ ਕੀਤਾ ਜਾ ਸਕੇ।ਵੜੈਚ ਨੇ ਕਿਹਾ ਕਿ ਖਾਸ ਜਾਣਕਾਰੀ ਅਨੁਸਾਰ ਅਜਿਹੇ ਹਾਜਾਰਾਂ ਗੁੰਡੇ ਪੂਰੇ ਪੰਜਾਬ ਵਿੱਚ ਫੈਲ ਚੁੱਕੇ ਹਨ ਅਤੇ ਉਨਾਂ ਵੱਲੋਂ ਖੁਦ ਨੂੰ ਆਮ ਆਦਮੀ ਪਾਰਟੀ ਦੇ ਵਲੰਟੀਅਰ ਦੱਸਿਆ ਜਾ ਰਿਹਾ ਹੈ। ਵੜੈਚ ਨੇ ਕਿਹਾ ਕਿ ਇਨਾਂ ਗੁੰਡਿਆਂ ਵੱਲੋਂ ਜਨਤਕ ਥਾਵਾਂ ਉਤੇ ਸ਼ਰਾਬ ਪੀਣਾ, ਲੋਕਾਂ ਨੂੰ ਸ਼ਰਾਬ ਵੰਡਣੀ ਅਤੇ ਜਨਤਾ ਦੇ ਸਾਹਮਣੇ ਗੁੰਡਾਗਰਦੀ ਕਰਨ ਜਿਹੀਆਂ ਗੈਰਕਾਨੂੰਨੀ ਗਤਿਵਿਧੀਆਂ ਨੂੰ ਅੰਜਾਮ ਦਿੱਤਾ ਜਾ ਸਕਦਾ ਹੈ।ਵੜੈਚ ਨੇ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਜਿੱਥੇ ਕਿਤੇ ਵੀ ਅਜਿਹੇ ਗੁੰਡੇ ਵਿਖਾਈ ਦੇਣ, ਉਨਾਂ ਨੂੰ ਪੁਲਿਸ ਹਵਾਲੇ ਕਰਨ ਤੋਂ ਪਹਿਲਾਂ ਇਸ ਬਾਰੇ ਤੁਰੰਤ ਚੋਣ ਕਮਿਸ਼ਨ ਨੂੰ ਸੂਚਿਤ ਕੀਤਾ ਜਾਵੇ ਤਾਂਕਿ ਉਨਾਂ ਦੇ ਦੂਜੀਆਂ ਪਾਰਟੀਆਂ ਨਾਲ ਅਸਲੀ ਰਿਸ਼ਤਿਆਂ ਦਾ ਖੁਲਾਸਾ ਹੋ ਸਕੇ।ਇਸ ਤੋਂ ਪਹਿਲਾਂ ਵੀ ਅਕਾਲੀ ਦਲ ਵੱਲੋਂ ਅਜਿਹੇ ਕਈ ਘਟੀਆ ਹਥਕੰਡੇ ਅਪਣਾਏ ਜਾ ਚੁੱਕੇ ਹਨ, ਖਾਸਕਰ ਆਮ ਆਦਮੀ ਪਾਰਟੀ ਦੀ ਚੰਡੀਗੜ੍ਹ ਰੈਲੀ ਦੌਰਾਨ। ਵੜੈਚ ਨੇ ਕਿਹਾ ਕਿ ਪੰਜਾਬ ਦੇ ਲੋਕ ਬਹੁਤ ਸਿਆਣੇ ਹਨ ਅਤੇ ਅਕਾਲੀਆਂ ਤੇ ਕਾਂਗਰਸੀਆਂ ਦੇ ਇਨਾਂ ਹਥਕੰਡਿਆਂ ਨੂੰ ਚੰਗੀ ਤਰਾਂ ਜਾਣਦੇ ਹਨ। ਉਨਾਂ ਕਿਹਾ ਕਿ ਅਜਿਹੀਆਂ ਘਟੀਆ ਹਰਕਤਾਂ ਅਕਾਲੀਆਂ ਵੱਲੋਂ ਸੋਸ਼ਲ ਮੀਡੀਆ ਉਤੇ ਵੀ ਕੀਤੀਆਂ ਗਈਆਂ ਹਨ।

 

Tags: Gurpreet Ghughi

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD