Tuesday, 14 May 2024

 

 

ਖ਼ਾਸ ਖਬਰਾਂ ਡਾ: ਸਰੋਜ ਪਾਂਡੇ ਨੇ ਚੋਣ ਪ੍ਰਚਾਰ ਚ ਯੁਵਾ ਸ਼ਕਤੀ ਦੀ ਵਰਤੋਂ ਕਿਸ ਤਰ੍ਹਾਂ ਕੀਤੀ ਜਾਵੇਗੀ, ਬਾਰੇ ਰੋਡਮੈਪ ਤਿਆਰ ਕੀਤਾ ਦਲ ਬਦਲੂਆਂ ’ਤੇ ਵਿਸ਼ਵਾਸ ਨਾ ਕਰੋ ਜਿਹਨਾਂ ਨੇ ਆਪਣੀ ਮਾਂ ਪਾਰਟੀ ਨੂੰ ਧੋਖਾ ਦਿੱਤਾ: ਸੁਖਬੀਰ ਸਿੰਘ ਬਾਦਲ ਗੁਰਜੀਤ ਸਿੰਘ ਔਜਲਾ ਨੇ ਗੁਰੂ ਘਰ ਮੱਥਾ ਟੇਕ ਕੇ ਨਾਮਜ਼ਦਗੀ ਕੀਤੀ ਦਾਖ਼ਲ ਤਰਸੇਮ ਸਿੰਘ ਡੀ.ਸੀ. ਨੇ ਕੀਤੀ ਘਰ ਵਾਪਸੀ ਮੁੱਖ ਮੰਤਰੀ ਭਗਵੰਤ ਮਾਨ ਨੇ ਨਵਾਂਸ਼ਹਿਰ ਵਿੱਚ ਮਲਵਿੰਦਰ ਕੰਗ ਲਈ ਕੀਤਾ ਚੋਣ ਪ੍ਰਚਾਰ ਮਨੀਸ਼ ਤਿਵਾੜੀ ਦੀ ਰਾਮਦਰਬਾਰ ਪਦਯਾਤਰਾ ’ਚ ਭਾਰੀ ਗਿਣਤੀ ਵਿੱਚ ਲੋਕਾਂ ਨੇ ਕੀਤੀ ਸ਼ਮੂਲੀਅਤ ਸੂਬਾ ਕਾਂਗਰਸ ਦੇ ਉਮੀਦਵਾਰ ਵਿਜੇ ਇੰਦਰ ਸਿੰਗਲਾ ਨੇ ਸ੍ਰੀ ਆਨੰਦਪੁਰ ਸਾਹਿਬ ਸੀਟ ਲਈ ਨਾਮਜ਼ਦਗੀ ਪੱਤਰ ਦਾਖਲ ਕੀਤਾ ਪੰਜਾਬ 'ਚ ਲੋਕ ਸਭਾ ਦੀ ਦੌੜ 'ਚ 'ਆਪ' ਦੂਜਿਆਂ ਨਾਲੋਂ ਸਭ ਤੋਂ ਅੱਗੇ,ਅੱਧੇ ਦਰਜਨ ਹਲਕਿਆਂ 'ਚ ਕਈ ਵੱਡੇ ਆਗੂ ਪਾਰਟੀ 'ਚ ਹੋਏ ਸ਼ਾਮਲ ਨਾਮਜ਼ਦਗੀ ਤੋਂ ਬਾਅਦ 'ਪਟਿਆਲੇ ਦਾ ਭਰੋਸਾ ਪ੍ਰਨੀਤ ਕੌਰ' ਰੋਡ ਸ਼ੋਅ ਰਾਹੀਂ ਕੀਤਾ ਸ਼ਕਤੀ ਪ੍ਰਦਰਸ਼ਨ ਹਰਸਿਮਰਤ ਕੌਰ ਬਾਦਲ ਨੇ ਬਠਿੰਡਾ ਤੋਂ ਦਾਖਲ ਕੀਤੇ ਨਾਮਜ਼ਦਗੀ ਪੱਤਰ ਮੇਰੇ ਵਿਰੋਧੀਆਂ ਕੋਲ ਪ੍ਰਾਪਤੀਆਂ ਦੇ ਨਾਂ ’ਤੇ ਵਿਖਾਉਣ ਵਾਸਤੇ ਕੱਖ ਨਹੀਂ: ਐਨ ਕੇ ਸ਼ਰਮਾ ਸ਼ਰਾਬ ਦੇ ਸ਼ੌਕੀਨ ਮਾਨ ਦਾ ਕਦੇ ਵੀ ਪੰਜਾਬ ਵਿੱਚੋਂ ਨਸ਼ਾ ਖਤਮ ਕਰਨ ਦਾ ਇਰਾਦਾ ਨਹੀਂ ਸੀ : ਡਾ ਸੁਭਾਸ਼ ਸ਼ਰਮਾ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਲੋਕ ਸਭਾ ਸੀਟ ਤੋਂ ਨਾਮਜ਼ਦਗੀ ਪੱਤਰ ਦਾਖਲ ਕੀਤਾ ਮੀਤ ਹੇਅਰ ਵੱਲੋਂ ਕਾਗਜ਼ ਦਾਖਲ, ਸੰਗਰੂਰ ਦੇ ਵਿਕਾਸ ਦਾ ਏਜੰਡਾ ਅੱਗੇ ਰੱਖਿਆ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਸਿੱਧ ਪੰਜਾਬੀ ਕਵੀ ਸੁਰਜੀਤ ਪਾਤਰ ਦੀ ਅਰਥੀ ਨੂੰ ਦਿੱਤਾ ਮੋਢਾ ਲੁਧਿਆਣਾ ਵਿੱਚ ਕਾਂਗਰਸ ਹੋਈ ਮਜ਼ਬੂਤ, ਬੈਂਸ ਭਰਾ ਕਾਂਗਰਸ ਵਿੱਚ ਹੋਏ ਸ਼ਾਮਿਲ ਕਾਂਗਰਸ ਨੇ ਹਰ ਗਰੀਬ ਪਰਿਵਾਰ ਨੂੰ ਹਰ ਸਾਲ ਇੱਕ ਲੱਖ ਰੁਪਏ ਦੇਣ ਦਾ ਵਾਅਦਾ ਕੀਤਾ ਸਰਬਪੱਖੀ ਵਿਕਾਸ ਦੀ ਵਚਨਬੱਧਤਾ ਨਾਲ ਅੱਗੇ ਵੱਧ ਰਿਹਾ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਚੋਣ ਪ੍ਰਚਾਰ ਪੰਜਾਬ ਦੇ ਨੌਜਵਾਨਾਂ ਨੂੰ ਬੇਰੁਜ਼ਗਾਰੀ ਵੱਲ ਧੱਕਿਆ, ਹਰ ਵਰਗ ਦੇ ਚਿਹਰੇ 'ਤੇ ਨਿਰਾਸ਼ਾ ਦੇ ਬੱਦਲ: ਵਿਜੇ ਇੰਦਰ ਸਿੰਗਲਾ ਮਨਮੋਹਨ ਸਿੰਘ ਦੀ ਸਰਕਾਰ ਦੌਰਾਨ ਦੇਸ਼ ਦੇ ਸਭ ਤੋਂ ਵਧੀਆ ਸਾਲ ਸਨ : ਹਰੀਸ਼ ਚੌਧਰੀ ਆਮ ਆਦਮੀ ਪਾਰਟੀ ਪੰਜਾਬ ਤੇ ਦਿੱਲੀ ਵਾਂਗ ਕੇਂਦਰ ਵਿੱਚ ਵੀ ਹੁਣ ਗਾਰੰਟੀਆਂ ਪੂਰੀਆਂ ਕਰੇਗੀ: ਮੀਤ ਹੇਅਰ

 

ਹਲਕਾ ਸ੍ਰੀ ਚਮਕੌਰ ਸਾਹਿਬ 'ਚ ਪਬੰਦੀਸ਼ੁਦਾ ਨਜ਼ਾਇਜ਼ ਸਰਾਬ ਸਮੇਤ ਦੋ ਗ੍ਰਿਫ਼ਤਾਰ

Web Admin

Web Admin

5 Dariya News (ਗੁਰਵਾਰਿਸ ਸੋਹੀ)

ਮੋਰਿੰਡਾ , 31 Jan 2017

ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਦੌਰਾਨ ਨਸ਼ੇ ਦੀ ਵਰਤੋਂ ਨੂੰ ਰੋਕਣ ਲਈ ਚੋਣ ਕਮਿਸ਼ਨ ਵੱਲੋਂ ਸਖ਼ਤ ਕਦਮ ਚੁੱਕੇ ਗਏ ਹਨ। ਵੱਖ ਵੱਖ ਹਲਕਿਆਂ ਵਿੱਚ ਨਸ਼ਾ ਰੌਕੂ ਟੀਮਾਂ ਅਤੇ ਫ਼ਲਾਇੰਗ ਦਸਤੇ ਲਗਾ ਕੇ ਚੋਣਾਂ ਦੌਰਾਨ ਨਸ਼ੇ ਦੀ ਵੰਡ ਕਰਨ ਵਾਲੇ ਉਮੀਦਵਾਰਾਂ ਅਤੇ ਉਨ੍ਹਾਂ ਦੇ ਸਹਿਯੋਗੀਆਂ 'ਤੇ ਸਖ਼ਤ ਨਜ਼ਰ ਰੱਖੀ ਜਾ ਰਹੀ ਹੈ। ਹਲਕਾ ਸ਼੍ਰੀ ਚਮਕੌਰ ਸਾਹਿਬ ਵਿੱਚ ਫ਼ਲਾਇੰਗ ਦਸਤੇ ਦੇ ਇੰਚਾਰਜ਼ ਬਾਵਾ ਸਿੰਘ ਐਸ.ਡੀ.ਓ ਦੀ ਅਗਵਾਈ ਵਿੱਚ ਏ.ਐਸ.ਆਈ ਦੀਪਕ ਕੁਮਾਰ ਵੱਲੋ ਫ਼ਲਾਇੰਗ ਪੁਲਿਸ ਪਾਰਟੀ ਸਮੇਤ ਨਜ਼ਦੀਕੀ ਪਿੰਡ ਕਾਈਨੌਰ 'ਚ ਦੋ ਵੱਖ ਵੱਖ ਥਾਵਾਂ 'ਤੇ ਛਾਪੇਮਾਰੀ ਕਰਕੇ ਚੰਡੀਗੜ੍ਹ ਵਿੱਚ ਵਿਕਣ ਵਾਲੀ ਸ਼ਰਾਬ ਦੀਆਂ 27 ਨਜ਼ਾਇਜ਼ ਪੇਟੀਆਂ ਬਰਾਮਦ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਫ਼ਲਾਇੰਗ ਦਸਤੇ ਦੀ ਟੀਮ ਦੇ ਇੰਚਾਰਜ਼ ਬਾਵਾ ਸਿੰਘ ਐਸ.ਡੀ.ਓ ਨੇ ਦੱਸਿਆ ਕਿ ਉਨ੍ਹਾਂ ਨੂੰ ਗੁਪਤ ਸੂਚਨਾ ਪ੍ਰਾਪਤ ਹੋਈ ਸੀ ਕਿ ਨਜ਼ਦੀਕੀ ਪਿੰਡ ਕਾਈਨੌਰ ਦੇ ਵਿਅਕਤੀਆਂ ਵਲੋਂ ਪੰਜਾਬ ਵਿੱਚ ਪਾਬੰਦੀ ਸ਼ੁਦਾ ਨਜ਼ਾਇਜ਼ ਸ਼ਰਾਬ ਦਾ ਸਟਾਕ ਰੱਖਿਆ ਹੋਇਆ ਹੈ। ਸੂਚਨਾ ਦੇ ਅਧਾਰ 'ਤੇ ਜਦੋਂ ਸ਼ੇਖਰ ਐਕਸਾਈਜ਼ ਇੰਸਪੈਕਟਰ ਸਰਕਲ ਮੋਰਿੰਡਾ ਦੀ ਹਾਜ਼ਰੀ 'ਚ ਪਿੰਡ ਕਾਈਨੌਰ ਦੇ ਵਸਨੀਕ  ਜਸਵੰਤ ਸਿੰਘ ਪੁੱਤਰ ਸ਼ੇਰ ਸਿੰਘ ਦੇ ਘਰ ਛਾਪਾ ਮਾਰਿਆ ਤਾਂ ਉਸ ਪਾਸੋਂ 5 ਪੇਟੀਆਂ ਕਿੰਗ ਗੋਲਡ ਅਤੇ 3 ਪੇਟੀਆਂ ਰੋਇਲ ਆਰਮ ਵਿਸਕੀ ਚੰਡੀਗੜ੍ਹ ਸੇਲ ਦੀਆਂ ਬਰਾਮਦ ਹੋਈਆਂ। ਜਦ ਕਿ ਦੇਵਿੰਦਰ ਸਿੰਘ ਪੁੱਤਰ ਚੰਦ ਸਿੰਘ ਵਾਸੀ ਕਾਈਨੌਰ ਪਾਸੋਂ 19 ਪੇਟੀਆਂ ਕਿੰਗ ਗੋਲਡ ਵਿਸਕੀ ਚੰਡੀਗੜ੍ਹ ਸੇਲ ਦੀਆਂ ਬਰਾਮਦ ਹੋਈਆਂ। ਉਨਾਂ ਦੱਸਿਆ ਕਿ ਦੋਵੇਂ ਵਿਅਕਤੀਆਂ ਨੂੰ ਮੌਕੇ 'ਤੇ ਸ਼ਰਾਬ ਸਮੇਤ ਹਿਰਾਸਤ ਵਿੱਚ ਲੈ ਕੇ ਥਾਣਾ ਮੋਰਿੰਡਾ ਵਿੱਖੇ ਲਿਆਂਦਾ। ਜਿੱਥੇ ਉਕਤ ਦੋਵੇਂ ਵਿਅਕਤੀਆਂ ਵਿਰੁਧ ਚੋਣ ਜਾਬਤੇ ਦੀ ਉਲੰਘਣਾ ਕਰਨ ਦਾ ਪਰਚਾ ਦਰਜ਼ ਕਰਕੇ ਮਾਨਯੋਗ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜਾਂਚ ਪੜਤਾਲ ਕਰਨ ਤੋਂ  ਬਾਅਦ ਪਤਾ ਲੱਗੇਗਾ ਕਿ ਕਿਸੇ ਪਾਰਟੀ ਵੱਲੋਂ ਹਲਕੇ ਦੇ ਲੋਕਾਂ ਨੂੰ ਵੰਡਣ  ਰੱਖੀ ਗਈ ਹੈ ਹਲਕਾ ਦੇ ਲੋਕਾਂ ਦਾ ਕਹਿਣਾ ਹੈ ਕਿ ਪਿੱਛਲੇ ਵਿਧਾਨ ਸਭਾ ਚੋਣਾ ਦੋਰਾਨ ਵੀ ਵੱਡੀ ਗਿਣਤੀ 'ਚ  ਹਲਕਾ ਸ੍ਰੀ ਚਮਕੌਰ ਸਾਹਿਬ ਵਿੱਚੋ ਸਰਾਬ ਬਰਾਮਦ ਹੋਈ ਸੀ ਜਿਸ ਦੀ ਜਾਂਚ ਅੱਜ ਤੱਕ ਨਹੀ ਹੋ ਸਕੀ। 

 

Tags: CRIME NEWS PUNJAB

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD